English Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Assamese

Books

1 Timothy Chapters

1 Timothy 3 Verses

1 ਜੋ ਮੈਂ ਕਹਿੰਦਾ ਹਾਂ ਉਹ ਸੱਚ ਹੈ; ਜੇ ਕੋਈ ਵਿਅਕਤੀ ਕਲੀਸਿਯਾ ਦਾ ਬਜ਼ੁਰਗ ਬਣਨਾ ਚਾਹੁੰਦਾ ਹੈ ਤਾਂ ਉਹ ਚੰਗਾ ਕੰਮ ਕਰਨਾ ਚਾਹ ਰਿਹਾ ਹੈ।
2 ਬਜ਼ੁਰਗ ਨੂੰ ਇਸ ਹੱਦ ਤੱਕ ਚੰਗਾ ਹੋਣ ਚਾਹੀਦਾ ਹੈ ਕਿ ਲੋਕ ਉਸਨੂੰ ਹੱਕੀ ਤੌਰ ਤੇ ਗਲਤ ਨਾ ਕਹਿ ਸਕਣ। ਉਸਦੀ ਕੇਵਲ ਇੱਕ ਹੀਪਤਨੀ ਹੋਣੀ ਚਾਹੀਦੀ ਹੈ। ਬਜ਼ੁਰਗ ਨੂੰ ਆਪਣੇ ਆਪ ਉੱਪਰ ਕਾਬੂ ਰੱਖਣਾ ਚਾਹੀਦਾ ਹੈ ਅਤੇ ਸਿਆਣਾ ਹੋਣਾ ਚਾਹੀਦਾ ਹੈ। ਉਸਨੂੰ ਚੰਗਾ ਹੋਣਾ ਚਾਹੀਦਾ ਹੈ ਤਾਂ ਜੋ ਲੋਕ ਉਸਨੂੰ ਇੱਜ਼ਤ ਦੇ ਸਕਣ। ਉਸਨੂੰ ਹੋਰਨਾਂ ਲੋਕਾਂ ਦੀ ਸਹਾਇਤਾ ਕਰਨ ਲਾਈ ਅਤੇ ਆਪਣੇ ਘਰ ਵਿੱਚ ਪ੍ਰਵਾਨ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਉਹ ਇੱਕ ਚੰਗਾ ਉਪਦੇਸ਼ਕ ਹੋਣਾ ਚਾਹੀਦਾ ਹੈ।
3 ਉਸਨੂੰ ਬਹੁਤੀ ਸੁਰਾ ਨਹੀਂ ਪੀਣੀ ਚਾਹੀਦੀ। ਉਸਨੂੰ ਝਗਡ਼ਾਲੂ ਨਹੀਂ ਹੋਣਾ ਚਾਹੀਦਾ। ਉਹ ਸ਼ਰੀਫ਼ ਅਤੇ ਅਮਨ ਪਸੰਦ ਹੋਣਾ ਚਾਹੀਦਾ ਹੈ। ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜੇ ਪੈਸੇ ਨਾਲ ਪਿਆਰ ਕਰਦਾ ਹੋਵੇ।
4 ਉਸਨੂੰ ਆਪਣੇ ਘਰ ਦਾ ਇੱਕ ਚੰਗਾ ਆਗੂ ਹੋਣਾ ਚਾਹੀਦਾ। ਇਸਦਾ ਅਰਥ ਇਹ ਹੈ ਕਿ ਉਸਦੇ ਬੱਚੇ ਪੂਰੀ ਇੱਜ਼ਤ ਨਾਲ ਉਸਦਾ ਆਖਾ ਮੰਨਦੇ ਹੋਣ।
5 ਜੇ ਕਿਸੇ ਵਿਅਕਤੀ ਨੂੰ ਆਪਣੇ ਪਰਿਵਾਰ ਦਾ ਆਗੂ ਨਹੀਂ ਬਣਨਾ ਆਉਂਦਾ ਤਾਂ ਉਹ ਪਰਮੇਸ਼ੁਰ ਦੀ ਕਲੀਸਿਯਾ ਦਾ ਧਿਆਨ ਰੱਖਣ ਦੇ ਯੋਗ ਨਹੀਂ ਹੋ ਸਕਦਾ।
6 ਪਰ ਇੱਕ ਬਜ਼ੁਰਗ ਨੂੰ ਨਵਾਂ ਨਿਹਚਾਵਾਨ ਨਹੀਂ ਹੋਣ ਚਾਹੀਦਾ। ਕਿਉਂਕਿ ਜਿਹਡ਼ਾ ਇਨਸਾਨ ਨਵਾਂ ਨਿਹਚਾਵਾਨ ਹੈ। ਤਾਂ ਉਹ ਆਪਣੇ ਆਪ ਉੱਪਰ ਗੁਮਾਨ ਕਰ ਸਕਦਾ ਹੈ। ਫ਼ੇਰ ਉਹ ਆਪਣੇ ਹੰਕਾਰ ਲਈ ਉਸੇ ਤਰ੍ਹਾਂ ਨਿੰਦਿਆ ਜਾਵੇਗਾ ਜਿਵੇਂ ਸ਼ੈਤਾਨ ਨਿੰਦਿਆ ਗਿਆ ਸੀ।
7 ਇੱਕ ਬਜ਼ੁਰਗ ਨੂੰ ਉਨ੍ਹਾਂ ਲੋਕਾਂ ਵੱਲੋਂ ਵੀ ਇੱਜ਼ਤ ਮਿਲਣੀ ਚਾਹੀਦੀ ਹੈ ਜਿਹਡ਼ੇ ਕਲੀਸਿਯਾ ਨਾਲ ਸੰਬੰਧ ਨਹੀਂ ਰਖਦੇ। ਫ਼ੇਰ ਉਸ ਦੀ ਆਲੋਚਨਾ, ਹੋਰਨਾਂ ਦੁਆਰਾ ਨਹੀਂ ਹੋਵੇਗੀ ਅਤੇ ਉਹ ਸ਼ੈਤਾਨ ਦੁਆਰਾ ਨਹੀਂ ਫ਼ਸਾਇਆ ਜਾ ਸਕਦਾ।
8 ਇਸੇ ਢੰਗ ਨਾਲ, ਜਿਹਡ਼ੇ ਆਦਮੀ ਕਲੀਸਿਯਾ ਵਿੱਚ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰਦੇ ਹਨ, ਇੱਜ਼ਤ ਦੇ ਭਾਗੀ ਵਿਅਕਤੀ ਹੋਣੇ ਚਾਹੀਦੇ ਹਨ। ਉਨ੍ਹਾਂ ਨੂੰ ਉਹ ਗੱਲਾਂ ਨਹੀਂ ਆਖਣੀਆਂ ਚਾਹੀਡੀਆਂ ਜਿਨ੍ਹਾਂ ਦਾ ਕੋਈ ਅਰਥ ਨਹੀਂ, ਅਤੇ ਉਨ੍ਹਾਂ ਨੂੰ ਆਪਣਾ ਸਮਾਂ ਸੁਰਾ ਪੀਣ ਵਿੱਚ ਨਹੀਂ ਬਿਤਾਉਣਾ ਚਾਹੀਦਾ। ਉਹ ਅਜਿਹੇ ਵਿਅਕਤੀ ਨਹੀਂ ਹੋਣੇ ਚਾਹੀਦੇ ਜਿਹਡ਼ੇ ਹਮੇਸ਼ਾ ਹੋਰਾਂ ਨੂੰ ਧੋਖਾ ਦੇਕੇ ਅਮੀਰ ਹੋਣ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ।
9 ਉਨ੍ਹਾਂ ਨੂੰ ਉਸ ਵਿਸ਼ਵਾਸ ਵਿੱਚ ਚੱਲਣਾ ਚਾਹੀਦਾ ਹੈ ਜੋ ਪਰਮੇਸ਼ੁਰ ਨੇ ਸਾਨੂੰ ਦਿੱਤਾ ਹੈ। ਅਤੇ ਉਨ੍ਹਾਂ ਨੂੰ ਹਮੇਸ਼ਾ ਉਸੇ ਆਧਾਰ ਤੇ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਸਨੂੰ ਉਹ ਸਹੀ ਸਮਝਦੇ ਹਨ।
10 ਤੁਹਾਨੂੰ ਇਨ੍ਹਾਂ ਲੋਕਾਂ ਦੀ ਪਰਖ ਪਹਿਲਾਂ ਹੀ ਕਰ ਲੈਣੀ ਚਾਹੀਦੀ ਹੈ। ਜੇ ਤੁਹਾਨੂੰ ਉਨ੍ਹਾਂ ਵਿੱਚ ਕੋਈ ਨੁਕਸ ਦਿਖਾਈ ਨਾ ਦੇਵੇ ਤਾਂ ਉਹ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰ ਸਕਦੇ ਹਨ।
11 ਇਸੇ ਤਰ੍ਹਾਂ ਹੀ ਔਰਤਾਂ ਨੂੰ ਵੀ ਹੋਰਨਾਂ ਲੋਕਾਂ ਪਾਸੋਂ ਇੱਜ਼ਤ ਦੇ ਯੋਗ ਹੋਣਾ ਚਾਹੀਦਾ ਹੈ। ਉਹ ਅਜਿਹੀਆਂ ਔਰਤਾਂ ਨਹੀਂ ਹੋਣੀਆਂ ਚਾਹੀਦੀਆਂ ਜਿਹਡ਼ੀਆਂ ਦੂਸਰਿਆਂ ਬਾਰੇ ਮੰਦਾ ਬੋਲਦੀਆਂ ਹਨ। ਉਨ੍ਹਾਂ ਨੂੰ ਆਪਣੇ ਆਪ ਉੱਤੇ ਸੰਜਮ ਹੋਣ ਚਾਹੀਦਾ ਹੈ ਅਤੇ ਅਜਿਹੀਆਂ ਔਰਤਾਂ ਬਣਨਾ ਚਾਹੀਦਾ ਹੈ ਜਿਨ੍ਹਾਂ ਉੱਪਰ ਹਰ ਗੱਲੋਂ ਇਤਬਾਰ ਕੀਤਾ ਜਾ ਸਕੇ।
12 ਜਿਹਡ਼ੇ ਆਦਮੀ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਕੇਵਲ ਇੱਕ ਪਤਨੀ ਰੱਖਣੀ ਚਾਹੀਦੀ ਹਾਯ। ਉਨ੍ਹਾਂ ਨੂੰ ਆਪਣੇ ਪਰਿਵਾਰਾਂ ਅਤੇ ਆਪਣੇ ਬਚਿਆਂ ਦੇ ਚੰਗੇ ਆਗੂ ਹੋਣਾ ਚਾਹੀਦਾ ਹੈ।
13 ਉਹ ਜਿਹਡ਼ੇ ਸਹੀ ਢੰਗ ਨਾਲ ਸੇਵਾ ਕਰਦੇ ਹਨ ਆਪਣੇ ਆਪ ਲਈ ਸਨਮਾਨ ਯੋਗ ਥਾਂ ਬਣਾ ਰਹੇ ਹਨ ਅਤੇ ਉਹ ਮਸੀਹ ਯਿਸੂ ਵਿੱਚ ਆਪਣੇ ਵਿਸ਼ਵਾਸ ਦੀ ਨਿਸ਼ਚਿਤਤਾ ਪਾਉਣਗੇ। ਸਾਡੀ ਜ਼ਿੰਦਗੀ ਦਾ ਰਹੱਸ
14 ਮੈਨੂੰ ਉਮੀਦ ਹੈ ਕਿ ਮੈਂ ਛੇਤੀ ਹੀ ਤੁਹਾਡੇ ਵੱਲ ਆ ਸਕਦਾ ਹਾਂ। ਪਰ ਹੁਣ ਮੈਂ ਤੁਹਾਨੂੰ ਇਹ ਗੱਲਾਂ ਲਿਖ ਰਿਹਾ ਹਾਂ।
15 ਤਾਂ ਫ਼ੇਰ ਜੇ ਮੈਂ ਤੁਹਾਡੇ ਵੱਲ ਛੇਤੀ ਨਾ ਵੀ ਆ ਸਕਿਆ, ਤੁਸੀਂ ਉਨ੍ਹਾਂ ਗੱਲਾਂ ਬਾਰੇ ਜਾਣ ਲਵੋ ਜਿਹਡ਼ਿਆਂ ਪਰਮੇਸ਼ੁਰ ਦੇ ਪਰਿਵਾਰ ਵਿੱਚ ਲੋਕਾਂ ਲਈ ਕਰਨੀਆਂ ਜ਼ਰੂਰੀ ਹਨ। ਇਹ ਪਰਿਵਾਰ ਜਿਉਂਦੇ ਜਾਗਦੇ ਪਰਮੇਸ਼ੁਰ ਦੀ ਕਲੀਸਿਯਾ ਹੈ। ਅਤੇ ਪਰਮੇਸ਼ੁਰ ਦੀ ਕਲੀਸਿਯਾ ਸੱਚ ਦਾ ਸਹਾਰਾ ਤੇ ਬੁਨਿਆਦ ਹੈ।
16 ਬਿਨਾ ਕਿਸੇ ਸ਼ੱਕ, ਸਾਡੀ ਰੱਬੀ ਜ਼ਿੰਦਗੀ ਦਾ ਰਹੱਸ ਮਹਾਨ ਹੈ; “ਉਹ ਸਾਨੂੰ ਮਨੁੱਖੀ ਸ਼ਰੀਰ ਦੇ ਰੂਪ ਵਿੱਚ ਦਰਸ਼ਾਇਆ ਗਿਆ ਸੀ; ਆਤਮਾ ਨੇ ਇਹ ਪ੍ਰਮਾਣ ਦਿੱਤਾ ਕਿ ਉਹ ਸਹੀ ਸੀ; ਉਸ ਨੂੰ ਦੂਤਾਂ ਨੇ ਦੇਖਿਆ। ਉਸ ਬਾਰੇ ਖੁਸ਼ਖਬਰੀ ਦਾ ਪ੍ਰਚਾਰ ਹੋਰਾਂ ਕੌਮਾਂ ਵਿੱਚ ਕੀਤਾ ਗਿਆ; ਦੁਨੀਆਂ ਦੇ ਲੋਕਾਂ ਨੇ ਉਸ ਵਿੱਚ ਵਿਸ਼ਵਾਸ ਕੀਤਾ ਉਸਨੂੰ ਪੂਰੀ ਮਹਿਮਾ ਨਾਲ ਸਵਰਗਾਂ ਵਿੱਚ ਲਿਜਾਇਆ ਗਿਆ।
×

Alert

×