1
|
ਹੇ ਯਹੋਵਾਹ, ਤੈਂ ਆਪਣੀ ਧਰਤੀ ਉੱਤੇ ਕਿਰਪਾ ਕੀਤੀ, ਯਾਕੂਬ ਦੀ ਅਸੀਰੀ ਨੂੰ ਤੈਂ ਮੁਕਾ ਦਿੱਤਾ ਹੈ। |
2
|
ਆਪਣੀ ਪਰਜਾ ਦੀ ਬੁਰਿਆਈ ਤੈਂ ਮਾਫ਼ ਕੀਤੀ ਹੈ, ਤੈਂ ਉਨ੍ਹਾਂ ਦੇ ਸਾਰਿਆਂ ਪਾਪਾਂ ਨੂੰ ਕੱਜ ਦਿੱਤਾ ਹੈ ।। ਸਲਹ।। |
3
|
ਤੈਂ ਆਪਣੇ ਸਾਰੇ ਕੋਪ ਨੂੰ ਹਟਾ ਲਿਆ, ਤੂੰ ਆਪਣੇ ਕ੍ਰੋਧ ਦੀ ਤੇਜ਼ੀ ਤੋਂ ਮੁੜਿਆ ਹੈਂ। |
4
|
ਹੇ ਸਾਡੇ ਬਚਾਉਣ ਵਾਲੇ ਪਰਮੇਸ਼ੁਰ, ਸਾਡੀ ਵੱਲ ਮੂੰਹ ਮੋੜ, ਅਤੇ ਆਪਣੇ ਰੋਹ ਨੂੰ ਸਾਥੋਂ ਦੂਰ ਕਰ! |
5
|
ਕੀ ਤੂੰ ਸਦਾ ਤੋੜੀ ਸਾਥੋਂ ਕ੍ਰੋਧਵਾਨ ਰਹੇਂਗਾॽ ਕੀ ਤੂੰ ਪੀੜ੍ਹੀਓਂ ਪੀੜ੍ਹੀ ਆਪਣੇ ਕ੍ਰੋਧ ਨੂੰ ਜਾਰੀ ਰੱਖੇਂਗਾॽ |
6
|
ਕੀ ਤੂੰ ਫੇਰ ਸਾਨੂੰ ਨਾ ਜਵਾਲੇਂਗਾ, ਭਈ ਤੇਰੀ ਪਰਜਾ ਤੇਰੇ ਵਿੱਚ ਅਨੰਦ ਹੋਵੇॽ |
7
|
ਹੇ ਯਹੋਵਾਹ, ਆਪਣੀ ਦਯਾ ਸਾਨੂੰ ਵਿਖਾ, ਅਤੇ ਆਪਣੀ ਮੁਕਤੀ ਸਾਨੂੰ ਬਖ਼ਸ਼!।। |
8
|
ਮੈਂ ਸੁਣ ਲਵਾਂ ਭਈ ਯਹੋਵਾਹ ਪਰਮੇਸ਼ੁਰ ਕੀ ਆਖੇਗਾ, ਉਹ ਤਾਂ ਆਪਣੀ ਪਰਜਾ ਤੇ ਆਪਣੇ ਸੰਤਾਂ ਨਾਲ ਸ਼ਾਂਤੀ ਦੀਆਂ ਗੱਲਾਂ ਕਰੇਗਾ। ਭਈ ਓਹ ਫੇਰ ਮੂਰਖਤਾਈ ਵੱਲ ਨਾ ਮੁੜਨ। |
9
|
ਨਿਸੰਗ ਉਹ ਦਾ ਛੁਟਕਾਰਾ ਉਹ ਦੇ ਭੈ ਮੰਨਣ ਵਾਲਿਆਂ ਦੇ ਨੇੜੇ ਹੈ, ਭਈ ਸਾਡੇ ਦੇਸ ਵਿੱਚ ਮਹਿਮਾ ਵੱਸੇ! |
10
|
ਦਯਾ ਅਤੇ ਸਚਿਆਈ ਆਪੋ ਵਿੱਚ ਮਿਲ ਗਈਆਂ, ਧਰਮ ਅਤੇ ਸ਼ਾਂਤੀ ਨੇ ਇੱਕ ਦੂਏ ਨੂੰ ਚੁੰਮਿਆ ਹੈ। |
11
|
ਸਚਿਆਈ ਧਰਤੀ ਵਿੱਚੋਂ ਉੱਗਦੀ ਹੈ, ਅਤੇ ਸੁਰਗ ਤੋਂ ਧਰਮ ਝਾਕਦਾ ਹੈ। |
12
|
ਫੇਰ ਯਹੋਵਾਹ ਉੱਤਮ ਪਦਾਰਥ ਬਖ਼ਸ਼ੇਗਾ, ਅਤੇ ਸਾਡੀ ਧਰਤੀ ਆਪਣੀ ਉਪਜ ਦੇਵੇਗੀ। |
13
|
ਧਰਮ ਉਹ ਦੇ ਅੱਗੇ ਅੱਗੇ ਚੱਲੇਗਾ, ਅਤੇ ਉਹ ਦੇ ਖੁਰਿਆਂ ਨੂੰ ਇੱਕ ਰਸਤਾ ਬਣਾਵੇਗਾ।। |
Psalms 85:5 English Language Bible Words basic statistical display
COMING SOON ...