1
|
ਪਾਤਸ਼ਾਹ ਦਾ ਮਨ ਯਹੋਵਾਹ ਦੇ ਹੱਥ ਵਿੱਚ ਪਾਣੀ ਦੀਆਂ ਖਾਲਾਂ ਵਾਂਙੁ ਹੈ, ਉਹ ਜਿੱਧਰ ਚਾਹੁੰਦਾ ਹੈ ਉਹ ਨੂੰ ਮੋੜਦਾ ਹੈ। |
2
|
ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸਿੱਧੀ ਹੈ, ਪਰ ਯਹੋਵਾਹ ਘਟ ਘਟ ਨੂੰ ਜਾਚਦਾ ਹੈ। |
3
|
ਚੜ੍ਹਾਵੇ ਨਾਲੋਂ ਧਰਮ ਅਤੇ ਨਿਆਉਂ ਕਰਨਾ ਯਹੋਵਾਹ ਨੂੰ ਚੰਗਾ ਲੱਗਦਾ ਹੈ। |
4
|
ਘੁਮੰਡੀ ਅੱਖਾਂ ਅਤੇ ਹੰਕਾਰੀ ਮਨ, - ਦੁਸ਼ਟਾਂ ਦਾ ਦੀਵਾ, - ਪਾਪ ਹਨ। |
5
|
ਉੱਦਮੀ ਦੀਆਂ ਜੁਗਤਾਂ ਨਿਰੀਆਂ ਵਾਫ਼ਰੀ ਵੱਲ ਹੁੰਦੀਆਂ ਹਨ, ਪਰ ਕਾਹਲੀ ਦਾ ਅੰਤ ਨਿਰੀ ਥੁੜ ਹੈ। |
6
|
ਝੂਠੀ ਜੀਭ ਨਾਲ ਖਜ਼ਾਨਾ ਬਣਾਉਣਾ ਮੌਤ ਦੇ ਭਾਲਣ ਵਾਲਿਆਂ ਦਾ ਉੱਠਦਾ ਸਾਹ ਹੈ। |
7
|
ਦੁਸ਼ਟਾਂ ਦਾ ਉਪੱਦਰ ਓਹਨਾਂ ਨੂੰ ਹੂੰਝ ਲੈ ਜਾਵੇਗਾ, ਕਿਉਂ ਜੋ ਉਹ ਨਿਆਉਂ ਕਰਨ ਤੋਂ ਮੁੱਕਰਦੇ ਹਨ। |
8
|
ਦੋਸ਼ੀ ਮਨੁੱਖ ਦਾ ਰਾਹ ਵਿੰਗਾ ਹੈ, ਪਰ ਸਚਿਆਰ ਦਾ ਕੰਮ ਸਿੱਧਾ ਹੁੰਦਾ ਹੈ। |
9
|
ਝਗੜਾਲੂ ਤੀਵੀਂ ਨਾਲ ਖੁੱਲ੍ਹੇ ਡੁੱਲੇ ਘਰ ਵਿੱਚ ਵੱਸਣ ਨਾਲੋਂ, ਛੱਤ ਉੱਤੇ ਇੱਕ ਨੁੱਕਰ ਰਹਿਣਾ ਹੀ ਚੰਗਾ ਹੈ। |
10
|
ਦੁਸ਼ਟ ਦਾ ਜੀ ਬੁਰਿਆਈ ਨੂੰ ਚਾਹੁੰਦਾ ਹੈ, ਉਹ ਦੀ ਨਿਗਾਹ ਵਿੱਚ ਆਪਣੇ ਗੁਆਂਢੀ ਲਈ ਕਿਰਪਾ ਨਹੀਂ। |
11
|
ਜਦੋਂ ਮਖੌਲੀਏ ਨੂੰ ਡੰਨ ਲਾਈਦਾ ਹੈ ਤਾਂ ਭੋਲਾ ਬੁੱਧਵਾਨ ਹੋ ਜਾਂਦਾ ਹੈ, ਅਤੇ ਬੁੱਧਵਾਨ ਨੂੰ ਜਦ ਸਮਝਾਈਦਾ ਹੈ ਤਾਂ ਉਹ ਨੂੰ ਗਿਆਨ ਪ੍ਰਾਪਤ ਹੁੰਦਾ ਹੈ। |
12
|
ਧਰਮੀ ਦੁਸ਼ਟ ਦੇ ਘਰ ਨੂੰ ਧਿਆਨ ਨਾਲ ਵੇਖਦਾ ਹੈ, ਭਈ ਦੁਸ਼ਟ ਤਾਂ ਵਿਨਾਸ ਲਈ ਢਹਿ ਪੈਂਦੇ ਹਨ। |
13
|
ਜਿਹੜਾ ਗਰੀਬ ਦੀ ਦੁਹਾਈ ਉੱਤੇ ਕੰਨ ਬੰਦ ਕਰ ਲਵੇ, ਉਹ ਆਪ ਵੀ ਪੁਕਾਰੇਗਾ ਪਰ ਉਹ ਨੂੰ ਉੱਤਰ ਨਾ ਮਿਲੇਗਾ। |
14
|
ਗੁਪਤ ਵਿੱਚ ਦਿੱਤੀ ਹੋਈ ਭੇਟ ਨਾਲ ਕ੍ਰੋਧ, ਅਤੇ ਬੁੱਕਲ ਵਿੱਚ ਦਿੱਤੀ ਹੋਈ ਵੱਢੀ ਨਾਲ ਡਾਢਾ ਗੁੱਸਾ ਠੰਡਾ ਪੈ ਜਾਂਦਾ ਹੈ। |
15
|
ਨਿਆਉਂ ਕਰਨਾ ਧਰਮੀ ਲਈ ਖੁਸ਼ੀ ਹੈ, ਪਰ ਕੁਕਰਮੀ ਲਈ ਘਬਰਾਹਟ। |
16
|
ਜਿਹੜਾ ਆਦਮੀ ਸਮਝ ਦੇ ਰਾਹ ਤੋਂ ਭਟਕਦਾ ਹੈ, ਉਹ ਦਾ ਠਿਕਾਣਾ ਭੂਤਨਿਆਂ ਵਿੱਚ ਹੋਵੇਗਾ। |
17
|
ਜਿਹੜਾ ਰਾਗ ਰੰਗ ਨੂੰ ਪਿਆਰ ਕਰਦਾ ਹੈ ਉਹ ਨੂੰ ਥੁੜ ਰਹੇਗੀ। ਜਿਹੜਾ ਮੈ ਅਤੇ ਤੇਲ ਨੂੰ ਪਿਆਰ ਕਰਦਾ ਹੈ ਉਹ ਧਨੀ ਨਹੀਂ ਹੋਵੇਗਾ। |
18
|
ਧਰਮੀ ਲਈ ਦੁਸ਼ਟ ਪ੍ਰਾਸਚਿਤ ਹੈ, ਅਤੇ ਸਚਿਆਰ ਦੇ ਥਾਂ ਛਲੀਆਂ। |
19
|
ਝਗੜਾਲੂ ਅਤੇ ਝੱਲੀ ਤੀਵੀਂ ਦੇ ਕੋਲ ਰਹਿਣ ਨਾਲੋਂ ਉਜਾੜ ਦੇਸ ਵਿੱਚ ਵੱਸਣਾ ਚੰਗਾ ਹੈ। |
20
|
ਬੁੱਧਵਾਨ ਦੇ ਘਰ ਵਿੱਚ ਕੀਮਤੀ ਖ਼ਜਾਨਾ ਅਤੇ ਤੇਲ ਹੁੰਦਾ ਹੈ, ਪਰ ਮੂਰਖ ਆਦਮੀ ਉਹ ਨੂੰ ਉਡਾ ਦਿੰਦਾ ਹੈ। |
21
|
ਜਿਹੜਾ ਧਰਮ ਅਤੇ ਦਯਾ ਦਾ ਪਿੱਛਾ ਕਰਦਾ, ਉਹ ਜੀਉਣ, ਧਰਮ ਅਤੇ ਆਦਰ ਪਾਉਂਦਾ ਹੈ। |
22
|
ਬੁੱਧਵਾਨ ਪੁਰਸ਼ ਬਲਵਾਨਾਂ ਦੇ ਨਗਰ ਉੱਤੇ ਚੜ੍ਹਾਈ ਕਰਦਾ ਹੈ, ਅਤੇ ਉਹ ਦੇ ਭੋਰੋਸੇ ਦੇ ਬਲ ਨੂੰ ਹੇਠਾਂ ਲਾਹ ਦਿੰਦਾ ਹੈ। |
23
|
ਜਿਹੜਾ ਆਪਣੇ ਮੂੰਹ ਅਤੇ ਆਪਣੀ ਜੀਭ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਬਿਪਤਾ ਤੋਂ ਰਾਖੀ ਕਰਦਾ ਹੈ। |
24
|
ਹੰਕਾਰੀ ਅਤੇ ਅਭਮਾਨੀ, ਉਹ ਦਾ ਨਾਂ ਮਖੌਲੀਆ ਹੈ, ਉਹ ਡਾਢੇ ਹੰਕਾਰ ਨਾਲ ਕੰਮ ਕਰਦਾ ਹੈ। |
25
|
ਆਲਸੀ ਦੀ ਇੱਛਿਆ ਉਹ ਨੂੰ ਮਾਰ ਸੁੱਟਦੀ ਹੈ, ਉਹ ਦੇ ਹੱਥ ਕੰਮ ਕਰਨ ਤੋਂ ਨਾਂਹ ਜੋ ਕਰਦੇ ਹਨ। |
26
|
ਕੋਈ ਤਾਂ ਦਿਨ ਭਰ ਲੋਭ ਹੀ ਕਰਦਾ ਰਹਿੰਦਾ ਹੈ, ਪਰ ਧਰਮੀ ਦਿੰਦਾ ਅਤੇ ਰੁਕਦਾ ਨਹੀਂ। |
27
|
ਦੁਸ਼ਟ ਦਾ ਚੜ੍ਹਾਵਾ ਘਿਣਾਉਣਾ ਹੈ, ਕਿੰਨਾ ਵਧੀਕ ਜਦ ਉਹ ਬੁਰੀ ਨੀਤ ਨਾਲ ਉਹ ਨੂੰ ਲਿਆਉਂਦਾ ਹੈ। |
28
|
ਝੂਠੇ ਗਵਾਹ ਦਾ ਨਾਸ ਹੁੰਦਾ ਹੈ, ਪਰ ਮਨੁੱਖ ਜੋ ਸੁਣਦਾ ਹੈ, ਉਹ ਦਾ ਬੋਲ ਪੱਕਾ ਹੈ। |
29
|
ਦੁਸ਼ਟ ਮਨੁੱਖ ਆਪਣਾ ਮੁਖ ਕਰੜਾ ਬਣਾਉਂਦਾ ਹੈ, ਪਰ ਸਚਿਆਰ ਆਪਣੇ ਰਾਹ ਨੂੰ ਕਾਇਮ ਕਰਦਾ ਹੈ। |
30
|
ਕੋਈ ਬੁੱਧ, ਕੋਈ ਮੱਤ, ਕੋਈ ਸਲਾਹ ਨਹੀਂ, ਜੋ ਯਹੋਵਾਹ ਦੇ ਵਿਰੁੱਧ ਚੱਲੇ। |
31
|
ਜੁੱਧ ਦੇ ਦਿਨ ਲਈ ਘੋੜਾ ਤਿਆਰ ਰਹਿੰਦਾ ਹੈ, ਪਰ ਜਿੱਤ ਯਹੋਵਾਹ ਦੀ ਵੱਲੋਂ ਹੁੰਦੀ ਹੈ।। |
Proverbs 21:7 English Language Bible Words basic statistical display
COMING SOON ...