1
|
ਹੇ ਸੈਨਾਂ ਦੇ ਯਹੋਵਾਹ, ਤੇਰੇ ਡੇਹਰੇ ਕਿਹੇ ਪ੍ਰੇਮ ਰੱਤੇ ਹਨ! |
2
|
ਮੇਰਾ ਜੀ ਯਹੋਵਾਹ ਦੀਆਂ ਦਰਗਾਹਾਂ ਲਈ ਤਰਸਦਾ ਸਗੋਂ ਖੁੱਸਦਾ ਜਾਂਦਾ ਹੈ, ਮੇਰਾ ਤਨ ਮਨ ਜੀਉਂਦੇ ਪਰਮੇਸ਼ੁਰ ਲਈ ਜੈਕਾਰਾ ਗਜਾਉਂਦਾ ਹੈ! |
3
|
ਹੇ ਸੈਨਾਂ ਦੇ ਯਹੋਵਾਹ, ਮੇਰੇ ਪਾਤਸ਼ਾਹ ਅਤੇ ਮੇਰੇ ਪਰਮੇਸ਼ੁਰ, ਤੇਰੀਆਂ ਜਗਵੇਦੀਆਂ ਵਿੱਚ ਚਿੜੀ ਨੇ ਆਪਣੇ ਲਈ ਘਰ ਅਤੇ ਬਾਲਕਟਾਰੇ ਨੇ ਆਪਣੇ ਬੋਟਾਂ ਨੂੰ ਰੱਖਣ ਲਈ ਆਹਲਣਾ ਪਾਇਆ ਹੈ। |
4
|
ਧੰਨ ਓਹ ਹਨ ਜਿਹੜੇ ਤੇਰੇ ਭਵਨ ਵਿੱਚ ਵੱਸਦੇ ਹਨ, ਓਹ ਨਿੱਤ ਤੇਰੀ ਉਸਤਤ ਕਰਨਗੇ! ।।ਸਲਹ।। |
5
|
ਧੰਨ ਉਹ ਆਦਮੀ ਹੈ ਜਿਹ ਦਾ ਬਲ ਤੇਰੀ ਵੱਲੋਂ ਹੈ, ਜਿਹ ਦੇ ਮਨ ਵਿੱਚ ਤੇਰੇ ਮਾਰਗ ਹਨ! |
6
|
ਓਹ ਬਾਕਾ ਦੀ ਵਾਦੀ ਦੇ ਵਿੱਚ ਦੀ ਲੰਘਦਿਆਂ, ਉੱਥੇ ਪਾਣੀ ਦੇ ਚਸ਼ਮੇ ਵਗਾ ਦਿੰਦੇ ਹਨ, ਸਗੋਂ ਪਹਿਲਾ ਮੀਂਹ ਉਸ ਨੂੰ ਬਰਕਤਾਂ ਨਾਲ ਢੱਕ ਲੈਂਦਾ ਹੈ। |
7
|
ਓਹ ਬਲ ਤੇ ਬਲ ਪਾਉਂਦੇ ਚੱਲੇ ਜਾਂਦੇ ਹਨ, ਉਨ੍ਹਾਂ ਵਿੱਚੋਂ ਹਰੇਕ ਸੀਯੋਨ ਵਿੱਚ ਪਰਮੇਸ਼ੁਰ ਅੱਗੇ ਵਿਖਾਈ ਦਿੰਦਾ ਹੈ।। |
8
|
ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਮੇਰੀ ਬੇਨਤੀ ਸੁਣ, ਹੇ ਯਾਕੂਬ ਦੇ ਪਰਮੇਸ਼ੁਰ, ਆਪਣਾ ਕੰਨ ਲਾ!।। ਸਲਹ।। |
9
|
ਹੇ ਸਾਡੀ ਢਾਲ, ਵੇਖ, ਹੇ ਪਰਮੇਸ਼ੁਰ, ਆਪਣੇ ਮਸੀਹ ਦੇ ਮੁਖੜੇ ਵੱਲ ਧਿਆਨ ਕਰ! |
10
|
ਤੇਰੀ ਦਰਗਾਹ ਵਿੱਚ ਤਾਂ ਇੱਕ ਦਿਨ ਹਜ਼ਾਰ ਦਿਨਾਂ ਨਾਲੋਂ ਚੰਗਾ ਹੈ, ਮੈਂ ਪਰਮੇਸ਼ੁਰ ਦੇ ਭਵਨ ਦਾ ਰਾਖਾ ਬਣਨਾ ਦੁਸ਼ਟਾਂ ਦੇ ਤੰਬੂਆਂ ਵਿੱਚ ਵੱਸਣ ਨਾਲੋਂ ਪਸੰਦ ਕਰਦਾ ਹੈਂ। |
11
|
ਯਹੋਵਾਹ ਪਰਮੇਸ਼ੁਰ ਇੱਕ ਸੂਰਜ ਤੇ ਇੱਕ ਢਾਲ ਹੈ, ਯਹੋਵਾਹ ਦਯਾ ਅਤੇ ਤੇਜ ਦੇਵੇਗਾ, ਉਸ ਸਿਧਿਆਈ ਵਿੱਚ ਚੱਲਣ ਵਾਲਿਆਂ ਤੋਂ ਕੋਈ ਚੰਗੀ ਚੀਜ਼ ਨਾ ਰੋਕੇਗਾ। |
12
|
ਹੇ ਸੈਨਾਂ ਦੇ ਯਹੋਵਾਹ, ਧੰਨ ਹੈ ਉਹ ਆਦਮੀ ਜਿਹੜਾ ਤੇਰੇ ਉੱਤੇ ਪਤੀਜਦਾ ਹੈ!।। |
Psalms 84:6 Gujarati Language Bible Words basic statistical display
COMING SOON ...