1
|
ਪਰਮੇਸ਼ੁਰ ਦੀ ਮੰਡਲੀ ਵਿੱਚ ਪਰਮੇਸ਼ੁਰ ਖਲੋਤਾ ਹੈ, ਉਹ ਨਿਆਈਆਂ ਦੇ ਵਿੱਚ ਨਿਆਓਂ ਕਰਦਾ ਹੈ, - |
2
|
ਤੁਸੀਂ ਕਦੋ ਤੋੜੀ ਟੇਡਾ ਨਿਆਉਂ ਕਰੋਗੇ, ਅਤੇ ਦੁਸ਼ਟਾਂ ਦਾ ਪੱਖ ਪਾਤ ਕਰੋਗੇॽ ।।ਸਲਹ।। |
3
|
ਨਿਤਾਣੇ ਅਤੇ ਯਤੀਮ ਦਾ ਨਿਆਉਂ ਕਰੋ, ਮਸਕੀਨ ਅਤੇ ਗਰੀਬ ਦਾ ਇਨਸਾਫ਼ ਕਰੋ। |
4
|
ਨਿਤਾਣੇ ਅਤੇ ਕੰਗਾਲ ਨੂੰ ਬਚਾਓ, ਉਨ੍ਹਾਂ ਨੂੰ ਦੁਸਟਾਂ ਦੇ ਹੱਥੋਂ ਛੁਡਾਓ, |
5
|
ਓਹ ਨਹੀਂ ਜਾਣਦੇ ਨਾ ਸਮਝਦੇ ਹਨ, ਓਹ ਅਨ੍ਹੇਰੇ ਵਿੱਚ ਫਿਰਦੇ ਹਨ, ਧਰਤੀ ਦੀਆਂ ਸਾਰੀਆਂ ਨੀਹਾਂ ਡੋਲ ਜਾਂਦੀਆਂ ਹਨ। |
6
|
ਮੈਂ ਆਖਿਆ, ਤੁਸੀਂ ਦਿਓਤੇ ਹੋ, ਅਤੇ ਤੁਸੀਂ ਸੱਭੇ ਅੱਤ ਮਹਾਨ ਦੇ ਪੁੱਤ੍ਰ ਹੋ। |
7
|
ਪਰੰਤੂ ਤੁਸੀਂ ਇਨਸਾਨ ਵਾਂਙੁ ਮਰੋਗੇ ਅਤੇ ਸਰਦਾਰਾਂ ਵਿੱਚੋਂ ਇੱਕ ਵਾਂਙੁ ਡਿੱਗ ਪਓਗੇ!।। |
8
|
ਹੇ ਪਰਮੇਸ਼ੁਰ, ਉੱਠ, ਸੰਸਾਰ ਦਾ ਨਿਆਉਂ ਕਰ! ਕਿਉਂ ਜੋ ਤੂੰ ਸਾਰੀਆਂ ਕੌਮਾਂ ਨੂੰ ਆਪਣੀ ਮਿਰਾਸ ਬਣਾਵੇਂਗਾ।। |
Psalms 82:8 Gujarati Language Bible Words basic statistical display
COMING SOON ...