1
|
ਹਲਲੂਯਾਹ! ਸਾਡੇ ਪਰਮੇਸ਼ੁਰ ਦਾ ਭਜਨ ਗਾਉਣਾ ਤਾਂ ਭਲਾ ਹੈ, ਉਸਤਤ ਕਰਨਾ ਮਨ ਭਾਉਣਾ ਤੇ ਸੋਹਣਾ ਹੈ! |
2
|
ਯਹੋਵਾਹ ਯਰੂਸ਼ਲਮ ਨੂੰ ਉਸਾਰਦਾ ਹੈ, ਉਹ ਇਸਰਾਏਲ ਦੇ ਦੇਸੋਂ ਕੱਢਿਆਂ ਨੂੰ ਇਕੱਠਾ ਕਰਦਾ ਹੈ। |
3
|
ਉਹ ਟੁੱਟੇ ਦਿਲਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਦੇ ਸੋਗਾਂ ਉੱਤੇ ਪੱਟੀ ਬੰਨ੍ਹਦਾ ਹੈ। |
4
|
ਉਹ ਤਾਰਿਆਂ ਦੀ ਗਿਣਤੀ ਕਰਦਾ ਹੈ, ਅਤੇ ਉਨ੍ਹਾਂ ਸਾਰਿਆਂ ਦੇ ਨਾਉਂ ਬੁਲਾਉਂਦਾ ਹੈ। |
5
|
ਸਾਡਾ ਪ੍ਰਭੁ ਮਹਾਨ ਅਤੇ ਬਹੁਤ ਸ਼ਕਤੀਮਾਨ ਹੈ, ਉਹ ਦੀ ਸਮਝ ਦਾ ਕੋਈ ਪਾਰਾਵਾਰ ਨਹੀਂ ਹੈ। |
6
|
ਯਹੋਵਾਹ ਮਸਕੀਨਾਂ ਨੂੰ ਸੰਭਾਲਦਾ ਹੈ, ਉਹ ਦੁਸ਼ਟਾਂ ਨੂੰ ਧਰਤੀ ਤੀਕ ਨਿਵਾ ਦਿੰਦਾ ਹੈ।। |
7
|
ਯਹੋਵਾਹ ਨੂੰ ਧੰਨਵਾਦ ਨਾਲ ਉੱਤਰ ਦਿਓ, ਸਾਡੇ ਪਰਮੇਸ਼ੁਰ ਲਈ ਬਰਬਤ ਨਾਲ ਭਜਨ ਗਾਓ, |
8
|
ਜਿਹੜਾ ਅਕਾਸ਼ ਨੂੰ ਬੱਦਲਾਂ ਨਾਲ ਢੱਕਦਾ ਹੈ, ਅਤੇ ਧਰਤੀ ਲਈ ਮੀਂਹ ਤਿਆਰ ਕਰਦਾ ਹੈ। ਅਤੇ ਪਹਾੜਾਂ ਉੱਤੇ ਘਾਹ ਉਗਾਉਂਦਾ ਹੈ। |
9
|
ਉਹ ਡੰਗਰਾਂ ਨੂੰ ਉਨ੍ਹਾਂ ਦਾ ਅਹਾਰ ਦਿੰਦਾ ਹੈ, ਨਾਲੇ ਕਾਵਾਂ ਦੇ ਬੱਚਿਆਂ ਨੂੰ ਜਦ ਓਹ ਪੁਕਾਰਦੇ ਹਨ। |
10
|
ਨਾ ਘੋੜੇ ਦੇ ਜ਼ੋਰ ਵਿੱਚ ਉਹ ਖੁਸ਼ ਹੁੰਦਾ ਹੈ, ਨਾ ਮਨੁੱਖ ਦੀਆਂ ਲੱਤਾਂ ਉੱਤੇ ਰੀਝਦਾ ਹੈ। |
11
|
ਯਹੋਵਾਹ ਆਪਣਾ ਭੈ ਮੰਨਣ ਵਾਲਿਆਂ ਉੱਤੇ ਰੀਝਦਾ ਹੈ, ਅਤੇ ਆਪਣੀ ਦਯਾ ਦੀ ਆਸਵੰਦਾਂ ਉੱਤੇ ਵੀ। |
12
|
ਹੇ ਯਰੂਸ਼ਲਮ, ਯਹੋਵਾਹ ਦਾ ਜਸ ਗਾ, ਹੇ ਸੀਯੋਨ, ਆਪਣੇ ਪਰਮੇਸ਼ੁਰ ਦੀ ਉਸਤਤ ਕਰ! |
13
|
ਉਹ ਨੇ ਤਾਂ ਤੇਰੇ ਫਾਟਕਾਂ ਦੇ ਅਰਲਾਂ ਨੂੰ ਤਕੜਾ ਕੀਤਾ, ਉਹ ਨੇ ਤੇਰੇ ਵਿੱਚ ਤੇਰੇ ਬੱਚਿਆਂ ਨੂੰ ਬਰਕਤ ਦਿੱਤੀ ਹੈ। |
14
|
ਉਹ ਤੇਰੀਆਂ ਹੱਦਾ ਵਿੱਚ ਸੁਲ੍ਹਾ ਰੱਖਦਾ ਹੈ, ਉਹ ਤੈਨੂੰ ਮੈਦੇ ਵਾਲੀ ਕਣਕ ਨਾਲ ਰਜਾਉਂਦਾ ਹੈ। |
15
|
ਉਹ ਆਪਣਾ ਹੁਕਮ ਧਰਤੀ ਉੱਤੇ ਘੱਲਦਾ ਹੈ, ਉਹ ਦਾ ਬਚਨ ਬਹੁਤ ਤੇਜ ਦੌੜਦਾ ਹੈ। |
16
|
ਉਹ ਬਰਫ਼ ਉੱਨ ਵਾਂਙੁ ਪਾਉਂਦਾ ਹੈ, ਅਤੇ ਕੱਕਰ ਸੁਆਹ ਵਾਂਙੁ ਖਿੰਡਾਉਂਦਾ ਹੈ। |
17
|
ਉਹ ਆਪਣੀ ਬਰਫ਼ ਨੂੰ ਟੁਕੜੇ ਟੁਕੜੇ ਕਰ ਕੇ ਸੁੱਟਦਾ ਹੈ, ਉਹ ਦੇ ਪਾਲੇ ਅੱਗੇ ਕੌਣ ਖੜਾ ਰਹਿ ਸੱਕਦਾ ਹੈ? |
18
|
ਉਹ ਆਪਣਾ ਹੁਕਮ ਘੱਲ ਕੇ ਉਨ੍ਹਾਂ ਨੂੰ ਪਿਘਲਾ ਦਿੰਦਾ ਹੈ, ਉਹ ਆਪਣੀ ਪੌਣ ਚਲਾਉਂਦਾ ਹੈ, ਪਾਣੀ ਵੱਗ ਪੈਂਦੇ ਹਨ। |
19
|
ਉਹ ਯਾਕੂਬ ਨੂੰ ਆਪਣੇ ਹੁਕਮ, ਇਸਰਾਏਲ ਨੂੰ ਆਪਣੀਆਂ ਬਿਧੀਆਂ ਤੇ ਨਿਆਉਂ ਦੱਸਦਾ ਹੈ। |
20
|
ਉਸ ਨੇ ਕਿਸੇ ਹੋਰ ਕੌਮ ਨਾਲ ਅਜਿਹਾ ਨਹੀਂ ਕੀਤਾ, ਅਤੇ ਉਹ ਦੇ ਨਿਆਵਾਂ ਨੂੰ ਉਨ੍ਹਾਂ ਨੇ ਜਾਣਿਆ ਵੀ ਨਹੀਂ। ਹਲਲੂਯਾਹ! |
Psalms 147:19 English Language Bible Words basic statistical display
COMING SOON ...