Bible Languages

Indian Language Bible Word Collections

Bible Versions

Books

Isaiah Chapters

Isaiah 31 Verses

Bible Versions

Books

Isaiah Chapters

Isaiah 31 Verses

1 ਹਾਇ ਓਹਨਾਂ ਉੱਤੇ ਜਿਹੜੇ ਸਹਾਇਤਾ ਲਈ ਮਿਸਰ ਨੂੰ ਜਾਂਦੇ ਹਨ! ਅਤੇ ਘੋੜਿਆਂ ਉੱਤੇ ਆਸ ਰੱਖਦੇ ਹਨ, ਅਤੇ ਰਥਾਂ ਉੱਤੇ ਭਰੋਸਾ ਕਰਦੇ ਹਨ, ਏਸ ਲਈ ਕਿ ਓਹ ਬਥੇਰੇ ਹਨ, ਅਤੇ ਘੋੜ ਚੜ੍ਹਿਆਂ ਉੱਤੇ ਕਿ ਓਹ ਅੱਤ ਤਕੜੇ ਹਨ! ਪਰ ਇਸਰਾਏਲ ਦੇ ਪਵਿੱਤਰ ਪੁਰਖ ਵੱਲ ਨਹੀਂ ਤੱਕਦੇ, ਨਾ ਯਹੋਵਾਹ ਨੂੰ ਭਾਲਦੇ ਹਨ।
2 ਪਰ ਉਹ ਵੀ ਦਾਨਾ ਬੀਨਾ ਹੈ ਅਤੇ ਬਿਪਤਾ ਲਿਆਵੇਗਾ, ਅਤੇ ਆਪਣੇ ਬਚਨ ਨਹੀਂ ਮੋੜੇਗਾ ਪਰ ਉਹ ਬਦਕਾਰਾਂ ਦੇ ਘਰਾਣੇ ਦੇ ਵਿਰੁੱਧ, ਅਤੇ ਕੁਕਰਮੀਆਂ ਦੀ ਸਹਾਇਤਾ ਦੇ ਵਿਰੁੱਧ ਉੱਠੇਗਾ।
3 ਮਿਸਰੀ ਆਦਮੀ ਹੀ ਹਨ, ਪਰਮੇਸ਼ੁਰ ਨਹੀਂ! ਓਹਨਾਂ ਦੇ ਘੋੜੇ ਮਾਸ ਹਨ, ਰੂਹ ਨਹੀਂ! ਜਦ ਯਹੋਵਾਹ ਆਪਣਾ ਹੱਥ ਚੁੱਕੇਗਾ, ਤਾਂ ਸਹਾਇਕ ਠੇਡਾ ਖਾਵੇਗਾ ਅਤੇ ਸਹਾਇਤਾ ਲੈਣ ਵਾਲਾ ਡਿੱਗੇਗਾ, ਅਤੇ ਓਹ ਸਾਰੇ ਦੇ ਸਾਰੇ ਮਿਟ ਜਾਣਗੇ।।
4 ਯਹੋਵਾਹ ਮੈਨੂੰ ਐਉਂ ਆਖਦਾ ਹੈ, ਜਿਵੇਂ ਸ਼ੇਰ ਬਬਰ ਯਾ ਜੁਆਨ ਸ਼ੇਰ ਬਬਰ ਆਪਣੇ ਸ਼ਿਕਾਰ ਉੱਤੇ ਘੂਰਦਾ ਹੈ, ਅਤੇ ਭਾਵੇਂ ਅਯਾਲੀਆਂ ਦੀ ਭੀੜ ਉਹ ਦੇ ਵਿਰੁੱਧ ਸੱਦੀ ਜਾਵੇ, ਉਹ ਓਹਨਾਂ ਦੇ ਸ਼ੋਰ ਤੋਂ ਨਹੀਂ ਡੈਂਬਰੇਗਾ, ਨਾ ਓਹਨਾਂ ਦੇ ਰੌਲੇ ਤੋਂ ਘਾਬਰੇਗਾ, ਤਿਵੇਂ ਸੈਨਾਂ ਦਾ ਯਹੋਵਾਹ ਉਤਰੇਗਾ, ਭਈ ਉਹ ਸੀਯੋਨ ਪਰਬਤ ਉੱਤੇ ਅਤੇ ਉਹ ਦੇ ਟਿੱਬੇ ਉੱਤੇ ਜੁੱਧ ਕਰੇ।
5 ਫੜਫੜਾਉਂਦੇ ਪੰਛੀਆਂ ਵਾਂਙੁ, ਸੈਨਾਂ ਦਾ ਯਹੋਵਾਹ ਯਰੂਸ਼ਲਮ ਨੂੰ ਢੱਕ ਲਵੇਗਾ, ਉਹ ਆੜ ਦੇਵੇਗਾ ਅਤੇ ਛੁਡਾਵੇਗਾ, ਉਹ ਛੱਡੇਗਾ ਅਤੇ ਛੁਟਕਾਰਾ ਦੇਵੇਗਾ।।
6 ਹੇ ਇਸਰਾਏਲਿਓ, ਉਹ ਦੀ ਵੱਲ ਮੁੜੋ ਜਿਸ ਤੋਂ ਤੁਸੀਂ ਡਾਢੇ ਆਕੀ ਹੋ ਗਏ
7 ਓਸ ਦਿਨ ਤਾਂ ਹਰੇਕ ਆਪਣੇ ਚਾਂਦੀ ਦੇ ਬੁੱਤਾਂ ਅਤੇ ਆਪਣੇ ਸੋਨੇ ਦੇ ਬੁੱਤਾਂ ਨੂੰ ਜਿਨ੍ਹਾਂ ਨੂੰ ਤੁਹਾਡਿਆਂ ਹੱਥਾਂ ਨੇ ਪਾਪ ਲਈ ਬਣਾਇਆ ਹੈ ਰੱਦ ਕਰੇਗਾ।।
8 ਅੱਸ਼ੂਰੀ ਤਲਵਾਰ ਨਾਲ ਡਿੱਗੇਗਾ ਪਰ ਮਨੁੱਖ ਦੀ ਨਹੀਂ, ਅਤੇ ਇੱਕ ਤਲਵਾਰ ਜੋ ਆਦਮੀ ਦੀ ਨਹੀਂ ਉਹ ਨੂੰ ਖਾਵੇਗੀ, ਉਹ ਤਲਵਾਰ ਦੀ ਧਾਰ ਤੋਂ ਨੱਠੇਗਾ, ਅਤੇ ਉਹ ਦੇ ਜੁਆਨ ਬੇਗਾਰੀ ਹੋਣਗੇ।
9 ਉਹ ਦੀ ਚਟਾਨ ਭੈ ਨਾਲ ਜਾਂਦੀ ਰਹੇਗੀ, ਅਤੇ ਉਹ ਦੇ ਸਰਦਾਰ ਝੰਡੇ ਤੋਂ ਡੈਂਬਰ ਜਾਣਗੇ, ਯਹੋਵਾਹ ਦਾ ਵਾਕ ਹੈ, ਜਿਹ ਦੀ ਅੱਗ ਸੀਯੋਨ ਵਿੱਚ ਅਤੇ ਭੱਠੀ ਯਰੂਸ਼ਲਮ ਵਿੱਚ ਹੈ।।

Isaiah 31:1 Gujarati Language Bible Words basic statistical display

COMING SOON ...

×

Alert

×