English Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Assamese

Books

1 Corinthians Chapters

1 Corinthians 9 Verses

1 ਮੈਂ ਆਜ਼ਾਦ ਮਨੁੱਖ ਹਾਂ। ਮੈਂ ਇੱਕ ਰਸੂਲ ਹਾਂ। ਮੈਂ ਸਾਡੇ ਪ੍ਰਭੂ ਯਿਸੂ ਨੂੰ ਆਪਣੀਆਂ ਅਖਾਂ ਨਾਲ ਵੇਖਿਆ ਹੈ। ਤੁਸੀਂ ਲੋਕੀ ਪ੍ਰਭੂ ਵਿੱਚ ਮੇਰੇ ਕਾਰਜ ਦੀ ਮਿਸਾਲ ਹੋ।
2 ਹੋਰ ਲੋਕੀ ਭਾਵੇਂ ਮੈਨੂੰ ਰਸੂਲ ਨਾ ਮੰਨਣ। ਪਰ ਤੁਸੀਂ ਤਾਂ ਅਵਸ਼ ਹੀ ਮੈਨੂੰ ਰਸੂਲ ਮੰਨਦੇ ਹੋ। ਤੁਸੀਂ ਲੋਕ ਇੱਕ ਪ੍ਰਮਾਣ ਹੋ ਕਿ ਮੈਂ ਪ੍ਰਭੂ ਵਿੱਚ ਇੱਕ ਰਸੂਲ ਹਾਂ।
3 ਕੁਝ ਲੋਕ ਰਸੂਲ ਦੇ ਤੌਰ ਤੇ ਮੇਰੇ ਅਧਿਕਾਰ ਬਾਰੇ ਸਵਾਲ ਕਰਨਾ ਚਾਹੁੰਦੇ ਹਨ। ਤਾਂ ਮੈਂ ਉਨ੍ਹਾਂ ਨੂੰ ਇਹ ਉੱਤਰ ਦਿੰਦਾ ਹਾਂ।
4 ਕੀ ਸਾਨੂੰ ਖਾਣ ਅਤੇ ਪੀਣ ਦਾ ਇਖਤਿਆਰ ਨਹੀਂ ਹੈ?
5 ਕੀ ਸਾਨੂੰ ਆਪਣੇ ਨਾਲ ਆਪਣੀਆਂ ਵਿਸ਼ਵਾਸੀ ਪਤਨੀਆਂ ਨੂੰ ਲੈ ਜਾਣ ਦਾ ਹੱਕ ਹੈ, ਜਦੋਂ ਅਸੀਂ ਯਾਤਰਾ ਤੇ ਹੁੰਦੇ ਹਾਂ ਜਿਵੇਂ ਕਿ ਬਾਕੀ ਦੇ ਸਾਰੇ ਰਸੂਲ ਅਤੇ ਸਾਡੇ ਪ੍ਰਭੂ ਦੇ ਭਰਾ ਅਤੇ ਕੇਫ਼ਾਸ ਕਰਦੇ ਹਨ?
6 ਕੀ ਮੈਂ ਅਤੇ ਬਰਨਬਾਸ ਹੀ ਇਕੱਲੇ ਹਾਂ ਜਿਨ੍ਹਾਂ ਨੂੰ ਕੰਮ ਕਰਨਾ ਪੈਂਦਾ ਹੈ ਅਤੇ ਸਾਨੂੰ ਆਪਣੇ ਜਿਉਣ ਲਈ ਕਮਾਉਣਾ ਚਾਹੀਦਾ ਹੈ?
7 ਕੋਈ ਵੀ ਵਿਅਕਤੀ ਆਪਣੇ ਖਰਚੇ ਤੇ ਫ਼ੌਜ ਵਿੱਚ ਕੰਮ ਨਹੀਂ ਕਰਦਾ। ਅਜਿਹਾ ਕੋਈ ਵਿਅਕਤੀ ਨਹੀਂ ਜੋ ਉਸ ਵਿੱਚੋਂ ਅੰਗੂਰ ਨਾ ਖਾਵੇ ਜਿਹਡ਼ਾ ਅੰਗੂਰਾਂ ਦਾ ਬਾਗ ਖੁਦ ਬੀਜਦਾ ਹੈ। ਕੋਈ ਵੀ ਵਿਅਕਤੀ ਥੋਡ਼ਾ ਜਿੰਨਾ ਦੁਧ ਪੀਣ ਤੋਂ ਬਗੈਰ ਭੇਡਾਂ ਦੇ ਇੱਜਡ਼ ਦੀ ਰਾਖੀ ਨਹੀਂ ਕਰਦਾ।
8 ਕੇਵਲ ਇਹੀ ਗੱਲਾਂ ਨਹੀਂ ਹਨ ਜਿਹਡ਼ੀਆਂ ਲੋਕੀ ਸੋਚਦੇ ਹਨ। ਪਰਮੇਸ਼ੁਰ ਦਾ ਨੇਮ ਇਨ੍ਹਾਂ ਬਾਰੇ ਇਹੋ ਗੱਲਾਂ ਦੱਸਦਾ ਹੈ।
9 [This verse may not be a part of this translation]
10 ਉਹ ਅਸਲ ਵਿੱਚ ਸਾਡੇ ਬਾਰੇ ਸੋਚ ਰਿਹਾ ਸੀ। ਹਾਂ, ਉਹ ਪੋਥੀ ਸਾਡੇ ਲਈ ਲਿਖੀ ਗਈ ਸੀ। ਜਿਹਡ਼ਾ ਵਿਅਕਤੀ ਹਲ ਚਲਾਉਂਦਾ ਹੈ ਅਤੇ ਜਿਹਡ਼ਾ ਵਿਅਕਤੀ ਗਹਾਈ ਕਰਦਾ ਹੈ ਉਨ੍ਹਾਂ ਨੂੰ ਆਪਣੇ ਕੰਮ ਦੇ ਇਵਜ਼ ਕੁਝ ਅਨਾਜ਼ ਪ੍ਰਾਪਤ ਕਰਨ ਦੀ ਆਸ ਹੋਣੀ ਚਾਹੀਦੀ ਹੈ।
11 ਅਸੀਂ ਤੁਹਾਡੇ ਵਿੱਚ ਆਤਮਕ ਬੀਜ਼ ਬੀਜਿਆ ਹੈ। ਇਸ ਲਈ ਅਸੀਂ ਤੁਹਾਡੇ ਕੋਲੋਂ ਭੌਤਿਕ ਚੀਜ਼ਾਂ ਦੀ ਇੱਕ ਫ਼ਸਲ ਪ੍ਰਾਪਤ ਕਰ ਸਕਦੇ ਹਾਂ। ਅਵਸ਼ ਹੀ ਇਹ ਕੋਈ ਬਹੁਤੀ ਵੱਡੀ ਕੀਮਤ ਨਹੀਂ ਹੈ।
12 ਹੋਰਨਾਂ ਲੋਕਾਂ ਕੋਲ ਤੁਹਾਡੇ ਪਾਸੋਂ ਕੁਝ ਚੀਜ਼ਾਂ ਲੈਣ ਦਾ ਅਧਿਕਾਰ ਹੈ। ਸਾਡੇ ਕੋਲ ਕਰਨ ਦੇ ਹੋਰ ਵਧੇਰੇ ਇਖਤਿਆਰ ਹਨ। ਪਰ ਅਸੀਂ ਇਹ ਇਖਤਿਆਰ ਇਸਤੇਮਾਨ ਨਹੀਂ ਕਰਦੇ। ਅਸੀਂ ਖੁਦ ਹੀਸਾਰੀਆਂ ਪਰੇਸ਼ਾਨੀਆਂ ਝੱਲ ਲੈਂਦੇ ਹਾਂ ਤਾਂ ਜੋ ਅਸੀਂ ਕਿਸੇ ਨੂੰ ਵੀ ਮਸੀਹ ਦੀ ਖੁਸ਼ਖਬਰੀ ਨੂੰ ਮੰਨਣ ਤੋਂ ਨਾ ਰੋਕੀਏ।
13 ਅਵਸ਼ ਹੀ ਤੁਸੀਂ ਜਾਣਦੇ ਹੋ ਕਿ ਉਹ ਲੋਕ ਜਿਹਡ਼ੇ ਮੰਦਰ ਵਿੱਚ ਕੰਮ ਕਰਦੇ ਹਨ ਉਹ ਮੰਦਰ ਤੋਂ ਹੀ ਭੋਜਨ ਪ੍ਰਾਪਤ ਕਰਦੇ ਹਨ। ਅਤੇ ਜਿਹਡ਼ੇ ਜਗਵੇਦੀ ਉੱਤੇ ਕੰਮ ਕਰਦੇ ਹਨ ਉਹ ਜਗਵੇਦੀ ਦੇ ਚਢ਼ਾਵੇ ਦਾ ਕੁਝ ਅੰਸ਼ ਪ੍ਰਾਪਤ ਕਰਦੇ ਹਨ।
14 ਖੁਸ਼ਖਬਰੀ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਬਾਰੇ ਵੀ ਇਵੇਂ ਹੀ ਹੈ। ਇਹ ਪਰਮੇਸ਼ੁਰ ਦਾ ਹੁਕਮ ਹੈ ਕਿ ਉਹ ਜਿਹਡ਼ੇ ਖੁਸ਼ ਖਬਰੀ ਦਾ ਪ੍ਰਚਾਰ ਕਰਦੇ ਹਨ ਉਨ੍ਹਾਂ ਨੂੰ ਆਪਣੀ ਰੋਜ਼ੀ ਇਸੇ ਕੰਮ ਤੋਂ ਬਨਾਉਣੀ ਚਾਹੀਦੀ ਹੈ।
15 ਪਰ ਮੈਂ ਇਨ੍ਹਾਂ ਅਧਿਕਾਰਾਂ ਵਿੱਚੋਂ ਕਿਸੇ ਦੀ ਵਰਤੋਂ ਨਹੀਂ ਕੀਤੀ। ਅਤੇ ਮੈਂ ਇਹ ਵਸਤਾਂ ਹਾਸਿਲ ਕਰਨ ਦੀ ਕੋਸ਼ਿਸ਼ ਵੀ ਨਹੀਂ ਕਰ ਰਿਹਾ। ਤੁਹਾਨੂੰ ਇਹ ਲਿਖਣ ਦਾ ਮੇਰਾ ਮਨੋਰਥ ਅਜਿਹਾ ਨਹੀਂ ਹੈ। ਸ਼ੇਖੀ ਮਾਰਨ ਦੇ ਕਾਰਣ ਨੂੰ ਗੁਵਾਉਣ ਨਾਲੋਂ ਮੈਂ ਮਰਨਾ ਪਸੰਦ ਕਰਾਂਗਾ।
16 ਹਾਲਾਂ ਕਿ ਮੈਂ ਖੁਸ਼ਖਬਰੀ ਦਾ ਪ੍ਰਚਾਰ ਕਰਦਾ ਹਾਂ ਪਰ ਇਹ ਮੇਰੇ ਵਾਸਤੇ ਸ਼ੇਖੀ ਮਾਰਨ ਦਾ ਕਾਰਣ ਨਹੀਂ ਹੈ। ਸ਼ੁਭ ਸਮਾਚਾਰ ਦਾ ਪ੍ਰਚਾਰ ਕਰਨਾ ਤਾਂ ਮੇਰਾ ਫ਼ਰਜ਼ ਹੈ ਜੋ ਮੇਰੇ ਲਈ ਅਨਿਵਾਰੀ ਹੈ। ਜੇ ਮੈਂ ਖੁਸ਼ਖਬਰੀ ਦਾ ਪ੍ਰਚਾਰ ਨਾ ਕਰਾਂ ਤਾਂ ਇਹ ਮੇਰੇ ਲਈ ਬਹੁਤ ਬੁਰੀ ਗੱਲ ਹੋਵੇਗੀ।
17 ਜੇ ਮੈਂ ਖੁਸ਼ਖਬਰੀ ਦਾ ਪ੍ਰਚਾਰ ਆਪਣੀ ਪਸੰਦ ਤੇ ਕਰਦਾ ਹਾਂ ਤਾਂ ਮੈਂ ਇਨਾਮਾਂ ਦਾ ਹੱਕਦਾਰ ਹਾਂ। ਪਰ ਮੇਰੀ ਕੋਈ ਪਸੰਦ ਨਹੀਂ। ਮੈਨੂੰ ਤਾਂ ਅਵਸ਼ ਖੁਸ਼ਖਬਰੀ ਦਾ ਪ੍ਰਚਾਰ ਕਰਨਾ ਪੈਂਦਾ ਹੈ। ਮੈਂ ਸਿਰਫ਼ ਦਿੱਤਾ ਹੋਇਆ ਫ਼ਰਜ਼ ਨਿਭਾ ਰਿਹਾ ਹਾਂ।
18 ਇਸ ਲਈ ਮੈਨੂੰ ਕੀ ਇਨਾਮ ਮਿਲਦਾ ਹੈ? ਮੇਰਾ ਇਨਾਮ ਇਹ ਹੈ: ਕਿ ਜਦੋਂ ਮੈਂ ਖੁਸ਼ਖਬਰੀ ਦਾ ਪ੍ਰਚਾਰ ਕਰਦਾ ਹਾਂ ਤਾਂ ਮੈਂ ਇਸਨੂੰ ਮੁਫ਼ਤ ਭੇਟ ਕਰ ਸਕਦਾ ਹਾਂ। ਇਸ ਤਰ੍ਹਾਂ ਮੈਂ ਖੁਸ਼ਖਬਰੀ ਦੇ ਪ੍ਰਚਾਰ ਬਦਲੇ ਮੁਲ੍ਲ ਪ੍ਰਾਪਤ ਕਰਨ ਦੇ ਅਧਿਕਾਰਾਂ ਦੀ ਵਰਤੋਂ ਨਹੀਂ ਕਰਦਾ।
19 ਮੈਂ ਆਜ਼ਾਦ ਹਾਂ। ਮੈਂ ਕਿਸੇ ਵੀ ਮਨੁੱਖ ਦੇ ਅਧੀਨ ਨਹੀਂ। ਪਰ ਮੈਂ ਆਪਣੇ-ਆਪ ਨੂੰ ਸਮੂਹ ਲੋਕਾਂ ਦਾ ਗੁਲਾਮ ਬਨਾਉਂਦਾ ਹਾਂ। ਇਹ ਗੱਲ ਮੈਂ ਇਸ ਵਾਸਤੇ ਕਰਦਾ ਹਾਂ ਤਾਂ ਜੋ ਵਧ ਤੋਂ ਵਧ ਲੋਕਾਂ ਨੂੰ ਬਚਾ ਸਕਾਂ।
20 ਯਹੂਦੀਆਂ ਵਾਸਤੇ ਮੈਂ ਯਹੂਦੀਆਂ ਜਿਹਾ ਬਣ ਗਿਆ ਸਾਂ। ਅਜਿਹਾ ਮੈਂ ਯਹੂਦੀਆਂ ਨੂੰ ਬਚਾਉਣ ਵਿੱਚ ਸਹਾਇਤਾ ਕਰਨ ਲਈ ਕੀਤਾ। ਭਾਵੇਂ ਮੇਰੇ ਉੱਤੇ ਸ਼ਰ੍ਹਾ ਦਾ ਸ਼ਾਸਨ ਨਹੀਂ ਹੈ, ਮੈਂ ਉਨ੍ਹਾਂ ਵਰਗਾ ਬਣ ਗਿਆ ਹਾਂ ਜਿਨ੍ਹਾਂ ਉੱਤੇ ਸ਼ਰ੍ਹਾ ਦਾ ਸ਼ਾਸਨ ਹੁੰਦਾ ਹੈ। ਮੈਂ ਅਜਿਹਾ ਕੀਤਾ ਤਾਂ ਜੋ ਮੈਂ ਉਨ੍ਹਾਂ ਨੂੰ ਮੁਕਤੀ ਵੱਲ ਲੈ ਜਾ ਸਕਾਂ ਜਿਨ੍ਹਾਂ ਉੱਤੇ ਸ਼ਰ੍ਹਾ ਦੁਆਰਾ ਸ਼ਾਸਨ ਹੁੰਦਾ ਹੈ।
21 ਉਨ੍ਹਾਂ ਲਈ ਜਿਹਡ਼ੇ ਨੇਮ ਤੋਂ ਬਿਨਾ ਹਨ ਮੈਂ ਉਨ੍ਹਾਂ ਲਈ ਉਹੋ ਜਿਹਾ ਬਣ ਜਾਂਦਾ ਹਾਂ ਜੋ ਨੇਮ ਤੋਂ ਬਿਨਾ ਹੈ। ਮੈਂ ਇਹ ਉਨ੍ਹਾਂ ਲੋਕਾਂ ਦੀ ਮੁਕਤੀ ਵੱਲ ਅਗਵਾਈ ਕਰਨ ਲਈ ਕਰਦਾ ਹਾਂ ਜਿਨ੍ਹਾਂ ਕੋਲ ਨੇਮ ਨਹੀਂ ਹੈ। ਪਰ ਅਸਲ ਵਿੱਚ ਮੈਂ ਪਰਮੇਸ਼ੁਰ ਦੇ ਨੇਮ ਤੋਂ ਬਿਨਾ ਨਹੀਂ ਹਾਂ। ਮੈਂ ਮਸੀਹ ਦੇ ਨੇਮ ਦੇ ਅਧੀਨ ਹਾਂ।
22 ਮੈਂ ਕਮਜ਼ੋਰ ਬਣ ਗਿਆ ਹਾਂ ਤਾਂ ਜੋ ਮੈਂ ਉਨ੍ਹਾਂ ਦੀ ਮੁਕਤੀ ਵੱਲ ਅਗਵਾਈ ਕਰ ਸਕਾਂ ਜਿਹਡ਼ੇ ਕਮਜ਼ੋਰ ਹਨ। ਮੈਂ ਸਮੂਹ ਲੋਕਾਂ ਲਈ ਚੀਜ਼ਾਂ ਬਣ ਜਾਂਦਾ ਹਾਂ। ਮੈਂ ਅਜਿਹਾ ਇਸ ਲਈ ਕੀਤਾ ਹੈ ਤਾਂ ਜੋ ਮੈਂ ਹਰ ਸੰਭਵ ਢੰਗ ਨਾਲ ਸਮੂਹ ਲੋਕਾਂ ਨੂੰ ਬਚਾ ਸਕਾਂ।
23 ਮੈਂ ਇਹ ਸਾਰੀਆਂ ਗੱਲਾਂ ਖੁਸ਼ਖਬਰੀ ਦੇ ਕਾਰਣ ਕਰਦਾ ਹਾਂ। ਮੈਂ ਇਹ ਸਭ ਗੱਲਾਂ ਕਰਦਾ ਹਾਂ ਤਾਂ ਜੋ ਮੈਂ ਖੁਸ਼ਖਬਰੀ ਦੀਆਂ ਸ਼ੁਭਕਾਮਨਾਵਾਂ ਵਿੱਚ ਭਾਈਵਾਲ ਹੋ ਸਕਾਂ।
24 ਤੁਸੀਂ ਜਾਣਦੇ ਹੋ ਕਿ ਦੌਡ਼ ਵਿੱਚ ਸਾਰੇ ਦੌਡ਼ਾਕ ਦੌਡ਼ਦੇ ਹਨ। ਪਰ ਕੋਈ ਇੱਕ ਦੌਡ਼ਾਕ ਇਨਾਮ ਹਾਸਿਲ ਕਰਦਾ ਹੈ। ਇਸ ਲਈ ਇਹੀ ਤਰੀਕਾ ਹੈ ਜਿਵੇਂ ਤੁਹਾਨੂੰ ਦੌਡ਼ਨਾ ਚਾਹੀਦਾ ਹੈ: ਤੁਹਾਨੂੰ ਜਿੱਤਣ ਲਈ ਦੌਡ਼ਨਾ ਚਾਹੀਦਾ ਹੈ।
25 ਖੇਡਾਂ ਵਿੱਚ ਹਿੱਸਾ ਲੈਣ ਵਾਲੇ ਸਾਰੇ ਵਿਅਕਤੀ ਸਖਤ ਸਿਖਲਾਈ ਕਰਦੇ ਹਨ। ਅਜਿਹਾ ਉਹ ਇਸ ਲਈ ਕਰਦੇ ਹਨ ਤਾਂ ਜੋ ਉਹ ਤਾਜ ਜਿੱਤ ਸਕਣ। ਇਹ ਤਾਜ ਸਿਰਫ਼ ਥੋਡ਼ੇ ਸਮੇਂ ਲਈ ਹੀ ਸਥਿਰ ਰਹਿੰਦਾ ਹੈ। ਪਰ ਸਾਡਾ ਤਾਜ ਸਦੀਵੀ ਹੋਵੇਗਾ।
26 ਇਸ ਲਈ ਮੈਂ ਉਦੇਸ਼ ਰੱਖਣ ਵਾਲੇ ਇੱਕ ਆਦਮੀ ਵਾਂਗ ਦੌਡ਼ਦਾ ਹਾਂ। ਮੈਂ ਉਸ ਲਡ਼ਾਕੂ ਦੀ ਤਰ੍ਹਾਂ ਲਡ਼ਦਾ ਹਾਂ ਜਿਹਡ਼ਾ ਹਵਾ ਨੂੰ ਕਿਸੇ ਚੀਜ਼ ਦੀ ਤਰ੍ਹਾਂ ਨਹੀਂ ਸਗੋਂ ਕਿਸੇ ਚੀਜ਼ ਨੂੰ ਨਿਸ਼ਾਨਾ ਬਨਾਉਂਦਾ ਹੈ।
27 ਇਸ ਲਈ ਮੈਂ ਆਪਣੇ ਖੁਦ ਦੇ ਸ਼ਰੀਰ ਨੂੰ ਸੰਜ਼ਮ ਵਿੱਚ ਰੱਖਦਾ ਹਾਂ ਅਤੇ ਇਸਨੂੰ ਆਪਣਾ ਗੁਲਾਮ ਬਨਾਉਂਦਾ ਹਾਂ। ਮੈਂ ਇਸ ਤਰ੍ਹਾਂ ਇਸ ਲਈ ਕਰਦਾ ਹਾਂ ਤਾਂ ਜੋ ਲੋਕਾਂ ਵਿੱਚ ਪ੍ਰਚਾਰ ਕਰਨ ਤੋਂ ਬਾਦ ਮੈਂ ਖੁਦ ਪਰਮੇਸ਼ੁਰ ਵੱਲੋਂ ਨਾਮੰਜ਼ੂਰ ਨਾ ਕੀਤਾ ਜਾਵਾ।
×

Alert

×