1
|
ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਕੋਲ ਜਾਹ ਕਿਉਂ ਜੋ ਮੈਂ ਉਸ ਦੇ ਮਨ ਨੂੰ ਅਰ ਉਸ ਦੇ ਟਹਿਲੂਆਂ ਦੇ ਮਨਾਂ ਨੂੰ ਭਾਰੀ ਹੋਣ ਦਿੱਤਾ ਹੈ ਤਾਂ ਜੋ ਮੈਂ ਆਪਣੇ ਏਹ ਨਿਸ਼ਾਨ ਉਨ੍ਹਾਂ ਦੇ ਵਿੱਚ ਵਿਖਾਵਾਂ |
2
|
ਏਸ ਲਈ ਜੋ ਤੂੰ ਆਪਣੇ ਪੁੱਤ੍ਰ ਅਰ ਆਪਣੇ ਪੋਤ੍ਰੇ ਦੇ ਕੰਨਾਂ ਵਿੱਚ ਪਾਇਆ ਕਰੇਂ ਜੋ ਸਖ਼ਤੀ ਮੈਂ ਮਿਸਰ ਉੱਤੇ ਕੀਤੀ ਅਰ ਮੇਰੇ ਨਿਸ਼ਾਨ ਜਿਹੜੇ ਮੈਂ ਉਨ੍ਹਾਂ ਵਿੱਚ ਵਿਖਾਏ ਤਾਂ ਜੋ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ |
3
|
ਸੋ ਮੂਸਾ ਅਤੇ ਹਾਰੂਨ ਨੇ ਫ਼ਿਰਊਨ ਦੇ ਕੋਲ ਜਾ ਕੇ ਉਸ ਨੂੰ ਆਖਿਆ, ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਐਉਂ ਫਰਮਾਉਂਦਾ ਹੈ ਭਈ ਕਦ ਤੀਕ ਤੂੰ ਮੇਰੇ ਅੱਗੇ ਆਪਣੇ ਆਪ ਨੂੰ ਨੀਵਾਂ ਕਰਨ ਤੋਂ ਇਨਕਾਰ ਕਰਦਾ ਰਹੇਂਗਾ? ਮੇਰੀ ਪਰਜਾ ਨੂੰ ਜਾਣ ਦੇਹ ਤਾਂ ਜੋ ਉਹ ਮੇਰੀ ਉਪਾਸਨਾ ਕਰੇ |
4
|
ਨਹੀਂ ਤਾਂ, ਜੇ ਤੂੰ ਮੇਰੀ ਪਰਜਾ ਨੂੰ ਘੱਲਣ ਤੋਂ ਮੁੱਕਰ ਜਾਵੇਂਗਾ ਤਾਂ ਵੇਖ ਮੈਂ ਭਲਕੇ ਤੇਰੀਆਂ ਹੱਦਾਂ ਵਿੱਚ ਸਲਾ ਲਿਆ ਰਿਹਾ ਹਾਂ |
5
|
ਉਹ ਧਰਤੀ ਦੀ ਪਰਤ ਨੂੰ ਐਉਂ ਢੱਕ ਦੇਵੇਗੀ ਕਿ ਧਰਤੀ ਨੂੰ ਕੋਈ ਵੇਖ ਨਾ ਸੱਕੇਗਾ ਅਰ ਉਹ ਉਸ ਬਕੀਏ ਨੂੰ ਜਿਹੜਾ ਤੁਹਾਡੇ ਲਈ ਗੜਿਆਂ ਤੋਂ ਬੱਚ ਰਿਹਾ ਹੈ ਖਾ ਜਾਵੇਗੀ ਅਰ ਉਹ ਸਾਰਿਆਂ ਬਿਰਛਾਂ ਨੂੰ ਜਿਹੜੇ ਤੁਹਾਡੇ ਲਈ ਜੂਹ ਵਿੱਚ ਉੱਗੇ ਹਨ ਖਾ ਜਾਵੇਗੀ |
6
|
ਅਤੇ ਤੇਰੇ ਘਰ ਤੇਰੇ ਸਾਰੇ ਟਹਿਲੂਆਂ ਦੇ ਘਰ ਅਤੇ ਸਾਰੇ ਮਿਸਰੀਆਂ ਦੇ ਘਰ ਭਰ ਦੇਵੇਗੀ ਇੱਥੋਂ ਤਾਈਂ ਭਈ ਨਾ ਤੇਰੇ ਪਿੱਤ੍ਰਾਂ ਨੇ ਨਾ ਤੇਰੇ ਦਾਦਿਆਂ ਨੇ ਜਿਸ ਦਿਨ ਤੋਂ ਓਹ ਜ਼ਮੀਨ ਉੱਤੇ ਅੱਜ ਦੇ ਦਿਨ ਤੀਕ ਵੇਖਿਆ। ਤਾਂ ਉਹ ਮੁੜ ਕੇ ਫ਼ਿਰਊਨ ਕੋਲੋਂ ਬਾਹਰ ਨਿੱਕਲ ਗਿਆ |
7
|
ਤਦ ਫ਼ਿਰਊਨ ਦੇ ਟਹਿਲੂਆਂ ਨੇ ਉਸ ਨੂੰ ਆਖਿਆ ਏਹ ਮਨੁੱਖ ਕੱਦ ਤੀਕ ਸਾਡੇ ਲਈ ਇੱਕ ਫਾਹੀ ਹੋਵੇਗਾ? ਉਨ੍ਹਾਂ ਮਨੁੱਖਾਂ ਨੂੰ ਜਾਣ ਦਿਓ ਤਾਂ ਜੋ ਓਹ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰਨ। ਅਜੇ ਤੀਕ ਤੁਸਾਂ ਜਾਣਿਆ ਨਹੀਂ ਕਿ ਮਿਸਰ ਬਰਬਾਦ ਹੋ ਗਿਆ ਹੈ? |
8
|
ਤਾਂ ਮੂਸਾ ਅਤੇ ਹਾਰੂਨ ਫ਼ਿਰਊਨ ਕੋਲ ਮੁੜ ਲਿਆਂਦੇ ਗਏ। ਉਸ ਨੇ ਉਨ੍ਹਾਂ ਨੂੰ ਆਖਿਆ ਜਾਓ ਅਰ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ ਪਰ ਜਾਣ ਵਾਲੇ ਕਿਹੜੇ ਕਿਹੜੇ ਹਨ? |
9
|
ਮੂਸਾ ਆਖਿਆ ਅਸੀਂ ਆਪਣੇ ਜੁਆਣਾਂ ਨਾਲ ਆਪਣੇ ਬੁੱਢਿਆਂ ਨਾਲ ਜਾਵਾਂਗੇ ਅਸੀਂ ਆਪਣੇ ਪੁੱਤ੍ਰਾਂ ਨਾਲ ਆਪਣੀਆਂ ਧੀਆਂ ਨਾਲ ਆਪਣੇ ਇੱਜੜਾਂ ਨਾਲ ਆਪਣੇ ਵੱਗਾਂ ਨਾਲ ਜਾਵਾਂਗੇ ਕਿਉਂ ਕਿ ਸਾਡੇ ਲਈ ਯਹੋਵਾਹ ਦਾ ਪਰਬ ਹੈ |
10
|
ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਐਉਂ ਯਹੋਵਾਹ ਤੁਹਾਡੇ ਸੰਗ ਹੋਵੇ ਜਿਵੇਂ ਮੈਂ ਤੁਹਾਨੂੰ ਅਰ ਤੁਹਾਡੇ ਨਿਆਣਿਆਂ ਨੂੰ ਜਾਣ ਦਿੰਦਾ ਹਾਂ! ਵੇਖ ਲਓ ਬੁਰਿਆਈ ਤੁਹਾਡੇ ਅੱਗੇ ਹੈ |
11
|
ਐਉਂ ਨਹੀਂ ਪਰ ਤੁਸੀਂ ਮਨੁੱਖ ਜਾਓ ਅਰ ਯਹੋਵਾਹ ਦੀ ਉਪਾਸਨਾ ਕਰੋ ਕਿਉਂ ਜੋ ਇਹੋ ਹੀ ਤੁਸੀਂ ਲੋੜਦੇ ਹੋ। ਸੋ ਓਹ ਫ਼ਿਰਊਨ ਦੇ ਅੱਗੋਂ ਧੱਕੇ ਗਏ।। |
12
|
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਮਿਸਰ ਦੀ ਧਰਤੀ ਉੱਤੇ ਸਲਾ ਲਈ ਪਸਾਰ ਤਾਂ ਜੋ ਉਹ ਮਿਸਰ ਦੀ ਧਰਤੀ ਉੱਤੇ ਆਵੇ ਅਰ ਉਹ ਧਰਤੀ ਦਾ ਸਾਰਾ ਸਾਗ ਪੱਤ ਜਿਹੜਾ ਗੜਿਆਂ ਤੋਂ ਬੱਚ ਰਿਹਾ ਹੈ ਚੱਟ ਜਾਵੇ |
13
|
ਮੂਸਾ ਨੇ ਆਪਣਾ ਢਾਂਗਾ ਮਿਸਰ ਦੀ ਧਰਤੀ ਉੱਤੇ ਲੰਮਾ ਕੀਤਾ ਤਾਂ ਯਹੋਵਾਹ ਨੇ ਉਸ ਸਾਰੇ ਦਿਨ ਅਰ ਸਾਰੀ ਰਾਤ ਉਸ ਧਰਤੀ ਉੱਤੇ ਪੁਰੇ ਦੀ ਹਵਾ ਵਗਾਈ। ਜਾਂ ਸਵੇਰਾ ਹੋਇਆ ਤਾਂ ਪੁਰੇ ਦੀ ਹਵਾ ਸਲਾ ਲੈ ਆਈ |
14
|
ਅਰ ਸਲਾ ਸਾਰੇ ਮਿਸਰ ਦੇਸ ਉੱਤੇ ਚੜ੍ਹ ਆਈ ਅਰ ਮਿਸਰ ਦੀਆਂ ਸਾਰੀਆਂ ਹੱਦਾਂ ਵਿੱਚ ਉੱਤਰ ਪਈ ਅਤੇ ਐਂਨੀ ਭਾਰੀ ਸੀ ਕਿ ਇਸ ਤੋਂ ਅੱਗੇ ਕਦੀ ਅਜੇ ਹੀ ਸਲਾ ਨਹੀਂ ਆਈ ਸੀ ਅਰ ਨਾ ਏਸ ਤੋਂ ਪਿੱਛੇ ਫੇਰ ਕਦੀ ਹੋਵੇਗੀ |
15
|
ਸੋ ਉਸ ਸਾਰੀ ਧਰਤੀ ਦੀ ਪਰਤ ਢੱਕ ਲਈ ਕਿ ਧਰਤੀ ਉੱਤੇ ਅਨ੍ਹੇਰਾ ਹੋ ਗਿਆ। ਉਸ ਧਰਤੀ ਦਾ ਸਾਰਾ ਸਾਗ ਪੱਤ ਚੱਟ ਲਿਆ ਨਾਲੇ ਬਿਰਛਾਂ ਦਾ ਸਾਰਾ ਫ਼ਲ ਜਿਹੜਾ ਗੜਿਆਂ ਤੋਂ ਬਚ ਗਿਆ ਸੀ ਅਰ ਮਿਸਰ ਦੇ ਸਾਰੇ ਦੇਸ ਵਿੱਚ ਬਿਰਛਾਂ ਅਤੇ ਖੇਤ ਦੇ ਸਾਗ ਪੱਤ ਉੱਤੇ ਕੋਈ ਹਰਿਆਈ ਨਾ ਰਹੀ |
16
|
ਤਾਂ ਫ਼ਿਰਊਨ ਨੇ ਛੇਤੀ ਨਾਲ ਮੂਸਾ ਅਤੇ ਹਾਰੂਨ ਨੂੰ ਬੁਲਾ ਕੇ ਆਖਿਆ, ਮੈਂ ਯਹੋਵਾਹ ਤੁਹਾਡੇ ਪਰਮੇਸ਼ੁਰ ਦਾ ਅਰ ਤੁਹਾਡਾ ਪਾਪ ਕੀਤਾ ਹੈ |
17
|
ਹੁਣ ਤੂੰ ਮੇਰਾ ਪਾਪ ਨਿਰਾ ਐਤਕੀਂ ਦੀ ਵਾਰ ਮਾਫ਼ ਕਰ ਅਰ ਯਹੋਵਾਹ ਆਪਣੇ ਪਰਮੇਸ਼ੁਰ ਦੇ ਕੋਲ ਸਿਫਾਰਸ਼ ਕਰ ਕਿ ਉਹ ਕੇਵਲ ਏਸ ਮੌਤ ਨੂੰ ਮੈਥੋਂ ਹਟਾਵੇ |
18
|
ਤਾਂ ਉਹ ਫ਼ਿਰਊਨ ਦੇ ਕੋਲੋਂ ਨਿੱਕਲ ਗਿਆ ਅਰ ਯਹੋਵਾਹ ਦੇ ਅੱਗੇ ਸਫ਼ਾਰਸ਼ ਕੀਤੀ |
19
|
ਤਾਂ ਯਹੋਵਾਹ ਨੇ ਪੱਛੋਂ ਵੱਲੋਂ ਬਹੁਤ ਤੇਜ ਹਵਾ ਮੋੜੀ ਜਿਸ ਸਲਾ ਨੂੰ ਚੁੱਕ ਕੇ ਲਾਲ ਸਮੁੰਦਰ ਵਿੱਚ ਸੁੱਟ ਦਿੱਤਾ ਅਤੇ ਮਿਸਰ ਦੀਆਂ ਸਾਰੀਆਂ ਹੱਦਾਂ ਵਿੱਚ ਇੱਕ ਵੀ ਸਲਾ ਨਾ ਰਹੀ |
20
|
ਪਰ ਯਹੋਵਾਹ ਨੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਅਰ ਉਸ ਨੇ ਇਸਰਾਏਲੀਆਂ ਨੂੰ ਜਾਣ ਨਾ ਦਿੱਤਾ।। |
21
|
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਅਕਾਸ਼ ਵੱਲ ਪਸਾਰ ਤਾਂ ਜੋ ਮਿਸਰ ਦੇਸ ਵਿੱਚ ਅਨ੍ਹੇਰਾ ਹੋ ਜਾਵੇ, ਅਜੇਹਾ ਅਨ੍ਹੇਰਾ ਜਿਹੜਾ ਟੋਹਿਆ ਜਾਵੇ |
22
|
ਤਾਂ ਮੂਸਾ ਨੇ ਆਪਣਾ ਹੱਥ ਅਕਾਸ਼ ਵੱਲ ਪਸਾਰਿਆ ਅਰ ਮਿਸਰ ਦੇ ਸਾਰੇ ਦੇਸ ਵਿੱਚ ਤਿੰਨ ਦਿਨ ਅਨ੍ਹੇਰ ਘੁੱਪ ਰਿਹਾ |
23
|
ਕਿਸੇ ਨੇ ਇੱਕ ਦੂਜੇ ਨੂੰ ਨਾ ਵੇਖਿਆ ਅਰ ਨਾ ਕੋਈ ਤਿੰਨ ਦਿਨ ਤੀਕ ਆਪਣੇ ਥਾਂ ਤੋਂ ਉੱਠਿਆ ਪਰ ਸਾਰੇ ਇਸਰਾਏਲੀਆਂ ਦਿਆਂ ਟਿਕਾਣਿਆਂ ਵਿੱਚ ਚਾਨਣਾ ਸੀ |
24
|
ਤਦ ਫ਼ਿਰਊਨ ਨੇ ਮੂਸਾ ਨੂੰ ਸੱਦ ਕੇ ਆਖਿਆ ਤੁਸੀਂ ਜਾਓ ਅਰ ਯਹੋਵਾਹ ਦੀ ਉਪਾਸਨਾ ਕਰੋ ਕੇਵਲ ਤੁਹਾਡੇ ਇੱਜੜ ਅਰ ਤੁਹਾਡੇ ਵੱਗ ਰਹਿ ਜਾਣ ਅਰ ਤੁਹਾਡੇ ਨਿਆਣੇ ਵੀ ਨਾਲ ਜਾਣ |
25
|
ਤਾਂ ਮੂਸਾ ਨੇ ਆਖਿਆ, ਤੁਸੀਂ ਆਪ ਸਾਡੇ ਹੱਥ ਵਿੱਚ ਬਲੀਆਂ ਅਤੇ ਹੋਮ ਦੀਆਂ ਭੇਟਾਂ ਦਿਓ ਤਾਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਚੜ੍ਹਾਈਏ |
26
|
ਸਾਡੇ ਪਸੂ ਵੀ ਸਾਡੇ ਨਾਲ ਜਾਣਗੇ, ਇੱਕ ਖੁਰ ਵੀ ਪਿੱਛੇ ਨਾ ਰਹੇਗਾ ਕਿਉਂ ਜੋ ਉਨ੍ਹਾਂ ਦੇ ਵਿੱਚੋਂ ਹੀ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਲਈ ਲਵਾਂਗੇ ਅਤੇ ਜਦ ਤੀਕ ਉੱਥੇ ਨਾ ਜਾਈਏ ਅਸੀਂ ਨਹੀਂ ਜਾਣਦੇ ਕਾਹਦੇ ਨਾਲ ਯਹੋਵਾਹ ਦੀ ਉਪਾਸਨਾ ਕਰਨੀ ਹੈ |
27
|
ਪਰ ਯਹੋਵਾਹ ਨੇ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦਿੱਤਾ ਓਸ ਨੇ ਨਾ ਚਾਹਿਆ ਕਿ ਓਹ ਜਾਣ |
28
|
ਤਾਂ ਫ਼ਿਰਊਨ ਨੇ ਉਸ ਨੂੰ ਆਖਿਆ ਮੇਰੇ ਕੋਲੋਂ ਨਿੱਕਲ ਜਾਹ ਅਰ ਧਿਆਨ ਰੱਖ ਤੂੰ ਫੇਰ ਕਦੀ ਮੇਰਾ ਮੂੰਹ ਨਾਂ ਵੇਖੀਂ ਕਿਉਂ ਕਿ ਜਿਸ ਦਿਨ ਤੂੰ ਮੇਰਾ ਮੂੰਹ ਵੇਖੇਂਗਾ ਤੂੰ ਮਰੇਂਗਾ |
29
|
ਤਾਂ ਮੂਸਾ ਨੇ ਆਖਿਆ ਤੂੰ ਠੀਕ ਬੋਲਿਆ ਹੈਂ, ਮੈਂ ਫੇਰ ਕਦੀ ਤੇਰਾ ਮੂੰਹ ਨਾ ਵੇਖਾਂਗਾ।। |
Exodus 10:1 Gujarati Language Bible Words basic statistical display
COMING SOON ...