Bible Languages

Indian Language Bible Word Collections

Bible Versions

Books

Isaiah Chapters

Isaiah 50 Verses

Bible Versions

Books

Isaiah Chapters

Isaiah 50 Verses

1 ਯਹੋਵਾਹ ਇਉਂ ਆਖਦਾ ਹੈ, ਤੁਹਾਡੀ ਮਾਂ ਦੀ ਤਿਆਗ ਪੱਤ੍ਰੀ ਕਿੱਥੇ ਹੈ, ਜਿਹ ਦੇ ਨਾਲ ਮੈਂ ਉਹ ਨੂੰ ਛੱਡਿਆ? ਯਾ ਮੈਂ ਆਪਣੇ ਕਿਹੜੇ ਲੈਣਦਾਰ ਕੋਲ ਤੁਹਾਨੂੰ ਵੇਚ ਦਿੱਤਾ? ਵੇਖੋ, ਤੁਸੀਂ ਆਪਣੀਆਂ ਬਦੀਆਂ ਦੇ ਕਾਰਨ ਵੇਚੇ ਗਏ, ਅਤੇ ਤੁਹਾਡੇ ਅਪਰਾਧਾਂ ਦੇ ਕਾਰਨ ਤੁਹਾਡੀ ਮਾਂ ਕੱਢੀ ਗਈ।
2 ਜਦ ਮੈਂ ਆਇਆ, ਤਾਂ ਕਿਉਂ ਕੋਈ ਮਨੁੱਖ ਨਹੀਂ ਸੀ? ਜਦ ਮੈਂ ਪੁਕਾਰਿਆ ਤਾਂ ਕਿਉਂ ਕੋਈ ਉੱਤਰ ਦੇਣ ਵਾਲਾ ਨਹੀਂ ਸੀ? ਭਲਾ, ਮੇਰਾ ਹੱਥ ਐਡਾ ਛੋਟਾ ਹੋ ਗਿਆ ਜੋ ਛੁਟਕਾਰਾ ਦੇਣ ਜੋਗ ਨਾ ਰਿਹਾ, ਯਾ ਛੁਡਾਉਣ ਦੀ ਮੇਰੀ ਕੋਈ ਸਮਰਥ ਨਹੀਂ ਰਹੀ? ਵੇਖੋ, ਮੈਂ ਆਪਣੀ ਘੁਰਕੀ ਨਾਲ ਸਮੁੰਦਰ ਨੂੰ ਸੁਕਾ ਦਿੰਦਾ, ਮੈਂ ਨਦੀਆਂ ਨੂੰ ਉਜਾੜ ਬਣਾ ਦਿੰਦਾ, ਉਨ੍ਹਾਂ ਦੀਆਂ ਮੱਛੀਆਂ ਪਾਣੀ ਦੇ ਨਾ ਹੋਣ ਕਰਕੇ ਬੁਸ ਜਾਂਦੀਆਂ ਹਨ, ਓਹ ਤਿਹਾਈਆਂ ਮਰ ਜਾਂਦੀਆਂ ਹਨ।
3 ਮੈਂ ਅਕਾਸ਼ ਨੂੰ ਕਾਲਕ ਪਹਿਨਾਉਂਦਾ ਹਾਂ, ਅਤੇ ਓਹਨਾਂ ਦੇ ਓੜ੍ਹਨ ਲਈ ਤੱਪੜ ਪੁਆਉਂਦਾ ਹਾਂ।।
4 ਪ੍ਰਭੁ ਯਹੋਵਾਹ ਨੇ ਮੈਨੂੰ ਚੇਲਿਆਂ ਦੀ ਜ਼ਬਾਨ ਦਿੱਤੀ, ਭਈ ਮੈਂ ਜਾਣਾਂ ਕਿ ਹੁੱਸੇ ਹੋਏ ਨੂੰ ਕਿਵੇਂ ਬਚਨ ਨਾਲ ਸਹਾਇਤਾ ਦੇਵਾਂ, ਉਹ ਮੈਨੂੰ ਸਵੇਰੇ ਸਵੇਰੇ ਜਗਾਉਂਦਾ, ਉਹ ਮੇਰੇ ਕੰਨਾਂ ਨੂੰ ਜਗਾਉਂਦਾ ਹੈ, ਭਈ ਮੈਂ ਚੇਲਿਆਂ ਵਾਂਙੁ ਸੁਣਾਂ।
5 ਪ੍ਰਭੁ ਯਹੋਵਾਹ ਨੇ ਮੇਰੇ ਕੰਨ ਖੋਲ੍ਹੇ, ਤਾਂ ਮੈਂ ਨਾ ਆਕੀ ਹੋਇਆ ਨਾ ਪਿੱਛੇ ਹੱਟਿਆ,
6 ਮੈਂ ਆਪਣੀ ਪਿੱਠ ਮਾਰਨ ਵਾਲਿਆਂ ਨੂੰ, ਅਤੇ ਆਪਣੀਆਂ ਗੱਲ੍ਹਾਂ ਦਾੜ੍ਹੀ ਪੁੱਟਣ ਵਾਲਿਆਂ ਨੂੰ ਦਿੱਤੀਆਂ, ਮੈਂ ਆਪਣਾ ਮੂੰਹ ਸ਼ਰਮ ਅਰ ਥੁੱਕ ਤੋਂ ਨਾ ਲੁਕਾਇਆ।
7 ਪ੍ਰਭੁ ਯਹੋਵਾਹ ਮੇਰੀ ਸਹਾਇਤਾ ਕਰਦਾ ਹੈ, ਏਸ ਲਈ ਮੈਂ ਸ਼ਰਮਿੰਦਾ ਨਾ ਹੋਇਆ, ਏਸ ਲਈ ਮੈਂ ਆਪਣਾ ਮੂੰਹ ਚਕ ਮਕ ਵਾਂਙੁ ਬਣਾਇਆ, ਅਤੇ ਮੈਂ ਜਾਣਦਾ ਹਾਂ ਭਈ ਮੈਂ ਲੱਜਿਆਵਾਨ ਨਾ ਹੋਵਾਂਗਾ।
8 ਮੇਰਾ ਧਰਮੀ ਠਹਿਰਾਉਣ ਵਾਲਾ ਨੇੜੇ ਹੈ, ਕੌਣ ਮੇਰੇ ਨਾਲ ਝਗੜੇਗਾ? ਅਸੀਂ ਇਕੱਠੇ ਖਲੋ ਜਾਈਏ, ਮੇਰਾ ਮੁਦਈ ਕੌਣ ਹੈ? ਉਹ ਮੇਰੇ ਨੇੜੇ ਆਵੇ!
9 ਵੇਖੋ, ਪ੍ਰਭੁ ਯਹੋਵਾਹ ਮੇਰੀ ਸਹਾਇਤਾ ਕਰਦਾ ਹੈ, ਕੌਣ ਮੈਨੂੰ ਦੋਸ਼ੀ ਠਹਿਰਾਵੇਗਾ? ਵੇਖੋ, ਓਹ ਸਾਰੇ ਕੱਪੜੇ ਵਾਂਙੁ ਪੁਰਾਣੇ ਹੋ ਜਾਣਗੇ, ਕੀੜਾ ਓਹਨਾਂ ਨੂੰ ਖਾ ਜਾਵੇਗਾ।
10 ਤੁਹਾਡੇ ਵਿੱਚ ਕੌਣ ਯਹੋਵਾਹ ਤੋਂ ਡਰਦਾ ਹੈ, ਅਤੇ ਉਸ ਦੇ ਦਾਸ ਦੀ ਅਵਾਜ਼ ਸੁਣਦਾ ਹੈ? ਜਿਹੜਾ ਅੰਨ੍ਹੇਰੇ ਵਿੱਚ ਚੱਲਦਾ ਅਤੇ ਉਹ ਦੇ ਲਈ ਚਾਨਣ ਨਹੀਂ, ਉਹ ਯਹੋਵਾਹ ਦੇ ਨਾਮ ਉੱਤੇ ਭਰੋਸਾ ਰੱਖੇ, ਅਤੇ ਆਪਣੇ ਪਰਮੇਸ਼ੁਰ ਉੱਤੇ ਢਾਸਣਾ ਲਾਵੇ।
11 ਵੇਖੋ, ਤੁਸੀਂ ਸਾਰੇ ਅੱਗ ਬਾਲਣ ਵਾਲਿਓ, ਜਿਹੜੇ ਆਪਣੇ ਉਦਾਲੇ ਮਸਾਲਾਂ ਜਗਾਈ ਰੱਖਦੇ ਹੋ, ਆਪਣੀ ਅੱਗ ਦੀ ਲੋ ਵਿੱਚ ਅਤੇ ਆਪਣੀਆਂ ਜਗਦੀਆਂ ਮਸਾਲਾਂ ਦੇ ਵਿਚਕਾਰ ਤੁਰੇ ਫਿਰੋ! ਮੇਰੇ ਹੱਥੋਂ ਤੁਹਾਡੇ ਲਈ ਏਹ ਹੋਵੇਗਾ, ਤੁਸੀਂ ਅਜ਼ਾਬ ਵਿੱਚ ਪਏ ਰਹੋਗੇ।।

Isaiah 50:1 Gujarati Language Bible Words basic statistical display

COMING SOON ...

×

Alert

×