1
|
ਮੇਰੇ ਮਨ ਦੇ ਅੰਦਰ ਦੁਸ਼ਟ ਦੇ ਅਪਰਾਧ ਦਾ ਵਾਕ, - ਓਹ ਦੀਆਂ ਅੱਖਾਂ ਦੇ ਅੱਗੇ ਪਰਮੇਸ਼ੁਰ ਦਾ ਭੈ ਹੈ ਹੀ ਨਹੀਂ, |
2
|
ਕਿਉਂ ਜੋ ਉਹ ਆਪਣੀਆਂ ਅੱਖੀਆਂ ਵਿੱਚ ਆਪਣੇ ਆਪ ਨੂੰ ਫੁਸਲਾਉਂਦਾ ਹੈ ਭਈ ਮੇਰੀ ਬਦੀ ਭਾਲੀ ਨਾ ਜਾਵੇਗੀ, ਨਾ ਘਿਣਾਉਣੀ ਸਮਝੀ ਜਾਵੇਗੀ। |
3
|
ਉਹ ਦੇ ਮੂੰਹ ਦੀਆਂ ਗੱਲਾਂ ਬਦੀ ਅਤੇ ਛਲ ਦੀਆਂ ਹਨ, ਉਹ ਨੇ ਬੁੱਧਵਾਨ ਹੋਣ ਨੂੰ ਅਤੇ ਭਲਾ ਕਰਨ ਨੂੰ ਛੱਡਿਆ ਹੋਇਆ ਹੈ। |
4
|
ਉਹ ਆਪਣੇ ਮੰਜੇ ਉੱਤੇ ਬਦੀ ਨੂੰ ਸੋਚਦਾ ਰਹਿੰਦਾ ਹੈ, ਉਹ ਭੈੜੇ ਰਾਹ ਉੱਤੇ ਲੱਗ ਤੁਰਦਾ ਹੈ, ਉਹ ਬਦੀ ਤੋਂ ਘਿਣ ਨਹੀਂ ਕਰਦਾ ਹੈ।। |
5
|
ਹੇ ਯਹੋਵਾਹ, ਤੇਰੀ ਦਯਾ ਸੁਰਗ ਵਿੱਚ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੀਕ ਹੈ। |
6
|
ਤੇਰਾ ਧਰਮ ਪਰਮੇਸ਼ੁਰ ਦੇ ਪਰਬਤਾਂ ਸਮਾਨ ਹੈ, ਤੇਰੇ ਨਿਆਉਂ ਵੱਡੀ ਡੁੰਘਿਆਈ ਵਾਲੇ ਹਨ, ਹੇ ਯਹੋਵਾਹ, ਤੂੰ ਆਦਮੀ ਅਤੇ ਡੰਗਰ ਨੂੰ ਬਚਾਉਂਦਾ ਹੈਂ! |
7
|
ਹੇ ਪਰਮੇਸ਼ੁਰ, ਤੇਰੀ ਦਯਾ ਕਿੰਨੀ ਬਹੁਮੱਲੀ ਹੈ! ਅਤੇ ਆਦਮੀ ਦੇ ਪੁੱਤ੍ਰ ਤੇਰੇ ਖੰਭਾਂ ਦੀ ਛਾਇਆ ਵਿੱਚ ਪਨਾਹ ਲੈਂਦੇ ਹਨ। |
8
|
ਓਹ ਤੇਰੇ ਘਰ ਦੀ ਚਿਕਨਾਈ ਨਾਲ ਰੱਜ ਜਾਣਗੇ, ਅਤੇ ਤੂੰ ਆਪਣੇ ਬਿਲਾਸਾਂ ਦੀ ਨਦੀ ਤੋਂ ਉਨ੍ਹਾਂ ਨੂੰ ਪਿਲਾਏਂਗਾ, |
9
|
ਕਿਉਂ ਜੋ ਜੀਉਣ ਦਾ ਚਸ਼ਮਾ ਤੇਰੇ ਮੁੱਢ ਹੈ, ਤੇਰੇ ਚਾਨਣ ਵਿੱਚ ਅਸੀਂ ਚਾਨਣ ਵੇਖਾਂਗੇ।। |
10
|
ਆਪਣੇ ਮੰਨਣ ਵਾਲਿਆਂ ਦੇ ਲਈ ਆਪਣੀ ਦਯਾ, ਅਤੇ ਸਿੱਧੇ ਮਨ ਵਾਲਿਆਂ ਦੇ ਲਈ ਆਪਣਾ ਧਰਮ ਵਧਾਈ ਜਾ। |
11
|
ਘੁਮੰਡੀ ਦਾ ਪੈਰ ਮੇਰੇ ਉੱਤੇ ਨਾ ਪੈਣ ਦੇਹ, ਅਤੇ ਦੁਸ਼ਟ ਦੇ ਹੱਥੋਂ ਮੈਨੂੰ ਨਾ ਭਟਕਣ ਦੇਹ। |
12
|
ਉੱਥੇ ਬਦਕਾਰ ਡਿੱਗ ਪਏ ਹਨ, ਓਹ ਹੇਠਾਂ ਧੱਕੇ ਗਏ ਹਨ ਅਤੇ ਫੇਰ ਨਾ ਉੱਠ ਸੱਕਣਗੇ।। |
Psalms 36:8 Gujarati Language Bible Words basic statistical display
COMING SOON ...