Indian Language Bible Word Collections
1 Timothy 5:21
1 Timothy Chapters
1 Timothy 5 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
1 Timothy Chapters
1 Timothy 5 Verses
1
|
ਕਿਸੇ ਬਜ਼ੁਰਗ ਨਾਲ ਗੁੱਸੇ ਨਾਲ ਨਾ ਬੋਲੋ ਸਗੋਂ ਉਸ ਨਾਲ ਇੰਝ ਗੱਲ ਕਰੋ ਜਿਵੇਂ ਉਹ ਤੁਹਾਡਾ ਪਿਤਾ ਹੋਵੇ। ਛੋਟਿਆਂ ਨਾਲ ਭਰਾਵਾਂ ਦੀ ਤਰ੍ਹਾਂ ਵਰਤਾਉ ਕਰੋ। |
2
|
ਵੱਡੀ ਉਮਰ ਦੀਆਂ ਔਰਤਾਂ ਨਾਲ ਮਾਵਾਂ ਵਰਗਾ ਵਿਹਾਰ ਕਰੋ। ਛੋਟੀਆਂ ਔਰਤਾਂ ਨਾਲ ਭੈਣਾਂ ਵਰਗਾ ਵਿਹਾਰ ਕਰੋ। ਹਮੇਸ਼ਾ ਉਨ੍ਹਾਂ ਨਾਲ ਪੂਰੀ ਸ਼ੁਧਤਾ ਨਾਲ ਵਿਹਾਰ ਕਰੋ। |
3
|
ਕਲੀਸਿਯਾ ਨੂੰ ਉਨ੍ਹਾਂ ਵਿਧਵਾਵਾਂ ਦਾ ਖਿਆਲ ਰੱਖਣਾ ਚਾਹੀਦਾ ਹੈ ਜੋ ਸੱਚਮੁੱਚ ਇਕੱਲੀਆਂ ਹਨ। |
4
|
ਪਰ ਜੇ ਕਿਸੇ ਵਿਧਵਾ ਦੇ ਬੱਚੇ ਹਨ ਜਾਂ ਪੋਤਰੇ-ਪੋਤਰੀਆਂ ਹਨ, ਤਾਂ ਜਿਹਡ਼ੀ ਗੱਲ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਸਿਖਣੀ ਚਾਹੀਦੀ ਹੈ ਉਹ ਇਹ ਹੈ; ਉਨ੍ਹਾਂ ਨੂੰ ਆਪਣੇ ਖੁਦ ਦੇ ਪਰਿਵਾਰ ਦੇ ਜੀਆਂ ਦਾ ਧਿਆਨ ਰਖਕੇ ਪਰਮੇਸ਼ੁਰ ਦੀ ਇੱਜ਼ਤ ਕਰਨੀ ਚਾਹੀਦੀ ਹੈ। ਜਦੋਂ ਉਹ ਇਵੇਂ ਕਰਨਗੀਆਂ, ਤਾਂ ਉਹ ਆਪਣੇ ਮਾਪਿਆਂ ਅਤੇ ਬਜ਼ੁਰਗਾਂ ਉੱਤੇ ਉਪਕਾਰ ਕਰ ਰਹੀਆਂ ਹੋਣਗੀਆਂ ਇਹ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ। |
5
|
ਜੇਕਰ ਇੱਕ ਵਿਧਵਾ ਸੱਚਮੁੱਚ ਬਿਨਾ ਕਿਸੇ ਦੇ ਸਹਾਰਿਉਂ ਇਕੱਲੀ ਹੈ, ਤਾਂ ਉਹ ਆਸ ਰਖਦੀ ਹੈ ਕਿ ਪਰਮੇਸ਼ੁਰ ਇਕੱਲਾ ਉਸਦੀ ਸਹਾਇਤਾ ਕਰੇਗਾ। ਉਹ ਪਰਮੇਸ਼ੁਰ ਨੂੰ ਸਹਾਇਤਾ ਲਈ ਦਿਨ ਰਾਤ ਪ੍ਰਾਰਥਨਾ ਕਰਨੀ ਜਾਰੀ ਰਖਦੀ ਹੈ। |
6
|
ਪਰ ਜਿਹਡ਼ੀ ਵਿਧਵਾ ਆਪਣੇ ਜੀਵਨ ਨੂੰ ਕੇਵਲ ਆਪਣੀ ਖੁਸ਼ੀ ਲਈ ਬਿਤਾਉਂਦੀ ਹੈ ਉਹ ਜਿਉਂਦੀ ਹੋਈ ਵੀ ਮੁਰਦਾ ਹੈ। |
7
|
ਉਥੋਂ ਦੇ ਨਿਹਚਾਵਾਨਾਂ ਨੂੰ ਇਹ ਕਰਨ ਲਈ ਆਖੋ ਤਾਂ ਜੋ ਕੋਈ ਵੀ ਵਿਅਕਤੀ ਇਹ ਨਾ ਕਹਿ ਸਕੇ ਕਿ ਉਹ ਗਲਤ ਕੰਮ ਕਰ ਰਹੇ ਹਨ। |
8
|
ਇੱਕ ਵਿਅਕਤੀ ਨੂੰ ਆਪਣੇ ਸਾਰੇ ਲੋਕਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਖਾਸਕਰ, ਉਸਨੂੰ ਆਪਣੇ ਪਰਿਵਾਰ ਦਾ ਧਿਆਨ ਰੱਖਣਾ ਚਾਹੀਦਾ ਹੈ। ਜੇ ਕੋਈ ਅਜਿਹਾ ਨਹੀਂ ਕਰਦਾ, ਤਾਂ ਉਹ ਸੱਚੇ ਵਿਸ਼ਵਾਸ ਨੂੰ ਨਹੀਂ ਮੰਨਦਾ। ਉਹ ਵਿਅਕਤੀ ਇੱਕ ਅਨਾਸਥਾਵਾਨ ਨਾਲੋਂ ਵੀ ਭੈਡ਼ਾ ਹੈ। |
9
|
ਵਿਧਵਾਵਾਂ ਦੀ ਤੁਹਾਡੀ ਸੂਚੀ ਵਿੱਚ ਜੁਡ਼ਨ ਲਈ ਉਹ ਸਠਾਂ ਵਰ੍ਹਿਆਂ ਦੀ ਜਾਂ ਇਸਤੋਂ ਵਡੇਰੀ ਹੋਣੀ ਆਹੀਦੀ ਹਾਯ। ਉਹ ਆਪਣੇ ਪਤੀ ਦੀ ਵਫ਼ਾਦਾਰ ਰਹੀ ਹੋਣੀ ਚਾਹੀਦੀ ਹੈ। |
10
|
ਉਹ ਅਜਿਹੀ ਔਰਤ ਵਜੋਂ ਜਾਣੀ ਜਾਂਦੀ ਹੋਣੀ ਚਾਹੀਦੀ ਹੈ ਜਿਸਨੇ ਚੰਗੇ ਕੰਮ ਕੀਤੇ ਹੋਣ। ਮੇਰਾ ਭਾਵ ਚੰਗਿਆਂ ਗੱਲਾਂ ਹਨ, ਜਿਵੇਂ ਆਪਣੇ ਬਚਿਆਂ ਦੀ ਪਰਵਰਿਸ਼ ਕਰਨੀ, ਆਪਣੇ ਘਰ ਆਏ ਓਪਰਿਆਂ ਦੀ ਮਹਿਮਾਨ-ਨਵਾਜ਼ੀ ਕਰਨੀ, ਪਰਮੇਸ਼ੁਰ ਦੇ ਲੋਕਾਂ ਦੇ ਪੈਰ ਧੋਣੇ, ਉਨ੍ਹਾਂ ਦੀ ਸਹਾਇਤਾ ਕਰਨੀ ਜਿਹਡ਼ੇ ਮੁਸੀਬਤਾਂ ਵਿੱਚ ਹਨ ਅਤੇ ਆਪਣੇ ਜੀਵਨ ਨੂੰ ਹਰ ਤਰ੍ਹਾਂ ਦੇ ਚੰਗੇ ਕੰਮ ਕਰਨ ਲਈ ਵਰਤਣਾ। |
11
|
ਪਰ ਉਸ ਪਤ੍ਰ੍ਰੀ ਵਿੱਚ ਜਵਾਨ ਵਿਧਵਾਵਾਂ ਨੂੰ ਸ਼ਾਮਿਲ ਨਾ ਕਰੋ। ਜਦੋਂ ਉਹ ਆਪਣੇ ਆਪ ਨੂੰ ਮਸੀਹ ਦੇ ਨਮਿਤ੍ਤ ਅਰਪਣ ਕਰ ਦਿੰਦੀਆਂ ਹਨ, ਤਾਂ ਬਹੁਤ ਵਾਰੀ ਉਹ ਆਪਣੀਆਂ ਤਕਡ਼ੀਆਂ ਸ਼ਰੀਰਕ ਲੋਡ਼ਾਂ ਕਾਰਣ ਉਸ ਕੋਲੋਂ ਦੂਰ ਹੋ ਜਾਂਦੀਆਂ ਹਨ। ਤਾਂ ਫ਼ੇਰ ਉਹ ਦੁਬਾਰਾ ਸ਼ਾਦੀ ਕਰਨਾ ਚਾਹੁੰਦੀਆਂ ਹਨ। |
12
|
ਇਸ ਵਾਸਤੇ ਉਨ੍ਹਾਂ ਦਾ ਨਿਰਣਾ ਹੋਵੇਗਾ। ਕਿਉਂਕਿ ਉਨ੍ਹਾਂ ਨੇ ਆਪਣਾ ਪਹਿਲਾ ਵਾਅਦਾ ਨਹੀਂ ਨਿਭਾਇਆ। |
13
|
ਇਹ ਵੀ, ਕਿ ਇਹ ਵਿਧਵਾਵਾਂ ਜਲਦੀ ਹੀ ਇੱਕ ਘਰ ਤੋਂ ਦੂਜੇ ਘਰ ਜਾਕੇ ਆਪਣਾ ਸਮਾਂ ਨਸ਼ਟ ਕਰਨ ਦੀਆਂ ਆਦੀ ਹੋ ਜਾਂਦੀਆਂ ਹਨ। ਉਹ ਦੂਸਰਿਆਂ ਬਾਰੇ ਗੱਲਾਂ ਕਰਦੀਆਂ ਹਨ ਅਤੇ ਦੂਸਰਿਆਂ ਲੋਕਾਂ ਦੀਆਂ ਜ਼ਿੰਦਗੀਆਂ ਵਿੱਚ ਦਖਲ ਦੇਣਾ ਸ਼ੁਰੂ ਕਰ ਦਿੰਦੀਆਂ ਹਨ। ਉਹ ਅਜਿਹੀਆਂ ਗੱਲਾਂ ਆਖਦੀਆਂ ਹਨ ਜਿਹਡ਼ੀਆਂ ਉਨ੍ਹਾਂ ਨੂੰ ਨਹੀਂ ਆਖਣੀਆਂ ਚਾਹੀਦੀਆਂ। |
14
|
ਇਸ ਲਈ ਮੈਂ ਚਾਹੁੰਨਾ ਕਿ ਜਵਾਨ ਵਿਧਵਾਵਾਂ ਫ਼ਿਰ ਤੋਂ ਵਿਆਹ ਕਰਵਾ ਲੈਣ ਅਤੇ ਬੱਚੇ ਨੂੰ ਜਨਮ ਦੇਣ ਅਤੇ ਆਪਣੇ ਘਰਾਂ ਦਾ ਧਿਆਨ ਰੱਖਣ। ਜੇ ਉਹ ਅਜਿਹਾ ਕਰਦੀਆਂ ਹਨ ਤਾਂ ਸਾਡੇ ਦੁਸ਼ਮਣ ਨੂੰ ਉਨ੍ਹਾਂ ਦੀ ਆਲੋਚਨਾ ਕਰਨ ਦਾ ਮੌਕਾ ਨਹੀਂ ਮਿਲੇਗਾ। |
15
|
ਅਸਲ ਵਿੱਚ, ਕੁਝ ਜਵਾਨ ਵਿਧਵਾਵਾਂ ਪਹਿਲਾਂ ਹੀ ਸ਼ੈਤਾਨ ਦਾ ਅਨੁਸਰਣ ਕਰਨ ਲਈ ਮੁਡ਼ ਚੁੱਕੀਆਂ ਹਨ। |
16
|
ਜੇ ਕਿਸੇ ਨਿਹਚਾਵਾਨ ਔਰਤ ਦੇ ਪਰਿਵਾਰ ਵਿੱਚ ਵਿਧਵਾਵਾਂ ਹਨ, ਤਾਂ ਉਸਨੂੰ ਖੁਦ ਉਨ੍ਹਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਕਲੀਸਿਯਾ ਨੂੰ ਉਨ੍ਹਾਂ ਦਾ ਧਿਆਨ ਰੱਖਣ ਦਾ ਬੋਝ ਨਹੀਂ ਉਠਾਉਣਾ ਚਾਹੀਦਾ। ਫ਼ੇਰ ਕਲੀਸਿਯਾ ਉਨ੍ਹਾਂ ਵਿਧਵਾਵਾਂ ਦਾ ਧਿਆਨ ਰਖ ਸਕੇਗੀ ਜਿਨ੍ਹਾਂ ਦਾ ਪਰਿਵਾਰ ਜਿਉਂਦਾ ਨਹੀਂ ਹੈ। |
17
|
ਜਿਹਡ਼ੇ ਬਜ਼ੁਰਗ ਕਲੀਸਿਯਾ ਦੀ ਅਗਵਾਈ ਚੰਗੇ ਢੰਗ ਨਾਲ ਕਰਦੇ ਹਨ ਉਹ ਮਹਾਨ ਇੱਜ਼ਤ ਪਾਉਣ ਦੇ ਯੋਗੀ ਹਨ। ਜਿਹਡ਼ੇ ਵਡੇਰੇ ਬੋਲ ਚਾਲ ਰਾਹੀਂ ਅਤੇ ਉਪਦੇਸ਼ ਰਾਹੀਂ ਕਾਰਜ ਕਰਦੇ ਹਨ ਅਜਿਹੇ ਵਿਅਕਤੀ ਹਨ ਜਿਹਡ਼ੇ ਮਹਾਨ ਇੱਜ਼ਤ ਦੇ ਯੋਗੀ ਹਨ। |
18
|
ਕਿਉਂਕਿ ਪੋਥੀ ਆਖਦੀ ਹੈ, “ਉਸ ਬਲਦ ਦਾ ਮੂੰਹ ਨਾ ਬੰਨ੍ਹੋ ਜਿਹਡ਼ਾ ਗਾਹੁੰਦੇ ਥੱਲੇ ਉੱਤੇ ਕੰਮ ਕਰਦਾ “ ਅਤੇ ਪੋਥੀ ਇਹ ਵੀ ਆਖਦੀ ਹੈ, “ਮਜ਼ਦੂਰ ਆਪਣੀ ਮਜਦੂਰੀ ਦੇ ਯੋਗ ।” |
19
|
ਉਸ ਬੰਦੇ ਦੀ ਨਾ ਸੁਣੋ ਜਿਹਡ਼ਾ ਇੱਕ ਬਜ਼ੁਰਗ ਉੱਤੇ ਇਲਜ਼ਾਮ ਲਉਂਦਾ ਹੈ। ਤੁਹਾਨੂੰ ਉਸ ਬੰਦੇ ਨੂੰ ਸਿਰਫ਼ ਤਾਂ ਹੀ ਸੁਨਣਾ ਚਾਹੀਦਾ ਹੈ ਜੇਕਰ ਦੋ ਜਾਂ ਤਿੰਨ ਬੰਦੇ ਗਵਾਹੀ ਦੇਣ ਕਿ ਬਜ਼ੁਰਗ ਨੇ ਗਲਤ ਕੰਮ ਕੀਤਾ ਹੈ। |
20
|
ਪਾਪੀਆਂ ਨੂੰ ਆਖੋ ਕਿ ਉਹ ਗਲਤ ਕੰਮ ਕਰ ਰਹੇ ਹਨ। ਇਹ ਗੱਲ ਸਾਰੀ ਕਲੀਸਿਯਾ ਦੇ ਸਾਮ੍ਹਣੇ ਆਖੋ। ਇਸ ਤਰ੍ਹਾਂ ਹੋਰਾਂ ਨੂੰ ਵੀ ਚੇਤਾਵਨੀ ਮਿਲੇਗੀ। |
21
|
ਮੈਂ ਤੁਹਾਨੂੰ ਪਰਮੇਸ਼ੁਰ, ਯਿਸੂ ਮਸੀਹ ਅਤੇ ਚੁਣੇ ਹੋਏ ਦੂਤਾਂ ਦੇ ਸਨਮੁਖ, ਇਹ ਗੱਲਾਂ ਕਰਨ ਦਾ ਹੁਕਮ ਦਿੰਦਾ ਹਾਂ। ਪਰ ਸੱਚ ਜਾਨਣ ਤੋਂ ਪਹਿਲਾਂ ਲੋਕਾਂ ਬਾਰੇ ਨਿਰਣਾ ਨਾ ਕਰੋ। ਅਤੇ ਇਨ੍ਹਾਂ ਗੱਲਾਂ ਬਾਰੇ ਹਰੇਕ ਨਾਲ ਇੱਕੋ ਜਿਹਾ ਸਲੂਕ ਕਰੋ। |
22
|
ਕਿਸੇ ਵਿਅਕਤੀ ਨੂੰ ਬਜ਼ੁਰਗ ਬਨਾਉਣ ਤੋਂ ਪਹਿਲਾਂ ਧਿਆਨ ਨਾਲ ਸੋਚੋ। ਹੋਰਾਂ ਲੋਕਾਂ ਦੇ ਪਾਪਾਂ ਦੇ ਭਾਗੀ ਨਾ ਬਣੋ। ਆਪਣੇ ਆਪ ਨੂੰ ਸ਼ੁਧ ਰਖੋ। |
23
|
ਤਿਮੋਥਿਉਸ, ਤੁਸੀਂ ਕੇਵਲ ਪਾਣੀ ਹੀ ਪੀਂਦੇ ਰਹੇ ਹੋ। ਇਹ ਗੱਲ ਛੱਡੋ ਰਤਾ ਕੁ ਮੈ ਪੀਓ। ਇਹ ਤੁਹਾਡੇ ਮਿਹਦੇ ਅਤੇ ਤੁਹਾਡੀ ਅਕਸਰ ਹੋਣ ਵਾਲੀ ਬਿਮਾਰੀ ਲਈ ਚੰਗੀ ਹੋਵੇਗੀ। |
24
|
ਕੁਝ ਲੋਕਾਂ ਦੇ ਪਾਪ ਦੇਖਣੇ ਸੁਖਾਲੇ ਹਨ। ਉਨ੍ਹਾਂ ਦੇ ਪਾਪ ਦਰਸ਼ਾਉਂਦੇ ਹਨ ਕਿ ਉਨ੍ਹਾਂ ਦਾ ਅਸਲੀ ਨਿਰਣਾ ਹੋਣ ਤੋਂ ਪਹਿਲਾਂ ਹੀ ਉਹ ਦੋਸ਼ੀ ਹਨ। ਪਰ ਕੁਝ ਲੋਕਾਂ ਦੇ ਪਾਪ ਮਗਰੋਂ ਨਜ਼ਰ ਆਉਂਦੇ ਹਨ। |
25
|
ਇਹੀ ਗੱਲ ਲੋਕਾਂ ਦੇ ਚੰਗੇ ਕੰਮਾਂ ਬਾਰੇ ਵੀ ਹੈ। ਲੋਕਾਂ ਦੇ ਚੰਗੇ ਕੰਮ ਕੀਤੇ ਛੇਤੀ ਦਿਖਾਈ ਦਿੰਦੇ ਹਨ। ਭਾਵੇਂ ਉਹ ਚੰਗੀਆਂ ਕਰਨੀਆਂ ਵੇਖਣੀਆਂ ਸੁਖਾਲੀਆਂ ਨਹੀਂ ਹਨ, ਉਹ ਲੁਕੀਆਂ ਵੀ ਨਹੀਂ ਰਹਿ ਸਕਦੀਆਂ। |