Indian Language Bible Word Collections
Acts 13:1
Acts Chapters
Acts 13 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Acts Chapters
Acts 13 Verses
1
|
ਅੰਤਾਕਿਯਾ ਦੇ ਗਿਰਜੇ ਵਿੱਚ ਕਫੀ ਨਬੀ ਅਤੇ ਉਪਦੇਸ਼ਕ ਸਨ। ਉਹ ਸਨ; ਬਰਨਬਾਸ, ਸ਼ਿਮਓਨ, ਜੋ ਨੀਗਰ ਵੀ ਕਹਾਉਂਦਾ ਸੀ, ਕੂਰੈਨੇ ਦੇ ਸ਼ਹਿਰ ਤੋਂ ਲੂਕਿਯੁਸ, ਮਨਏਨ ਜੋ ਕਿ ਹੇਰੋਦੇਸ ਨਾਲ ਪਲਿਆ ਸੀ, ਅਤੇ ਸੌਲੁਸ। |
2
|
ਇਹ ਸਾਰੇ ਪ੍ਰਭੂ ਦੀ ਉਸਤਤਿ ਕਰਦੇ ਅਤੇ ਵਰਤ ਰਖਦੇ ਸਨ ਤਾਂ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਲਈ ਅਲੱਗ ਕਰੋ, ਜਿਸ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ। |
3
|
ਤਦ ਉਨ੍ਹਾਂ ਨੇ ਵਰਤ ਰਖੇ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ। ਉਨ੍ਹਾਂ ਨੇ ਆਪਣੇ ਹੱਥ ਉਨ੍ਹਾਂ ਦੇ ਸਿਰ ਤੇ ਰਖੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਰਸਤੇ ਭੇਜ ਦਿੱਤਾ। |
4
|
ਦੋਨੋਂ ਜਣੇ ਪਵਿੱਤਰ ਆਤਮਾ ਦੁਆਰਾ ਸਿਲੂਕਿਯਾ ਨੂੰ ਭੇਜੇ ਗਏ ਸਨ। ਅਤੇ ਉਥੋਂ ਜਹਾਜ ਰਾਹੀਂ ਕੁਪਰੁਸ ਦੇ ਜ਼ਜ਼ੀਰੇ ਤੇ। |
5
|
ਜਦੋਂ ਬਰਨਬਾਸ ਅਤੇ ਸੌਲੁਸ ਸਲਮੀਸ ਦੇ ਸ਼ਹਿਰ ਪਹੁੰਚੇ ਉਨ੍ਹਾਂ ਨੇ ਯਹੂਦੀਆਂ ਦੇ ਪ੍ਰਾਰਥਨਾ ਅਸਥਾਨ ਵਿੱਚ ਪਰਮੇਸ਼ੁਰ ਦੇ ਬਚਨ ਦਾ ਪ੍ਰਚਾਰ ਕੀਤਾ। ਯੂਹੰਨਾ ਮਰਕੁਸ ਉਸ ਵਕਤ ਮਦਦ ਲਈ ਉਨ੍ਹਾਂ ਦੇ ਨਾਲ ਸੀ। |
6
|
ਉਹ ਸਾਰੇ ਟਾਪੂ ਵਿੱਚ ਫ਼ਿਰਦੇ-ਫ਼ਿਰਦੇ ਪਾਫ਼ੁਸ ਪਹੁੰਚੇ। ਪਾਫ਼ੁਸ ਦੇ ਸ਼ਹਿਰ ਵਿੱਚ, ਉਹ ਇੱਕ ਯਹੂਦੀ ਆਦਮੀ ਨੂੰ ਮਿਲੇ ਜੋ ਜਾਦੂ ਕਰਦਾ ਸੀ। ਉਸਦਾ ਨਾਂ ਸੀ ਬਰਯੇਸੂਸ। ਉਹ ਝੂਠਾ ਨਬੀ ਸੀ। |
7
|
ਬਰਯੇਸੂਸ ਹਮੇਸ਼ਾ ਸਰਗੀਊਸ ਪੌਲੁਸ ਜੋ ਕਿ ਗਵਰਨਰ ਸੀ ਉਸਦੇ ਨੇਡ਼ੇ ਰਹਿੰਦਾ ਸੀ। ਸਰਗੀਊਸ ਪੌਲੁਸ ਸਿਆਣਾ ਮਨੁੱਖ ਸੀ। ਉਸਨੇ ਬਰਨਬਾਸ ਅਤੇ ਸੌਲੁਸ ਨੂੰ ਵੀ ਆਪਣੇ ਘਰ ਸੱਦਾ ਦਿੱਤਾ ਕਿਉਂਕਿ ਉਹ ਪ੍ਰਭੂ ਦਾ ਸੰਦੇਸ਼ ਸੁਣਨਾ ਚਾਹੁੰਦਾ ਸੀ। |
8
|
ਪਰ ਇਲਮਾਸ ਜਾਦੂਗਰ, (ਇਲਮਾਸ ਬਰਯੇਸੂਮ ਦਾ ਯੂਨਾਨੀ ਨਾਮ ਹੈ) ਉਨ੍ਹਾਂ ਦੇ ਵਿਰੋਧ ਵਿੱਚ ਸੀ। ਇਲਮਾਸ ਨੇ ਰਾਜਪਾਲ ਨੂੰ ਉਸਦੀ ਆਸਥਾ ਕਬੂਲਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ। |
9
|
ਪਰ ਸੌਲੁਸ ਪਵਿੱਤਰ ਆਤਮਾ ਨਾਲ ਭਰਪੂਰ ਸੀ (ਸੌਲੁਸ ਨੂੰ ਪੌਲੁਸ ਵੀ ਆਖਿਆ ਜਾਂਦਾ ਹੈ) ਪੌਲੁਸ ਨੇ ਇਲਮਾਸ ਵੱਲ ਵੇਖਿਆ, |
10
|
ਅਤੇ ਕਿਹਾ, “ਤੂੰ, ਹੇ ਸ਼ੈਤਾਨ ਦੀ ਔਲਾਦ ਇਲਮਾਸ, ਹਰ ਠੀਕ ਵਸਤ ਦਾ ਦੁਸ਼ਮਨ ਹੈ। ਤੂੰ ਬੁਰਿਆਈ ਅਤੇ ਝੂਠਾਂ ਨਾਲ ਭਰਪੂਰ ਹੈਂ। ਤੂੰ ਹਮੇਸ਼ਾ ਪ੍ਰਭੂ ਦੇ ਸੱਚ ਨੂੰ ਝੂਠ ਵਿੱਚ ਬਦਲ ਕੇ ਦੱਸਿਆ ਹੈ। |
11
|
ਹੁਣ ਪ੍ਰਭੂ ਤੈਨੂੰ ਛੁਹੇਗਾ ਅਤੇ ਤੈਨੂੰ ਅੰਨ੍ਹਾ ਕਰ ਦੇਵੇਗਾ। ਕੁਝ ਦੇਰ ਲਈ ਤੂੰ ਕੁਝ ਵੀ ਦੇਖ ਨਹੀਂ ਸਕੇਂਗਾ, ਇਥੋਂ ਤੱਕ ਕਿ ਸੂਰਜ ਦੀ ਰੌਸ਼ਨੀ ਵੀ ਤੈਨੂੰ ਨਹੀਂ ਦਿਸੇਗੀ।” ਫ਼ਿਰ ਇਲਮਾਸ ਲਈ ਸਭ ਕੁਝ ਹਨੇਰਾ ਹੋ ਗਿਆ ਅਤੇ ਉਹ ਆਸੇ-ਪਾਸੇ ਕਿਸੇ ਨੂੰ ਲਭਣ ਲੱਗਾ ਜੋ ਉਸ ਦਾ ਹੱਥ ਫ਼ਡ਼ਕੇ ਉਸਦੀ ਅਗਵਾਈ ਕਰੇ। |
12
|
ਜਦੋਂ ਰਾਜਪਾਲ ਨੇ ਇਹ ਘਟਨਾ ਵੇਖੀ, ਉਹ ਪ੍ਰਭੂ ਦੇ ਉਪਦੇਸ਼ ਤੇ ਹੈਰਾਨ ਸੀ ਅਤੇ ਵਿਸ਼ਵਾਸ ਕੀਤਾ। |
13
|
ਪੌਲੁਸ ਅਤੇ ਉਸ ਨਾਲ ਜਿਹਡ਼ੇ ਹੋਰ ਲੋਕ ਸਨ ਪਾਫ਼ੁਸ ਤੋਂ ਜਹਾਜ਼ ਵਿਚ ਚਢ਼ਕੇ ਪਮਫ਼ੁਲਿਯਾ ਸ਼ਹਿਰ ਦੇ ਪਰਗਾ ਇਲਾਕੇ ਵਿੱਚ ਆਏ ਅਤੇ ਯੂਹੰਨਾ ਉਨ੍ਹਾਂ ਤੋਂ ਵਖ ਹੋਕੇ ਯਰੂਸ਼ਲਮ ਨੂੰ ਮੁਡ਼ ਗਿਆ। |
14
|
ਪਰ ਉਨ੍ਹਾਂ ਨੇ ਪਰਗਾ ਤੋਂ ਆਪਣਾ ਸਫ਼ਰ ਜਾਰੀ ਰੱਖਿਆ ਅਤੇ ਪਿਸਿਦਿਯਾ ਦੇ ਨੇਡ਼ੇ ਅੰਤਾਕਿਯਾ ਨੂੰ ਗਏ। ਅੰਤਾਕਿਯਾ ਵਿੱਚ ਸਬਤ ਦੇ ਦਿਨ ਉਹ ਯਹੂਦੀਆਂ ਦੇ ਪ੍ਰਾਰਥਨਾ ਸਥਾਨ ਤੇ ਗਏ ਅਤੇ ਉਥੇ ਜਾਕੇ ਬੈਠ ਗਏ। |
15
|
ਤੁਰੇਤ ਦੇ ਨਿਯਮ ਅਤੇ ਨਬੀਆਂ ਦੀਆਂ ਲਿਖਤਾਂ ਉਥੇ ਪਢ਼ੀਆਂ ਗਈਆਂ। ਉਸਤੋਂ ਬਾਅਦ ਪ੍ਰਾਰਥਨਾ ਸਥਾਨ ਦੇ ਆਗੂਆਂ ਨੇ ਪੌਲੁਸ ਅਤੇ ਬਰਨਬਾਸ ਨੂੰ ਸੁਨੇਹਾ ਭੇਜਿਆ, “ਹੇ ਭਰਾਵੋ, ਜੇ ਤੁਹਾਡੇ ਕੋਲ ਇਨ੍ਹਾਂ ਲੋਕਾਂ ਲਈ ਕੋਈ ਉਤਸਾਹ ਦੇ ਬਚਨ ਹਨ ਤਾਂ ਕਿਰਪਾ ਕਰਕੇ ਬੋਲੋ।” |
16
|
ਤੱਦ ਪੌਲੁਸ ਉਠ ਖਢ਼ਾ ਹੋਇਆ, ਉਸਨੇ ਆਪਣਾ ਹੱਥ ਉੱਪਰ ਚੁਕਿਆ ਅਤੇ ਆਖਿਆ, “ਮੇਰੇ ਯਹੂਦੀ ਭਰਾਵੋ ਅਤੇ ਹੋਰ ਦੂਜੇ ਲੋਕੋ, ਜੋ ਪਰਮੇਸ਼ੁਰ ਦੀ ਉਪਾਸਨਾ ਕਰਦੇ ਹੋ, ਕਿਰਪਾ ਕਰਕੇ ਸੁਣੋ। |
17
|
ਇਸਰਾਏਲੀਆਂ ਦੇ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨੂੰ ਚੁਣਿਆ ਹੈ ਅਤੇ ਉਨਹਆਂ ਨੂੰ ਵਧਣ ਵਿੱਚ ਉਦੋਂ ਮਦਦ ਕੀਤੀ ਜਦੋਂ ਉਹ ਮਿਸਰ ਵਿੱਚ ਅਜਨਬੀਆਂ ਵਾਂਗ ਸਨ। ਉਹ ਉਨ੍ਹਾਂ ਨੂੰ ਮਹਾਨ ਸ਼ਕਤੀ ਨਾਲ ਬਾਹਰ ਲਿਆਇਆ। |
18
|
ਤੇ ਉਜਾਡ਼ ਦੇ ਚਾਲ੍ਹੀ ਵਰ੍ਹੇ ਪ੍ਰਭੂ ਨੇ ਉਨ੍ਹਾਂ ਨਾਲ ਬਡ਼ਾ ਧੀਰਜ ਵਰਤਿਆ। |
19
|
ਪਰਮੇਸ਼ੁਰ ਨੇ ਕਨਾਨ ਦੀ ਜ਼ਮੀਨ ਵਿੱਚ ਸੱਤ ਕੌਮਾਂ ਨੂੰ ਨਸ਼ਟ ਕੀਤਾ। ਉਸਨੇ ਉਨ੍ਹਾਂ ਦੀ ਧਰਤੀ ਆਪਣੇ ਲੋਕਾਂ ਨੂੰ ਦਿੱਤੀ |
20
|
ਇਹ ਸਭ ਲਗਭੱਗ ਚਾਰ ਸੌ ਪੰਜਾਹ ਵਰ੍ਹਿਆਂ ਵਿੱਚ ਵਾਪਰਿਆ। “ਇਸਤੋਂ ਬਾਅਦ ਉਸਨੇ ਸਮੂਏਲ ਨਬੀ ਤੀਕ ਉਨ੍ਹਾਂ ਨੂੰ ਨਿਆਂਈ ਦਿੱਤੇ। |
21
|
ਇਸਤੋਂ ਮਗਰੋਂ ਲੋਕਾਂ ਨੇ ਬਾਦਸ਼ਾਹ ਮੰਗਿਆ। ਪ੍ਰਭੂ ਨੇ ਉਨ੍ਹਾਂ ਨੂੰ ਕੀਸ਼ ਦਾ ਪੁੱਤਰ ਸ਼ਾਊਨ ਦਿੱਤਾ। ਸੌਲੁਸ ਬਿਨਯਾਮੀਨ ਦੇ ਵੰਸ਼ ਵਿੱਚੋਂ ਸੀ ਅਤੇ ਚਾਲ੍ਹੀ ਸਾਲਾਂ ਤੱਕ ਰਾਜਾ ਸੀ। |
22
|
ਪ੍ਰਭੂ ਨੇ ਸੌਲੁਸ ਤੋਂ ਬਾਅਦ ਦਾਊਦ ਨੂੰ ਉਨ੍ਹਾਂ ਦਾ ਬਾਦਸ਼ਾਹ ਬਣਾਇਆ। ਪ੍ਰਭੂ ਨੇ ਦਾਊਦ ਬਾਰੇ ਇਉਂ ਕਿਹਾ, ‘ਯੱਸੀ ਦਾ ਪੁੱਤਰ, ‘ਦਾਊਦ’ ਮੈਂ ਉਸਨੂੰ ਆਪਣੇ ਦਿਲ ਦੀਆਂ ਇੱਛਾਵਾਂ ਅਨੁਸਾਰ ਪਾਇਆ। ਉਹ ਉਹੀ ਕਰੇਗਾ ਜੋ ਮੈਂ ਉਸਤੋਂ ਕਰਾਉਣਾ ਚਾਹੁੰਦਾ ਹਾਂ।’ |
23
|
ਪਰਮੇਸ਼ੁਰ ਆਪਣੇ ਵਾਅਦੇ ਅਨੁਸਾਰ ਇਸਰਾਏਲ ਨੂੰ ਇੱਕ ਮੁਕਤੀਦਾਤਾ ਲਿਆਇਆ ਹੈ। ਯਿਸੂ ਉਹੀ ਔਲਾਦ ਹੈ। |
24
|
ਯਿਸੂ ਦੇ ਆਉਣ ਤੋਂ ਪਹਿਲਾਂ ਯੂਹੰਨਾ ਨੇ ਸਾਰੇ ਯਹੂਦੀ ਲੋਕਾਂ ਵਿੱਚ ਪਰਚਾਰ ਕੀਤਾ। ਉਸਨੇ ਲੋਕਾਂ ਨੂੰ ਤੌਬਾ ਕਰਕੇ ਬਪਤਿਸਮਾ ਲੈਣ ਦਾ ਪਰਚਾਰ ਕੀਤਾ। |
25
|
ਜਦੋਂ ਯੂਹੰਨਾ ਆਪਣਾ ਕੰਮ ਖਤਮ ਕਰ ਰਿਹਾ ਸੀ ਤਾਂ ਉਸਨੇ ਕਿਹਾ, ‘ਤੁਸੀਂ ਮੈਨੂੰ ਕੀ ਸਮਝਦੇ ਹੋਂ? ਮੈਂ ਮਸੀਹ ਨਹੀਂ ਹਾਂ। ਵੇਖੋ, ਉਹ ਮੈਥੋਂ ਬਾਅਦ ਆਵੇਗਾ। ਮੈਂ ਉਸਦੇ ਪੈਰ ਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।’ |
26
|
“ਮੇਰੇ ਭਰਾਵੋ। ਅਬਰਾਹਾਮ ਦੀ ਅੰਸ਼ ਦੇ ਪੁੱਤਰੋ ਅਤੇ ਗੈਰ ਕੌਮਾਂ ਦੇ ਲੋਕੋ, ਤੁਹਾਡੇ ਵਿੱਚੋਂ, ਜਿਹਡ਼ੇ ਪਰਮੇਸ਼ੁਰ ਦੀ ਉਪਾਸਨਾ ਕਰਦੇ ਹੋ, ਸੁਣੋ। ਮੁਕਤੀ ਦਾ ਇਹ ਸੰਦੇਸ਼ ਸਾਨੂੰ ਭੇਜਿਆ ਗਿਆ ਹੈ। |
27
|
ਕਿਉਂਕਿ ਯਰੂਸ਼ਲਮ ਦੇ ਰਹਿਣ ਵਾਲੇ ਲੋਕਾਂ ਅਤੇ ਉਨ੍ਹਾਂ ਦੇ ਆਗੂਆਂ ਨੇ ਇਹ ਮਹਿਸੂਸ ਨਹੀਂ ਕੀਤਾ ਕਿ ਯਿਸੂ ਮੁਕਤੀਦਾਤਾ ਸੀ। ਅਤੇ ਉਹ ਨਬੀਆਂ ਦੇ ਲਿਖੇ ਬਚਨਾਂ ਨੂੰ ਨਾ ਸਮਝੇ ਜੋ ਹਰ ਸਬਤ ਦੇ ਦਿਨ ਪਢ਼ੇ ਜਾਂਦੇ ਹਨ। ਉਨ੍ਹਾਂ ਨੇ ਉਸ ਦੀ ਨਿਖੇਧੀ ਕੀਤੀ। ਭਾਵੇਂ ਉਨ੍ਹਾਂ ਨੇ ਨਬੀਆਂ ਦੇ ਬਚਨਾਂ ਨੂੰ ਸਮਝਿਆ ਤੇ ਪੂਰਾ ਕੀਤਾ। |
28
|
ਭਾਵੇਂ ਉਨ੍ਹਾਂ ਲੋਕਾਂ ਨੂੰ ਯਿਸੂ ਦੇ ਵਿੱਚ ਕੂਲ ਦੇ ਲਾਇਕ ਕੋਈ ਦੋਸ਼ ਨਹੀਂ ਸੀ, ਲਭਿਆ ਤਾਂ ਵੀ ਉਨ੍ਹਾਂ ਨੇ ਪਿਲਾਤੁਸ ਦੇ ਅੱਗੇ ਅਰਜ਼ ਕੀਤੀ ਕਿ ਉਸਨੂੰ ਜਾਨੋ ਮਾਰ ਦਿੱਤਾ ਜਾਵੇ। |
29
|
ਜੋ ਕੁਝ ਪੋਥੀਆਂ ਵਿੱਚ ਯਿਸੂ ਨਾਲ ਵਾਪਰਨ ਬਾਰੇ ਲਿਖਿਆ ਹੋਇਆ ਸੀ ਇਨ੍ਹਾਂ ਯਹੂਦੀਆਂ ਨੇ ਉਹ ਸਭ ਕੁਝ ਭੈਡ਼ ਯਿਸੂ ਨਾਲ ਕੀਤਾ। ਉਸਤੋਂ ਬਾਅਦ ਉਨ੍ਹਾਂ ਨੇ ਯਿਸੂ ਨੂੰ ਸਲੀਬ ਤੋਂ ਲਾਹਿਆ ਅਤੇ ਉਸਨੂੰ ਕਬਰ ਵਿੱਚ ਦਫ਼ਨਾ ਦਿੱਤਾ। |
30
|
ਪਰ ਪ੍ਰਭੂ ਨੇ ਫ਼ਿਰ ਉਸਨੂੰ ਮੁਰਦੇ ਤੋਂ ਜਿਵਾਲਿਆ। |
31
|
ਇਸਤੋਂ ਬਾਅਦ, ਬਹੁਤ ਦਿਨਾਂ ਮਗਰੋਂ ਯਿਸੂ ਉਨ੍ਹਾਂ ਲੋਕਾਂ ਨੂੰ ਦਿਖਾਈ ਦਿੰਦਾ ਰਿਹਾ ਜਿਹਡ਼ੇ ਗਲੀਲ ਤੋਂ ਯਰੂਸ਼ਲਮ ਨੂੰ ਉਸ ਦੇ ਨਾਲ ਆਏ ਸਨ, ਅਤੇ ਹੁਣ ਉਹ ਇਸ ਸੰਬੰਧੀ ਲੋਕਾਂ ਨੂੰ ਪਰਤਾਵਾ ਦੇ ਰਹੇ ਹਨ। |
32
|
ਸੀਂ ਤੁਹਾਨੂੰ ਉਸ ਵਾਅਦੇ ਦੀ ਖੁਸ਼ਖਬਰੀ ਸੁਣਾਉਂਦੇ ਹਾਂ ਜਿਹਡ਼ਾ ਸਾਡੇ ਬਜ਼ੁਰਗਾਂ ਨਾਲ ਕੀਤਾ ਗਿਆ ਸੀ। |
33
|
ਸੀਂ ਉਨ੍ਹਾਂ ਦੇ ਬੱਚੇ ਹਾਂ ਅਤੇ ਪਰਮੇਸ਼ੁਰ ਨੇ ਹੁਣ ਯਿਸੂ ਨੂੰ ਮੁਰਦੇ ਤੋਂ ਉਠਾ ਕਿ ਸਾਡੇ ਨਾਲ ਆਪਣਾ ਵਾਅਦਾ ਪੂਰਾ ਕੀਤਾ ਹੈ। ਜਿਵੇਂ ਦੂਜੇ ਜ਼ਬੂਰ ਵਿੱਚ ਵੀ ਇਸ ਬਾਰੇ ਇਵੇਂ ਲਿਖਿਆ ਹੈ; ‘ਤੂੰ ਮੇਰਾ ਪੁੱਤਰ ਹੈਂ ਅੱਜ ਮੈਂ ਤੇਰਾ ਪਿਤਾ ਬਣਿਆ ਹਾਂ।’ ਜ਼ਬੂਰ 2:7 |
34
|
ਪਰਮੇਸ਼ੁਰ ਨੇ ਯਿਸੂ ਨੂੰ ਮੁਰਦੇ ਤੋਂ ਜਿਵਾਇਆ। ਉਹ ਕਦੇ ਵੀ ਕਬਰ ਵੱਲ ਕਖ ਹੋਣ ਲਈ ਵਾਪਸ ਨਹੀਂ ਜਾਵੇਗਾ। ਇਸ ਲਈ ਪ੍ਰਭੂ ਨੇ ਕਿਹਾ; ‘ਜੋ ਮੈਂ ਦਾਊਦ ਨੂੰ ਸੱਚੇ ਅਤੇ ਪਵਿੱਤਰ ਵਚਨ ਦਿੱਤੇ, ਉਹ ਤੁਹਾਨੂੰ ਦੇਵਾਂਗਾ।’ |
35
|
ਪਰ ਦੂਜੀ ਜਗ਼੍ਹਾ ਇਹ ਆਖਦਾ ਹੈ; ‘ਤੂੰ ਆਪਣੇ ਪਵਿੱਤਰ ਪੁਰਖ ਨੂੰ ਕਬਰਾਂ ਵਿੱਚ ਸਡ਼ਨ ਨਹੀਂ ਦੇਵੇਗਾ।’ ਜ਼ਬੂਰ 16:10 |
36
|
ਦਾਊਦ, ਨੇ ਆਪਣੇ ਸਮੇਂ ਵਿੱਚ ਪਰਮੇਸ਼ੁਰ ਦੀ ਇੱਛਾ ਪੂਰੀ ਕੀਤੀ ਅਤੇ ਮਰ ਗਿਆ। ਫ਼ੇਰ ਉਹ ਆਪਣੇ ਪਿਉ-ਦਾਦਿਆਂ ਨਾਲ ਦਫ਼ਨਾਇਆ ਗਿਆ। ਅਤੇ ਉਸਦਾ ਸ਼ਰੀਰ ਕਬਰ ਵਿੱਚ ਸਡ਼ ਗਿਆ। |
37
|
ਪਰ ਉਹ ਇੱਕ, ਜਿਸਨੂੰ ਪਰਮੇਸ਼ੁਰ ਨੇ ਜੀਵਨ ਵੱਲ ਉਠਾਇਆ, ਕਬਰ ਵਿੱਚ ਨਹੀਂ ਸਡ਼ਿਆ। |
38
|
[This verse may not be a part of this translation] |
39
|
[This verse may not be a part of this translation] |
40
|
ਸੁਚੇਤ ਰਹੋ ਤਾਂ ਕਿ ਜੋ ਨਬੀਆਂ ਨੇ ਆਖਿਆ ਹੈ ਤੁਹਾਡੇ ਨਾਲ ਨਹੀਂ ਵਾਪਰੇਗਾ। |
41
|
‘ਨਿੰਦਕੋ ਸੁਣੋ। ਅਚਰਜ ਮੰਨੋ ਅਤੇ ਦਫ਼ਾ ਹੋ ਜਾਓ। ਕਿਉਂਕਿ ਤੁਹਾਡੇ ਸਮੇਂ ਵਿੱਚ ਮੈਂ ਕੁਝ ਅਜਿਹਾ ਕਰਾਂਗਾ ਜਿਸਤੇ ਤੁਸੀਂ ਕਦੇ ਵੀ ਵਿਸ਼ਵਾਸ ਨਹੀਂ ਕਰੋਂਗੇ, ਭਾਵੇਂ ਕੋਈ ਤੁਹਾਨੂੰ ਇਹ ਦੱਸੇ।”‘ ਹਬ੍ਬਕੂਕ 1:5 |
42
|
ਜਦੋਂ ਪੌਲੁਸ ਅਤੇ ਬਰਨਬਾਸ ਸਭਾ ਦਾ ਅਸਥਾਨ ਛੱਡ ਰਹੇ ਸਨ, ਲੋਕਾਂ ਨੇ ਉਨ੍ਹਾਂ ਨੂੰ ਅਗਲੇ ਸਬਤ ਦੇ ਦਿਨ ਫ਼ਿਰ ਆਉਣ ਅਤੇ ਇਨ੍ਹਾਂ ਗੱਲਾਂ ਬਾਰੇ ਹੋਰ ਗੱਲਾਂ ਦੱਸਣ ਲਈ ਅਰਜੋਈ ਕੀਤੀ। |
43
|
ਉਸ ਸਭਾ ਤੋਂ ਬਾਅਦ ਬਹੁਤ ਸਾਰੇ ਯਹੂਦੀਆਂ ਨੇ ਉਥੇ ਉਨ੍ਹਾਂ ਦਾ ਸਾਥ ਕੀਤਾ। ਉਨ੍ਹਾਂ ਵਿੱਚ ਉਥੇ ਬਹੁਤ ਸਾਰੇ ਲੋਕ ਸਨ ਜਿਨ੍ਹਾਂ ਨੇ ਧਰਮ ਬਦਲੀ ਕਰਕੇ ਯਹੂਦੀ ਧਰਮ ਅਪਣਾ ਲਿਆ ਸੀ ਅਤੇ ਉਹ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰ ਰਹੇ ਸਨ। ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਸਮਝਾਇਆ ਕਿ ਤੁਸੀਂ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ। |
44
|
ਅਗਲੇ ਸਬਤ ਦੇ ਦਿਨ ਸ਼ਹਿਰ ਦੇ ਤਕਰੀਬਨ ਸਾਰੇ ਲੋਕ ਪ੍ਰਭੂ ਦੇ ਬਚਨਾਂ ਨੂੰ ਸੁਣਨ ਲਈ ਇਕਠੇ ਹੋਏ। |
45
|
ਯਹੂਦੀਆਂ ਨੇ ਇਨ੍ਹਾਂ ਸਾਰੇ ਲੋਕਾਂ ਨੂੰ ਵੇਖਿਆ। ਤਾਂ ਉਹ ਈਰਖਾ ਨਾਲ ਭਰ ਗਏ ਅਤੇ ਉਨ੍ਹਾਂ ਨੇ ਬਹੁਤ ਮਾਡ਼ਾ ਕਿਹਾ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਲੱਗੇ। |
46
|
ਪਰ ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਖੁਲ੍ਹੇ ਤੌਰ ਤੇ ਆਖਿਆ, “ਸਾਨੂੰ ਪਰਮੇਸ਼ੁਰ ਦਾ ਸੰਦੇਸ਼ ਪਹਿਲਾਂ ਤੁਹਾਨੂੰ ਯਹੂਦੀਆਂ ਨੂੰ ਦੇਣਾ ਚਾਹੀਦਾ ਹੈ ਪਰ ਤੁਸੀਂ ਸੁਨਣ ਤੋਂ ਇਨਕਾਰ ਕਰਦੇ ਹੋ। ਤੁਸੀਂ ਆਪਣੇ-ਆਪ ਨੂੰ ਸਦੀਵੀ ਜੀਵਨ ਦੇ ਯੋਗ ਨਹੀਂ ਸਮਝਦੇ, ਇਸ ਲਈ ਅਸੀਂ ਹੁਣ ਹੋਰਨਾਂ ਕੌਮਾਂ ਵੱਲ ਨੂੰ ਮੁਡ਼ਦੇ ਹਾਂ। |
47
|
ਕਿਉਂਕਿ ਪ੍ਰਭੂ ਨੇ ਸਾਨੂੰ ਇਉਂ ਹੁਕਮ ਦਿੱਤਾ ਹੈ; ‘ਮੈਂ ਤੁਹਾਨੂੰ ਹੋਰਨਾਂ ਕੌਮਾਂ ਦੇ ਲਈ ਰੋਸ਼ਨੀ ਵਰਗਾ ਠਹਿਰਾਇਆ ਹੈ ਤਾਂ ਜੋ ਤੁਸੀਂ ਸਾਰੇ ਸੰਸਾਰ ਨੂੰ ਮੁਕਤੀ ਦਾ ਰਾਹ ਦਰਸਾ ਸਕੋ।”‘ ਯਸਾਯਾਹ 49:6 |
48
|
ਜਦੋਂ ਗੈਰ-ਯਹੂਦੀ ਲੋਕਾਂ ਨੇ ਪੌਲੁਸ ਨੂੰ ਇਹ ਕਹਿੰਦੇ ਸੁਣਿਆ ਤਾਂ ਉਹ ਖੁਸ਼ ਹੋਏ ਉਨ੍ਹਾਂ ਨੇ ਪ੍ਰਭੂ ਦੇ ਸੰਦੇਸ਼ ਦਾ ਸਤਿਕਾਰ ਕੀਤਾ ਅਤੇ ਇਹੀ ਲੋਕ ਸਨ ਜਿਹਡ਼ੇ ਸਦੀਵੀ ਜੀਵਨ ਲਈ ਚੁਣੇ ਗਏ ਸਨ, ਬਹੁਤ ਸਾਰੇ ਲੋਕਾਂ ਨੇ ਸੰਦੇਸ਼ ਉੱਤੇ ਵਿਸ਼ਵਾਸ ਕੀਤਾ। |
49
|
ਤਾਂ ਸਾਰੇ ਦੇਸ਼ ਵਿੱਚ ਪ੍ਰਭੂ ਦਾ ਬਚਨ ਫ਼ੈਲਦਾ ਗਿਆ। |
50
|
ਪਰ ਯਹੂਦੀਆਂ ਨੇ ਕੁਝ ਮਹੱਤਵਯੋਗ ਔਰਤਾਂ ਅਤੇ ਸ਼ਹਿਰ ਦੇ ਆਗੂਆਂ ਨੂੰ ਪੌਲੁਸ ਅਤੇ ਬਰਨਬਾਸ ਦੇ ਵਿਰੁੱਧ ਉਕਸਾਇਆ। ਫ਼ੇਰ ਉਨ੍ਹਾਂ ਲੋਕਾਂ ਨੇ ਪੌਲੁਸ ਅਤੇ ਬਰਨਬਾਸ ਦੇ ਵਿਰੁੱਧ ਗੱਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਅਤੇ ਉਨ੍ਹਾਂ ਨੂੰ ਸ਼ਹਿਰੋਂ ਬਾਹਰ ਕਢ ਦਿੱਤਾ। |
51
|
ਪਰ ਉਹ ਦੋਨੋਂ ਆਪਣੇ ਪੈਰਾਂ ਦੀ ਧੂਡ਼ ਝਾਡ਼ਦੇ ਹੋਏ ਇਕੋਨਿਯੁਮ ਵਿੱਚ ਪਰਤ ਆਏ। |
52
|
ਪਰ ਅੰਤਾਕਿਯਾ ਵਿੱਚ, ਚੇਲੇ ਅਨੰਦ ਅਤੇ ਪਵਿੱਤਰ ਆਤਮਾ ਨਾਲ ਭਰੇ ਹੋਏ ਸਨ। |