Bible Languages

Indian Language Bible Word Collections

Bible Versions

Books

Exodus Chapters

Exodus 17 Verses

Bible Versions

Books

Exodus Chapters

Exodus 17 Verses

1 ਇਸਰਾਏਲੀਆਂ ਦੀ ਸਾਰੀ ਮੰਡਲੀ ਨੇ ਸੀਨ ਦੀ ਉਜਾੜ ਵਿੱਚੋਂ ਯਹੋਵਾਹ ਦੇ ਆਖਣ ਅਨੁਸਾਰ ਆਪਣੇ ਸਫਰਾਂ ਲਈ ਕੂਚ ਕੀਤਾ ਅਰ ਉਨ੍ਹਾਂ ਨੇ ਰਫ਼ੀਦੀਮ ਵਿੱਚ ਡੇਰੇ ਲਾਏ ਪਰ ਪਰਜਾ ਦੇ ਪੀਣ ਲਈ ਪਾਣੀ ਨਹੀਂ ਸੀ
2 ਤਾਂ ਪਰਜਾ ਮੂਸਾ ਨੂੰ ਘੁਰਕਣ ਲੱਗੀ ਅਰ ਆਖਿਆ, ਸਾਨੂੰ ਪੀਣ ਨੂੰ ਪਾਣੀ ਦੇਹ। ਮੂਸਾ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਕਿਉਂ ਘੁਰਕਦੇ ਹੋ ਅਤੇ ਯਹੋਵਾਹ ਨੂੰ ਕਿਉਂ ਪਰਤਾਉਂਦੇ ਹੋ?
3 ਉੱਥੇ ਪਰਜਾ ਪਾਣੀ ਦੀ ਤਿਹਾਈ ਸੀ ਅਤੇ ਮੂਸਾ ਨਾਲ ਏਹ ਆਖ ਕੇ ਕੁੜ੍ਹਦੀ ਸੀ ਭਈ ਏਹ ਕੀ ਹੈ ਜੋ ਤੂੰ ਸਾਨੂੰ ਮਿਸਰ ਤੋਂ ਲਿਆਇਆ ਹੈਂ ਕਿ ਸਾਨੂੰ ਅਰ ਸਾਡੇ ਪੁੱਤ੍ਰਾਂ ਅਰ ਸਾਡੇ ਵੱਗਾਂ ਨੂੰ ਇੱਥੇ ਤਿਹਾਇਆ ਮਾਰੇਂ?
4 ਤਾਂ ਮੂਸਾ ਨੇ ਯਹੋਵਾਹ ਨੂੰ ਉੱਚੀ ਦਿੱਤੀ ਪੁਕਾਰ ਕੇ ਆਖਿਆ, ਮੈਂ ਇਨ੍ਹਾਂ ਲੋਕਾਂ ਨਾਲ ਕੀ ਕਰਾਂ? ਏਹ ਤਾਂ ਮੈਨੂੰ ਥੋੜ੍ਹੇ ਚਿਰਾਂ ਤੀਕ ਵੱਟੇ ਮਾਰਨਗੇ
5 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਪਰਜਾ ਦੇ ਅੱਗੋਂ ਦੀ ਲੰਘ ਅਰ ਆਪਣੇ ਸੰਗ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਲੈ ਤੇ ਆਪਣੇ ਢਾਂਗੇ ਨੂੰ ਜਿਹੜਾ ਤੈਂ ਦਰਿਆ ਉੱਤੇ ਮਾਰਿਆ ਸੀ ਆਪਣੇ ਹੱਥ ਵਿੱਚ ਲੈ ਅਰ ਚੱਲ ਦੇਹ
6 ਵੇਖ ਮੈਂ ਤੇਰੇ ਅੱਗੇ ਹੋਰੇਬ ਦੀ ਚਟਾਨ ਉੱਤੇ ਖੜਾ ਹੋਵਾਂਗਾ ਅਰ ਤੂੰ ਚਟਾਨ ਨੂੰ ਮਾਰੀਂ ਤਾਂ ਉਸ ਵਿੱਚੋਂ ਪਾਣੀ ਨਿੱਕਲੇਗਾ ਤਾਂ ਜੋ ਪਰਜਾ ਪੀਵੇ। ਤਾਂ ਮੂਸਾ ਨੇ ਇਸਰਾਏਲ ਦੇ ਬਜ਼ੁਰਗਾਂ ਦੇ ਸਨਮੁਖ ਤਿਵੇਂ ਹੀ ਕੀਤਾ
7 ਅਰ ਉਸ ਨੇ ਉਸ ਥਾਂ ਦਾ ਨਾਉਂ ਮੱਸਾਹ ਅਰ ਮਰੀਬਾਹ ਇਸਰਾਏਲ ਦੇ ਘੁਰਕਣ ਦੇ ਕਾਰਨ ਅਰ ਯਹੋਵਾਹ ਦੇ ਪਰਤਾਵੇ ਦੇ ਕਾਰਨ ਏਹ ਆਖਦੇ ਹੋਏ ਰੱਖਿਆ ਭਈ ਯਹੋਵਾਹ ਸਾਡੇ ਵਿਚਕਾਰ ਹੈ ਕਿ ਨਹੀਂ?।।
8 ਫੇਰ ਅਮਾਲੇਕ ਆਏ ਅਰ ਰਫ਼ੀਦੀਮ ਵਿੱਚ ਇਸਰਾਏਲ ਨਾਲ ਲੜੇ
9 ਤਾਂ ਮੂਸਾ ਨੇ ਯਹੋਸ਼ੁਆ ਨੂੰ ਆਖਿਆ, ਸਾਡੇ ਲਈ ਮਨੁੱਖਾਂ ਨੂੰ ਚੁਣ ਅਰ ਨਿੱਕਲ ਕੇ ਅਮਾਲੇਕ ਨਾਲ ਲੜ। ਭਲਕੇ ਮੈਂ ਪਰਮੇਸ਼ੁਰ ਦਾ ਢਾਂਗਾ ਲੈਕੇ ਟਿੱਲੇ ਦੀ ਟੀਸੀ ਉੱਤੇ ਖੜਾ ਰਹਾਂਗਾ
10 ਸੋ ਯਹੋਸ਼ੁਆ ਨੇ ਤਿਵੇਂ ਹੀ ਕੀਤਾ ਜਿਵੇਂ ਉਸ ਨੂੰ ਮੂਸਾ ਨੇ ਆਖਿਆ ਸੀ। ਉਹ ਅਮਾਲੇਕ ਦੇ ਨਾਲ ਲੜਿਆ ਅਤੇ ਮੂਸਾ, ਹਾਰੂਨ ਅਰ ਹੂਰ ਟਿੱਲੇ ਦੀ ਟੀਸੀ ਉੱਤੇ ਚੜ੍ਹੇ
11 ਤਾਂ ਐਉਂ ਹੋਇਆ ਕਿ ਜਦ ਮੂਸਾ ਆਪਣਾ ਹੱਥ ਚੁੱਕਦਾ ਸੀ ਤਾਂ ਇਸਰਾਏਲ ਜਿੱਤਦਾ ਸੀ ਅਰ ਜਦ ਆਪਣਾ ਹੱਥ ਨੀਵਾਂ ਕਰ ਲੈਂਦਾ ਸੀ ਤਾਂ ਅਮਾਲੇਕ ਜਿੱਤਦਾ ਸੀ
12 ਪਰ ਮੂਸਾ ਦੇ ਹੱਥ ਭਾਰੀ ਹੋ ਗਏ ਤਾਂ ਉਨ੍ਹਾਂ ਨੇ ਪੱਥਰ ਲੈਕੇ ਉਸ ਦੇ ਹੇਠ ਧਰ ਦਿੱਤਾ ਅਰ ਉਹ ਉਸ ਉੱਤੇ ਬੈਠ ਗਿਆ ਅਰ ਹਾਰੂਨ ਅਤੇ ਹੂਰ ਨੇ ਇੱਕ ਨੇ ਇੱਕ ਪਾਸਿਓਂ ਅਤੇ ਦੂਜੇ ਨੇ ਦੂਜੇ ਪਾਸਿਓਂ ਉਸ ਦੇ ਹੱਥਾਂ ਨੂੰ ਸਾਂਭ ਛੱਡਿਆ ਤਾਂ ਉਸ ਦੇ ਹੱਥ ਸੂਰਜ ਦੇ ਆਥਣ ਤੀਕ ਤਕੜੇ ਰਹੇ
13 ਅਰ ਯਹੋਸ਼ੁਆ ਨੇ ਅਮਾਲੇਕ ਅਤੇ ਉਸ ਦੇ ਲੋਕਾਂ ਨੂੰ ਤਲਵਾਰ ਦੀ ਧਾਰ ਨਾਲ ਹਰਾ ਦਿੱਤਾ।।
14 ਯਹੋਵਾਹ ਨੇ ਮੂਸਾ ਨੂੰ ਆਖਿਆ, ਇਸ ਨੂੰ ਚੇਤੇ ਰੱਖਣ ਲਈ ਪੁਸਤਕ ਵਿੱਚ ਲਿੱਖ ਲੈ ਅਰ ਯਹੋਸ਼ੁਆ ਦੇ ਕੰਨਾਂ ਵਿੱਚ ਸੁਨਾ ਕਿਉਂ ਕਿ ਮੈਂ ਅਮਾਲੇਕ ਦਾ ਚੇਤਾ ਅਕਾਸ਼ ਦੇ ਹੇਠੋਂ ਮਿਟਾ ਦੇਵਾਂਗਾ
15 ਮੂਸਾ ਨੇ ਜਗਵੇਦੀ ਬਣਾਈ ਅਰ ਉਸ ਦਾ ਨਾਉਂ ਯਹੋਵਾਹ ਨਿੱਸੀ ਰੱਖਿਆ
16 ਅਰ ਉਸ ਆਖਿਆ ਭਈ ਯਹੋਵਾਹ ਦੇ ਸਿੰਘਾਸਣ ਉੱਤੇ ਸੌਂਹ ਏਹ ਹੈ ਕਿ ਅਮਾਲੇਕ ਦੇ ਨਾਲ ਯਹੋਵਾਹ ਦਾ ਜੁੱਧ ਪੀੜ੍ਹੀਓਂ ਪੀੜ੍ਹੀ ਤੀਕ ਹੁੰਦਾ ਰਹੇਗਾ।।

Exodus 17:1 Gujarati Language Bible Words basic statistical display

COMING SOON ...

×

Alert

×