1
|
ਚੈਨ ਨਾਲ ਰੁੱਖੀ ਮਿੱਸੀ ਇਹ ਦੇ ਨਾਲੋਂ ਚੰਗੀ ਹੈ, ਭਈ ਘਰ ਵਿੱਚ ਬਹੁਤ ਪਦਾਰਥ ਹੋਣ ਪਰ ਝਗੜਾ ਹੋਵੇ। |
2
|
ਸਿਆਣਾ ਟਹਿਲੂਆ ਖੱਜਲ ਕਰਨ ਵਾਲੇ ਪੁੱਤ੍ਰ ਉੱਤੇ ਹੁਕਮ ਚਲਾਵੇਗਾ, ਅਤੇ ਭਰਾਵਾਂ ਵਿੱਚ ਵੰਡ ਦਾ ਹਿੱਸਾ ਪਾਵੇਗਾ। |
3
|
ਚਾਂਦੀ ਲਈ ਕੁਠਾਲੀ ਅਤੇ ਸੋਨੇ ਲਈ ਭੱਠੀ ਹੈ, ਪਰ ਮਨਾਂ ਦਾ ਪਰਖਣ ਵਾਲਾ ਯਹੋਵਾਹ ਹੈ। |
4
|
ਕੁਕਰਮੀ ਖੋਟੇ ਬੁੱਲ੍ਹਾਂ ਵੱਲ ਧਿਆਨ ਦਿੰਦਾ ਹੈ, ਅਤੇ ਝੂਠਾ ਸ਼ਰਾਰਤੀ ਜ਼ਬਾਨ ਵੱਲ ਕੰਨ ਲਾਉਂਦਾ ਹੈ। |
5
|
ਜਿਹੜਾ ਦੀਣ ਨੂੰ ਠੱਠਾ ਮਾਰਦਾ ਹੈ ਉਹ ਉਸ ਦੇ ਕਰਤਾ ਨੂੰ ਉਲਾਂਭਾ ਦਿੰਦਾ ਹੈ, ਅਤੇ ਜੋ ਬਿਪਤਾ ਤੋਂ ਅਨੰਦ ਹੁੰਦਾ ਹੈ ਉਹ ਡੰਨੋਂ ਬਿਨਾ ਨਾ ਛੁੱਟੇਗਾ। |
6
|
ਪੋਤੇ ਬੁੱਢਿਆਂ ਦਾ ਮੁਕਟ ਹਨ, ਅਤੇ ਪੁੱਤ੍ਰਾਂ ਦੀ ਸੋਭਾ ਓਹਨਾਂ ਦੇ ਪਿਉ ਹਨ। |
7
|
ਜਦ ਮਿੱਠਾ ਬੋਲ ਮੂਰਖ ਨੂੰ ਨਹੀਂ ਫੱਬਦਾ, ਤਾਂ ਪਤਵੰਤ ਨੂੰ ਝੂਠੇ ਬੁੱਲ੍ਹ ਕਿਵੇਂ ਫੱਬਣਗੇॽ |
8
|
ਵੱਢੀ ਉਹ ਦੇ ਦੇਣ ਵਾਲੇ ਦੀਆਂ ਅੱਖਾਂ ਵਿੱਚ ਬਹੁਮੱਲਾ ਰਤਨ ਹੈ, ਜਿੱਧਰ ਉਹ ਮੂੰਹ ਕਰਦਾ ਹੈ, ਉਹ ਸਫ਼ਲ ਹੁੰਦਾ ਹੈ। |
9
|
ਜਿਹੜਾ ਅਪਰਾਧ ਨੂੰ ਢੱਕ ਲੈਂਦਾ ਹੈ ਉਹ ਪ੍ਰੇਮ ਨੂੰ ਭਾਲਦਾ ਹੈ, ਪਰ ਜੋ ਕਿਸੇ ਗੱਲ ਨੂੰ ਬਾਰੰਬਾਰ ਛੇੜਦਾ ਹੈ ਉਹ ਜਾਨੀ ਮਿੱਤ੍ਰਾਂ ਵਿੱਚ ਫੁੱਟ ਪਾ ਦਿੰਦਾ ਹੈ। |
10
|
ਸਮਝ ਵਾਲੇ ਤੇ ਇੱਕ ਤਾੜ, ਮੂਰਖ ਤੇ ਸੌ ਕੋਰੜਿਆਂ ਨਾਲੋਂ ਬਹੁਤਾ ਅਸਰ ਕਰਦੀ ਹੈ। |
11
|
ਭੈੜਾ ਪੁਰਸ਼ ਬੱਸ ਆਕੀਪੁਣਾ ਕਰਨਾ ਹੀ ਚਾਹੁੰਦਾ ਹੈ, ਸੋ ਇੱਕ ਜ਼ਾਲਮ ਹਰਕਾਰਾ ਉਹ ਦੇ ਵਿਰੁੱਧ ਘੱਲਿਆ ਜਾਵੇਗਾ। |
12
|
ਰਿੱਛਣੀ ਜਿਹ ਦੇ ਬੱਚੇ ਖੁੱਸ ਗਏ ਹੋਣ ਮਨੁੱਖ ਨੂੰ ਟੱਕਰੇ, ਪਰ ਨਾ ਕਿ ਮੂਰਖ ਆਪਣੀ ਮੂਰਖਤਾਈ ਵਿੱਚ। |
13
|
ਜਿਹੜਾ ਭਲਿਆਈ ਦੇ ਵੱਟੇ ਬੁਰਿਆਈ ਕਰਦਾ ਹੈ, ਉਹ ਦੇ ਘਰੋਂ ਬੁਰਿਆਈ ਕਦੀ ਨਾ ਹਟੇਗੀ। |
14
|
ਝਗੜੇ ਦਾ ਮੁੱਢ ਪਾਣੀ ਦੇ ਵਹਾ ਵਰਗਾ ਹੈ, ਇਸ ਲਈ ਝਗੜਾ ਛਿੜਨ ਤੋਂ ਪਹਿਲਾਂ ਉਹ ਨੂੰ ਛੱਡ ਦੇਹ। |
15
|
ਜਿਹੜਾ ਦੁਸ਼ਟ ਨੂੰ ਧਰਮੀ ਠਹਿਰਾਉਂਦਾ ਹੈ ਅਤੇ ਜਿਹੜਾ ਧਰਮੀ ਤੇ ਦੋਸ਼ ਲਾਉਂਦਾ ਹੈ, ਯਹੋਵਾਹ ਓਹਨਾਂ ਦੋਹਾਂ ਤੋਂ ਘਿਣ ਕਰਦਾ ਹੈ। |
16
|
ਮੂਰਖ ਦੇ ਹੱਥ ਵਿੱਚ ਬੁੱਧ ਨੂੰ ਮੁੱਲ ਲੈਣ ਲਈ ਪੈਸਾ ਕਿਉਂ ਹੋਵੇ, ਜਦ ਉਹ ਚਾਹ ਨਹੀਂ ਕਰਦਾॽ |
17
|
ਮਿੱਤ੍ਰ ਹਰ ਵੇਲੇ ਪ੍ਰੇਮ ਕਰਦਾ ਹੈ, ਅਤੇ ਭਰਾ ਬਿਪਤਾ ਦੇ ਦਿਲ ਲਈ ਜੰਮਿਆਂ ਹੈ। |
18
|
ਬੇਸਮਝ ਆਦਮੀ ਹੱਥ ਮਾਰਦਾ ਹੈ, ਅਤੇ ਆਪਣੇ ਗੁਆਂਢੀ ਦੇ ਸਾਹਮਣੇ ਜ਼ਾਮਨ ਬਣ ਜਾਂਦਾ ਹੈ। |
19
|
ਅਪਰਾਧ ਦਾ ਪ੍ਰੇਮੀ ਕੁਪੱਤ ਦਾ ਪ੍ਰੇਮੀ ਹੈ, ਜਿਹੜਾ ਆਪਣੇ ਦਰਵੱਜੇ ਨੂੰ ਉੱਚਾ ਕਰਦਾ ਹੈ ਉਹ ਆਪਣਾ ਨਾਸ ਭਾਲਦਾ ਹੈ। |
20
|
ਪੁੱਠੇ ਦਿਲ ਵਾਲਾ ਭਲਿਆਈ ਨਾ ਪਾਵੇਗਾ, ਅਤੇ ਉਲਟੀ ਜ਼ਬਾਨ ਵਾਲਾ ਬਿਪਤਾ ਵਿੱਚ ਡਿੱਗੇਗਾ। |
21
|
ਮੂਰਖ ਦਾ ਜਮਾਉਣ ਵਾਲਾ ਦੁਖ ਹੀ ਪਾਉਂਦਾ ਹੈ, ਅਤੇ ਮੂਰਖ ਦੇ ਪਿਉ ਨੂੰ ਕੁਝ ਅਨੰਦ ਨਹੀਂ। |
22
|
ਖੁਸ਼ ਦਿਲੀ ਦਵਾ ਵਾਂਙੁ ਚੰਗੀ ਕਰਦੀ ਹੈ, ਪਰ ਉਦਾਸ ਆਤਮਾ ਹੱਡੀਆਂ ਨੂੰ ਸੁਕਾਉਂਦਾ ਹੈ। |
23
|
ਦੁਸ਼ਟ ਬੁੱਕਲ ਵਿੱਚੋਂ ਵੱਢੀ ਲੈਂਦਾ ਹੈ, ਭਈ ਉਹ ਨਿਆਉਂ ਦੇ ਮਾਰਗਾਂ ਨੂੰ ਵਿਗਾੜ ਦੇਵੇ। |
24
|
ਬੁੱਧ ਸਮਝ ਵਾਲੇ ਦੇ ਅੱਗੇ ਰਹਿੰਦੀ ਹੈ, ਪਰ ਮੂਰਖ ਦੀਆਂ ਅੱਖੀਆਂ ਧਰਤੀ ਦੇ ਬੰਨਿਆਂ ਵੱਲ ਲੱਗੀਆਂ ਰਹਿੰਦੀਆਂ ਹਨ। |
25
|
ਮੂਰਖ ਪੁੱਤ੍ਰ ਆਪਣੇ ਪਿਉ ਲਈ ਗ਼ਮ, ਅਤੇ ਆਪਣੀ ਮਾਂ ਲਈ ਕੁੜਤਣ ਹੈ। |
26
|
ਧਰਮੀ ਨੂੰ ਡੰਨ ਲਾਉਣਾ ਚੰਗਾ ਨਹੀਂ, ਨਾ ਪਤਵੰਤਾਂ ਨੂੰ ਸਿਧਿਆਈ ਦੇ ਕਾਰਨ ਮਾਰਨਾ। |
27
|
ਗਿਆਨਵਾਨ ਘੱਟ ਬੋਲਦਾ ਹੈ, ਅਤੇ ਸਮਝ ਵਾਲਾ ਸ਼ੀਲ ਸੁਭਾਓ ਹੁੰਦਾ ਹੈ। |
28
|
ਮੂਰਖ ਵੀ ਜਿੰਨਾ ਚਿਰ ਚੁਪ ਰਹੇ ਬੁੱਧਵਾਨ ਹੀ ਗਿਣੀਦਾ ਹੈ, ਜੇ ਬੁੱਲ੍ਹ ਬੰਦ ਰੱਖੇ ਤਾਂ ਸਿਆਣਾ ਸਮਝੀਦਾ ਹੈ।। |
Proverbs 17:19 English Language Bible Words basic statistical display
COMING SOON ...