1
|
ਵੱਡੇ ਧਨ ਨਾਲੋਂ ਨੇਕ ਨਾਮੀ ਚੁਣਨੀ ਚਾਹੀਦੀ ਹੈ, ਅਤੇ ਸੋਨੇ ਚਾਂਦੀ ਨਾਲੋਂ ਕਿਰਪਾ ਚੰਗੀ ਹੈ। |
2
|
ਧਨੀ ਅਤੇ ਦੀਣ ਇੱਕ ਦੂਜੇ ਨਾਲ ਮਿਲਦੇ ਹਨ, ਉਨ੍ਹਾਂ ਸਭਨਾਂ ਦਾ ਕਰਤਾ ਯਹੋਵਾਹ ਹੈ। |
3
|
ਸਿਆਣਾ ਤਾਂ ਬਿਪਤਾ ਨੂੰ ਵੇਖ ਕੇ ਲੁਕ ਜਾਂਦਾ ਹੈ, ਪਰ ਭੋਲੇ ਅਗਾਹਾਂ ਵਧ ਕੇ ਕਸ਼ਟ ਭੋਗਦੇ ਹਨ। |
4
|
ਅਧੀਨਗੀ ਅਤੇ ਯਹੋਵਾਹ ਦਾ ਭੈ ਮੰਨਣ ਦਾ ਫਲ ਧਨ, ਆਦਰ ਅਤੇ ਜੀਉਣ ਹੈ। |
5
|
ਟੇਢਿਆਂ ਦੇ ਰਾਹ ਵਿੱਚ ਕੰਡੇ ਅਤੇ ਫਾਹੀਆਂ ਹੁੰਦੀਆਂ ਹਨ, ਜਿਹੜਾ ਆਪਣੀ ਜਾਨ ਦੀ ਰੱਛਿਆ ਕਰਦਾ ਹੈ ਉਹ ਉਨ੍ਹਾਂ ਤੋਂ ਲਾਂਭੇ ਰਹਿੰਦਾ ਹੈ। |
6
|
ਬਾਲਕ ਨੂੰ ਉਹ ਦਾ ਠੀਕ ਰਾਹ ਸਿਖਲਾ, ਤਾਂ ਉਹ ਵੱਡਾ ਹੋ ਕੇ ਵੀ ਉਸ ਤੋਂ ਕਦੀ ਨਾ ਹਟੇਗਾ। |
7
|
ਧਨਵਾਨ ਦੀਣਾ ਉੱਤੇ ਹੁਕਮ ਚਲਾਉਂਦਾ ਹੈ, ਅਤੇ ਉਧਾਰ ਲੈਣ ਵਾਲਾ ਉਧਾਰ ਦੇਣ ਵਾਲੇ ਦਾ ਦਾਸ ਹੁੰਦਾ ਹੈ। |
8
|
ਜਿਹੜਾ ਸ਼ਰਾਰਤ ਬੀਜਦਾ ਹੈ ਉਹ ਬਿਪਤਾ ਹੀ ਵੱਢੇਗਾ, ਅਤੇ ਉਹ ਦੇ ਕਹਿਰ ਦੀ ਲਾਠੀ ਟੁੱਟ ਜਾਵੇਗੀ। |
9
|
ਜਿਹੜਾ ਭਲਿਆਈ ਦੀ ਨਿਗਾਹ ਕਰਦਾ ਹੈ ਉਹ ਮੁਬਾਰਕ ਹੈ, ਕਿਉਂ ਜੋ ਉਹ ਗਰੀਬ ਨੂੰ ਆਪਣੀ ਰੋਟੀ ਵਿੱਚੋਂ ਦਿੰਦਾ ਹੈ। |
10
|
ਮਖੌਲੀਏ ਨੂੰ ਕੱਢ ਦੇਹ ਤਾਂ ਬਖੇੜਾ ਮੁੱਕ ਜਾਵੇਗਾ, ਨਾਲੇ ਝਗੜਾ ਅਤੇ ਨਮੋਸ਼ੀ ਮਿਟ ਜਾਵੇਗੀ। |
11
|
ਜਿਹੜਾ ਦਿਲ ਦੀ ਸਫ਼ਾਈ ਨਾਲ ਪ੍ਰੇਮ ਰੱਖਦਾ ਹੈ, ਜਿਹ ਦੇ ਬੁੱਲ੍ਹ ਦਯਾਵਾਨ ਹਨ, ਪਾਤਸ਼ਾਹ ਉਹ ਦਾ ਮਿੱਤ੍ਰ ਹੋਵੇਗਾ। |
12
|
ਯਹੋਵਾਹ ਦੀ ਨਿਗਾਹ ਗਿਆਨ ਦੀ ਰੱਛਿਆ ਕਰਦੀ ਹੈ, ਪਰ ਛਲੀਏ ਦੀਆਂ ਗੱਲਾਂ ਨੂੰ ਉਹ ਉਲਟ ਪੁਲਟ ਕਰ ਦਿੰਦਾ ਹੈ। |
13
|
ਆਸਲੀ ਆਖਦਾ ਹੈ ਭਈ ਬਾਹਰ ਤਾਂ ਸ਼ੀਂਹ ਹੈ, ਮੈਂ ਗਲੀਆਂ ਵਿੱਚ ਪਾੜਿਆ ਜਾਵਾਂਗਾ! |
14
|
ਪਰਾਈ ਤੀਵੀਂ ਦਾ ਮੂੰਹ ਇੱਕ ਡੂੰਘਾ ਟੋਆ ਹੈ, ਉਹ ਦੇ ਵਿੱਚ ਉਹ ਡਿੱਗਦਾ ਹੈ ਜਿਸ ਨਾਲ ਯਹੋਵਾਹ ਨਰਾਜ਼ ਹੈ। |
15
|
ਬਾਲਕ ਦੇ ਮਨ ਵਿੱਚ ਮੂਰਖਤਾਈ ਬੱਧੀ ਹੋਈ ਹੁੰਦੀ ਹੈ, ਤਾੜ ਦੀ ਛਿਟੀ ਉਹ ਨੂੰ ਉਸ ਤੋਂ ਦੂਰ ਕਰ ਦਿੰਦੀ ਹੈ। |
16
|
ਜਿਹੜਾ ਆਪਣਾ ਧਨ ਵਧਾਉਣ ਲਈ ਗਰੀਬ ਉੱਤੇ ਅਨ੍ਹੇਰ ਕਰਦਾ, ਅਥਵਾ ਧਨਵਾਨ ਨੂੰ ਦਿੰਦਾ ਹੈ ਉਹ ਥੁੜ ਨੂੰ ਹੀ ਜਾਣੇਗਾ |
17
|
ਕੰਨ ਧਰ ਕੇ ਬੁੱਧਵਾਨਾਂ ਦੇ ਬਚਨ ਸੁਣ, ਅਤੇ ਮੇਰੇ ਗਿਆਨ ਵੱਲ ਆਪਣਾ ਚਿੱਤ ਲਾ, |
18
|
ਇਹ ਤਾਂ ਮਨ ਭਾਉਣੀ ਗੱਲ ਹੈ ਜੋ ਤੂੰ ਆਪਣੇ ਵਿੱਚ ਓਹਨਾਂ ਦੀ ਪਾਲਨ ਕਰੇਂ ਅਤੇ ਓਹ ਸਭ ਤੇਰੇ ਬੁੱਲ੍ਹਾਂ ਉੱਤੇ ਤਿਆਰ ਰਹਿਣ। |
19
|
ਮੈਂ ਅੱਜ ਦੇ ਦਿਨ ਓਹ ਤੈਨੂੰ, ਹਾਂ, ਤੈਨੂੰ ਹੀ ਜਤਾ ਦਿੱਤੀਆਂ ਹਨ, ਭਈ ਤੇਰਾ ਭਰੋਸਾ ਯਹੋਵਾਹ ਉੱਤੇ ਹੋਵੇ। |
20
|
ਭਲਾ, ਮੈਂ ਤੇਰੇ ਲਈ ਤੀਹ ਗੱਲਾਂ, ਉਪਦੇਸ਼ ਅਤੇ ਗਿਆਨ ਲਈ ਨਹੀਂ ਲਿਖੀਆਂ, |
21
|
ਭਈ ਮੈਂ ਤੈਨੂੰ ਸਚਿਆਈ ਦੇ ਬਚਨਾਂ ਦੀ ਖਰਿਆਈ ਸਿਖਾਵਾਂ, ਕਿ ਤੂੰ ਸਚਿਆਈ ਦੇ ਬਚਨ ਆਪਣੇ ਘੱਲਣ ਵਾਲਿਆਂ ਕੋਲ ਲੈ ਜਾਵੇਂॽ।। |
22
|
ਮਸਕੀਨ ਨੂੰ ਨਾ ਲੁੱਟ ਕਿਉਂ ਜੋ ਉਹ ਗਰੀਬ ਹੈ, ਅਤੇ ਨਾ ਦੁਖੀਏ ਉੱਤੇ ਫਾਟਕ ਵਿੱਚ ਅਨ੍ਹੇਰ ਕਰ, |
23
|
ਕਿਉਂ ਜੋ ਯਹੋਵਾਹ ਉਨ੍ਹਾਂ ਦਾ ਮੁਕਦਮਾ ਲੜੇਗਾ, ਅਤੇ ਓਹਨਾਂ ਦੇ ਲੁੱਟਣ ਵਾਲਿਆਂ ਦੀ ਜਾਨ ਨੂੰ ਲੁੱਟੇਗਾ। |
24
|
ਕ੍ਰੋਧੀ ਦਾ ਮੇਲੀ ਨਾ ਬਣੀਂ ਅਤੇ ਗੁੱਸਾ ਕਰਨ ਵਾਲੇ ਦੇ ਨਾਲ ਨਾ ਤੁਰੀਂ, |
25
|
ਕਿਤੇ ਐਉਂ ਨਾ ਹੋਵੇ ਜੋ ਤੂੰ ਉਹ ਦੀ ਚਾਲ ਸਿੱਖ ਲਵੇਂ, ਅਤੇ ਤੇਰੀ ਜਾਨ ਫਾਹੀ ਵਿੱਚ ਫਸ ਜਾਵੇ। |
26
|
ਜਿਹੜੇ ਹੱਥ ਮਾਰਦੇ ਅਤੇ ਕਰਜਾਈ ਦੇ ਜ਼ਾਮਨ ਬਣਦੇ ਹਨ, ਤੂੰ ਓਹਨਾਂ ਦੇ ਵਿੱਚ ਨਾ ਹੋ। |
27
|
ਜੇ ਤੇਰੇ ਕੋਲ ਭਰਨ ਨੂੰ ਕੁਝ ਨਾ ਹੋਵੇ, ਤਾਂ ਕੋਈ ਤੇਰੇ ਵਿਛਾਉਣੇ ਨੂੰ ਤੇਰੇ ਹੇਠੋਂ ਕਿਉਂ ਖਿੱਚ ਲੈ ਜਾਵੇॽ |
28
|
ਜਿਹੜੇ ਪੁਰਾਣੇ ਠੱਡੇ ਤੇਰੇ ਵੱਡਿਆਂ ਨੇ ਲਾਏ ਸਨ, ਓਹਨਾਂ ਨੂੰ ਤੂੰ ਨਾ ਸਰਕਾ। |
29
|
ਤੂੰ ਕਿਸੇ ਨੂੰ ਉਹ ਦੇ ਕੰਮ ਵਿੱਚ ਚਾਤਰ ਵੇਖਦਾ ਹੈਂॽ ਉਹ ਪਾਤਸ਼ਾਹਾਂ ਦੇ ਸਨਮੁਖ ਖਲੋਵੇਗਾ, ਉਹ ਤੁੱਛ ਲੋਕਾਂ ਦੇ ਅੱਗੇ ਨਾ ਖਲੋਵੇਗਾ।। |
Proverbs 22:2 English Language Bible Words basic statistical display
COMING SOON ...