English Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Assamese

Books

2 Corinthians Chapters

2 Corinthians 3 Verses

1 ਕੀ ਅਸੀਂ ਫ਼ੇਰ ਤੋਂ ਆਪਣੇ-ਆਪ ਬਾਰੇ ਸ਼ੇਖੀ ਮਾਰਨ ਲੱਗ ਪਏ ਹਾਂ? ਕੀ ਕੁਝ ਹੋਰ ਲੋਕਾਂ ਵਾਂਗ, ਸਾਨੂੰ ਵੀ ਤੁਹਾਡੇ ਕੋਲ ਪਰਿਚਯ ਪੱਤਰ ਲਿਆਉਣੇ ਚਾਹੀਦੇ ਹਨ ਜਾਂ ਤੁਹਾਥੋਂ ਇਹ ਪੱਤਰ ਲੈਣੇ ਚਾਹੀਦੇ ਹਨ।
2 ਤੁਸੀਂ ਖੁਦ ਸਾਡੇ ਪੱਤਰ ਹੋ। ਇਹ ਪੱਤਰ ਸਾਡੇ ਦਿਲਾਂ ਉੱਤੇ ਲਿਖਿਆ ਹੋਇਆ ਹੈ। ਸਾਰੇ ਲੋਕੀਂ ਇਸ ਨੂੰ ਜਾਣਦੇ ਹਨ ਅਤੇ ਇਸ ਨੂੰ ਪਢ਼ ਸਕਦੇ ਹਨ।
3 ਤੁਸੀਂ ਵਿਖਾਉ ਕਿ ਤੁਸੀਂ ਮਸੀਹ ਵੱਲੋਂ ਸਾਡੇ ਰਾਹੀਂ ਘਲਿਆ ਹੋਇਆ ਇੱਕ ਪੱਤਰ ਹੋ, ਇਹ ਪੱਤਰ ਸਿਆਹੀ ਨਾਲ ਨਹੀਂ ਲਿਖਿਆ ਹੋਇਆ ਪਰੰਤੂ ਜੀਵਿਤ ਪਰਮੇਸ਼ੁਰ ਦੇ ਆਤਮੇ ਨਾਲ ਲਿਖਿਆ ਹੋਇਆ ਹੈ। ਇਹ ਪੱਥਰੀ ਤਖਤੀ ਉੱਤੇ ਨਹੀਂ ਲਿਖਿਆ ਹੋਇਆ। ਇਹ ਮਨੁੱਖੀ ਹਿਰਦਿਆਂ ਉੱਤੇ ਲਿਖਿਆ ਹੋਇਆ ਹੈ।
4 ਅਸੀਂ ਇਹ ਗੱਲਾਂ ਇਸ ਲਈ ਆਖ ਸਕਦੇ ਹਾਂ ਕਿਉਂ ਜੁ ਅਸੀਂ ਮਸੀਹ ਦੇ ਰਾਹੀਂ ਪਰਮੇਸ਼ੁਰ ਅੱਗੇ ਪੂਰਾ ਯਕੀਨ ਰੱਖਦੇ ਹਾਂ।
5 ਮੇਰਾ ਇਹ ਮਤਲਬ ਨਹੀਂ ਕਿ ਅਸੀਂ ਇਹ ਕਹਿ ਸਕਦੇ ਹਾਂ ਕਿ ਅਸੀਂ ਕੋਈ ਵੀ ਨੇਕ ਕਾਰਜ ਖੁਦ ਕਰ ਸਕਦੇ ਹਾਂ। ਇਹ ਤਾਂ ਪਰਮੇਸ਼ੁਰ ਹੀ ਹੈ ਜਿਹਡ਼ਾ ਸਾਨੂੰ ਇਹ ਕਰਨ ਯੋਗ ਬਣਾਉਂਦਾ ਹੈ।
6 ਪਰਮੇਸ਼ੁਰ ਨੇ ਸਾਨੂੰ ਨਵੇਂ ਇਕਰਾਰ ਦੇ ਸੇਵਾਦਾਰ ਬਣਨ ਦੇ ਯੋਗ ਬਣਾਇਆ। ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਇਹ ਨਵਾਂ ਇਕਰਾਰਨਾਮਾ ਲਿਖਿਆ ਹੋਇਆ ਨੇਮ ਨਹੀਂ ਹੈ। ਇਹ ਆਤਮਾ ਦਾ ਹੈ। ਲਿਖਿਆ ਹੋਇਆ ਨੇਮ ਮੌਤ ਲਿਆਉਂਦਾ ਹੈ ਜਦ ਕਿ ਆਤਮਾ ਜੀਵਨ ਦਿੰਦਾ ਹੈ।
7 ਉਹ ਪੁਰਾਣਾ ਕਰਾਰ (ਸ਼ਰ੍ਹਾ) ਜਿਸਨੇ ਮੌਤ ਲਿਆਂਦੀ ਪੱਥਰ ਉੱਤੇ ਸ਼ਬਦਾ ਨਾਲ ਲਿਖਿਆ ਹੋਇਆ ਸੀ। ਇਹ ਪਰਮੇਸ਼ੁਰ ਦੇ ਗੌਰਵ ਨਾਲ ਆਇਆ। ਮੂਸਾ ਦਾ ਮੁਖ ਮਹਿਮਾ ਨਾਲ ਇੰਨਾ ਚਮਕ ਰਿਹਾ ਸੀ ਕਿ ਇਸਰਾਏਲੀ ਉਸ ਵੱਲ ਇੱਕ ਟਕ੍ਕ ਨਹੀਂ ਵੇਖ ਸਕੇ ਪਰ ਮਗਰੋਂ, ਇਹ ਮਹਿਮਾ ਫ਼ਿੱਕੀ ਪੈ ਗਈ।
8 ਇਸ ਲਈ, ਉਹ ਕਰਾਰ ਜਿਹਡ਼ਾ ਆਤਮਾ ਲਿਆਇਆ ਸੱਚ ਮੁੱਚ ਹੀ ਮਹਾਨ ਮਹਿਮਾ ਰੱਖਦਾ ਹੈ।
9 ਭਾਵ ਇਹ ਹੈ; ਕਿ ਉਹ ਪੁਰਾਣਾ ਕਰਾਰ ਜੋ ਲੋਕਾਂ ਦੇ ਪਾਪਾਂ ਦੇ ਦੋਸ਼ੀ ਹੋਣ ਦਾ ਨਿਰਣਾ ਕਰਦਾ ਹੈ, ਹਾਲੇ ਵੀ ਉਸਦੀ ਮਹਿਮਾ ਸੀ। ਤਾਂ ਅਜਿਹਾ ਨਵਾਂ ਕਰਾਰ, ਜਿਹਡ਼ਾ ਲੋਕਾਂ ਨੂੰ ਧਰਮੀ ਬਣਾਉਂਦਾ ਹੈ, ਨਿਸ਼ਚਿਤ ਹੀ ਮਹਾਨ ਮਹਿਮਾ ਰੱਖਦਾ ਹੈ।
10 ਉਸ ਪੁਰਾਣੇ ਕਰਾਰ ਦੀ ਮਹਿਮਾ ਸੀ। ਪਰ ਜਦੋਂ ਪੁਰਾਣੀ ਮਹਿਮਾ ਦੀ ਸਮਾਨਤਾ ਨਵੇਂ ਕਰਾਰ ਦੀ ਵਡੇਰੀ ਮਹਿਮਾ ਨਾਲ ਕੀਤੀ ਜਾਂਦੀ ਹੈ ਤਾਂ ਇਹ ਆਪਣੀ ਮਹਿਮਾ ਗੁਆ ਲੈਂਦਾ ਹੈ।
11 ਜੇ ਉਹ ਨਵਾਂ ਕਰਾਰ ਜਿਹਡ਼ਾ ਮਹਿਮਾ ਨਾਲ ਆਇਆ, ਫ਼ਿੱਕਾ ਹੋ ਸਕਦਾ ਹੈ, ਤਾਂ ਨਵਾਂ ਕਰਾਰ, ਜਿਹਡ਼ਾ ਸਦੀਵੀ ਜਾਰੀ ਰਹੇਗਾ, ਮਹਾਨ ਮਹਿਮਾ ਰੱਖਦਾ ਹੈ।
12 ਸਾਨੂੰ ਇਸ ਗੱਲ ਦੀ ਉਮੀਦ ਹੈ, ਇਸ ਲਈ ਅਸੀਂ ਬਹੁਤ ਬਹਾਦੁਰ ਹਾਂ।
13 ਅਸੀਂ ਮੂਸਾ ਵਾਂਗ ਨਹੀਂ ਹਾਂ। ਮੂਸਾ ਨੇ ਆਪਣਾ ਚਿਹਰਾ ਢਕਣ ਲਈ ਇੱਕ ਪੱਲਾ ਪਾਇਆ ਹੋਇਆ ਸੀ, ਤਾਂ ਜੋ ਇਸਰਾਏਲ ਦੇ ਲੋਕ ਉਸ ਮਹਿਮਾ ਵੱਲ ਇੱਕ ਟਕ੍ਕ ਨਾ ਵੇਖਣ ਜੋ ਜਲਦੀ ਹੀ ਫ਼ਿੱਕੀ ਹੋ ਰਹੀ ਸੀ।
14 ਪਰ ਉਨ੍ਹਾਂ ਦੇ ਮਨਾਂ ਨੂੰ ਤਾਲੇ ਲੱਗੇ ਹੋਏ ਸਨ। ਉਹ ਸਮਝ ਨਹੀਂ ਸਕੇ ਸੀ। ਅੱਜ ਦੇ ਦਿਨ ਤੱਕ ਵੀ, ਜਦੋਂ ਪੁਰਾਣਾ ਕਰਾਰ ਪਢ਼ਿਆ ਜਾਂਦਾ ਹੈ ਤਾਂ ਉਹੀ ਪਰਦਾ ਉਨ੍ਹਾਂ ਦੇ ਅਰਥਾਂ ਨੂੰ ਢਕ ਲੈਂਦਾ ਹੈ। ਇਹ ਪਰਦਾ ਨਹੀਂ ਹਟਾਇਆ ਗਿਆ। ਇਹ ਤਾਂ ਕੇਵਲ ਮਸੀਹ ਦੇ ਰਾਹੀਂ ਹੀ ਹਟਾਇਆ ਗਿਆ ਹੈ।
15 ਹੁਣ ਵੀ, ਜਦੋਂ ਮੂਸਾ ਦਾ ਨੇਮ ਪਢ਼ਿਆ ਜਾਂਦਾ ਹੈ ਤਾਂ ਇੱਕ ਪਰਦਾ ਉਨ੍ਹਾਂ ਦੇ ਮਨਾਂ ਉੱਤੇ ਪਿਆ ਹੁੰਦਾ ਹੈ।
16 ਪਰ ਜਦੋਂ ਕੋਈ ਵਿਅਕਤੀ ਬਦਲਦਾ ਹੈ ਹੈ ਅਤੇ ਪ੍ਰਭੂ ਵੱਲ ਪਰਤਦਾ ਹੈ, ਤਾਂ ਪਰਦਾ ਹਟ ਜਾਂਦਾ ਹੈ।
17 ਇਥੇ ਸ਼ਬਦ “ਪ੍ਰਭੂ” ਆਤਮਾ ਨਾਲ ਸੰਬੰਧਿਤ ਹੈ। ਅਤੇ ਜਿਥੇ ਕਿਤੇ ਪ੍ਰਭੂ ਦਾ ਆਤਮਾ ਹੈ ਉਥੇ ਆਜ਼ਾਦੀ ਹੈ।
18 ਅਤੇ ਸਾਡੇ ਚਿਹਰੇ ਢਕੇ ਹੋਏ ਨਹੀਂ ਹਨ। ਅਸੀਂ ਸਾਰੇ ਪ੍ਰਭੂ ਦੀ ਮਹਿਮਾ ਨੂੰ ਦਰਸ਼ਾਉਂਦੇ ਹਾਂ ਅਸੀਂ ਬਦਲਕੇ ਉਸੇ ਵਰਗੇ ਬਣ ਰਹੇ ਹਾਂ ਇਹ ਤਬਦੀਲੀ ਸਾਡੇ ਲਈ ਵਧੇਰੇ ਮਹਾਨ ਮਹਿਮਾ ਲਿਆਉਂਦੀ ਹੈ। ਇਹ ਮਹਿਮਾ ਪ੍ਰਭੂ ਵੱਲੋਂ ਆਉਂਦੀ ਹੈ ਜੋ ਕਿ ਆਤਮਾ ਹੈ।
×

Alert

×