1
|
ਭਲਕ ਦਾ ਗਰਭ ਨਾ ਕਰ, ਕਿਉਂ ਜੋ ਤੂੰ ਨਹੀਂ ਜਾਣਦਾ ਭਈ ਇੱਕੋ ਦਿਨ ਵਿੱਚ ਕੀ ਹੋ ਜਾਵੇ। |
2
|
ਤੇਰੀ ਸਲਾਹੁਤ ਕੋਈ ਹੋਰ ਭਾਵੇਂ ਕਰੇ ਪਰ ਤੇਰਾ ਆਪਣਾ ਮੂੰਹ ਨਾ ਕਰੇ, ਹਾਂ ਓਪਰਾ ਕਰੇ, ਨਾ ਤੇਰੇ ਬੁੱਲ੍ਹ। |
3
|
ਪੱਥਰ ਭਾਰਾ ਹੈ, ਰੇਤ ਬੋਝਲ ਹੈ, ਪਰ ਮੂਰਖ ਦਾ ਕੁੜ੍ਹਨਾ ਓਹਨਾਂ ਦੋਹਾਂ ਨਾਲੋਂ ਭਾਰਾ ਹੈ। |
4
|
ਗੁੱਸਾ ਨਿਰਦਈ ਅਤੇ ਕ੍ਰੋਧ ਇੱਕ ਹੜ੍ਹ ਹੈ, ਪਰ ਈਰਖਾ ਦੇ ਅੱਗੇ ਕੌਣ ਖਲੋ ਸੱਕਦਾ ਹੈॽ |
5
|
ਗੁੱਝੀ ਪ੍ਰੀਤ ਨਾਲੋਂ ਖੁੱਲ੍ਹੀ ਤਾੜ ਚੰਗੀ ਹੈ। |
6
|
ਹਿੱਤਕਾਰੀ ਵੱਲੋਂ ਘਾਉ ਵਫ਼ਾਦਾਰੀ ਵਾਲੇ ਹਨ, ਪਰ ਵੈਰੀ ਦੇ ਚੁੰਮੇ ਅਣਗਿਣਤ ਹੁੰਦੇ ਹਨ। |
7
|
ਰੱਜਿਆ ਹੋਇਆ ਜੀ ਸ਼ਹਿਤ ਦੇ ਛੱਤੇ ਤੋਂ ਵੀ ਗਲਿਆਣ ਕਰਦਾ ਹੈ, ਪਰ ਭੁੱਖੇ ਨੂੰ ਹਰ ਕੌੜੀ ਵਸਤ ਵੀ ਮਿੱਠੀ ਲੱਗਦੀ ਹੈ। |
8
|
ਜਿਹੜਾ ਮਨੁੱਖ ਆਪਣੇ ਟਿਕਾਣਿਓਂ ਭਟਕਦਾ ਹੈ, ਉਹ ਉਸ ਪੰਛੀ ਵਰਗਾ ਹੁੰਦਾ ਹੈ ਜੋ ਆਪਣੇ ਆਹਲਣੇ ਤੋਂ ਖੁੰਝ ਜਾਵੇ। |
9
|
ਫੁਲੇਲ ਅਤੇ ਸੁਗੰਧ ਜੀ ਨੂੰ ਅਨੰਦ ਕਰਦੀ ਹੈ, ਓਵੇਂ ਹੀ ਉਸ ਦੇ ਮਿੱਤ੍ਰ ਹੀ ਮਨੋਂ ਦਿੱਤੀ ਹੋਈ ਸਲਾਹ ਦੀ ਮਿਠਾਸ ਹੈ। |
10
|
ਆਪਣੇ ਅਤੇ ਆਪਣੇ ਪਿਉ ਦੇ ਮਿੱਤ੍ਰ ਨੂੰ ਨਾ ਛੱਡ, ਅਤੇ ਆਪਣੀ ਬਿਪਤਾ ਦੇ ਦਿਨ ਆਪਣੇ ਭਰਾ ਦੇ ਘਰ ਨਾ ਜਾਹ, - ਦੂਰ ਦੇ ਭਰਾ ਨਾਲੋਂ ਨੇੜੇ ਦਾ ਗੁਆਂਢੀ ਚੰਗਾ ਹੈ। |
11
|
ਹੇ ਮੇਰੇ ਪੁੱਤ੍ਰ, ਬੁੱਧਵਾਨ ਹੋਵੀਂ ਅਤੇ ਮੇਰੇ ਜੀ ਨੂੰ ਅਨੰਦ ਕਰੀਂ, ਭਈ ਮੈਂ ਉਹ ਨੂੰ ਉੱਤਰ ਦੇ ਸੱਕਾਂ ਜਿਹੜਾ ਮੈਨੂੰ ਮੇਹਣਾ ਮਾਰਦਾ ਹੈ। |
12
|
ਸਿਆਣਾ ਬਿਪਤਾ ਨੂੰ ਵੇਖ ਕੇ ਲੁਕ ਜਾਂਦਾ ਹੈ, ਪਰ ਭੋਲੇ ਅੱਗਾਹਾਂ ਵੱਧ ਕੇ ਕਸ਼ਟ ਭੋਗਦੇ ਹਨ। |
13
|
ਜਿਹੜਾ ਪਰਦੇਸੀ ਦਾ ਜ਼ਾਮਨ ਹੋਵੇ ਉਹ ਦੇ ਲੀੜੇ ਲਾਹ ਲੈ, ਅਤੇ ਜਿਹੜਾ ਓਪਰੀ ਤੀਵੀਂ ਦਾ ਜ਼ਾਮਨ ਹੋਵੇ ਉਹ ਦਾ ਕੁਝ ਗਹਿਣੇ ਰੱਖ ਲੈ। |
14
|
ਜਿਹੜਾ ਤੜਕੇ ਈ ਉੱਠ ਕੇ ਆਪਣੇ ਗੁਆਂਢੀ ਨੂੰ ਉੱਚੀ ਦੇ ਕੇ ਅਸੀਸ ਦਿੰਦਾ ਹੈ, ਉਹ ਦੇ ਲਈ ਇਹ ਸਰਾਪ ਹੀ ਗਿਣਿਆ ਜਾਵੇਗਾ। |
15
|
ਝੜੀ ਦੇ ਦਿਨ ਦਾ ਲਗਾਤਾਰ ਚੋਆ, ਅਤੇ ਝਗੜਾਲੂ ਤੀਵੀਂ ਦੋਵੋਂ ਇੱਕੋ ਸਮਾਨ ਹਨ! |
16
|
ਜਿਹੜਾ ਉਹ ਨੂੰ ਡੱਕਦਾ ਹੈ ਉਹ ਪੌਣ ਨੂੰ ਡੱਕਦਾ ਹੈ, ਅਥਵਾ ਉਹ ਸੱਜੇ ਹੱਥ ਨਾਲ ਤੇਲ ਨੂੰ ਫੜਦਾ ਹੈ! |
17
|
ਲੋਹਾ ਲੋਹੇ ਨੂੰ ਤਿੱਖਾ ਕਰਦਾ ਹੈ, ਇਉਂ ਮਨੁੱਖ ਆਪਣੇ ਮਿੱਤ੍ਰ ਦੇ ਮੁਖ ਨੂੰ ਤਿੱਖਾ ਕਰਦਾ ਹੈ। |
18
|
ਜਿਹੜਾ ਹੰਜੀਰ ਦੇ ਰੁੱਖ ਦੀ ਰਾਖੀ ਕਰਦਾ ਹੈ ਉਹ ਉਸ ਦਾ ਫ਼ਲ ਖਾਵੇਗਾ, ਅਤੇ ਜੋ ਆਪਣੇ ਸੁਆਮੀ ਦੀ ਰੱਛਿਆ ਕਰਦਾ ਹੈ ਉਹ ਦਾ ਆਦਰ ਹੋਵੇਗਾ। |
19
|
ਜਿਵੇਂ ਜਾਲ ਵਿੱਚ ਮੂੰਹ ਮੂੰਹ ਨਾਲ ਮਿਲਦਾ ਹੈ, ਤਿਵੇਂ ਮਨੁੱਖ ਦਾ ਮਨ ਮਨੁੱਖ ਨਾਲ। |
20
|
ਪਤਾਲ ਅਤੇ ਹਲਾਕਤ ਕਦੀ ਤ੍ਰਿਪਤ ਨਹੀਂ ਹੁੰਦੇ, ਓਵੇਂ ਮਨੁੱਖ ਦੀਆਂ ਅੱਖੀਆਂ ਵੀ ਕਦੀ ਤ੍ਰਿਪਤ ਨਹੀਂ ਹੁੰਦੀਆਂ। |
21
|
ਜਿਵੇਂ ਚਾਂਦੀ ਦੇ ਲਈ ਕੁਠਾਲੀ ਅਤੇ ਸੋਨੇ ਦੇ ਲਈ ਭੱਠੀ ਹੁੰਦੀ ਹੈ, ਓਵੇਂ ਆਦਮੀ ਦੇ ਜਸ ਨਾਲ ਉਹ ਦੀ ਜਾਚ ਹੁੰਦੀ ਹੈ। |
22
|
ਭਾਵੇਂ ਤੂੰ ਮੂਰਖ ਨੂੰ ਉੱਖਲੀ ਵਿੱਚ ਦਾਣਿਆਂ ਸੰਗ ਮੋਹਲੇ ਨਾਲ ਕੁੱਟੇਂ, ਤਾਂ ਵੀ ਉਸ ਦੀ ਮੂਰਖਤਾਈ ਉਸ ਤੋਂ ਨਹੀਂ ਹਟਣੀ। |
23
|
ਆਪਣੇ ਇੱਜੜਾਂ ਦਾ ਹਾਲ ਚੰਗੀ ਤਰਾਂ ਬੁੱਝ ਲੈ, ਅਤੇ ਆਪਣੇ ਵੱਗਾਂ ਦੀ ਸੁੱਧ ਰੱਖ |
24
|
ਕਿਉਂ ਜੋ ਧਨ ਸਦਾ ਨਹੀਂ ਠਹਿਰਦਾ, - ਭਲਾ, ਮੁਕਟ ਪੀਹੜੀਓਂ ਪੀਹੜੀ ਬਣਿਆ ਰਹਿੰਦਾ ਹੈॽ |
25
|
ਜਦ ਘਾਹ ਚੁੱਕਿਆ ਗਿਆ ਤਾਂ ਨੰਨ੍ਹਾ ਘਾਹ ਵਿਖਾਈ ਦਿੰਦਾ, ਅਤੇ ਪਹਾੜਾਂ ਦਾ ਸਾਗ ਪੱਤ ਇਕੱਠਾ ਹੋ ਜਾਂਦਾ ਹੈ। |
26
|
ਲੇਲੇ ਤੇਰੇ ਬਸਤਰਾਂ ਦੇ ਲਈ ਹੋਣਗੇ, ਤੇ ਬੱਕਰੇ ਖੇਤ ਦੇ ਮੁੱਲ ਲਈ, |
27
|
ਅਤੇ ਬਕਰੀਆਂ ਦਾ ਦੁੱਧ ਤੇਰੇ ਅਤੇ ਤੇਰੇ ਟੱਬਰ ਦੀ ਖਾਧ ਖੁਰਾਕ ਜੋਗਾ, ਨਾਲੇ ਤੇਰੀਆਂ ਟਹਿਲਣਾਂ ਦੇ ਗੁਜ਼ਾਰੇ ਲਈ ਹੋਵੇਗਾ |
Proverbs 27:18 English Language Bible Words basic statistical display
COMING SOON ...