1
|
ਹਲਲੂਯਾਹ! ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਦਾ ਭੈ ਮੰਨਦਾ ਹੈ, ਉਹ ਉਸ ਦੇ ਹੁਕਮਾਂ ਵਿੱਚ ਬਹੁਤ ਮਗਨ ਰਹਿੰਦਾ ਹੈ। |
2
|
ਉਹ ਦੀ ਅੰਸ ਧਰਤੀ ਉੱਤੇ ਬਲਵਾਨ ਹੋਵੇਗੀ, ਸਚਿਆਂਰਾ ਦੀ ਪੀੜ੍ਹੀ ਮੁਬਾਰਕ ਹੋਵੇਗੀ। |
3
|
ਧਨ ਦੌਲਤ ਉਹ ਦੇ ਘਰ ਵਿੱਚ ਹੈ ਅਤੇ ਉਹ ਦਾ ਧਰਮ ਸਦਾ ਤੀਕ ਬਣਿਆ ਰਹਿੰਦਾ ਹੈ। |
4
|
ਸਚਿਆਂਰਾਂ ਲਈ ਅਨ੍ਹੇਰੇ ਵਿੱਚੋਂ ਚਾਨਣ ਚੜ੍ਹ ਆਉਂਦਾ ਹੈ, ਉਹ ਦਯਾਲੂ, ਕਿਰਪਾਲੂ ਤੇ ਧਰਮੀ ਹੈ। |
5
|
ਉਸ ਮਨੁੱਖ ਦਾ ਭਲਾ ਹੁੰਦਾ ਜਿਹੜਾ ਦਯਾਵਾਨ ਤੇ ਉਧਾਰ ਦੇਣ ਵਾਲਾ ਹੈ, ਉਹ ਆਪਣੇ ਕੰਮਾਂ ਨੂੰ ਇਨਸਾਫ਼ ਨਾਲ ਚਲਾਏਗਾ। |
6
|
ਉਹ ਕਦੀ ਵੀ ਨਾ ਡੋਲੇਗਾ, ਧਰਮੀ ਸਦਾ ਦੀ ਯਾਦਗੀਰੀ ਲਈ ਹੋਵੇਗਾ। |
7
|
ਉਹ ਬੁਰੀ ਖਬਰ ਤੋਂ ਨਹੀਂ ਡਰਦਾ, ਉਹ ਦਾ ਦਿਲ ਮਜ਼ਬੂਤ ਹੈ, ਉਹ ਦਾ ਭਰੋਸਾ ਯਹੋਵਾਹ ਉੱਤੇ ਹੈ। |
8
|
ਉਹ ਦਾ ਮਨ ਤਕੜਾ ਹੈ, ਉਹ ਨਾ ਡਰੇਗਾ, ਜਦ ਤੱਕ ਉਹ ਆਪਣੇ ਵਿਰੋਧੀਆਂ ਉੱਤੇ (ਆਪਣੀ ਜਿੱਤ) ਨਾ ਵੇਖੇ। |
9
|
ਉਹ ਨੇ ਵੰਡਿਆ, ਉਹ ਨੇ ਕੰਗਾਲਾਂ ਨੂੰ ਦਿੱਤਾ, ਉਹ ਦਾ ਧਰਮ ਸਦਾ ਤੀਕ ਬਣਿਆ ਰਹਿੰਦਾ ਹੈ, ਉਹ ਦਾ ਸਿੰਙ ਪਰਤਾਪ ਨਾਲ ਉੱਚਾ ਕੀਤਾ ਜਾਵੇਗਾ। |
10
|
ਦੁਸ਼ਟ ਇਹ ਨੂੰ ਵੇਖ ਕੇ ਕੁੜ੍ਹੇਗਾ, ਦੰਦ ਪੀਹ ਪੀਹ ਕੇ ਉਹ ਗਲ ਜਾਵੇਗਾ, ਦੁਸ਼ਟ ਦੀ ਹਿਰਸ ਨਾਸ ਹੋ ਜਾਵੇਗੀ।। |
Psalms 112:9 Gujarati Language Bible Words basic statistical display
COMING SOON ...