English Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Assamese

Books

1 Timothy Chapters

1 Timothy 4 Verses

1 ਪਵਿੱਤਰ ਆਤਮਾ ਸਾਫ਼ ਤੌਰ ਤੇ ਆਖਦਾ ਹੈ ਕਿ ਆਉਣ ਵਾਲੇ ਸਮਿਆਂ ਵਿੱਚ ਕੁਝ ਲੋਕ ਸੱਚੇ ਵਿਸ਼ਵਾਸ ਨੂੰ ਨਾਮੰਜ਼ੂਰ ਕਰ ਦੇਣਗੇ। ਉਹ ਉਨ੍ਹਾਂ ਆਤਮਿਆਂ ਨੂੰ ਸੁਣਨਗੇ ਜਿਹਡ਼ੇ ਝੂਠ ਆਖਦੇ ਹ, ਅਤੇ ਉਹ ਭੂਤਾਂ ਦੇ ਉਪਦੇਸ਼ਾਂ ਦਾ ਅਨੁਸਰਣ ਕਰਨਗੇ।
2 ਉਹ ਉਪਦੇਸ਼ ਉਨ੍ਹਾਂ ਲੋਕਾਂ ਵੱਲੋਂ ਆਉਂਦੇ ਹਨ ਜੋ ਝੂਠੇ ਅਤੇ ਕਪਟੀ ਹਨ। ਉਨ੍ਹਾਂ ਲੋਕਾਂ ਨੇ ਸਹੀ ਅਤੇ ਗਲਤ ਵਿੱਚ ਫ਼ਰਕ ਕਰਨ ਦੀ ਆਪਣੀ ਯੋਗਤਾ ਗੁਆ ਲਈ ਹੈ। ਇਹ ਇਸ ਤਰ੍ਹਾਂ ਹੈ ਜਿਵੇਂ ਉਨ੍ਹਾਂ ਦੀ ਅੰਤਰ ਆਤਮਾ ਨੂੰ ਗਰਮ ਲੋਹੇ ਨਾਲ ਸਾਡ਼ ਦਿੱਤਾ ਗਿਆ ਹੋਵੇ।
3 ਉਹ ਲੋਕ ਹੋਰਨਾਂ ਨੂੰ ਆਖਦੇ ਹਨ ਕਿ ਵਿਆਹ ਕਰਾਉਣਾ ਗਲਤ ਹੈ। ਅਤੇ ਉਹ ਉਨ੍ਹਾਂ ਨੂੰ ਕਹਿੰਦੇ ਹਨ ਕਿ ਕੁਝ ਅਜਿਹੀਆਂ ਚੀਜ਼ਾਂ ਹਨ ਜਿਹਡ਼ਿਆਂ ਲੋਕਾਂ ਨੂੰ ਨਹੀਂ ਖਾਣੀਆਂ ਚਾਹੀਦੀਆਂ ਪਰ ਜਿਹਡ਼ੇ ਲੋਕ ਨਿਹਚਾਵਾਨ ਹਨ ਅਤੇ ਜਿਹਡ਼ੇ ਸੱਚ ਨੂੰ ਜਾਣਦੇ ਹਨ ਉਹ ਉਨ੍ਹਾਂ ਭੋਜਨਾਂ ਨੂੰ ਪਰਮੇਸ਼ੁਰ ਦਾ ਸ਼ੁਕਰਾਨਾ ਕਰਕੇ ਖਾ ਸਕਦੇ ਹਨ ਕਿਉਂ ਕਿ ਪਰਮੇਸ਼ੁਰ ਹੀ ਹੈ ਜਿਸਨੇ ਉਨ੍ਹਾਂ ਭੋਜਨਾਂ ਨੂੰ ਬਣਾਇਆ।
4 ਹਰ ਉਹ ਚੀਜ਼ ਜਿਹਡ਼ੀ ਪਰਮੇਸ਼ੁਰ ਨੇ ਸਾਜੀ ਹੈ ਚੰਗੀ ਹੈ। ਪਰਮੇਸ਼ੁਰ ਦੀ ਸਾਜੀ ਹੋਈ ਕੋਈ ਵੀ ਚੀਜ਼ ਨਾਮੰਜ਼ੂਰ ਨਹੀਂ ਕਰਨੀ ਚਾਹੀਦੀ ਜੇ ਇਸਨੂੰ ਪਰਮੇਸ਼ੁਰ ਦੇ ਸ਼ੁਕਰਾਨੇ ਨਾਲ ਲਿਆ ਜਾਵੇ।
5 ਪਰਮੇਸ਼ੁਰ ਦੁਆਰਾ ਸਾਜਿਆ ਹੋਇਆ ਸਭ ਕੁਝ ਪਰਮੇਸ਼ੁਰ ਦੇ ਬਚਨ ਅਤੇ ਪ੍ਰਾਰਥਨਾ ਨਾਲ ਪਵਿੱਤਰ ਬਣ ਜਾਂਦਾ ਹੈ।
6 ਇਹ ਗੱਲਾਂ ਓਥੋਂ ਦੇ ਭਰਾਵਾਂ ਅਤੇ ਭੈਣਾਂ ਨੂੰ ਦੱਸੋ। ਇਹ ਸਾਬਤ ਕਰ ਦੇਵੇਗਾ ਕਿ ਤੁਸੀਂ ਮਸੀਹ ਯਿਸੂ ਦੇ ਸੱਚੇ ਸੇਵਕ ਹੋ। ਤੁਸੀਂ ਸਾਬਤ ਕਰ ਦੇਵੋਂਗੇ ਕਿ ਤੁਸੀਂ ਵਿਸ਼ਵਾਸ ਦੇ ਬਚਨਾਂ ਦੁਆਰਾ ਅਤੇ ਉਨ੍ਹਾਂ ਸੱਚੇ ਉਪਦੇਸ਼ਾਂ ਦੁਆਰਾ, ਜਿਨ੍ਹਾਂ ਦਾ ਤੁਸੀਂ ਅਨੁਸਰਣ ਕੀਤਾ ਹੈ ਤਕਡ਼ੇ ਬਣ ਗਏ ਹੋ।
7 ਲੋਕ ਮੂਰਖ ਕਹਾਣੀਆਂ ਸੁਣਾਉਂਦੇ ਹਨ ਜਿਨ੍ਹਾਂ ਦਾ ਪਰਮੇਸ਼ੁਰ ਦੇ ਸੱਚ ਨਾਲ ਕੋਈ ਮੇਲ ਨਹੀਂ। ਉਨ੍ਹਾਂ ਕਹਾਣੀਆਂ ਦੇ ਅਨੁਸਾਰ ਨਾ ਚੱਲੋ। ਪਰ ਆਪਣੇ ਆਪ ਨੂੰ ਪਰਮੇਸ਼ੁਰ ਦੇ ਸੱਚੇ ਸੇਵਕ ਹੋਣ ਵਜੋਂ ਤਿਆਰ ਕਰੋ।
8 ਤੁਹਾਡੀ ਸ਼ਰੀਰਿਕ ਕਸਰਤ ਕਿਸੇ ਗੱਲੋਂ ਤੁਹਾਡੀ ਸਹਾਇਤਾ ਕਰਦੀ ਹੈ। ਪਰ ਪਰਮੇਸ਼ੁਰ ਦੀ ਸੇਵਾ ਤੁਹਾਡੀ ਹਰ ਤਰੀਕੇ ਨਾਲ ਸਹਾਇਤਾ ਕਰਦੀ ਹੈ। ਪਰਮੇਸ਼ੁਰ ਦੀ ਸੇਵਾ ਤੁਹਾਡੀ ਵਰਤਮਾਨ ਜ਼ਿੰਦਗੀ ਅਤੇ ਭਵਿਖ ਦੀ ਜ਼ਿਦਗੀ ਲਈ ਵੀ ਅਸੀਸਾਂ ਦਾ ਵਾਅਦਾ ਕਰਦੀ ਹੈ।
9 ਜੋ ਮੈਂ ਆਖ ਰਿਹਾਂ ਉਹ ਸੱਚ ਹੈ ਅਤੇ ਤੁਹਾਨੂੰ ਇਸਨੂੰ ਪੂਰੀ ਤਰ੍ਹਾਂ ਪ੍ਰਵਾਨ ਕਰ ਲੈਣਾ ਚਾਹੀਦਾ ਹੈ।
10 ਇਹੀ ਕਾਰਣ ਹੈ ਕਿ ਅਸੀਂ ਕੰਮ ਕਰਦੇ ਹਾਂ ਅਤੇ ਸੰਘਰਸ਼ ਕਰਦੇ ਹਾਂ; ਅਸੀਂ ਜਿਉਂਦੇ ਜਾਗਦੇ ਪਰਮੇਸ਼ੁਰ ਵਿੱਚ ਆਸ ਰਖਦੇ ਹਾਂ। ਉਹ ਸਮੂਹ ਲੋਕਾਂ ਦਾ ਮੁਕਤੀਦਾਤਾ ਹੈ। ਖਾਸ ਤੌਰ ਤੇ ਜਿਹਡ਼ੇ ਲੋਕ ਉਸ ਵਿੱਚ ਨਿਹਚਾ ਰਖਦੇ ਹਨ।
11 ਹੁਕਮ ਦਿਉ ਅਤੇ ਇਨ੍ਹਾਂ ਗੱਲਾਂ ਦੇ ਉਪਦੇਸ਼ ਦਿਉ।
12 ਤੁਸੀਂ ਨੌਜਵਾਨ ਹੋ ਪਰ ਕਿਸੇ ਨੂੰ ਇਸ ਤਰ੍ਹਾਂ ਦਾ ਵਰਤਾਓ ਨਾ ਕਰਨ ਦਿਉ ਜਿਵੇਂ ਤੁਸੀਂ ਮਹੱਤਵਪੂਰਣ ਨਹੀਂ ਹੋ। ਉਨ੍ਹਾਂ ਲਈ ਆਪਣੇ ਭਾਸ਼ਣ ਵਿੱਚ, ਆਪਣੇ ਜ਼ਿੰਦਗੀ ਦੇ ਢੰਗ ਵਿੱਚ, ਆਪਣੇ ਪ੍ਰੇਮ ਵਿੱਚ, ਆਪਣੀ ਨਿਹਚਾ ਵਿੱਚ ਅਤੇ ਆਪਣੇ ਪਵਿੱਤਰ ਜੀਵਨ ਵਿੱਚ ਇੱਕ ਉਦਾਹਰਣ ਬਣੋ।
13 ਲੋਕਾਂ ਨੂੰ ਪੋਥੀ ਦਾ ਪਾਥ ਸੁਣਉਂਦੇ ਰਹੋ, ਉਨ੍ਹਾਂ ਨੂੰ ਮਜਬੂਤ ਬਣਾਉ, ਅਤੇ ਉਪਦੇਸ਼ ਦਿਉ। ਜਦੋਂ ਤੱਕ ਮੈਂ ਆਉਂਦਾ ਨਹੀਂ ਇਹ ਗੱਲਾਂ ਕਰੋ।
14 ਜਿਹਡ਼ੀ ਦਾਤ ਤੁਹਾਡੇ ਕੋਲ ਹੈ ਉਸਦੀ ਵਰਤੋਂ ਕਰਨੀ ਚੇਤੇ ਰਖੋ। ਇਹ ਦਾਤ ਤੁਹਾਨੂੰ ਅਗੰਮੀ ਵਾਕ ਦੁਆਰਾ ਦਿੱਤੀ ਗਈ ਸੀ, ਜਦੋਂ ਬਜ਼ੁਰਗਾਂ ਨੇ ਤੁਹਾਡੇ ਉੱਤੇ ਆਪਣਾ ਹੱਥ ਰੱਖਿਆ ਸੀ।
15 ਇਹ ਗੱਲਾਂ ਕਰਦੇ ਰਹੋ। ਇਨ੍ਹਾਂ ਗੱਲਾਂ ਨੂੰ ਕਰਨ ਲਈ ਆਪਣਾ ਜੀਵਨ ਅਰਪਨ ਕਰ ਦਿਉ। ਫ਼ੇਰ ਸਾਰੇ ਲੋਕ ਵੇਖ ਸਕਣਗੇ ਕਿ ਤੁਹਾਡਾ ਆਤਮਕ ਜੀਵਨ ਪ੍ਰਗਤੀ ਕਰ ਰਿਹਾ ਹੈ।
16 ਆਪਣੇ ਜੀਵਨ ਅਤੇ ਉਪਦੇਸ਼ਾਂ ਵੱਲ ਧਿਆਨ ਦਿਉ। ਉਪਦੇਸ਼ ਦੇਣਾ ਅਤੇ ਸਹੀ ਢੰਗ ਨਾਲ ਰਹਿਣਾ ਜਾਰੀ ਰਖੋ। ਫ਼ੇਰ ਤੁਸੀਂ ਆਪਣੇ ਆਪ ਨੂੰ ਅਤੇ ਉਨ੍ਹਾਂ ਲੋਕਾਂ ਨੂੰ ਬਚਾ ਸਕਦੇ ਹੋਂ, ਜਿਹਡ਼ੇ ਤੁਹਾਡੇ ਉਪਦੇਸ਼ ਸੁਣਦੇ ਹਨ।
×

Alert

×