1
|
ਹਲਲੂਯਾਹ! ਯਹੋਵਾਹ ਦੇ ਨਾਮ ਦੀ ਉਸਤਤ ਕਰੋ, ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ! |
2
|
ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ, ਸਾਡੇ ਪਰਮੇਸ਼ੁਰ ਦੇ ਭਵਨ ਦੀਆਂ ਬਾਰਗਾਹਾਂ ਵਿੱਚ ਖੜੇ ਰਹਿੰਦੇ ਹੋ, |
3
|
ਯਹੋਵਾਹ ਦੀ ਉਸਤਤ ਕਰੋ ਕਿਉਂ ਜੋ ਯਹੋਵਾਹ ਭਲਾ ਹੈ, ਉਸ ਦੇ ਨਾਮ ਦਾ ਭਜਨ ਕਰੋ ਕਿਉਂ ਜੋ ਏਹ ਸੋਹਣਾ ਹੈ! |
4
|
ਯਹੋਵਾਹ ਨੇ ਯਾਕੂਬ ਨੂੰ ਆਪਣੇ ਹੀ ਲਈ, ਅਤੇ ਇਸਰਾਏਲ ਨੂੰ ਆਪਣੀ ਖਾਸ ਮਿਲਖ ਲਈ ਚੁਣ ਲਿਆ ਹੈ। |
5
|
ਸੱਚ ਮੁੱਚ ਮੈਂ ਜਾਣ ਲਿਆ ਹੈ ਕਿ ਯਹੋਵਾਹ, ਹਾਂ, ਸਾਡਾ ਪ੍ਰਭੁ ਸਾਰਿਆਂ ਦੇਵਤਿਆਂ ਨਾਲੋਂ ਵੀ ਮਹਾਨ ਹੈ। |
6
|
ਜੋ ਕੁਝ ਯਹੋਵਾਹ ਨੇ ਚਾਹਿਆ, ਉਹ ਨੇ ਅਕਾਸ਼ ਵਿੱਚ, ਧਰਤੀ ਵਿੱਚ, ਸਮੁੰਦਰਾਂ ਵਿੱਚ ਅਤੇ ਡੁੰਘਿਆਈਆਂ ਵਿੱਚ ਕੀਤਾ! |
7
|
ਉਹ ਧਰਤੀ ਦੀਆਂ ਹੱਦਾਂ ਤੋਂ ਭਾਫ ਨੂੰ ਉਤਾਹਾਂ ਲਿਆਉਂਦਾ, ਉਹ ਮੀਂਹ ਲਈ ਬਿਜਲੀਆਂ ਬਣਾਉਂਦਾ, ਆਪਣਿਆਂ ਖ਼ਜ਼ਾਨਿਆਂ ਤੋਂ ਹਵਾ ਬਾਹਰ ਲਿਆਉਂਦਾ ਹੈ, |
8
|
ਜਿਹ ਨੇ ਮਿਸਰ ਦੇ ਜੇਠਿਆਂ ਨੂੰ ਮਾਰਿਆ, ਇਨਸਾਨ ਤੋਂ ਲੈ ਕੇ ਡੰਗਰ ਤੀਕ। |
9
|
ਹੇ ਮਿਸਰ, ਉਹ ਨੇ ਤੇਰੇ ਵਿਚਕਾਰ ਨਿਸ਼ਾਨ ਤੇ ਅਚੰਭੇ ਘੱਲੇ, ਫ਼ਿਰਊਨ ਉੱਤੇ ਅਤੇ ਉਸ ਦੇ ਸਾਰੇ ਟਹਿਲੂਆਂ ਉੱਤੇ, - |
10
|
ਜਿਹ ਨੇ ਬਹੁਤ ਸਾਰੀਆਂ ਕੌਮਾਂ ਨੂੰ ਮਾਰ ਦਿੱਤਾ, ਅਤੇ ਬਲਵੰਤ ਰਾਜਿਆਂ ਨੂੰ ਵੱਢ ਸੁੱਟਿਆ, |
11
|
ਅਰਥਾਤ ਅੰਮੋਰੀਆਂ ਦੇ ਰਾਜੇ ਸੀਹੋਨ ਨੂੰ, ਬਾਸ਼ਾਨ ਦੇ ਰਾਜੇ ਓਗ ਨੂੰ, ਅਤੇ ਕਨਾਨ ਦੇ ਸਾਰੇ ਰਜਾਵਾੜਿਆਂ ਨੂੰ। |
12
|
ਅਤੇ ਉਹ ਨੇ ਉਨ੍ਹਾਂ ਦੇ ਦੇਸ ਮਿਰਾਸ ਵਿੱਚ, ਅਰਥਾਤ ਆਪਣੀ ਪਰਜਾ ਇਸਰਾਏਲ ਦੀ ਮਿਰਾਸ ਵਿੱਚ ਦਿੱਤੇ। |
13
|
ਹੇ ਯਹੋਵਾਹ, ਤੇਰਾ ਨਾਮ ਸਦੀਪਕ ਹੈ, ਹੇ ਯਹੋਵਾਹ, ਤੇਰੀ ਯਾਦਗਾਰ ਪੀੜ੍ਹੀਓਂ ਪੀੜ੍ਹੀ ਤੀਕ ਹੈ! |
14
|
ਯਹੋਵਾਹ ਤਾਂ ਆਪਣੀ ਪਰਜਾ ਦਾ ਨਿਆਉਂ ਕਰੇਗਾ, ਅਤੇ ਆਪਣੇ ਦਾਸਾਂ ਉੱਤੇ ਤਰਸ ਖਾਵੇਗਾ।। |
15
|
ਪਰਾਈਆਂ ਕੌਮਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਨਾਵਟ ਹਨ। |
16
|
ਉਨ੍ਹਾਂ ਦੇ ਮੂੰਹ ਤਾਂ ਹਨ ਪਰ ਓਹ ਬੋਲਦੇ ਨਹੀਂ, ਉਨ੍ਹਾਂ ਦੀਆਂ ਅੱਖਾਂ ਤਾਂ ਹਨ ਪਰ ਓਹ ਵੇਖਦੇ ਨਹੀਂ, |
17
|
ਉਨ੍ਹਾਂ ਦੇ ਕੰਨ ਤਾਂ ਹਨ ਪਰ ਉਹ ਕੰਨ ਨਹੀਂ ਲਾਉਂਦੇ ਹਨ, - ਹਾਂ, ਉਨ੍ਹਾਂ ਦੇ ਮੂੰਹ ਵਿੱਚ ਸਾਹ ਹੈ ਹੀ ਨਹੀਂ! |
18
|
ਉਨ੍ਹਾਂ ਦੇ ਬਣਾਉਣ ਵਾਲੇ ਉਨ੍ਹਾਂ ਹੀ ਵਰਗੇ ਹੋਣਗੇ, ਨਾਲੇ ਓਹ ਸਾਰੇ ਜਿਹੜੇ ਉਨ੍ਹਾਂ ਉੱਤੇ ਭਰੋਸਾ ਰੱਖਦੇ ਹਨ!।। |
19
|
ਹੇ ਇਸਰਾਏਲ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ, ਹੇ ਹਾਰੂਨ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ! |
20
|
ਹੇ ਲੇਵੀ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ, ਹੇ ਯਹੋਵਾਹ ਦੇ ਭੈ ਮੰਨਣ ਵਾਲਿਓ, ਯਹੋਵਾਹ ਨੂੰ ਮੁਬਾਰਕ ਆਖੋ! |
21
|
ਯਹੋਵਾਹ ਸੀਯੋਨ ਤੋਂ ਮੁਬਾਰਕ ਹੋਵੇ, ਉਹ ਜਿਹੜਾ ਯਰੂਸ਼ਲਮ ਦਾ ਵਾਸੀ ਹੈ, - ਹਲਲੂਯਾਹ!।। |
Psalms 135:1 Gujarati Language Bible Words basic statistical display
COMING SOON ...