1
|
ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਜੋ ਕੁਝ ਮੇਰੇ ਅੰਦਰ ਹੈ, ਉਸ ਦੇ ਪਵਿੱਤਰ ਨਾਮ ਨੂੰ! |
2
|
ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਉਹ ਦੇ ਸਾਰੇ ਉਪਕਾਰ ਨਾ ਵਿਸਾਰ! |
3
|
ਉਹ ਤੇਰੀਆਂ ਸਾਰੀਆਂ ਬੁਰਿਆਈਆਂ ਨੂੰ ਖਿਮਾ ਕਰਦਾ ਹੈ, ਉਹ ਸਾਰੇ ਰੋਗਾਂ ਤੋਂ ਤੈਨੂੰ ਨਰੋਆ ਕਰਦਾ ਹੈ। |
4
|
ਉਹ ਤੇਰੀ ਜਿੰਦ ਨੂੰ ਟੋਏ ਤੋਂ ਨਿਸਤਾਰਾ ਦਿੰਦਾ ਹੈ, ਉਹ ਤੇਰੇ ਸਿਰ ਉੱਤੇ ਦਯਾ ਤੇ ਰਹਮ ਦਾ ਮੁਕਟ ਰੱਖਦਾ ਹੈ। |
5
|
ਉਹ ਭਲਿਆਈ ਨਾਲ ਤੇਰੇ ਮੂੰਹ ਨੂੰ ਰਜਾਉਂਦਾ ਹੈ, ਤੂੰ ਉਕਾਬ ਵਾਂਙੁ ਆਪਣੀ ਜੁਆਨੀ ਨੂੰ ਨਵਾਂ ਕਰਦਾ ਹੈਂ। |
6
|
ਯਹੋਵਾਹ ਧਰਮ ਦੇ ਕੰਮ ਅਤੇ ਨਿਆਉਂ ਸਭ ਦਬਾਏ ਹੋਇਆਂ ਦੇ ਲਈ ਕਰਦਾ ਹੈ। |
7
|
ਉਹ ਨੇ ਆਪਣੇ ਰਾਹ ਮੂਸਾ ਉੱਤੇ, ਅਤੇ ਆਪਣੇ ਕੰਮ ਇਸਰਾਏਲ ਉੱਤੇ ਪਰਗਟ ਕੀਤੇ। |
8
|
ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਗੁੱਸੇ ਵਿੱਚ ਧੀਰਜੀ ਅਤੇ ਦਯਾ ਨਾਲ ਭਰਪੂਰ ਹੈ। |
9
|
ਉਸ ਸਦਾ ਨਹੀਂ ਝਿੜਕੇਗਾ, ਨਾ ਸਦਾ ਲਈ ਆਪਣਾ ਕ੍ਰੋਧ ਰੱਖੇਗਾ। |
10
|
ਉਹ ਸਾਡੇ ਪਾਪਾਂ ਅਨੁਸਾਰ ਸਾਡੇ ਨਾਲ ਨਹੀਂ ਵਰਤਿਆ, ਨਾ ਸਾਡੀਆਂ ਬਦੀਆਂ ਅਨੁਸਾਰ ਸਾਨੂੰ ਬਦਲਾ ਦਿੱਤਾ। |
11
|
ਜਿੰਨਾ ਉੱਚਾ ਅਕਾਸ਼ ਧਰਤੀ ਉੱਤੋਂ ਹੈ, ਇੰਨੀ ਵੱਡੀ ਉਹ ਦੀ ਦਯਾ ਉਹ ਦੇ ਡਰਨ ਵਾਲਿਆਂ ਉੱਤੇ ਹੈ! |
12
|
ਜਿੰਨਾ ਚੜ੍ਹਦਾ ਲਹਿੰਦੇ ਤੋਂ ਦੂਰ ਹੈ, ਉੱਨੇ ਹੀ ਉਸ ਨੇ ਸਾਡੇ ਅਪਰਾਧ ਸਾਥੋਂ ਦੂਰ ਕੀਤੇ ਹਨ! |
13
|
ਜਿਵੇਂ ਪਿਤਾ ਆਪਣੇ ਬੱਚਿਆਂ ਦਾ ਤਰਸ ਖਾਂਦਾ ਹੈ, ਤਿਵੇਂ ਯਹੋਵਾਹ ਆਪਣੇ ਡਰਨ ਵਾਲਿਆਂ ਦਾ ਤਰਸ ਖਾਂਦਾ ਹੈ। |
14
|
ਉਹ ਤਾਂ ਸਾਡੀ ਸਰਿਸ਼ਟੀ ਨੂੰ ਜਾਣਦਾ ਹੈ, ਉਹ ਨੂੰ ਚੇਤਾ ਹੈ ਭਈ ਅਸੀਂ ਮਿੱਟੀ ਹੀ ਹਾਂ! |
15
|
ਇਨਸਾਨ ਦੀ ਆਯੂ ਘਾਹ ਜਿੰਨੀ ਹੈ, ਮਦਾਨ ਦੇ ਫੁੱਲ ਵਾਂਙੁ ਉਹ ਟਹਿਕਦਾ ਹੈ, |
16
|
ਜਦ ਵਾਉ ਉਹ ਦੇ ਉੱਤੇ ਵਗਦੀ ਤਦ ਉਹ ਹੈ ਹੀ ਨਹੀਂ ਅਤੇ ਉਹ ਦਾ ਥਾਂ ਉਹ ਨੂੰ ਫੇਰ ਨਹੀਂ ਵੇਖੇਗਾ। |
17
|
ਪਰ ਯਹੋਵਾਹ ਦੀ ਦਯਾ ਆਦ ਤੋਂ ਅੰਤ ਤੀਕ ਆਪਣੇ ਡਰਨ ਵਾਲਿਆਂ ਦੇ ਉੱਤੇ ਹੈ, ਅਤੇ ਉਹ ਦਾ ਧਰਮ ਪੁੱਤ੍ਰਾਂ ਪੋਤ੍ਰਿਆਂ ਤੀਕ, |
18
|
ਅਰਥਾਤ ਉਨ੍ਹਾਂ ਲਈ ਜਿਹੜੇ ਉਹ ਦੇ ਨੇਮ ਨੂੰ ਮੰਨਦੇ, ਤੇ ਉਹ ਦੇ ਫ਼ਰਮਾਨਾਂ ਨੂੰ ਚੇਤੇ ਰੱਖਦੇ ਤੇ ਪੂਰੇ ਕਰਦੇ ਹਨ।। |
19
|
ਯਹੋਵਾਹ ਨੇ ਆਪਣੀ ਰਾਜ ਗੱਦੀ ਸੁਰਗ ਵਿੱਚ ਕਾਇਮ ਕੀਤੀ ਹੈ, ਅਤੇ ਉਹ ਦੀ ਪਾਤਸ਼ਾਹੀ ਦਾ ਹੁਕਮ ਸਭਨਾਂ ਉੱਤੇ ਹੈ। |
20
|
ਹੇ ਉਹ ਦੇ ਦੂਤੋਂ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਸ਼ਕਤੀ ਵਿੱਚ ਬਲਵਾਨ ਹੋ, ਅਤੇ ਉਹ ਦਾ ਸ਼ਬਦ ਸੁਣ ਕੇ ਉਹ ਨੂੰ ਪੂਰਿਆਂ ਕਰਦੇ ਹੋ! |
21
|
ਹੇ ਉਹ ਦੀਓ ਸਾਰੀਓ ਸੈਨਾਵੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਉਹ ਦੇ ਸੇਵਕ ਹੋ ਤੇ ਉਹ ਦੀ ਮਰਜ਼ੀ ਨੂੰ ਪੂਰਿਆਂ ਕਰਦੇ ਹੋ! |
22
|
ਹੇ ਉਹ ਦੇ ਕਾਰਜੋ, ਉਹ ਦੀ ਪਾਤਸ਼ਾਹੀ ਦਿਆਂ ਸਾਰਿਆਂ ਥਾਂਵਾਂ ਵਿੱਚ, ਯਹੋਵਾਹ ਨੂੰ ਮੁਬਾਰਕ ਆਖੋ! ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ!।। |
Psalms 103:3 English Language Bible Words basic statistical display
COMING SOON ...