Bible Languages

Indian Language Bible Word Collections

Bible Versions

Books

Psalms Chapters

Psalms 62 Verses

Bible Versions

Books

Psalms Chapters

Psalms 62 Verses

1 ਮੇਰੀ ਜਾਨ ਪਰਮੇਸ਼ੁਰ ਹੀ ਦੇ ਅੱਗੇ ਚੁੱਪ ਚਾਪ ਹੈ, ਮੇਰਾ ਬਚਾਓ ਉਸੇ ਵੱਲੋਂ ਹੈ।
2 ਉਹੋ ਹੀ ਮੇਰੀ ਚਟਾਨ ਅਤੇ ਮੇਰਾ ਬਚਾਓ ਹੈ, ਉਹ ਮੇਰਾ ਉੱਚਾ ਗੜ੍ਹ ਹੈ, ਮੈਂ ਬਹੁਤਾ ਨਾ ਡੋਲਾਂਗਾ।
3 ਤੁਸੀਂ ਕਦ ਤੋੜੀ ਇੱਕ ਮਨੁੱਖ ਉੱਤੇ ਹੱਲਾ ਕਰਦੇ ਰਹੋਗੇ, ਤਾਂ ਜੋ ਤੁਸੀਂ ਸਭ ਮਿਲ ਕੇ ਉਸ ਨੂੰ ਵੱਢ ਸੱਟੋ, ਜੋ ਝੁਕੀ ਹੋਈ ਕੰਧ ਤੇ ਹਿੱਲਦੀ ਹੋਈ ਵਾੜ ਵਰਗਾ ਹੈॽ
4 ਓਹ ਮਤਾ ਮਤਾਉਂਦੇ ਹਨ ਨਿਰਾ ਇਸੇ ਲਈ ਭਈ ਉਹ ਨੂੰ ਉਹ ਦੀ ਪਦਵੀ ਤੋਂ ਡੇਗ ਦੇਣ, ਓਹ ਝੂਠ ਨੂੰ ਪਸੰਦ ਕਰਦੇ ਹਨ, ਮੂੰਹੋਂ ਤਾਂ ਓਹ ਅਸੀਸ ਦਿੰਦੇ ਹਨ ਪਰ ਅੰਦਰੋਂ ਸਰਾਪ ਦਿੰਦੇ ਹਨ।। ਸਲਹ।।
5 ਹੇ ਮੇਰੀ ਜਾਨ, ਤੂੰ ਪਰਮੇਸ਼ੁਰ ਹੀ ਦੇ ਅੱਗੇ ਚੁੱਪ ਚਾਪ ਰਹੁ, ਕਿਉਂ ਜੋ ਮੇਰੀ ਤਾਂਘ ਉਸੇ ਵੱਲੋਂ ਹੈ।
6 ਉਹੋ ਹੀ ਮੇਰੀ ਚਟਾਨ ਅਤੇ ਮੇਰਾ ਬਚਾਓ ਹੈ, ਉਹੋ ਮੇਰਾ ਉੱਚਾ ਗੜ੍ਹ ਹੈ, ਮੈਂ ਨਾ ਡੋਲਾਂਗਾ।
7 ਮੇਰਾ ਬਚਾਓ ਅਤੇ ਮੇਰਾ ਪਰਤਾਪ ਪਰਮੇਸ਼ੁਰ ਉੱਤੇ ਕਾਇਮ ਹੈ, ਮੇਰੇ ਬਲ ਦੀ ਚਟਾਨ ਅਤੇ ਮੇਰੀ ਪਨਾਹ ਪਰਮੇਸ਼ੁਰ ਵਿੱਚ ਹੈ।।
8 ਹੇ ਪਰਜਾ, ਹਰ ਵੇਲੇ ਉਸ ਉੱਤੇ ਭਰੋਸਾ ਰੱਖੋ, ਆਪਣਾ ਮਨ ਉਹ ਦੇ ਅੱਗੇ ਖੋਲ੍ਹ ਦਿਓ, ਪਰਮੇਸ਼ੁਰ ਸਾਡੀ ਪਨਾਹ ਹੈ ।। ਸਲਹ।।
9 ਨੀਚ ਲੋਕ ਸਾਹ ਹੀ ਹਨ, ਅਤੇ ਉੱਚੀ ਪਦਵੀ ਵਾਲੇ ਮਿਥਿਆ ਹਨ, ਤੱਕੜ ਵਿੱਚ ਓਹ ਉਤਾਹਾਂ ਚੜ੍ਹ ਜਾਂਦੇ ਹਨ, ਓਹ ਸਾਹ ਨਾਲੋਂ ਹਲਕੇ ਹਨ।
10 ਅਨ੍ਹੇਰ ਉੱਤੇ ਭਰੋਸਾ ਨਾ ਰੱਖੋ, ਨਾ ਲੁੱਟ ਮਾਰ ਕਰ ਕੇ ਫੂੰ ਫੂੰ ਕਰੋ, ਧਨ ਸੰਪਤ ਜੇ ਵਧ ਜਾਵੇ ਤਾਂ ਉਸ ਉੱਤੇ ਮਨ ਨਾ ਲਾਓ।
11 ਪਰਮੇਸ਼ੁਰ ਇੱਕ ਵਾਰ ਬੋਲਿਆ, ਸਗੋਂ ਦੋ ਵਾਰੀ ਮੈਂ ਇਹ ਸੁਣਿਆ ਹੈ, ਭਈ ਸਮਰੱਥਾ ਪਰਮੇਸ਼ੁਰ ਦੀ ਹੈ।
12 ਹੇ ਪ੍ਰਭੁ, ਦਯਾ ਵੀ ਤੇਰੀ ਹੀ ਹੈ, ਕਿਉਂ ਜੋ ਤੂੰ ਹਰ ਮਨੁੱਖ ਨੂੰ ਉਹ ਦੀਆਂ ਕੀਤੀਆਂ ਅਨੁਸਾਰ ਫਲ ਦਿੰਦਾ ਹੈਂ।

Psalms 62:11 English Language Bible Words basic statistical display

COMING SOON ...

×

Alert

×