Indian Language Bible Word Collections
Psalms 9:1
Psalms Chapters
Psalms 9 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Books
Old Testament
New Testament
Psalms Chapters
Psalms 9 Verses
1
|
ਹੇ ਯਹੋਵਾਹ, ਮੈਂ ਆਪਣੇ ਸਾਰੇ ਦਿਲ ਨਾਲ ਤੇਰਾ ਧੰਨਵਾਦ ਕਰਾਂਗਾ, ਮੈਂ ਤੇਰੇ ਸਾਰੇ ਅਚਰਜ ਕੰਮਾਂ ਦਾ ਵਰਨਣ ਕਰਾਂਗਾ। |
2
|
ਮੈਂ ਤੈਥੋਂ ਖੁਸ਼ ਅਤੇ ਬਾਗ਼ ਬਾਗ਼ ਹੋਵਾਂਗਾ, ਹੇ ਅੱਤ ਮਹਾਨ, ਮੈਂ ਤੇਰੇ ਨਾਮ ਦੀ ਉਸਤਤ ਗਾਵਾਂਗਾ। |
3
|
ਜਦ ਮੇਰੇ ਵੈਰੀ ਪਿਛਾਹਾਂ ਮੁੜਦੇ ਹਨ, ਓਹ ਤੇਰੇ ਸਾਹਮਣਿਓਂ ਠੇਡਾ ਖਾ ਕੇ ਨਾਸ ਹੋ ਜਾਂਦੇ ਹਨ, |
4
|
ਕਿਉਂ ਜੋ ਤੈਂ ਮੇਰਾ ਨਿਆਉਂ ਅਰ ਮੇਰਾ ਫ਼ੈਸਲਾ ਕੀਤਾ ਹੈ, ਤੈਂ ਸਿੰਘਾਸਣ ਉੱਤੇ ਬੈਠ ਕੇ ਸੱਚਾ ਨਿਆਉਂ ਕੀਤਾ ਹੈ। |
5
|
ਤੈਂ ਪਰਾਈਆਂ ਕੌਮਾਂ ਨੂੰ ਝਿੜਕਿਆ ਹੈ, ਤੈਂ ਦੁਸਟਾਂ ਦਾ ਨਾਸ ਕੀਤਾ ਹੈ, ਤੈਂ ਸਦੀਪ ਕਾਲ ਲਈ ਉਨ੍ਹਾਂ ਦਾ ਨਾਉਂ ਮੇਟ ਦਿੱਤਾ। |
6
|
ਵੈਰੀ ਥੇਹਾਂ ਵਿੱਚ ਸਦਾ ਲਈ ਮੁੱਕ ਗਏ, ਅਤੇ ਜਿਹੜੇ ਨਗਰ ਤੈਂ ਢਾਹ ਦਿੱਤੇ, ਉਨ੍ਹਾਂ ਦਾ ਚੇਤਾ ਵੀ ਮਿਟ ਗਿਆ ਹੈ।। |
7
|
ਪਰੰਤੂ ਯਹੋਵਾਹ ਸਦਾ ਹੀ ਬਿਰਾਜਮਾਨ ਹੈ, ਉਸ ਨੇ ਆਪਣੇ ਸਿੰਘਾਸਣ ਨੂੰ ਨਿਆਉਂ ਦੇ ਲਈ ਕਾਇਮ ਕਰ ਰੱਖਿਆ ਹੈ, |
8
|
ਅਤੇ ਉਹ ਧਰਮ ਨਾਲ ਜਗਤ ਦਾ ਨਿਆਉਂ ਕਰੇਗਾ, ਉਹ ਸਚਿਆਈ ਨਾਲ ਉੱਮਤਾਂ ਦਾ ਫ਼ੈਸਲਾ ਕਰੇਗਾ, |
9
|
ਅਤੇ ਯਹੋਵਾਹ ਸਤਾਏ ਹੋਏ ਦੇ ਲਈ ਇੱਕ ਉੱਚਾ ਗੜ੍ਹ ਹੋਵੇਗਾ, ਹਾਂ, ਬਿਪਤਾਂ ਦੇ ਸਮੇ ਦੇ ਲਈ ਇੱਕ ਉੱਚਾ ਗੜ੍ਹ। |
10
|
ਤੇਰੇ ਨਾਮ ਦੇ ਜਾਣਨ ਵਾਲੇ ਤੇਰੇ ਉੱਤੇ ਭਰੋਸਾ ਰੱਖਦੇ ਹਨ, ਕਿਉਂ ਜੋ ਹੇ ਯਹੋਵਾਹ, ਤੈਂ ਆਪਣਿਆਂ ਤਾਲਿਬਾਂ ਨੂੰ ਤਿਆਗ ਨਹੀਂ ਦਿੱਤਾ।। |
11
|
ਯਹੋਵਾਹ ਦੀ ਉਸਤਤ ਗਾਓ ਜਿਹੜਾ ਸੀਯੋਨ ਵਿੱਚ ਵੱਸਦਾ ਹੈ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਪਰਚਾਰ ਕਰੋ। |
12
|
ਜਦ ਉਹ ਖ਼ੂਨ ਦੀ ਪੁੱਛ ਗਿੱਛ ਕਰਦਾ ਹੈ ਉਹ ਉਨ੍ਹਾਂ ਨੂੰ ਚੇਤੇ ਕਰਦਾ ਹੈ, ਉਹ ਮਸਕੀਨਾਂ ਦੀ ਦੁਹਾਈ ਨਹੀਂ ਭੁੱਲਦਾ।। |
13
|
ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਤੂੰ ਜੋ ਮੈਨੂੰ ਮੌਤ ਦੇ ਫਾਟਕਾਂ ਤੋਂ ਉਠਾ ਲੈਂਦਾ ਹੈਂ, ਮੇਰੇ ਕਲੇਸ਼ ਉੱਤੇ ਜਿਹੜਾ ਮੇਰੇ ਵੈਰੀਆਂ ਵੱਲੋਂ ਹੈ ਨਿਗਾਹ ਕਰ, |
14
|
ਤਾਂ ਜੋ ਮੈਂ ਸੀਯੋਨ ਦੀ ਧੀ ਦੇ ਫਾਟਕਾਂ ਵਿੱਚ ਤੇਰੀ ਸਾਰੀ ਉਸਤਤ ਦਾ ਪਰਚਾਰ ਕਰਾਂ, ਅਤੇ ਮੈਂ ਤੇਰੇ ਬਚਾਓ ਤੋਂ ਖੁਸ਼ ਹੋਵਾਂ।। |
15
|
ਜਿਹੜਾ ਟੋਆ ਪਰਾਈਆਂ ਕੌਮਾਂ ਨੇ ਪੁੱਟਿਆ ਸੀ, ਉਸ ਵਿੱਚ ਓਹ ਆਪ ਡਿੱਗ ਪਈਆਂ ਹਨ, ਜਿਹੜੀ ਕੁੜਿੱਕੀ ਉਨ੍ਹਾਂ ਨੇ ਛਿਪਾਈ ਸੀ ਉਸੇ ਵਿੱਚ ਉਨ੍ਹਾਂ ਦਾ ਆਪਣਾ ਪੈਰ ਫਸ ਗਿਆ ਹੈ। |
16
|
ਯਹੋਵਾਹ ਉਜਾਗਰ ਹੋਇਆ ਹੈ, ਉਸੇ ਨੇ ਨਿਆਉਂ ਕੀਤਾ ਹੈ, ਦੁਸ਼ਟ ਨੂੰ ਉਸੇ ਦੇ ਹੱਥ ਦੇ ਕੰਮ ਵਿੱਚ ਉਸ ਨੇ ਫਸਾ ਦਿੱਤਾ ਹੈ।। ਹਿੱਗਯੋਨ ਸਲਹ।। |
17
|
ਦੁਸ਼ਟ ਪਤਾਲ ਵਿੱਚ ਮੁੜ ਜਾਣਗੇ ਓਹ ਸਾਰੀਆਂ ਕੌਮਾਂ ਜਿਹੜੀਆ ਪਰਮੇਸ਼ੁਰ ਨੂੰ ਵਿਸਾਰ ਦਿੰਦੀਆਂ ਹਨ। |
18
|
ਕੰਗਾਲ ਤਾਂ ਸਦਾ ਵਿੱਸਰੇ ਨਹੀਂ ਰਹਿਣਗੇ, ਨਾ ਮਸਕੀਨਾਂ ਦੀ ਆਸ਼ਾ ਹਮੇਸ਼ਾ ਲਈ ਨਸ਼ਟ ਹੋਵੇਗੀ। |
19
|
ਉੱਠ, ਹੇ ਯਹੋਵਾਹ, ਇਨਸਾਨ ਨੂੰ ਪਰਬਲ ਨਾ ਹੋਣ ਦੇਹ! ਤੇਰੇ ਸਨਮੁਖ ਪਰਾਈਆਂ ਕੌਮਾਂ ਦਾ ਨਿਆਉਂ ਕੀਤਾ ਜਾਵੇ। |
20
|
ਹੇ ਯਹੋਵਾਹ, ਓਹਨਾਂ ਨੂੰ ਭੈਜਲ ਪਾ, ਪਰਾਈਆਂ ਕੌਮਾਂ ਆਪਣੇ ਆਪ ਨੂੰ ਨਿਰਾ ਇਨਸਾਨ ਹੀ ਜਾਣਨ ।। ਸਲਹ।। |