Indian Language Bible Word Collections
2 Corinthians 11:7
2 Corinthians Chapters
2 Corinthians 11 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
2 Corinthians Chapters
2 Corinthians 11 Verses
1
|
ਮੇਰੀ ਖਵਾਹਿਸ਼ ਹੈ ਕਿ ਤੁਸੀਂ ਓਦੋਂ ਵੀ ਮੇਰੇ ਨਾਲ ਤਹੱਮਲ ਤੋਂ ਕੰਮ ਲਵੋ ਜਦੋਂ ਮੈਂ ਥੋਡ਼ਾ ਜਿਹਾ ਮੂਰਖ ਹੋਵਾਂ ਪਰ ਤੁਸੀਂ ਤਾਂ ਮੇਰੇ ਨਾਲ ਪਹਿਲਾਂ ਤੋਂ ਹੀ ਧੀਰਜਵਾਨ ਹੋ। |
2
|
ਮੈਨੂੰ ਤੁਹਾਡੇ ਨਾਲ ਈਰਖਾ ਹੋ ਰਹੀ ਹੈ। ਅਤੇ ਇਹ ਈਰਖਾ ਪਰਮੇਸ਼ੁਰ ਵੱਲੋਂ ਆਉਂਦੀ ਹੈ। ਮੈਂ ਤੁਹਾਨੂੰ ਮਸੀਹ ਨੂੰ ਦੇਣ ਦਾ ਵਾਅਦਾ ਕੀਤਾ ਹੈ ਤਾਂ ਜੋ ਸਿਰਫ਼ ਉਹੀ ਤੁਹਾਡਾ ਪਤੀ ਹੋ ਸਕੇ। ਮੈਂ ਤੁਹਾਨੂੰ ਮਸੀਹ ਨੂੰ ਉਸਦੀ ਪਾਕ ਕੁਆਰੀ ਹੋਣ ਲਈ ਪੇਸ਼ ਕਰਨਾ ਚਾਹੁੰਦਾ ਹਾਂ। |
3
|
ਪਰ ਮੈਂ ਡਰਦਾ ਹਾਂ ਕਿ ਸ਼ਾਇਦ ਤੁਹਾਡੇ ਮਨ ਇਮਾਨਦਾਰੀ ਅਤੇ ਮਸੀਹ ਵੱਲ ਸ਼ੁਧਤਾ ਤੋਂ ਭਟਕ ਨਾ ਗਏ ਹੋਣ। ਜਿਵੇਂ ਹਵਾ ਸੱਪ ਦੀ ਸ਼ੈਤਾਨੀ ਵਿਉਂਤ ਨਾਲ ਗੁਮਰਾਹ ਹੋ ਗਈ ਸੀ। |
4
|
ਤੁਸੀਂ ਹਰ ਵਿਅਕਤੀ ਨਾਲ ਬਹੁਤ ਨਿਮ੍ਰ ਹੋ ਜਿਹਡ਼ਾ ਤੁਹਾਡੇ ਕੋਲ ਆਉਂਦਾ ਹੈ। ਜਿਹਡ਼ਾ ਯਿਸੂ ਬਾਰੇ ਉਨ੍ਹਾਂ ਗੱਲਾਂ ਦਾ ਪ੍ਰਚਾਰ ਕਰਦਾ ਹੈ ਜੋ ਸਾਡੇ ਪ੍ਰਚਾਰ ਨਾਲੋਂ ਵੱਖਰੀਆਂ ਹਨ। ਤੁਸੀਂ ਕਿਸੇ ਆਤਮਾ ਜਾਂ ਇੰਜੀਲ ਨੂੰ ਜੋ ਆਤਮਾ ਅਤੇ ਇੰਜੀਲ ਨਾਲੋਂ ਵੱਖਰਾ ਹੈ ਜੋ ਤੁਸੀਂ ਸਾਡੇ ਕੋਲੋਂ ਗ੍ਰਹਿਣ ਕੀਤਾ ਹੈ, ਮੰਨਣ ਲਈ ਤਿਆਰ ਹੋ ਜਾਂਦੇ ਹੋ। ਫ਼ੇਰ ਤੁਹਾਨੂੰ ਮੇਰੇ ਨਾਲ ਵੀ ਧੀਰਜਵਾਨ ਹੋਣਾ ਚਾਹੀਦਾ ਹੈ। |
5
|
ਮੈਂ ਨਹੀਂ ਸੋਚਦਾ ਕਿ ਉਹ “ਮਹਾਨ ਰਸੂਲ” ਕਿਸੇ ਵੀ ਢੰਗ ਵਿੱਚ ਮੇਰੇ ਨਾਲੋਂ ਬਿਹਤਰ ਹਨ। |
6
|
ਇਹ ਠੀਕ ਹੈ ਕਿ ਮੈਂ ਕੋਈ ਕੁਸ਼ਲ ਬੁਲਾਰਾ ਨਹੀਂ ਹਾਂ ਪਰ ਮੇਰੇ ਕੋਲ ਗਿਆਨ ਜ਼ਰੂਰ ਹੈ। ਇਹ ਗੱਲ ਅਸੀ ਹਰ ਤਰ੍ਹਾਂ ਨਾਲ ਤੁਹਾਡੇ ਅੱਗੇ ਸਪਸ਼ਟ ਕਰ ਦਿੱਤੀ ਹੈ। |
7
|
ਮੈਂ ਤੁਹਾਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਦਾ ਪ੍ਰਚਾਰ ਬਿਨ ਤਨਖਾਹੋਂ ਦਿੱਤਾ ਹੈ। ਮੈਂ ਆਪਣੇ ਆਪ ਨੂੰ ਨਿਮਾਣਾ ਬਣਾਇਆ ਤਾਂ ਜੋ ਮੈਂ ਤੁਹਾਨੂੰ ਮਹੱਤਵਪੂਰਣ ਬਣਾ ਸਕਾਂ। ਕੀ ਤੁਸੀਂ ਇਹ ਸੋਚਦੇ ਹੋ ਕਿ ਮੈਂ ਗਲਤ ਸਾਂ। |
8
|
ਮੈਂ ਹੋਰਨਾਂ ਕਲੀਸਿਯਾਵਾਂ ਵੱਲੋਂ ਤਨਖਾਹ ਪ੍ਰਵਾਨ ਕੀਤੀ। ਮੈਂ ਉਨ੍ਹਾਂ ਤੋਂ ਤੁਹਾਡੀ ਸੇਵਾ ਕਰਨ ਲਈ ਧਨ ਲਿਆ। |
9
|
ਜਦੋਂ ਮੈਂ ਤੁਹਾਡੇ ਕੋਲ ਸਾਂ ਤਾਂ ਮੈਨੂੰ ਕੁਝ ਨਾ ਕੁਝ ਚਾਹੀਦਾ ਸੀ। ਪਰ ਮੈਂ ਤੁਹਾਡੇ ਵਿੱਚੋਂ ਕਿਸੇ ਨੂੰ ਤਕਲੀਫ਼ ਨਹੀਂ ਦਿੱਤੀ। ਜਿਹਡ਼ੇ ਭਰਾ ਮਕਦੂਨਿਯਾ ਤੋਂ ਆਏ ਉਨ੍ਹਾਂ ਨੇ ਮੈਨੂੰ ਸਭ ਕੁਝ ਦਿੱਤਾ ਜਿਸਦੀ ਮੈਨੂੰ ਲੋਡ਼ ਸੀ। ਮੈਂ ਤੁਹਾਡੇ ਉੱਪਰ ਕਿਸੇ ਤਰ੍ਹਾਂ ਦਾ ਬੋਝ ਨਹੀਂ ਸਾਂ। ਅਤੇ ਮੈਂ ਭਵਿਖ੍ਖ ਵਿੱਚ ਕਦੇ ਵੀ ਤੁਹਾਡੇ ਉੱਪਰ ਬੋਝ ਨਹੀਂ ਬਣਾਂਗਾ। |
10
|
ਅਖਾਯਾ ਦਾ ਕੋਈ ਵੀ ਵਿਅਕਤੀ ਮੈਨੂੰ ਇਸ ਬਾਰੇ ਗੁਮਾਨ ਕਰਨ ਤੋਂ ਰੋਕ ਨਹੀਂ ਸਕੇਗਾ। ਇਹ ਗੱਲ ਮੈਂ ਆਪਣੇ ਅੰਦਰ ਮਸੀਹ ਦੀ ਸੱਚਾ ਨਾਲ ਆਖ ਰਿਹਾ ਹਾਂ। |
11
|
ਅਤੇ ਮੈਂ ਤੁਹਾਡੇ ਉੱਪਰ ਕਿਉਂ ਬੋਝ ਨਹੀਂ ਬਣਿਆ? ਤੁਹਾਡਾ ਕੀ ਖਿਆਲ ਹੈ ਕਿ ਇਹ ਇਸ ਲਈ ਹੈ ਕਿ ਮੈਂ ਤੁਹਾਨੂੰ ਪਿਆਰ ਨਹੀਂ ਕਰਦਾ? ਨਹੀਂ। ਪਰਮੇਸ਼ੁਰ ਜਾਣਦਾ ਹੈ ਕਿ ਮੈਂ ਤੁਹਾਨੂੰ ਪਿਆਰ ਕਰਦਾ ਹਾਂ। |
12
|
ਅਤੇ ਸਦਾ ਉਹੀ ਕਰਦਾ ਰਹਾਂਗਾ ਜੋ ਮੈਂ ਹੁਣ ਕਰ ਰਿਹਾ ਹਾਂ ਅਜਿਹਾ ਮੈਂ ਇਸ ਲਈ ਕਰ ਰਿਹਾ ਹਾਂ ਤਾਂ ਜੋ ਉਨ੍ਹਾਂ ਲੋਕਾਂ ਕੋਲ ਸ਼ੇਖੀ ਮਾਰਨ ਦਾ ਕੋਈ ਕਾਰਣ ਨਹੀਂ ਹੋਵੇਗਾ। ਉਹ ਇਹ ਵਿਖਾਉਣ ਪਸੰਦ ਕਰਦੇ ਹਨ ਕਿ ਜਿਸ ਕਾਰਜ ਦੀ ਉਹ ਸ਼ੇਖੀ ਮਾਰ ਰਏ ਹਨ ਉਹ ਸਾਡੇ ਕਾਰਜ ਵਰਗਾ ਹੈ। |
13
|
ਇਹ ਲੋਕੀ ਸੱਚੇ ਰਸੂਲ ਨਹੀਂ ਹਨ। ਉਹ ਅਜਿਹੇ ਕਰਿੰਦੇ ਹਨ ਜੋ ਝੂਠ ਬੋਲਦੇ ਹਨ। ਉਹ ਮਸੀਹ ਦੇ ਰਸੂਲਾਂ ਵਾਂਗ ਦਿਖਣ ਲਈ ਭੇਸ ਬਦਲ ਲੈਂਦੇ ਹਨ। |
14
|
ਇਸ ਗੱਲੋਂ ਸਾਨੂੰ ਹੈਰਾਨੀ ਹੁੰਦੀ ਹੈ। ਸ਼ੈਤਾਨ ਵੀ ਆਪਣੇ ਆਪ ਨੂੰ ਰੌਸ਼ਨੀ ਦੇ ਦੂਤ ਵਾਂਗ ਦਿਖਣ ਲਈ ਭੇਸ ਬਦਲ ਲੈਂਦਾ ਹੈ। |
15
|
ਇਸ ਲਈ ਅਸੀਂ ਹੈਰਾਨ ਨਹੀਂ ਹੁੰਦੇ ਜਦੋਂ ਸ਼ੈਤਾਨ ਦੇ ਸੇਵਕ ਆਪਣੇ ਭੇਸ ਸੱਚ ਦੇ ਸੇਵਕਾਂ ਵਰਗੇ ਬਣਾ ਲੈਂਦੇ ਹਨ। ਪਰ ਆਖਰਕਾਰ ਉਨ੍ਹਾਂ ਲੋਕਾਂ ਨੂੰ ਆਪਣੇ ਕੀਤੇ ਲਈ ਸਜ਼ਾ ਭੁਗਤਣੀ ਪਵੇਗੀ। |
16
|
ਮੈਂ ਤੁਹਾਨੂੰ ਫ਼ੇਰ ਆਖਦਾ ਹਾਂ; ਕੋਈ ਵਿਅਕਤੀ ਵੀ ਇਹ ਨਾ ਸੋਚੇ ਕਿ ਮੈਂ ਮੂਰਖ ਹਾਂ। ਪਰ ਜੇ ਤੁਸੀਂ ਸੋਚਦੇ ਹੋ ਕਿ ਮੈਂ ਮੂਰਖ ਹਾਂ ਤਾਂ ਤੁਸੀਂ ਮੈਨੂੰ ਇੱਕ ਮੂਰਖ ਵਾਂਗ ਹੀ ਪ੍ਰਵਾਨ ਕਰੋ। ਫ਼ੇਰ ਮੈਂ ਵੀ ਥੋਡ਼ੀ ਜਿਹੀ ਸ਼ੇਖੀ ਮਾਰ ਸਕਾਂਗਾ। |
17
|
ਮੈਂ ਇਸ ਲਈ ਸ਼ੇਖੀ ਮਾਰਦਾ ਹਾਂ ਕਿਉਂ ਜੁ ਮੈਂ ਆਪਣੇ ਬਾਰੇ ਭਰੋਸੇਮੰਦ ਹਾਂ। ਪਰ ਮੈਂ ਉਵੇਂ ਨਹੀਂ ਬੋਲ ਰਿਹਾ ਜਿਵੇਂ ਪ੍ਰਭੂ ਬੋਲ ਸਕਦਾ ਹੈ। ਮੈਂ ਇੱਕ ਮੂਰਖ ਵਾਂਗ ਸ਼ੇਖੀ ਮਾਰਦਾ ਹਾਂ। |
18
|
ਬਹੁਤ ਸਾਰੇ ਲੋਕ ਦੁਨੀਆਂ ਵਿੱਚ ਆਪਣੇ ਜੀਵਨ ਬਾਰੇ ਸ਼ੇਖੀ ਮਾਰਦੇ ਹਨ। ਇਸ ਲਈ ਮੈਂ ਵੀ ਸ਼ੇਖੀ ਮਾਰਾਂਗਾ। |
19
|
ਤੁਸੀਂ ਸੂਝਵਾਨ ਹੋ, ਇਸ ਲਈ ਤੁਸੀਂ ਖੁਸ਼ੀ ਨਾਲ ਮੂਰਖਾਂ ਬਾਰੇ ਤਹੱਮਲ ਤੋਂ ਕੰਮ ਲਵੋਂਗੇ। |
20
|
ਮੈਂ ਜਾਣਦਾ ਹਾਂ ਕਿ ਤੁਸੀਂ ਤਹੱਮਲ ਤੋਂ ਕੰਮ ਲਵੋਂਗੇ ਕਿਉਂਕਿ ਤੁਸੀਂ ਉਸ ਵਿਅਕਤੀ ਨਾਲ ਵੀ ਨਿਮ੍ਰ ਹੋ ਜਿਹਡ਼ਾ ਤੁਹਾਥੋਂ ਗਲਤ ਗੱਲਾਂ ਕਰਾਉਂਦਾ ਹੈ ਅਤੇ ਤੁਹਾਨੂੰ ਵਰਤਦਾ ਹੈ। ਤੁਸੀਂ ਉਨ੍ਹਾਂ ਲੋਕਾਂ ਨਾਲ ਤਹੱਮਲ ਤੋਂ ਕੰਮ ਲੈਂਦੇ ਹੋ ਜਿਹਡ਼ੇ ਤੁਹਾਡੇ ਨਾਲ ਛਲ ਕਰਦੇ ਹਨ, ਜਾਂ ਜਿਹਡ਼ੇ ਸੋਚਦੇ ਹਨ ਕਿ ਉਹ ਤੁਹਾਡੇ ਨਾਲੋਂ ਬਿਹਤਰ ਹਨ, ਜਾਂ ਤੁਹਾਨੂੰ ਥੱਪਡ਼ ਮਾਰਦੇ ਹਨ। |
21
|
ਮੇਰੇ ਲਈ ਇਹ ਆਖਣਾ ਸ਼ਰਮਨਾਕ ਹੈ, ਪਰ ਅਸੀਂ ਤੁਹਾਡੇ ਨਾਲ ਅਜਿਹੀਆਂ ਗੱਲਾਂ ਕਰਨ ਲਈ ਬਹੁਤ “ਕਮਜ਼ੋਰ” ਸਾਂ। ਪਰ ਜੇ ਕੋਈ ਸ਼ੇਖੀ ਮਾਰਨ ਦੀ ਦਲੇਰੀ ਕਰਦਾ ਹੈ, ਤਾਂ ਮੈਂ ਵੀ ਦਲੇਰ ਬਣਾਂਗਾ ਅਤੇ ਸ਼ੇਖੀ ਮਾਰਾਂਗਾ। ਮੈਂ ਇੱਕ ਮੂਰਖ ਵਾਂਗ ਗੱਲ ਕਰ ਰਿਹਾ ਹਾਂ। |
22
|
ਕੀ ਉਹ ਲੋਕੀ ਇਬਰਾਨੀ ਹਨ? ਕੀ ਉਹ ਇਸਰਾਏਲੀ ਹਨ? ਮੈਂ ਵੀ ਇਸਰਾਏਲੀ ਹਾਂ, ਕੀ ਉਹ ਅਬਰਾਹਾਮ ਦੇ ਪਰਿਵਾਰ ਵਿੱਚੋਂ ਹਨ? ਮੈਂ ਵੀ ਹਾਂ। |
23
|
ਕੀ ਉਹ ਲੋਕ ਮਸੀਹ ਦੀ ਸੇਵਾ ਕਰ ਰਹੇ ਹਨ? ਮੈਂ ਉਨ੍ਹਾਂ ਨਾਲੋਂ ਵਧਕੇ ਉਸਦੀ ਸੇਵਾ ਕਰ ਰਿਹਾ ਹਾਂ (ਮੈਂ ਝੱਲਾ ਹਾਂ ਜੋ ਇਸ ਤਰ੍ਹਾਂ ਗੱਲਾਂ ਕਰ ਰਿਹਾ ਹਾਂ) ਮੈਂ ਉਨ੍ਹਾਂ ਲੋਕਾਂ ਨਾਲੋਂ ਵਧੇਰੇ ਕਾਰਜ ਕੀਤਾ ਹੈ। ਬਹੁਤ ਵਾਰੀ ਮੈਂ ਕੈਦ ਵਿੱਚ ਸਾਂ। ਮੈਂ ਵੀ ਵਧੇਰੇ ਕੁੱਟਾਂ ਝੱਲੀਆਂ ਹਨ। ਬਹੁਤ ਵਾਰੀ ਮੈਂ ਮੌਤ ਦੇ ਬਹੁਤ ਨੇਡ਼ੇ ਸਾਂ। |
24
|
ਯਹੂਦੀਆਂ ਨੇ ਮੈਨੂੰ ਪੰਜ ਵੇਰੀ 39 ਕੋਡ਼ਿਆਂ ਦੀ ਸਜ਼ਾ ਦਿੱਤੀ ਸੀ। |
25
|
ਤਿੰਨ ਵੱਖ-ਵੱਖ ਸਮਿਆਂ ਤੇ ਮੈਨੂੰ ਸਲਾਖਾਂ ਨਾਲ ਕੁਟਿਆ ਗਿਆ ਸੀ। ਇੱਕ ਵਾਰੀ ਤਾਂ ਮੈਨੂੰ ਪਥ੍ਥਰਾਂ ਨਾਲ ਮਾਰ ਹੀ ਦਿੱਤਾ ਗਿਆ ਸੀ। ਤਿੰਨ ਵਾਰੀ ਮੈਂ ਉਨ੍ਹਾਂ ਜਹਾਜ਼ਾਂ ਵਿੱਚ ਸਾਂ ਜਿਹਡ਼ੇ ਤਬਾਹ ਹੋ ਗਏ, ਅਤੇ ਇਨ੍ਹਾਂ ਵਿੱਚੋਂ ਇੱਕ ਮੌਕੇ ਤੇ ਮੈਂ ਇੱਕ ਰਾਤ ਅਤੇ ਇੱਕ ਦਿਨ ਸਮੁੰਦਰ ਵਿੱਚ ਗੁਜਾਰੇ ਹਨ। |
26
|
ਮੈਂ ਬਹੁਤ ਸਾਰੀਆਂ ਛੋਟੀਆਂ ਯਾਤਰਾਵਾਂ ਆਪਣੇ ਜਿੰਮੇ ਲਈਆਂ ਹਨ। ਮੈਂ ਦਰਿਆਵਾਂ, ਡਾਕੂਆਂ, ਆਪਣੇ ਸਹਿਯੋਗੀਆਂ ਅਤੇ ਗੈਰ ਯਹੂਦੀਆਂ ਵੱਲੋਂ ਖਤਰੇ ਦਾ ਸਾਮ੍ਹਣਾ ਕਰ ਰਿਹਾ ਸੀ। ਮੈਂ ਸ਼ਹਿਰਾਂ ਵਿੱਚ ਖਤਰਾ ਝਲਿਆ ਅਤੇ ਉਨ੍ਹਾਂ ਥਾਵਾਂ ਵਿੱਚ ਜਿਥੇ ਕੋਈ ਨਹੀਂ ਰਹਿੰਦਾ ਅਤੇ ਸਮੁੰਦਰ ਉੱਤੇ ਵੀ। ਅਤੇ ਮੈਂ ਉਨ੍ਹਾਂ ਲੋਕਾਂ ਦੇ ਸੰਗ ਵਿੱਚ ਵੀ ਖਤਰੇ ਵਿੱਚ ਪਿਆ ਹਾਂ ਜਿਹਡ਼ੇ ਆਖਦੇ ਹਨ ਕਿ ਉਹ ਭਰਾ ਹਨ ਪਰ ਉਹ ਸੱਚ ਮੁੱਚ ਭਰਾ ਨਹੀਂ ਹਨ। |
27
|
ਸਖਤ ਅਤੇ ਥਕਾ ਦੇਣ ਵਾਲਾ ਕਾਰਜ ਵੀ ਕੀਤਾ ਹੈ। ਮੈਂ ਬਹੁਤ ਵਾਰ ਬਿਨ ਨੀਂਦੋਂ ਗਿਆ। ਮੈਂ ਭੁਖ ਅਤੇ ਪਿਆਸ ਮਹਿਸੂਸ ਕੀਤੀ। ਬਹੁਤ ਵਾਰੀ ਮੇਰੇ ਕੋਲ ਖਾਣ ਲਈ ਭੋਜਨ ਨਹੀਂ ਸੀ। ਮੈਂ ਕੱਪਡ਼ਿਆਂ ਤੋਂ ਬਿਨਾ ਸਰਦੀ ਸਹਾਰੀ ਹੈ। |
28
|
ਅਤੇ ਬਹੁਤ ਸਾਰੀਆਂ ਹੋਰ ਸਮਸਿਆਵਾਂ ਵੀ ਹਨ। ਇਨ੍ਹਾਂ ਵਿੱਚੋਂ ਇੱਕ ਹੈ ਮੇਰੀ ਸਮੂਹ ਕਲੀਸਿਯਾਵਾਂ ਦੀ ਦੇਖ ਭਾਲ। ਇਨ੍ਹਾਂ ਬਾਰੇ ਮੈਂ ਹਰ ਰੋਜ਼ ਫ਼ਿਕਰਮੰਦ ਰਹਿੰਦਾ ਹਾਂ। |
29
|
ਜਦੋਂ ਕੋਈ ਦੂਸਰਾ ਕਮਜ਼ੋਰ ਹੁੰਦਾ ਹੈ ਤਾਂ ਮੈਂ ਵੀ ਆਪਣੇ ਆਪ ਨੂੰ ਕਮਜ਼ੋਰ ਮਹਿਸੂਸ ਕਰਦਾ ਹਾਂ ਜਦੋਂ ਕਿਸੇ ਵਿਅਕਤੀ ਨੂੰ ਪਾਪ ਲਈ ਪਰਤਿਆਇਆ ਜਾਂਦਾ ਹੈ, ਮੈਂ ਵੀ ਪਰੇਸ਼ਾਨ ਹੋ ਜਾਂਦਾ ਹਾਂ। |
30
|
ਜੇ ਮੈਂ ਸ਼ੇਖੀ ਮਾਰਨਾ ਹੀ ਚਾਹੁੰਦਾ ਹਾਂ, ਤਾਂ ਮੈਂ ਉਨ੍ਹਾਂ ਗੱਲਾਂ ਵਿੱਚ ਸ਼ੇਖੀ ਮਾਰਾਂਗਾ ਜਿਹਡ਼ੀਆਂ ਮੇਰੀ ਕਮਜ਼ੋਰੀ ਨੂੰ ਦਰਸ਼ਾਉਂਦੀਆਂ ਹਨ। |
31
|
ਪਰਮੇਸ਼ੁਰ ਜਾਣਦਾ ਹੈ ਕਿ ਮੈਂ ਝੂਠ ਨਹੀਂ ਆਖ ਰਿਹਾ। ਉਹ ਪ੍ਰਭੂ ਯਿਸੂ ਮਸੀਹ ਦਾ ਪਿਤਾ ਅਤੇ ਪਰਮੇਸ਼ੁਰ ਹੈ, ਅਤੇ ਉਸਦੀ ਸਦਾ ਉਸਤਤਿ ਹੋਣੀ ਚਾਹੀਦੀ ਹੈ। |
32
|
ਜਦੋਂ ਮੈਂ ਦੰਮਿਸਕ ਵਿੱਚ ਸਾਂ ਤਾਂ ਰਾਜਾ ਅਰਿਤਾਸ ਦੇ ਗਵਰਨਰ ਨੇ ਮੈਨੂੰ ਗਿਰਫ਼ਤਾਰ ਕਰਨਾ ਚਾਹਿਆ। ਇਸ ਲਈ ਉਸਨੇ ਸਾਰੇ ਸ਼ਹਿਰ ਵਿੱਚ ਗਾਰਦ ਬਿਠਾ ਦਿੱਤੀ। |
33
|
ਪਰ ਕੁਝ ਮਿੱਤਰਾਂ ਨੇ ਮੈਨੂੰ ਇੱਕ ਟੋਕਰੀ ਵਿੱਚ ਪਾ ਦਿੱਤਾ। ਫ਼ੇਰ ਉਨ੍ਹਾਂ ਨੇ ਉਸ ਟੋਕਰੀ ਨੂੰ ਕੰਧ ਵਿਚਾਲੇ ਖਿਡ਼ਕੀ ਰਾਹੀਂ ਲੰਘਾਕੇ ਮੈਨੂੰ ਹੇਠਾਂ ਉਤਾਰ ਦਿੱਤਾ। ਇਸ ਲਈ ਮੈਂ ਰਾਜਪਾਲ ਦੇ ਹੱਥੋਂ ਬਚ ਗਿਆ ਸਾਂ। |