Indian Language Bible Word Collections
Ephesians
Ephesians Chapters
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Ephesians Chapters
1
|
ਲਿਖਤੁਮ ਪੌਲੁਸ ਜਿਹੜਾ ਪਰਮੇਸ਼ੁਰ ਦੀ ਇੱਛਿਆ ਤੋਂ ਮਸੀਹ ਯਿਸੂ ਦਾ ਰਸੂਲ ਹਾਂ । ਅੱਗੇ ਜੋਗ ਉੁਨ੍ਹਾਂ ਸੰਤਾਂ ਨੂੰ ਜਿਹੜੇ ਅਫ਼ਸੁਸ ਵਿੱਚ ਵੱਸਦੇ ਹਨ ਅਤੇ ਮਸੀਹ ਯਿਸੂ ਵਿੱਚ ਨਿਹਚਾਵਾਨ ਹਨ, |
2
|
ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।। |
3
|
ਮੁਬਾਰਕ ਹੋਵੇ ਸਾਡੇ ਪ੍ਰਭੁ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹ ਨੇ ਮਸੀਹ ਵਿੱਚ ਸੁਰਗੀ ਥਾਵਾਂ ਵਿੱਚ ਸਭ ਪਰਕਾਰ ਦੀਆਂ ਆਤਮਕ ਬਰਕਤਾਂ ਨਾਲ ਸਾਨੂੰ ਬਰਕਤ ਦਿੱਤੀ |
4
|
ਜਿਵੇਂ ਉਹ ਨੇ ਸਾਨੂੰ ਜਗਤ ਦੀ ਨੀਂਹ ਧਰਨ ਤੋਂ ਅੱਗੋਂ ਹੀ ਉਸ ਵਿੱਚ ਚੁਣ ਲਿਆ ਭਈ ਅਸੀਂ ਉਹ ਦੇ ਸਨਮੁਖ ਪ੍ਰੇਮ ਵਿੱਚ ਪਵਿੱਤਰ ਅਤੇ ਨਿਰਮਲ ਹੋਈਏ। |
5
|
ਉਹ ਨੇ ਜੋ ਆਪਣੀ ਮਰਜ਼ੀ ਦੇ ਨੇਕ ਇਰਾਦੇ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਆਪਣੇ ਲਈ ਸਾਨੂੰ ਲੇਪਾਲਕ ਪੁੱਤ੍ਰ ਹੋਣ ਨੂੰ ਅੱਗੋ ਹੀ ਠਹਿਰਾਇਆ |
6
|
ਭਈ ਉਹ ਦੀ ਕਿਰਪਾ ਦੀ ਮਹਿਮਾ ਦੀ ਉਸਤਤ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਵਿੱਚ ਸਾਨੂੰ ਬਖ਼ਸ਼ ਦਿੱਤੀ |
7
|
ਜਿਹ ਦੇ ਵਿੱਚ ਉਸ ਦੇ ਲਹੂ ਦੇ ਦੁਆਰਾ ਸਾਨੂੰ ਨਿਸਤਾਰਾ ਅਰਥਾਤ ਅਪਰਾਧਾਂ ਦੀ ਮਾਫ਼ੀ ਉਹ ਦੀ ਕਿਰਪਾ ਦੇ ਧਨ ਅਨੁਸਾਰ ਮਿਲਦੀ ਹੈ |
8
|
ਜਿਸ ਕਿਰਪਾ ਨੂੰ ਉਹ ਨੇ ਸਾਰੇ ਗਿਆਨ ਅਤੇ ਬੁੱਧ ਨਾਲ ਸਾਨੂੰ ਚੋਖਾ ਦਿੱਤਾ |
9
|
ਕਿਉਂ ਜੋ ਉਹ ਨੇ ਆਪਣੀ ਇੱਛਿਆ ਦੇ ਭੇਤ ਨੂੰ ਸਾਡੇ ਉੱਤੇ ਪਰਗਟ ਕੀਤਾ ਆਪਣੇ ਉਸ ਨੇਕ ਇਰਾਦੇ ਦੇ ਅਨੁਸਾਰ ਜਿਹੜਾ ਉਹ ਨੇ ਉਸ ਵਿੱਚ ਧਾਰਿਆ ਸੀ |
10
|
ਭਈ ਸਮਿਆਂ ਦੀ ਪੂਰਨਤਾਈ ਦੀ ਜੁਗਤ ਹੋਵੇ ਤਾਂ ਜੋ ਉਹ ਸਭਨਾਂ ਨੂੰ ਜੋ ਸੁਰਗ ਵਿੱਚ ਅਤੇ ਜੋ ਧਰਤੀ ਉੱਤੇ ਹਨ ਮਸੀਹ ਵਿੱਚ ਇੱਕਠਾ ਕਰੇ |
11
|
ਹਾਂ, ਉਸੇ ਵਿੱਚ ਅਸੀਂ ਵੀ ਉਹ ਦੀ ਧਾਰਨਾ ਮੂਜਬ ਜਿਹੜਾ ਆਪਣੀ ਇੱਛਿਆ ਦੇ ਮਤੇ ਅਨੁਸਾਰ ਸੱਭੋ ਕੁਝ ਕਰਦਾ ਹੈ ਅੱਗੋ ਹੀ ਠਹਿਰਾਏ ਜਾ ਕੇ ਅਧਕਾਰ ਬਣ ਗਏ |
12
|
ਭਈ ਅਸੀਂ ਜਿਨ੍ਹਾਂ ਪਹਿਲਾਂ ਮਸੀਹ ਉੱਤੇ ਆਸ ਕੀਤੀ ਸੀ ਉਹ ਦੀ ਮਹਿਮਾ ਦੀ ਉਸਤਤ ਹੋਈਏ |
13
|
ਉਸ ਵਿੱਚ ਜਿਸ ਵੇਲੇ ਤੁਸਾਂ ਸਚਿਆਈ ਦੇ ਬਚਨ ਅਰਥਾਤ ਆਪਣੀ ਮੁਕਤੀ ਦੀ ਖੁਸ਼ ਖਬਰੀ ਸੁਣੀ ਅਤੇ ਉਸ ਵਿੱਚ ਨਿਹਚਾ ਭੀ ਕੀਤੀ ਤਾਂ ਵਾਇਦੇ ਦੇ ਪਵਿੱਤਰ ਆਤਮਾ ਨਾਲ ਤੁਹਾਡੇ ਉੱਤੇ ਵੀ ਮੋਹਰ ਲੱਗੀ |
14
|
ਇਹ ਪਰਮੇਸ਼ੁਰ ਦੇ ਨਿੱਜ ਦਿਆਂ ਲੋਕਾਂ ਦੇ ਨਿਸਤਾਰੇ ਦੇ ਲਈ ਸਾਡੇ ਅਧਕਾਰ ਦੀ ਸਾਈ ਹੈ ਕਿ ਉਹ ਦੀ ਮਹਿਮਾ ਦੀ ਉਸਤਤ ਹੋਵੇ।। |
15
|
ਇਸ ਕਾਰਨ ਮੈਂ ਵੀ ਜਾਂ ਤੁਹਾਡੀ ਨਿਹਚਾ ਨੂੰ ਜੋ ਪ੍ਰਭੁ ਯਿਸੂ ਦੇ ਉੱਤੇ ਹੈ ਅਤੇ ਉਸ ਪ੍ਰੇਮ ਨੂੰ ਜੋ ਸਭਨਾਂ ਸੰਤਾਂ ਦੇ ਲਈ ਹੈ ਸੁਣਿਆ |
16
|
ਤਾਂ ਆਪਣੀਆਂ ਪ੍ਰਾਰਥਨਾਂ ਵਿੱਚ ਤੁਹਾਨੂੰ ਚੇਤੇ ਕਰਦਿਆਂ ਤੁਹਾਡੇ ਲਈ ਧੰਨਵਾਦ ਕਰਨ ਤੋਂ ਨਹੀਂ ਹਟਦਾ |
17
|
ਭਈ ਸਾਡੇ ਪ੍ਰਭੁ ਯਿਸੂ ਮਸੀਹ ਦਾ ਪਰਮੇਸ਼ੁਰ ਜਿਹੜਾ ਤੇਜ ਦਾ ਪਿਤਾ ਹੈ ਆਪਣੀ ਪੂਰੀ ਪਛਾਣ ਵਿੱਚ ਗਿਆਨ ਅਤੇ ਪਰਕਾਸ਼ ਦਾ ਆਤਮਾ ਤੁਹਾਨੂੰ ਦਾਨ ਕਰੇ |
18
|
ਕਿ ਤੁਹਾਡੇ ਦਿਲ ਦੀਆਂ ਅੱਖਾਂ ਨੂੰ ਚਾਨਣ ਹੋਵੋ ਤਾਂ ਜੋ ਤੁਸੀਂ ਜਾਣ ਲਵੋ ਭਈ ਉਹ ਦੇ ਸੱਦੇ ਤੋਂ ਕੀ ਆਸ ਹੁੰਦੀ ਹੈ ਅਤੇ ਸੰਤਾਂ ਵਿੱਚ ਉਹ ਦੇ ਤੇਜਵਾਨ ਅਧਕਾਰ ਦਾ ਧਨ ਕੀ ਹੈ |
19
|
ਅਤੇ ਅਸਾਂ ਨਿਹਚਾਵਾਨਾਂ ਵੱਲ ਉਹ ਦੀ ਸਮਰੱਥਾ ਦਾ ਅਤਯੰਤ ਵੱਡਾਪਣ ਉਹ ਦੀ ਵੱਡੀ ਸ਼ਕਤੀ ਦੇ ਅਮਲ ਅਨੁਸਾਰ ਕੀ ਹੈ |
20
|
ਜਿਹੜਾ ਉਹ ਨੇ ਮਸੀਹ ਵਿੱਚ ਕੀਤਾ ਜਦ ਉਸ ਨੇ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਸੁਰਗੀ ਥਾਵਾਂ ਵਿੱਚ ਆਪਣੇ ਸੱਜੇ ਹੱਥ ਬਹਾਲਿਆ |
21
|
ਉਹ ਹਰੇਕ ਹਕੂਮਤ, ਇਖ਼ਤਿਆਰ, ਕੁਦਰਤ, ਰਿਆਸਤ, ਅਤੇ ਹਰੇਕ ਨਾਉਂ ਦੇ ਉਤਾਹਾਂ ਹੈ ਜੋ ਨਾ ਕੇਵਲ ਇਸ ਜੁੱਗ ਵਿੱਚ ਸਗੋਂ ਆਉਣ ਵਾਲੇ ਜੁੱਗ ਵਿੱਚ ਭੀ ਲਈਦਾ ਹੈ |
22
|
ਅਤੇ ਸੱਭੋ ਕੁਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਅਤੇ ਸਭਨਾਂ ਵਸਤਾਂ ਉੱਤੇ ਸਿਰ ਬਣਨ ਲਈ ਉਸ ਨੂੰ ਕਲੀਸਿਯਾ ਲਈ ਦੇ ਦਿੱਤਾ |
23
|
ਇਹ ਉਸ ਦੀ ਦੇਹ ਹੈ ਅਰਥਾਤ ਉਸ ਦੀ ਭਰਪੂਰੀ ਜਿਹੜਾ ਸਭਨਾਂ ਵਿੱਚ ਸੱਭੋ ਕੁਝ ਭਰਦਾ ਹੈ।। |