Bible Languages

Indian Language Bible Word Collections

Bible Versions

Books

Revelation Chapters

Revelation 15 Verses

Bible Versions

Books

Revelation Chapters

Revelation 15 Verses

1 ਮੈਂ ਅਕਾਸ਼ ਉੱਤੇ ਇੱਕ ਹੋਰ ਨਿਸ਼ਾਨ ਵੱਡਾ ਅਤੇ ਅਚਰਜ ਡਿੱਠਾ ਅਰਥਾਤ ਸੱਤ ਦੂਤ ਸੱਤ ਬਵਾਂ ਲਏ ਹੋਏ ਖਲੋਤੇ ਸਨ ਜਿਹੜੀਆਂ ਛੇਕੜਲੀਆਂ ਹਨ ਕਿਉਂ ਜੋ ਓਹਨਾਂ ਨਾਲ ਪਰਮੇਸ਼ੁਰ ਦਾ ਕ੍ਰੋਧ ਸੰਪੂਰਨ ਹੋਇਆ ।।
2 ਅਤੇ ਮੈਂ ਇੱਕ ਸਮੁੰਦਰ ਜਾਣੋ ਕੱਚ ਦਾ ਵੇਖਿਆ ਜਿਹ ਦੇ ਵਿੱਚ ਅੱਗ ਮਿਲੀ ਹੋਈ ਸੀ, ਅਤੇ ਜਿਨ੍ਹਾਂ ਨੇ ਓਸ ਦਰਿੰਦੇ ਉੱਤੇ ਅਤੇ ਉਹ ਦੀ ਮੂਰਤੀ ਉੱਤੇ ਅਤੇ ਉਹ ਦੇ ਨਾਉਂ ਦੇ ਅੰਗ ਉੱਤੇ ਫ਼ਤਹ ਪਾਈ ਮੈਂ ਓਹਨਾਂ ਨੂੰ ਪਰਮੇਸ਼ੁਰ ਦੇ ਰਬਾਬ ਫੜੀ ਕੱਚ ਦੇ ਸਮੁੰਦਰ ਕੋਲ ਖਲੋਤੇ ਵੇਖਿਆ
3 ਅਤੇ ਓਹ ਪਰਮੇਸ਼ੁਰ ਦੇ ਦਾਸ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਉਂਦੇ ਹੋਏ ਆਖਦੇ ਹਨ, - ਹੇ ਪ੍ਰਭੁ ਪਰਮੇਸ਼ੁਰ, ਸਰਬ ਸ਼ਕਤੀਮਾਨ, ਵੱਡੇ ਅਤੇ ਅਚਰਜ ਹਨ ਤੇਰੇ ਕੰਮ! ਹੇ ਕੋਮਾਂ ਦੇ ਪਾਤਸ਼ਾਹ, ਜਥਾਰਥ ਅਤੇ ਸਤ ਹਨ ਤੇਰੇ ਮਾਰਗ!
4 ਹੇ ਪ੍ਰਭੁ ਕੌਣ ਤੈਥੋਂ ਨਾ ਡਰੇਗਾ ਅਤੇ ਤੇਰੇ ਨਾਮ ਦੀ ਮਹਿਮਾ ਨਾ ਕਰੇਗਾॽ ਤੂੰ ਹੀ ਤਾਂ ਇਕੱਲਾ ਪਵਿੱਤਰ ਹੈਂ ਸੋ ਸਾਰੀਆਂ ਕੌਮਾਂ ਆਉਣ ਗੀਆਂ, ਅਤੇ ਤੇਰੇ ਅੱਗੇ ਮੱਥਾ ਟੇਕਣ ਗੀਆਂ, ਇਸ ਲਈ ਜੋ ਤੇਰੇ ਨਿਆਉਂ ਦੇ ਕੰਮ ਪਰਗਟ ਹੋ ਗਏ ਹਨ!।।
5 ਇਹ ਦੇ ਮਗਰੋਂ ਮੈਂ ਡਿੱਠਾ ਅਤੇ ਸਾਖੀ ਦੇ ਤੰਬੂ ਦੀ ਹੈਕਲ ਜਿਹੜੀ ਸੁਰਗ ਵਿੱਚ ਹੈ ਖੋਲ੍ਹੀ ਗਈ
6 ਅਤੇ ਓਹ ਸੱਤ ਦੂਤ ਜਿਨ੍ਹਾਂ ਕੋਲ ਸੱਤ ਬਵਾਂ ਸਨ ਸਾਫ਼ ਅਤੇ ਚਮਕਦੀ ਕਤਾਨ ਪਹਿਨੇ ਅਤੇ ਸੋਨੇ ਦੀ ਪੇਟੀ ਛਾਤੀ ਦੁਆਲੇ ਬੰਨ੍ਹੇਂ ਹੈਕਲ ਵਿੱਚੋਂ ਨਿੱਕਲੇ
7 ਅਤੇ ਚੌਹਾਂ ਜੰਤੂਆਂ ਵਿੱਚੋਂ ਇੱਕ ਨੇ ਓਹਨਾਂ ਸੱਤਾਂ ਦੂਤਾਂ ਨੂੰ ਸੋਨੇ ਦੇ ਸੱਤ ਕਟੋਰੇ ਫੜਾਏ ਜਿਹੜੇ ਜੁੱਗੋ ਜੁੱਗ ਜੀਉਂਦੇ ਪਰਮੇਸ਼ੁਰ ਦੇ ਕ੍ਰੋਧ ਨਾਲ ਭਰੇ ਹੋਏ ਸਨ
8 ਅਤੇ ਪਰਮੇਸ਼ੁਰ ਦੇ ਤੇਜ ਅਤੇ ਉਹ ਦੀ ਸਮਰੱਥਾ ਤੋਂ ਹੈਕਲ ਧੂੰਏਂ ਨਾਲ ਭਰ ਗਈ ਅਤੇ ਜਿੰਨਾ ਚਿਰ ਓਹਨਾਂ ਸੱਤਾਂ ਦੂਤਾਂ ਦੀਆਂ ਸੱਤ ਬਵਾਂ ਪੂਰੀਆਂ ਨਾ ਹੋਈਆਂ ਓਨਾ ਚਿਰ ਹੈਕਲ ਵਿੱਚ ਕੋਈ ਜਾ ਨਾ ਸੱਕਿਆ।।

Revelation 15:1 Gujarati Language Bible Words basic statistical display

COMING SOON ...

×

Alert

×