Bible Languages

Indian Language Bible Word Collections

Bible Versions

Books

Exodus Chapters

Exodus 11 Verses

Bible Versions

Books

Exodus Chapters

Exodus 11 Verses

1 ਯਹੋਵਾਹ ਨੇ ਮੂਸਾ ਨੂੰ ਆਖਿਆ, ਮੈਂ ਫ਼ਿਰਊਨ ਅਤੇ ਮਿਸਰੀਆਂ ਉੱਤੇ ਇੱਕ ਹੋਰ ਬਵਾ ਲਿਆਉਣ ਵਾਲਾ ਹਾਂ। ਉਸ ਦੇ ਪਿਛੋਂ ਉਹ ਤੁਹਾਨੂੰ ਏਥੋਂ ਜਾਣ ਦੇਵੇਗਾ ਅਰ ਜਦ ਉਹ ਤੁਹਾਨੂੰ ਜਾਣ ਦੇਵੇਗਾ ਤਾਂ ਉਹ ਏਥੋਂ ਧੱਕੇ ਮਾਰ ਮਾਰ ਕੇ ਤੁਹਾਨੂੰ ਕੱਢ ਦੇਵੇਗਾ
2 ਪਰਜਾ ਦੇ ਕੰਨਾਂ ਵਿੱਚ ਏਹ ਗੱਲਾਂ ਪਾ ਦੇਹ ਕਿ ਹਰ ਮਨੁੱਖ ਆਪਣੇ ਗੁਆਂਢੀ ਤੋਂ ਅਰ ਹਰ ਤੀਵੀਂ ਆਪਣੀ ਗਵਾਂਢਣ ਤੋਂ ਚਾਂਦੀ ਦੇ ਗਹਿਣੇ ਅਰ ਸੋਨੇ ਦੇ ਗਹਿਣੇ ਮੰਗ ਲਵੇ
3 ਅਰ ਯਹੋਵਾਹ ਨੇ ਉਸ ਪਰਜਾ ਨੂੰ ਮਿਸਰੀਆਂ ਦੀ ਨਿਗਾਹ ਵਿੱਚ ਆਦਰ ਮਾਣ ਦਿੱਤਾ ਨਾਲੇ ਮੂਸਾ ਮਿਸਰ ਦੇਸ ਵਿੱਚ ਫ਼ਿਰਊਨ ਦੇ ਟਹਿਲੂਆਂ ਦੀ ਨਿਗਾਹ ਵਿੱਚ ਅਰ ਲੋਕਾਂ ਦੀ ਨਿਗਾਹ ਵਿੱਚ ਅੱਤ ਮਹਾਨ ਮਨੁੱਖ ਸੀ।।
4 ਮੂਸਾ ਨੇ ਆਖਿਆ, ਯਹੋਵਾਹ ਐਉਂ ਫਰਮਾਉਂਦਾ ਹੈ ਕਿ ਮੈਂ ਅੱਧੀਕੁ ਰਾਤ ਨੂੰ ਮਿਸਰ ਦੇ ਵਿੱਚੋਂ ਦੀ ਲੰਘਣ ਵਾਲਾ ਹਾਂ
5 ਅਰ ਮਿਸਰ ਦੇਸ ਵਿੱਚ ਹਰ ਇੱਕ ਪਲੌਠਾ ਫ਼ਿਰਊਨ ਦੇ ਪਲੋਠੇ ਤੋਂ ਲੈਕੇ ਜਿਹੜਾ ਆਪਣੇ ਸਿੰਘਾਸਣ ਉੱਤੇ ਬੈਠਾ ਹੈ ਉਸ ਗੋੱਲੀ ਦੇ ਪਲੋਠੇ ਤੀਕ ਜਿਹੜੀ ਚੱਕੀ ਪਿੱਛੇ ਹੈ ਨਾਲੇ ਹਰ ਇੱਕ ਡੰਗਰ ਦਾ ਪਲੋਠਾ ਮਰ ਜਾਵੇਗਾ
6 ਅਰ ਸਾਰੇ ਮਿਸਰ ਦੇਸ ਵਿੱਚ ਅਜੇਹਾ ਵੱਡਾ ਸਿਆਪਾ ਹੋਵੇਗਾ ਜੋ ਨਾ ਪਿੱਛੇ ਹੋਇਆ ਅਰ ਨਾ ਅੱਗੇ ਨੂੰ ਫੇਰ ਹੋਵੇਗਾ
7 ਪਰ ਕਿਸੇ ਇਸਰਾਏਲੀ ਦੇ ਵਿਰੁੱਧ ਮਨੁੱਖ ਤੋਂ ਲੈਕੇ ਡੰਗਰ ਤੀਕ ਇੱਕ ਕੁੱਤਾ ਵੀ ਨਹੀਂ ਭੌਕੇਂਗਾ ਤਾਂ ਜੋ ਤੁਸੀਂ ਜਾਣੋ ਕਿ ਯਹੋਵਾਹ ਮਿਸਰੀਆਂ ਅਤੇ ਇਸਰਾਏਲੀਆਂ ਵਿੱਚ ਕਿਵੇਂ ਭਿੰਨ ਭੇਦ ਰੱਖਦਾ ਹੈ
8 ਅਰ ਏਹ ਤੇਰੇ ਸਭ ਟਹਿਲੂਏ ਮੇਰੀ ਵੱਲ ਉਤਰਨਗੇ ਅਤੇ ਮੇਰੇ ਅੱਗੇ ਮੱਥੇ ਰਗੜਨਗੇ ਏਹ ਆਖ ਕੇ ਕਿ ਤੂੰ ਜਾਹ ਅਤੇ ਤੇਰੇ ਸਾਰੇ ਲੋਕ ਜਿਹੜੇ ਤੇਰੀ ਪੈਰਵੀ ਕਰਦੇ ਹਨ ਅਰ ਉਸ ਦੇ ਪਿੱਛੋਂ ਮੈਂ ਨਿੱਕਲ ਜਾਵਾਂਗਾ। ਫੇਰ ਉਹ ਫ਼ਿਰਊਨ ਦੇ ਕੋਲੋਂ ਕਰੋਧ ਦੀ ਅੱਗ ਵਿੱਚ ਨਿੱਕਲ ਗਿਆ।।
9 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਤੁਹਾਡੀ ਨਾ ਸੁਣੇਗਾ ਤਾਂ ਜੋ ਮਿਸਰ ਦੇਸ ਵਿੱਚ ਮੇਰੇ ਅਚਰਜ ਕੰਮ ਵਧ ਜਾਣ
10 ਤਾਂ ਮੂਸਾ ਅਤੇ ਹਾਰੂਨ ਨੇ ਏਹ ਸਾਰੇ ਅਚਰਜ ਕੰਮ ਫ਼ਿਰਊਨ ਦੇ ਅੱਗੇ ਕੀਤੇ ਅਰ ਯਹੋਵਾਹ ਨੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਸੋ ਉਸ ਨੇ ਆਪਣੇ ਦੇਸੋਂ ਇਸਰਾਏਲੀਆਂ ਨੂੰ ਜਾਣ ਨਾ ਦਿੱਤਾ।।

Exodus 11:1 Gujarati Language Bible Words basic statistical display

COMING SOON ...

×

Alert

×