1
|
ਯਹੋਵਾਹ ਰਾਜ ਕਰਦਾ ਹੈ, ਲੋਕ ਕੰਬਣ, ਉਹ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ, ਧਰਤੀ ਡੋਲ ਉੱਠੇ! |
2
|
ਯਹੋਵਾਹ ਸੀਯੋਨ ਵਿੱਚ ਮਹਾਨ ਹੈ ਅਤੇ ਉਹ ਸਾਰਿਆਂ ਲੋਕਾਂ ਉੱਤੇ ਬਜ਼ੁਰਗ ਹੈ। |
3
|
ਓਹ ਤੇਰੇ ਵੱਡੇ ਅਤੇ ਭਿਆਣਕ ਨਾਮ ਨੂੰ ਸਲਾਹੁਣ, ਉਹ ਪਵਿੱਤਰ ਹੈ।। |
4
|
ਪਾਤਸ਼ਾਹ ਦੀ ਸਮਰੱਥਾ ਨਿਆਉਂ ਨਾਲ ਪ੍ਰੇਮ ਰੱਖਦੀ ਹੈ, ਤੂੰ ਸਿੱਧਿਆਈ ਨੂੰ ਕਾਇਮ ਰੱਖਦਾ ਹੈ, ਤੂੰ ਹੀ ਯਾਕੂਬ ਵਿੱਚ ਨਿਆਉਂ ਅਤੇ ਧਰਮ ਕਰਦਾ ਹੈਂ। |
5
|
ਤੁਸੀਂ ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦਿਆਂ ਚਰਨਾਂ ਦੀ ਚੌਂਕੀ ਉੱਤੇ ਮੱਥਾ ਟੇਕੋ, ਉਹ ਪਵਿੱਤਰ ਹੈ।। |
6
|
ਮੂਸਾ ਅਤੇ ਹਾਰੂਨ ਉਹ ਦੇ ਜਾਜਕਾਂ ਵਿੱਚੋਂ ਸਨ, ਅਤੇ ਸਮੂਏਲ ਉਹ ਦਾ ਨਾਮ ਲੈਣ ਵਾਲਿਆਂ ਵਿੱਚੋਂ, ਓਹ ਯਹੋਵਾਹ ਨੂੰ ਪੁਕਾਰਦੇ ਸਨ ਅਤੇ ਉਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ। |
7
|
ਉਹ ਬੱਦਲ ਦੇ ਥੰਮ੍ਹ ਵਿੱਚ ਦੀ ਉਨ੍ਹਾਂ ਨਾਲ ਗੱਲਾਂ ਕਰਦਾ ਸੀ, ਉਹ ਦੀਆਂ ਸਾਖੀਆਂ ਅਤੇ ਬਿਧੀਆਂ ਨੂੰ, ਜੋ ਉਹ ਨੇ ਉਨ੍ਹਾਂ ਨੂੰ ਦਿੱਤੀਆਂ ਉਨ੍ਹਾਂ ਨੇ ਮੰਨਿਆ। |
8
|
ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੈਂ ਉਨ੍ਹਾਂ ਨੂੰ ਉੱਤਰ ਦਿੱਤਾ, ਤੂੰ ਉਨ੍ਹਾਂ ਦਾ ਖਿਮਾ ਕਰਨ ਵਾਲਾ ਸੀ, ਤੂੰ ਉਨ੍ਹਾਂ ਦੇ ਕੰਮਾਂ ਦਾ ਬਦਲਾ ਲੈਣ ਵਾਲਾ ਵੀ ਸੀ। |
9
|
ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦੇ ਪਵਿੱਤਰ ਪਹਾੜ ਉੱਤੇ ਮੱਥਾ ਟੇਕੋ, ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਪਵਿੱਤਰ ਹੈ।। |
Psalms 99:1 Gujarati Language Bible Words basic statistical display
COMING SOON ...