1
|
ਯਹੋਵਾਹ ਦਾ ਧੰਨਵਾਦ ਕਰਨਾ, ਅਤੇ, ਹੇ ਅੱਤ ਮਹਾਨ, ਤੇਰੇ ਨਾਮ ਦਾ ਗੁਣ ਗਾਉਣਾ ਭਲਾ ਹੈ, |
2
|
ਨਾਲੇ ਸਵੇਰ ਨੂੰ ਤੇਰੀ ਦਯਾ ਦਾ, ਅਤੇ ਰਾਤ ਨੂੰ ਤੇਰੀ ਵਫ਼ਾਦਾਰੀ ਦਾ ਪਰਚਾਰ ਕਰਨਾ, |
3
|
ਦਸਾਂ ਤਾਰਾਂ ਵਾਲੇ ਵਾਜੇ ਉੱਤੇ ਅਤੇ ਸਿਤਾਰ ਉੱਤੇ, ਅਤੇ ਬਰਬਤ ਦੇ ਬਿਹਾਗ ਦੇ ਸੁਰ ਉੱਤੇ।। |
4
|
ਹੇ ਯਹੋਵਾਹ, ਤੈਂ ਤਾਂ ਆਪਣੀ ਕਾਰੀਗਰੀ ਨਾਲ ਮੈਨੂੰ ਅਨੰਦ ਕੀਤਾ ਹੈ, ਤੇਰੇ ਹੱਥ ਦਿਆਂ ਕੰਮਾਂ ਦੇ ਕਾਰਨ ਮੈਂ ਜੈਕਾਰਾ ਗਜਾਵਾਂਗਾ। |
5
|
ਹੇ ਯਹੋਵਾਹ, ਤੇਰੇ ਕੰਮ ਕਿੰਨੇ ਵੱਡੇ ਹਨ! ਤੇਰੇ ਖਿਆਲ ਬਹੁਤ ਹੀ ਡੂੰਘੇ ਹਨ! |
6
|
ਪਸੂ ਵੱਤ ਮਨੁੱਖ ਇਹ ਨਹੀਂ ਜਾਣਦਾ, ਨਾ ਮੂਰਖ ਇਸ ਗੱਲ ਨੂੰ ਸਮਝਦਾ, |
7
|
ਕਿ ਜਦੋਂ ਦੁਸ਼ਟ ਘਾਹ ਵਾਂਙੁ ਫੁੱਟਦੇ ਹਨ ਅਤੇ ਸਾਰੇ ਬਦਕਾਰ ਫੁੱਲਦੇ ਫਲਦੇ ਹਨ, ਏਹ ਇਸ ਕਰਕੇ ਹੈ ਭਈ ਓਹ ਸਦਾ ਲਈ ਨਾਸ ਹੋ ਜਾਣ। |
8
|
ਪਰ ਤੂੰ, ਹੇ ਯਹੋਵਾਹ, ਜੁੱਗੋ ਜੁੱਗ ਮਹਾਨ ਹੈਂ। |
9
|
ਵੇਖ, ਤੇਰੇ ਵੈਰੀ, ਹੇ ਯਹੋਵਾਹ, ਹਾਂ ਵੇਖ, ਤੇਰੇ ਵੈਰੀ ਨਸ਼ਟ ਹੋ ਜਾਣਗੇ, ਅਤੇ ਸਾਰੇ ਕੁਕਰਮੀ ਖਿੰਡ ਪੁੰਡ ਜਾਣਗੇ! |
10
|
ਪਰ ਤੈਂ ਜੰਗਲੀ ਸਾਂਢ ਦੇ ਸਿੰਙ ਵਾਂਙੁ ਮੇਰੇ ਸਿੰਙ ਨੂੰ ਉੱਚਿਆਂ ਕੀਤਾ ਹੈ, ਮੈਂ ਸੱਜਰੇ ਤੇਲ ਨਾਲ ਮਲਿਆ ਗਿਆ। |
11
|
ਮੇਰੀ ਅੱਖ ਨੇ ਮੇਰੇ ਘਾਤੀਆਂ ਉੱਤੇ ਨਜ਼ਰ ਕੀਤੀ, ਮੇਰੇ ਕੰਨ ਨੇ ਮੇਰੇ ਭੈੜੇ ਵਿਰੋਧੀਆਂ ਦਾ ਹਾਲ ਸੁਣਿਆ! |
12
|
ਧਰਮੀ ਖਜੂਰ ਦੇ ਬਿਰਛ ਵਾਂਙੁ ਫਲਿਆ ਰਹੇਗਾ, ਲਬਾਨੋਨ ਦੇ ਦਿਆਰ ਵਾਂਙੁ ਵਧਦਾ ਜਾਵੇਗਾ। |
13
|
ਜਿਹੜੇ ਯਹੋਵਾਹ ਦੇ ਭਵਨ ਵਿੱਚ ਲਾਏ ਹੋਏ ਹਨ, ਓਹ ਪਰਮੇਸ਼ੁਰ ਦੀਆਂ ਦਰਗਾਹਾਂ ਵਿੱਚ ਲਹਿ ਲਹਾਉਣਗੇ। |
14
|
ਓਹ ਬੁਢੇਪੇ ਵਿੱਚ ਵੀ ਫਲ ਲਿਆਉਣਗੇ, ਓਹ ਹਰੇ ਤੇ ਰਸ ਭਰੇ ਰਹਿਣਗੇ, |
15
|
ਭਈ ਓਹ ਪਰਗਟ ਕਰਨ ਕਿ ਯਹੋਵਾਹ ਸਤ ਹੈ, ਓਹ ਮੇਰੀ ਚਟਾਨ ਹੈ ਅਤੇ ਉਹ ਦੇ ਵਿੱਚ ਕੋਈ ਅਧਰਮੀ ਨਹੀਂ ਹੈ।। |
Psalms 92:11 English Language Bible Words basic statistical display
COMING SOON ...