1
|
ਹੇ ਯਹੋਵਾਹ, ਮੇਰਾ ਨਿਆਉਂ ਕਰ ਕਿਉਂ ਜੋ ਮੈਂ ਖਰਾ ਹੀ ਚੱਲਿਆ ਹਾਂ, ਮੈਂ ਯਹੋਵਾਹ ਉੱਤੇ ਭਰੋਸਾ ਰੱਖਿਆ ਹੈ ਸੋ ਮੈਂ ਨਹੀਂ ਤਿਲਕਾਂਗਾ |
2
|
ਹੇ ਯਹੋਵਾਹ, ਮੈਨੂੰ ਪਰਖ ਅਤੇ ਮੈਨੂੰ ਪਰਤਾ, ਮੇਰੇ ਗੁਰਦੇ ਅਤੇ ਮੇਰੇ ਦਿਲ ਨੂੰ ਜਾਚ, |
3
|
ਕਿਉਂ ਜੋ ਤੇਰੀ ਦਯਾ ਮੇਰੀਆਂ ਅੱਖੀਆਂ ਦੇ ਅੱਗੇ ਹੈ, ਅਤੇ ਮੈਂ ਤੇਰੀ ਸਚਿਆਈ ਵਿੱਚ ਚੱਲਿਆ ਹਾਂ। |
4
|
ਮੈਂ ਨਿਕੰਮਿਆਂ ਦੇ ਸੰਗ ਨਹੀਂ ਬੈਠਾ ਹਾਂ, ਨਾ ਮੈਂ ਕਪਟੀਆਂ ਦੇ ਨਾਲ ਅੰਦਰ ਜਾਵਾਂਗਾ। |
5
|
ਬੁਰਿਆਂ ਦੀ ਸਭਾ ਨਾਲ ਮੈਂ ਵੈਰ ਰੱਖਿਆ ਹੈ, ਅਤੇ ਦੁਸ਼ਟਾਂ ਦੇ ਸੰਗ ਮੈਂ ਨਹੀਂ ਬੈਠਾਂਗਾ। |
6
|
ਹੇ ਯਹੋਵਾਹ, ਮੈਂ ਆਪਣੇ ਹੱਥਾਂ ਨੂੰ ਨਿਰਮਲਤਾਈ ਵਿੱਚ ਧੋਵਾਂਗਾ, ਸੋ ਮੈਂ ਤੇਰੀ ਜਗਵੇਦੀ ਦੀ ਪਰਦੱਖਣਾ ਕਰਾਂਗਾ, |
7
|
ਤਾਂ ਜੋ ਮੈਂ ਧੰਨਵਾਦ ਦਾ ਸ਼ਬਦ ਸੁਣਾਵਾਂ, ਅਤੇ ਤੇਰੇ ਸਾਰਿਆਂ ਅਚਰਜ ਕੰਮਾਂ ਦਾ ਨਿਰਨਾ ਕਰਾਂ। |
8
|
ਹੇ ਯਹੋਵਾਹ, ਮੈਂ ਤੇਰੇ ਭਵਨ ਦੇ ਵਸੇਬਿਆਂ ਨਾਲ, ਅਤੇ ਤੇਰੀ ਮਹਿਮਾ ਦੇ ਡੇਹਰੇ ਨਾਲ ਪ੍ਰੇਮ ਰੱਖਦਾ ਹਾਂ।। |
9
|
ਮੇਰੀ ਜਾਨ ਨੂੰ ਪਾਪੀਆਂ ਦੇ ਨਾਲ ਨਾ ਰਲਾ, ਨਾ ਮੇਰੀ ਜਿੰਦ ਨੂੰ ਖ਼ੂਨੀਆਂ ਦੇ ਨਾਲ, |
10
|
ਜਿਨ੍ਹਾਂ ਦੇ ਹੱਥਾਂ ਵਿੱਚ ਸ਼ਰਾਰਤ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਵੱਢੀਆਂ ਨਾਲ ਭਰਿਆ ਹੋਇਆ ਹੈ। |
11
|
ਪਰ ਮੈਂ ਖਰਾ ਹੀ ਚੱਲਾਂਗਾ, ਮੈਨੂੰ ਛੁਟਕਾਰਾ ਦੇਹ ਅਤੇ ਮੇਰੇ ਉੱਤੇ ਦਯਾ ਕਰ। |
12
|
ਮੇਰਾ ਪੈਰ ਪੱਧਰੇ ਥਾਂ ਉੱਤੇ ਟਿਕਿਆ ਹੋਇਆ ਹੈ, ਮੈਂ ਸੰਗਤਾਂ ਵਿੱਚ ਯਹੋਵਾਹ ਨੂੰ ਧੰਨ ਆਖਾਂਗਾ।। |
Psalms 26:3 Gujarati Language Bible Words basic statistical display
COMING SOON ...