English Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Assamese

Books

2 Corinthians Chapters

2 Corinthians 13 Verses

1 ਮੈਂ ਤੁਹਾਡੇ ਕੋਲ ਫ਼ੇਰ ਆਵਾਂਗਾ। ਇਹ ਤੀਸਰੀ ਵਾਰ ਹੋਵੇਗਾ। ਅਤੇ ਯਾਦ ਰੱਖੋ, “ਹਰ ਇੱਕ ਸ਼ਿਕਾਇਤ ਲਈ ਦੋ ਜਾਂ ਤਿੰਨ ਵਿਅਕਤੀ ਹੋਣੇ ਚਾਹੀਦੇ ਹਨ ਜੋ ਆਖ ਸਕਦੇ ਹੋਣ ਕਿ ਇਹ ਸੱਚ ਹੈ।”
2 ਜਦੋਂ ਮੈਂ ਦੂਜੀ ਵਾਰੀ ਤੁਹਾਡੇ ਕੋਲ ਸਾਂ, ਮੈਂ ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ ਜਿਨ੍ਹਾਂ ਨੇ ਪਹਿਲਾਂ ਪਾਪ ਕੀਤੇ ਸਨ। ਹੁਣ ਮੈਂ ਤੁਹਾਥੋਂ ਦੂਰ ਹਾਂ, ਮੈਂ ਬਾਕੀ ਸਾਰੇ ਲੋਕਾਂ ਨੂੰ ਚੇਤਾਵਨੀ ਦਿੰਦਾ ਹਾਂ ਜਿਨ੍ਹਾਂ ਨੇ ਪਾਪ ਕੀਤੇ ਹਨ। ਜਦੋਂ ਮੈਂ ਤੁਹਾਡੇ ਕੋਲ ਫ਼ੇਰ ਵਾਪਸ ਆਵਾਂਗਾ ਮੈਂ ਤੁਹਾਨੂੰ ਸਜ਼ਾ ਦੇਵਾਂਗਾ।
3 ਤੁਸੀਂ ਇਸ ਗੱਲ ਦਾ ਸਬੂਤ ਚਾਹੁੰਦੇ ਹੋ ਕਿ ਮਸੀਹ ਬੋਲ ਰਿਹਾ ਹੈ। ਮੇਰਾ ਸਬੂਤ ਇਹ ਹੈ ਕਿ ਮਸੀਹ ਤੁਹਾਨੂੰ ਸਜ਼ਾ ਦੇਣ ਲਈ ਕਮਜ਼ੋਰ ਨਹੀਂ ਹੈ। ਪਰ ਮਸੀਹ ਤੁਹਾਡੇ ਵਿਚਕਾਰ ਸ਼ਕਤੀਸ਼ਾਲੀ ਹੈ।
4 ਇਹ ਠੀਕ ਹੈ ਜਦੋਂ ਮਸੀਹ ਨੂੰ ਸੂਲੀ ਟਂਗਿਆ ਗਿਆ ਸੀ ਉਹ ਕਮਜ਼ੋਰ ਸੀ। ਪਰ ਹੁਣ ਉਹ ਪਰਮੇਸ਼ੁਰ ਦੀ ਸ਼ਕਤੀ ਰਾਹੀਂ ਜਿਉਂਦਾ ਹੈ। ਅਤੇ ਇਹ ਵੀ ਸੱਚ ਹੈ ਕਿ ਅਸੀਂ ਮਸੀਹ ਵਿੱਚ ਕਮਜ਼ੋਰ ਹਾਂ। ਪਰ ਅਸੀਂ ਤੁਹਾਡੀ ਖਾਤਿਰ ਪਰਮੇਸ਼ੁਰ ਦੀ ਸ਼ਕਤੀ ਦੁਆਰਾ ਮਸੀਹ ਨਾਲ ਜਿਉਂਵਾਂਗੇ।
5 ਆਪਣੇ ਆਪ ਦੀ ਪਰੀਖਿਆ ਕਰੋ ਅਤੇ ਵੇਖੋ ਕਿ ਕੀ ਤੁਸੀਂ ਆਸਥਾ ਵਿੱਚ ਜਿਉਂ ਰਹੇ ਹੋ? ਤੁਹਾਨੂੰ ਮਹਿਸੂਸ ਕਰਨਾ ਚਾਹੀਦਾ ਹੈ ਕਿ ਮਸੀਹ ਯਿਸੂ ਤੁਹਾਡੇ ਵਿੱਚ ਹੈ। ਪਰ ਜੇ ਤੁਸੀਂ ਪਰੀਖਿਆ ਵਿੱਚੋਂ ਫ਼ੇਲ ਹੋ ਗਏ ਤਾਂ ਮਸੀਹ ਤੁਹਾਡੇ ਅੰਦਰ ਨਹੀਂ ਰਹਿ ਰਿਹਾ।
6 ਪਰ ਮੈਨੂੰ ਉਮੀਦ ਹੈ ਕਿ ਤੁਸੀਂ ਦੇਖ ਲਵੋਂਗੇ ਕਿ ਅਸੀਂ ਪਰਖ ਵਿੱਚੋਂ ਫ਼ੇਲ ਨਹੀਂ ਹਾਂ।
7 ਅਸੀਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦੇ ਹਾਂ ਕਿ ਤੁਸੀਂ ਕੋਈ ਮਾਡ਼ਾ ਕੰਮ ਨਾ ਕਰੋ। ਕੀ ਇਹ ਗੱਲ ਮਹੱਤਵਪੂਰਣ ਨਹੀਂ ਹੈ ਕਿ ਇਹ ਲੋਕ ਵੇਖਣ ਕਿ ਅਸੀਂ ਪਰੀਖਿਆ ਵਿੱਚ ਸਫ਼ਲ ਹੋ ਗਏ ਹਾਂ। ਪਰ ਮਹੱਤਵਪੂਰਣ ਗੱਲ ਇਹ ਹੈ ਕਿ ਤੁਸੀਂ ਉਹੀ ਕਰੋ ਜੋ ਠੀਕ ਹੈ। ਭਾਵੇਂ ਇਹ ਲੱਗਦਾ ਹੈ ਕਿ ਅਸੀਂ ਪਰਖ ਵਿੱਚ ਅਸਫ਼ਲ ਹੋ ਗਏ ਹਾਂ।
8 ਅਸੀਂ ਕੁਝ ਵੀ ਨਹੀਂ ਕਰ ਸਕਦੇ ਜੋ ਸੱਚ ਦੇ ਵਿਰੁੱਧ ਹੈ। ਅਸੀਂ ਓਹੀ ਗੱਲਾਂ ਕਰ ਸਕਦੇ ਹਾਂ ਜਿਹਡ਼ੀਆਂ ਸੱਚ ਲਈ ਹਨ।
9 ਅਸੀਂ ਕਮਜ਼ੋਰ ਹੋਣ ਲਈ ਖੁਸ਼ ਹਾਂ ਜੇ ਤੁਸੀਂ ਤਾਕਤਵਰ ਹੋ। ਅਤੇ ਸਾਡੀ ਪ੍ਰਾਰਥਨਾ ਹੈ ਕਿ ਤੁਸੀਂ ਹੋਰ ਵਧੇਰੇ ਤਕਡ਼ੇ ਹੋਵੋ।
10 ਇਹ ਗੱਲਾਂ ਮੈਂ ਤੁਹਾਨੂੰ ਤੁਹਾਡੀ ਗੈਰ ਹਾਜ਼ਰੀ ਵਿੱਚ ਲਿਖ ਰਿਹਾ ਹਾਂ ਇਹ ਮੈਂ ਇਸ ਲਈ ਆਖ ਰਿਹਾ ਹਾਂ ਤਾਂ ਜੋ ਜਦੋਂ ਮੈਂ ਤੁਹਾਡੇ ਕੋਲ ਆਵਾਂ ਤਾਂ ਮੈਨੂੰ ਆਪਣੀ ਸ਼ਕਤੀ ਤੁਹਾਨੂੰ ਸਜ਼ਾ ਦੇਣ ਵਾਸਤੇ ਨਾ ਵਰਤਨੀ ਪਵੇ। ਪ੍ਰਭੂ ਨੇ ਇਹ ਸ਼ਕਤੀ ਮੈਨੂੰ ਤੁਹਾਨੂੰ ਤਕਡ਼ਾ ਬਨਾਉਣ ਲਈ ਪ੍ਰਦਾਨ ਕੀਤੀ ਹੈ। ਤੁਹਾਨੂੰ ਤਬਾਹ ਕਰਨ ਲਈ ਨਹੀਂ।
11 ਹੁਣ ਭਰਾਵੋ ਅਤੇ ਭੈਣੋ, ਤੁਹਾਨੂੰ ਅਲਵਿਦਾ। ਸੰਪੂਰਣ ਬਨਣ ਦੀ ਕੋਸ਼ਿਸ਼ ਕਰੋ। ਉਹੀ ਕਰੋ ਜੋ ਕੁਝ ਮੈਂ ਤੁਹਾਨੂੰ ਕਰਨ ਲਈ ਕਿਹਾ ਹੈ। ਇੱਕ ਦੂਸਰੇ ਨਾਲ ਸਹਿਮਤ ਹੋਵੋ ਅਤੇ ਸ਼ਾਂਤੀ ਵਿੱਚ ਜਿਉਂਵੋ। ਫ਼ੇਰ ਪ੍ਰੇਮ ਅਤੇ ਸ਼ਾਂਤੀ ਦਾ ਪਰਮੇਸ਼ੁਰ ਤੁਹਾਡੇ ਨਾਲ ਹੋਵੇਗਾ।
12 ਜਦੋਂ ਤੁਸੀਂ ਇੱਕ ਦੂਸਰੇ ਨੂੰ ਸ਼ੁਭਕਾਮਨਾ ਦਿਉ, ਤਾਂ ਇੱਕ ਦੂਸਰੇ ਨੂੰ ਇੱਕ ਪਵਿੱਤਰ ਚੁੰਮੀ ਦਿਉ।
13 ਪਰਮੇਸ਼ੁਰ ਦੇ ਸਭ ਪਵਿੱਤਰ ਲੋਕ ਤੁਹਾਡਾ ਸੁਆਗਤ ਕਰਦੇ ਹਨ।
14 ਪ੍ਰਭੂ ਯਿਸੂ ਮਸੀਹ ਦੀ ਕਿਰਪਾ, ਪਰਮੇਸ਼ੁਰ ਦਾ ਪਿਆਰ ਅਤੇ ਪਵਿੱਤਰ ਆਤਮਾ ਦੀ ਸਾਂਝ ਤੁਹਾਡੇ ਸਾਰਿਆਂ ਦੇ ਨਾਲ ਹੋਵੇ। ਆਮੀਨ।
×

Alert

×