Indian Language Bible Word Collections
Proverbs 7:15
Proverbs Chapters
Proverbs 7 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Books
Old Testament
New Testament
Proverbs Chapters
Proverbs 7 Verses
1
|
ਹੇ ਮੇਰੇ ਪੁੱਤ੍ਰ, ਤੂੰ ਮੇਰੇ ਆਖੇ ਲੱਗ, ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਰੱਖ ਛੱਡ। |
2
|
ਮੇਰੇ ਹੁਕਮਾਂ ਨੂੰ ਮੰਨ ਅਤੇ ਜੀਉਂਦਾ ਰਹੁ, ਅਤੇ ਮੇਰੀ ਤਾਲੀਮ ਨੂੰ ਆਪਣੀ ਅੱਖ ਦੀ ਕਾਕੀ ਵਰਗੀ ਜਾਣ। |
3
|
ਓਹਨਾਂ ਨੂੰ ਆਪਣੀਆਂ ਉਂਗਲਾਂ ਉੱਤੇ ਬੰਨ੍ਹ ਲੈ, ਓਹਨਾਂ ਨੂੰ ਆਪਣੇ ਮਨ ਦੀ ਤਖ਼ਤੀ ਉੱਤੇ ਲਿਖ ਲੈ। |
4
|
ਬੁੱਧ ਨੂੰ ਕਹੁ, ਤੂੰ ਮੇਰੀ ਭੈਣ ਹੈਂ, ਅਤੇ ਸਮਝ ਨੂੰ ਆਪਣੀ ਜਾਣੂ ਆਖ, |
5
|
ਤਾਂ ਜੋ ਓਹ ਤੈਨੂੰ ਪਰਾਈ ਤੀਵੀਂ ਤੋਂ ਬਚਾਈ ਰੱਖਣ, ਉਸ ਓਪਰੀ ਤੋਂ ਜਿਹੜੀ ਲੱਲੋ ਪੱਤੋਂ ਦੀਆਂ ਗੱਲਾਂ ਕਰਦੀ ਹੈ।। |
6
|
ਮੈਂ ਆਪਣੇ ਘਰ ਦੀ ਤਾਕੀ ਕੋਲ ਹੋ ਕੇ ਝਰੋਖੇ ਦੇ ਵਿੱਚੋਂ ਦੀ ਝਾਕਿਆ, |
7
|
ਤਾਂ ਮੈਂ ਵੇਖਿਆ ਭਈ ਭੋਲਿਆਂ ਵਿੱਚੋਂ, ਗੱਭਰੂਆਂ ਵਿੱਚੋਂ ਇੱਕ ਜੁਆਨ ਨਿਰਬੁੱਧ ਜਿਹਾ, |
8
|
ਉਸ ਤੀਵੀਂ ਦੀ ਨੁੱਕਰ ਦੇ ਲਾਗੇ ਦੀ ਗਲੀ ਵਿੱਚੋਂ ਦੀ ਲੰਘਿਆ ਜਾਂਦਾ ਸੀ, ਅਤੇ ਉਸ ਨੇ ਉਹ ਦੇ ਘਰ ਦਾ ਰਾਹ ਫੜਿਆ, |
9
|
ਦਿਨ ਢਲੇ, ਸੰਝ ਦੇ ਵੇਲੇ, ਤੇ ਕਾਲੀ ਰਾਤ ਦੇ ਅਨ੍ਹੇਰੇ ਵਿੱਚ। |
10
|
ਤਾਂ ਵੇਖੋ ਇੱਕ ਤੀਵੀਂ ਕੰਜਰੀ ਦਾ ਭੇਸ ਪਹਿਨੀ, ਅਤੇ ਮਨ ਮੋਹਣੀ ਉਹ ਨੂੰ ਆ ਮਿਲੀ। |
11
|
ਉਹ ਬੜਬੋਲੀ ਅਤੇ ਮਨ ਮਤਣੀ ਹੈ, ਉਹ ਦੇ ਪੈਰ ਆਪਣੇ ਘਰ ਵਿੱਚ ਨਹੀਂ ਟਿਕਦੇ। |
12
|
ਉਹ ਕਦੀ ਸੜਕਾਂ ਉੱਤੇ, ਕਦੀ ਚੌਕਾਂ ਵਿੱਚ ਹੈ, ਅਤੇ ਹਰੇਕ ਮੋੜ ਕੋਲ ਦਾਉਂ ਲਾਉਂਦੀ ਹੈ। |
13
|
ਸੋ ਉਹ ਨੇ ਉਸ ਨੂੰ ਫੜ ਕੇ ਉਸ ਦਾ ਚੁੰਮਾ ਲਿਆ, ਤੇ ਬਿਸ਼ਰਮ ਮੂੰਹ ਨਾਲ ਉਸ ਨੂੰ ਆਖਿਆ, |
14
|
ਮੇਲ ਦੀਆਂ ਭੇਟਾਂ ਮੈਂ ਚੜ੍ਹਾਉਣੀਆਂ ਸਨ, ਅਤੇ ਅੱਜ ਮੈਂ ਆਪਣੀਆਂ ਸੁੱਖਾਂ ਭਰ ਦਿੱਤੀਆਂ |
15
|
ਤਾਹੀਏਂ ਮੈਂ ਤੈਨੂੰ ਮਿਲਣ ਅਤੇ ਆਹਰ ਨਾਲ ਤੈਨੂੰ ਲੱਭਣ ਨੂੰ ਨਿੱਕਲੀ ਹਾਂ, ਅਤੇ ਹੁਣ ਤੂੰ ਮੈਨੂੰ ਲੱਭ ਪਿਆ ਹੈਂ! |
16
|
ਮੈਂ ਆਪਣੀ ਮੇਜ ਉੱਤੇ ਪਲੰਘ ਪੋਸ਼, ਅਤੇ ਮਿਸਰ ਦੇ ਸੂਤ ਦੇ ਰੰਗਦਾਰ ਵਿਛਾਉਣੇ ਵਿਛਾਏ। |
17
|
ਮੈਂ ਆਪਣੇ ਵਿਛਾਉਣੇ ਉੱਤੇ ਗੰਧਰਸ ਅਤੇ ਅਗਰ, ਅਤੇ ਦਾਰਚੀਨੀ ਛਿੜਕੀ ਹੈ। |
18
|
ਆ, ਅਸੀਂ ਸਵੇਰ ਤਾਂਈ ਪ੍ਰੇਮ ਨਾਲ ਰੱਤੇ ਜਾਈਏ, ਲਾਡ ਪਿਆਰ ਨਾਲ ਅਸੀਂ ਜੀ ਬਹਿਲਾਈਏ, |
19
|
ਕਿਉਂ ਜੋ ਮੇਰਾ ਭਰਤਾ ਘਰ ਵਿੱਚ ਨਹੀਂ ਹੈ, ਉਹ ਦੂਰ ਦੇ ਪੈਂਡੇ ਗਿਆ ਹੋਇਆ ਹੈ। |
20
|
ਉਹ ਰੁਪਿਆਂ ਦੀ ਗੁਥਲੀ ਨਾਲ ਲੈ ਗਿਆ ਹੈ, ਅਤੇ ਪੂਰਨਮਾਸੀ ਨੂੰ ਘਰ ਆਵੇਗਾ। |
21
|
ਉਹ ਨੇ ਆਪਣੀਆਂ ਬਾਹਲੀਆਂ ਚਿਕਣੀਆਂ ਚੋਪੜੀਆਂ ਗੱਲਾਂ ਨਾਲ ਉਹ ਨੂੰ ਫ਼ੁਸਲਾ ਲਿਆ, ਅਤੇ ਆਪਣੇ ਬੁਲ੍ਹਾਂ ਦੇ ਲੱਲੋ ਪੱਤੋਂ ਨਾਲ ਧੱਕੋ ਧੱਕੀ ਉਹ ਨੂੰ ਲੈ ਗਈ। |
22
|
ਉਹ ਝੱਟ ਉਹ ਦੇ ਮਗਰ ਹੋ ਤੁਰਿਆ, ਜਿਵੇਂ ਬਲਦ ਕੱਟਣ ਲਈ, ਜਾਂ ਬੇੜੀਆਂ ਵਿੱਚ ਕੋਈ ਮੂਰਖ ਦੀ ਸਜ਼ਾ ਲਈ ਜਾਵੇ, |
23
|
ਜਦ ਤੀਕ ਤੀਰ ਉਹ ਦੇ ਕਲੇਜੇ ਨੂੰ ਨਾ ਵਿੰਨ੍ਹੇ, - ਜਿਵੇਂ ਪੰਛੀ ਫਾਹੇ ਨੂੰ ਛੇਤੀ ਕਰੇ, ਅਤੇ ਨਹੀਂ ਜਾਣਦਾ ਭਈ ਉਹ ਉਸ ਦੀ ਜਾਨ ਲਈ ਹੈ।। |
24
|
ਹੁਣ ਹੇ ਮੇਰੇ ਪੁੱਤ੍ਰੋਂ, ਤੁਸੀਂ ਮੇਰੀ ਸੁਣੋ, ਅਤੇ ਮੇਰੇ ਮੂੰਹ ਦੇ ਬਚਨਾਂ ਉੱਤੇ ਚਿੱਤ ਲਾਓ। |
25
|
ਉਹ ਦੇ ਰਾਹਾਂ ਵੱਲ ਤੇਰਾ ਚਿੱਤ ਨਾ ਲੱਗੇ, ਤੂੰ ਉਹ ਦੇ ਪਹਿਆਂ ਵਿੱਚ ਨਾ ਭਟਕਦਾ ਫਿਰੀਂ, |
26
|
ਕਿਉਂ ਜੋ ਉਹ ਨੇ ਬਾਹਲਿਆਂ ਨੂੰ ਘਾਇਲ ਕਰ ਕੇ ਡੇਗ ਦਿੱਤਾ ਹੈ, ਅਤੇ ਉਹ ਦੇ ਘਾਤ ਕੀਤੇ ਹੋਏ ਢੇਰ ਸਾਰੇ ਹਨ! |
27
|
ਉਹ ਦਾ ਘਰ ਪਤਾਲ ਦਾ ਰਾਹ ਹੈ, ਜਿਹੜਾ ਮੌਤ ਦੀਆਂ ਕੋਠੜੀਆਂ ਵਿੱਚ ਲਹਿ ਪੈਂਦਾ ਹੈ।। |