1
|
ਜਦ ਯਹੋਵਾਹ ਸੀਯੋਨ ਦੇ ਅਸੀਰਾਂ ਨੂੰ ਮੋੜ ਲੈ ਆਇਆ, ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸਾਂ! |
2
|
ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ, ਅਤੇ ਸਾਡੀਆਂ ਜੀਭਾਂ ਉੱਤੇ ਜੈਕਾਰਾ ਸੀ, ਤਦ ਕੌਮਾਂ ਵਿੱਚ ਏਹ ਆਖੀਦਾ ਸੀ, ਭਈ ਯਹੋਵਾਹ ਨੇ ਉਨ੍ਹਾਂ ਲਈ ਵੱਡੇ ਵੱਡੇ ਕੰਮ ਕੀਤੇ ਹਨ! |
3
|
ਯਹੋਵਾਹ ਨੇ ਸਾਡੇ ਲਈ ਵੱਡੇ ਵੱਡੇ ਕੰਮ ਕੀਤੇ ਹਨ, ਅਸੀਂ ਅਨੰਦ ਹੋਏ ਹਾਂ!।। |
4
|
ਹੇ ਯਹੋਵਾਹ, ਸਾਡੇ ਅਸੀਰਾਂ ਨੂੰ, ਦੱਖਣ ਦੀਆਂ ਨਦੀਆਂ ਵਾਂਙੁ ਮੋੜ ਲਿਆ! |
5
|
ਜਿਹੜੇ ਅੰਝੂਆਂ ਨਾਲ ਬੀਜਦੇ ਹਨ, ਓਹ ਜੈਕਾਰਿਆਂ ਨਾਲ ਵੱਢਣਗੇ। |
6
|
ਜਿਹੜਾ ਬੀਜਣ ਲਈ ਬੀ ਚੁੱਕ ਕੇ ਰੋਂਦਿਆ ਜਾਂਦਾ ਹੈ, ਉਹ ਜ਼ਰੂਰ ਜੈਕਾਰਿਆਂ ਨਾਲ ਭਰੀਆਂ ਚੁੱਕ ਕੇ ਆਵੇਗਾ!।। |
Psalms 126:2 English Language Bible Words basic statistical display
COMING SOON ...