1
|
ਹੇ ਪਰਮੇਸ਼ੁਰ, ਤੈਂ ਸਾਨੂੰ ਤਿਆਗ ਦਿੱਤਾ, ਤੈਂ ਸਾਨੂੰ ਢਾਹ ਸੁੱਟਿਆ ਹੈ, ਤੂੰ ਕ੍ਰੋਧੀ ਹੋਇਆ, ਸਾਨੂੰ ਫੇਰ ਬਹਾਲ ਕਰ! |
2
|
ਤੈਂ ਧਰਤੀ ਨੂੰ ਕੰਬਣੀ ਲਾਈ, ਤੈਂ ਉਹ ਨੂੰ ਪਾੜ ਦਿੱਤਾ ਹੈ ਉਹ ਦੀਆਂ ਤੇੜਾਂ ਨੂੰ ਸੁਧਾਰ ਕਿਉਂ ਜੋ ਉਹ ਡੋਲਦੀ ਹੈ! |
3
|
ਤੈਂ ਆਪਣੀ ਪਰਜਾ ਨੂੰ ਡਾਢੇ ਕਲੇਸ਼ ਵਿਖਾਏ ਹਨ, ਤੂੰ ਸਾਨੂੰ ਡੋਲਣ ਦੀ ਮਧ ਪਿਆਈ ਹੈ। |
4
|
ਤੈਂ ਆਪਣੇ ਭੈ ਮੰਨਣ ਵਾਲਿਆਂ ਨੂੰ ਇੱਕ ਝੰਡਾ ਦਿੱਤਾ ਹੈ, ਭਈ ਉਹ ਸਚਿਆਈ ਦੇ ਕਾਰਨ ਵਿਖਾਇਆ ਜਾਵੇ।। ਸਲਹ।। |
5
|
ਏਸ ਲਈ ਜੋ ਤੇਰੇ ਪ੍ਰੀਤਮ ਛੁਡਾਏ ਜਾਣ, ਤੂੰ ਆਪਣੇ ਸੱਜੇ ਹਥ ਨਾਲ ਬਚਾ ਲੈ ਤੇ ਸਾਨੂੰ ਉੱਤਰ ਦੇਹ!।। |
6
|
ਪਰਮੇਸ਼ੁਰ ਨੇ ਆਪਣੀ ਪਵਿੱਤਰਤਾਈ ਨਾਲ ਬਚਨ ਕੀਤਾ ਹੈ, ਮੈਂ ਖੁਸ਼ੀ ਮਨਾਵਾਂਗਾ, ਮੈਂ ਸ਼ਕਮ ਨੂੰ ਵੰਡ ਦਿਆਂਗਾ ਤੇ ਸੁੱਕੋਥ ਦੀ ਦੂਣ ਨੂੰ ਮਿਣਾਂਗਾ। |
7
|
ਗਿਲਆਦ ਮੇਰਾ ਹੈ,ਮਨੱਸ਼ਹ ਵੀ ਅਤੇ ਇਫ਼ਰਾਈਮ ਮੇਰੇ ਸਿਰ ਦਾ ਟੋਪ ਹੈ, ਯਹੂਦਾਹ ਮੇਰਾ ਰਾਜ ਡੰਡਾ ਹੈ, |
8
|
ਮੋਆਬ ਮੇਰੀ ਚਿਲਮਚੀ ਹੈ, ਅਦੋਮ ਉੱਤੇ ਮੈਂ ਆਪਣਾ ਪੌਲਾ ਸੁੱਟਾਂਗਾ, - ਹੇ ਫਲਿਸਤ, ਤੂੰ ਮੇਰਾ ਨਾਰਾ ਮਾਰ, - |
9
|
ਕੌਣ ਮੈਨੂੰ ਉਸ ਫ਼ਸੀਲਦਾਰ ਸ਼ਹਿਰ ਵਿੱਚ ਲੈ ਜਾਵੇਗਾॽ ਕੌਣ ਅਦੋਮ ਤੱਕ ਮੇਰੀ ਅਗਵਾਈ ਕਰੇਗਾॽ |
10
|
ਭਲਾ, ਤੈਂ, ਹੇ ਪਰਮੇਸ਼ੁਰ, ਸਾਨੂੰ ਨਹੀਂ ਤਿਆਗ ਦਿੱਤਾ ਹੈ, ਭਈ ਤੂੰ, ਹੇ ਪਰਮੇਸ਼ੁਰ, ਸਾਡੀਆਂ ਸੈਨਾਂ ਦੇ ਸੰਗ ਨਹੀਂ ਚੱਲਦਾॽ |
11
|
ਵਿਰੋਧੀ ਤੋਂ ਸਾਡੀ ਸਹਾਇਤਾ ਕਰ, ਕਿਉਂ ਜੋ ਆਦਮੀ ਵੱਲੋਂ ਬਚਾਓ ਵਿਅਰਥ ਹੈ। |
12
|
ਪਰਮੇਸ਼ੁਰ ਦੇ ਨਾਲ ਅਸੀਂ ਸੂਰਮਗਤੀ ਕਰਾਂਗੇ, ਉਹੀ ਸਾਡੇ ਵਿਰੋਧੀਆਂ ਨੂੰ ਲਤਾੜ ਸੁੱਟੇਗਾ!।। |
Psalms 60:5 Gujarati Language Bible Words basic statistical display
COMING SOON ...