Indian Language Bible Word Collections
Acts 16:35
Acts Chapters
Acts 16 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Acts Chapters
Acts 16 Verses
1
|
ਪੌਲੁਸ ਦਰਬੇ ਅਤੇ ਲੁਸਤ੍ਰਾ ਸ਼ਹਿਰ ਵਿੱਚ ਗਿਆ। ਯਿਸੂ ਦਾ ਇੱਕ ਚੇਲਾ ਜਿਸ ਦਾ ਨਾਂ ਤਿਮੋਥਿਉਸ ਸੀ, ਉਥੇ ਸੀ, ਜਿਸਦੀ ਮਾਂ ਨਿਹਚਾਵਾਨ ਯਹੂਦਣ ਸੀ, ਪਰ ਉਸਦਾ ਪਿਉ ਯੂਨਾਨੀ ਸੀ। |
2
|
ਲੁਸਤ੍ਰਾ ਅਤੇ ਇਕੋਨਿਯੁਮ ਦੇ ਸ਼ਹਿਰਾਂ ਵਿੱਚ ਨਿਹਚਾਵਾਨਾਂ ਦੀ ਤਿਮੋਥਿਉਸ ਬਾਰੇ ਬਹੁਤ ਚੰਗੀ ਰਾਏ ਸੀ। |
3
|
ਉਹ ਉਸ ਬਾਰੇ ਬਡ਼ੇ ਨੇਕ ਖਿਆਲ ਰਖਦੇ ਸਨ। ਪੌਲੁਸ ਚਾਹੁੰਦਾ ਸੀ ਕਿ ਤਿਮੋਥਿਉਸ ਉਸਦੇ ਨਾਲ ਸਫ਼ਰ ਕਰੇ, ਪਰ ਉਸ ਇਲਾਕੇ ਦੇ ਸਭ ਲੋਕ ਜਾਣਦੇ ਸਨ ਕਿ ਉਸਦਾ ਪਿਤਾ ਯੂਨਾਨੀ ਸੀ। ਇਸ ਲਈ ਪੌਲੁਸ ਨੇ ਉਸ ਇਲਾਕੇ ਦੇ ਯਹੂਦੀਆਂ ਦੀ ਖਾਤਿਰ ਉਸਦੀ ਸੁੰਨਤ ਕੀਤੀ। |
4
|
ਫ਼ਿਰ ਪੌਲੁਸ ਅਤੇ ਉਸਦੇ ਸਾਥੀ ਆਦਮੀਆਂ ਨੇ ਦੂਜੇ ਸ਼ਹਿਰ ਰਾਹੀਂ ਸਫ਼ਰ ਕੀਤਾ ਅਤੇ ਰਸੂਲਾਂ ਅਤੇ ਬਜ਼ੁਰਗਾਂ ਦੇ ਰਿਵਾਜ਼ਾਂ ਅਤੇ ਫ਼ੈਸਲਿਆਂ ਨੂੰ ਯਰੂਸ਼ਲਮ ਵਿੱਚ ਨਿਹਚਾਵਾਨਾਂ ਨੂੰ ਪਹੁੰਚਿਆ। |
5
|
ਇਉਂ ਕਲੀਸਿਯਾ ਨਿਹਚਾ ਵਿੱਚ ਮਜਬੂਤੀ ਨਾਲ ਵਧੀਆਂ ਅਤੇ ਹਰ ਰੋਜ਼ ਗਿਣਤੀ ਵਿੱਚ ਵਧ ਰਹੀਆਂ ਸਨ। |
6
|
ਪੌਲੁਸ ਅਤੇ ਉਸਦੇ ਸਾਥੀ ਫ਼ਰੁਗਿਯਾ ਅਤੇ ਗਲਾਤਿਯਾ ਦੇ ਇਲਾਕੇ ਵਿੱਚੋਂ ਦੀ ਲੰਘਦੇ ਗਏ ਕਿਉਂਕਿ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਅਸਿਯਾ ਵਿੱਚ ਖੁਸ਼ ਖਬਰੀ ਦਾ ਪ੍ਰਚਾਰ ਕਰਨ ਤੋਂ ਰੋਕਿਆ ਸੀ। |
7
|
ਪੌਲੁਸ ਅਤੇ ਤਿਮੋਥਿਉਸ ਮੁਸਿਯਾ ਦੇਸ਼ ਦੇ ਕੋਲ ਪਹੁੰਚੇ, ਉਹ ਬਿਥੁਕਿਯਾ ਦੇ ਦੇਸ਼ ਜਾਣਾ ਚਾਹੁੰਦੇ ਸਨ। ਪਰ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਉਥੇ ਨਾ ਜਾਣ ਦਿੱਤਾ। |
8
|
ਤਾਂ ਉਹ ਮੁਸਿਯਾ ਦੇ ਦੇ ਕੋਲੋਂ ਲੰਘ ਕੇ ਤ੍ਰੇਆਸ ਸ਼ਹਿਰ ਵਿੱਚ ਪਹੁੰਚੇ। |
9
|
ਉਸ ਰਾਤ ਪੌਲੁਸ ਨੇ ਇੱਕ ਦਰਸ਼ਨ ਦੇਖਿਆ। ਇਸ ਦਰਸ਼ਨ ਵਿੱਚ, ਉਸਨੇ ਮਕਦੂਨੀਯਾ ਤੋਂ ਇੱਕ ਮਨੁੱਖ ਨੂੰ ਆਪਣੇ ਅੱਗੇ ਖਲੋਤਿਆਂ ਅਤੇ ਉਸਨੂੰ ਬੇਨਤੀ ਕਰਦਿਆਂ ਵੇਖਿਆ, “ਮਕਦੂਨਿਯਾ ਨੂੰ ਆ ਅਤੇ ਸਾਡੀ ਸਹਾਇਤਾ ਕਰ।” |
10
|
ਪੌਲੁਸ ਦੇ ਇਹ ਦਰਸ਼ਨ ਦੇਖਣ ਤੋਂ ਬਾਅਦ, ਅਸਾਂ ਤੁਰੰਤ ਮਕਦੂਨਿਯਾ ਨੂੰ ਜਾਣ ਦਾ ਫ਼ੈਸਲਾ ਕੀਤਾ। ਸਾਨੂੰ ਯਕੀਨ ਸੀ ਕਿ ਪਰਮੇਸ਼ੁਰ ਨੇ ਸਾਨੂੰ ਉਨ੍ਹਾਂ ਨੂੰ ਖੁਸ਼ ਖਬਰੀ ਦੇਣ ਲਈ ਸਦਿਆ ਸੀ। |
11
|
ਅਸੀਂ ਜਹਾਜ ਰਾਹੀਂ ਤ੍ਰੋਆਸ ਤੋਂ ਵਿਦਾ ਹੋਏ ਅਤੇ ਸਿਧੇ ਸਮੁਤ੍ਰਾਕੇ ਦੇ ਟਾਪੂ ਵੱਲ ਸਫ਼ਰ ਕੀਤਾ। ਅਗਲੇ ਦਿਨ ਅਸੀਂ ਨਿਯਾਪੁਲਿਸ ਦੇ ਸ਼ਹਿਰ ਨੂੰ ਪਹੁੰਚੇ। |
12
|
ਫ਼ਿਰ ਅਸੀਂ ਫ਼ਿਲਿਪੈ ਗਏ, ਇਹ ਮਕਦੂਨਿਯਾ ਦੇ ਇਸ ਹਿੱਸੇ ਦਾ ਇੱਕ ਮਹੱਤਵਪੂਰਣ ਸ਼ਹਿਰ ਹੈ, ਅਤੇ ਇਹ ਰੋਮੀਆਂ ਲਈ ਇੱਕ ਸ਼ਹਿਰ ਹੈ। ਅਸੀਂ ਕੁਝ ਦਿਨ ਉਸੇ ਸ਼ਹਿਰ ਵਿੱਚ ਰਹੇ। |
13
|
ਸਬਤ ਦੇ ਦਿਨ ਅਸੀਂ ਫ਼ਾਟਕ ਤੋਂ ਬਾਹਰ ਦਰਿਆ ਦੇ ਕੰਢੇ ਗਏ। ਅਤੇ ਅਸੀਂ ਉਸ ਇਲਾਕੇ ਵਿੱਚ ਇੱਕ ਜਗ਼੍ਹਾ ਲਭਣਾ ਚਾਹੁੰਦੇ ਸਾਂ ਜਿਥੇ ਯਹੂਦੀ ਇਕਠੇ ਪ੍ਰਾਰਥਨਾ ਲਈ ਆਉਂਦੇ ਸਨ। ਉਥੇ ਕੁਝ ਔਰਤਾਂ ਇਕਠੀਆਂ ਹੋਈਆਂ ਸਨ। ਤਾਂ ਅਸੀਂ ਉਨ੍ਹਾਂ ਨਾਲ ਬੈਠੇ ਅਤੇ ਉਨ੍ਹਾਂ ਨਾਲ ਗੱਲ ਕੀਤੀ। |
14
|
ਉਥੇ ਥੁਆਤੀਰਾ ਸ਼ਹਿਰ ਤੋਂ ਲੁਦਿਯਾ ਨਾਮ ਦੀ ਇੱਕ ਔਰਤ ਵੀ ਸੀ। ਉਸਦਾ ਕੰਮ ਕਿਰਮਚੀ ਰੰਗ ਦੇ ਵਸਤਰ ਵੇਚਣ ਦਾ ਸੀ। ਉਸਨੇ ਸੱਚੇ ਪਰਮੇਸ਼ੁਰ ਦੀ ਉਪਾਸਨਾ ਕੀਤੀ। ਪਰਮੇਸ਼ੁਰ ਨੇ ਉਸ ਨੂੰ ਉਸਦਾ ਦਿਲ ਖੋਲ੍ਹਣ ਦਿੱਤਾ ਅਤੇ ਧਿਆਨ ਨਾਲ ਪੌਲੁਸ ਦੇ ਬਚਨਾਂ ਨੂੰ ਸੁਣਾਇਆ। |
15
|
ਉਹ ਅਤੇ ਸਾਰੇ ਲੋਕਾਂ ਨੇ ਜੋ ਉਸਦੇ ਘਰ ਵਿੱਚ ਰਹਿੰਦੇ ਸਨ ਬਪਤਿਸਮਾ ਲਿਆ। ਉਸਤੋਂ ਬਾਅਦ, ਫ਼ੇਰ ਉਸਨੇ ਸਾਨੂੰ ਇਹ ਆਖਦਿਆਂ ਆਪਣੇ ਘਰ ਸੱਦਾ ਦਿੱਤਾ, “ਜੇਕਰ ਤੁਸੀਂ ਮਹਿਸੂਸ ਕਰਦੇ ਹੋ ਕਿ ਮੈਂ ਪ੍ਰਭੂ ਯਿਸੂ ਦੀ ਸੱਚੀ ਉਪਾਸਕ ਹਾਂ, “ਫ਼ੇਰ ਕਿਰਪਾ ਕਰਕੇ ਆਓ ਅਤੇ ਮੇਰੇ ਘਰ ਵਿੱਚ ਠਹਿਰੋ। ਉਸਨੇ ਸਾਨੂੰ ਆਪਣੇ ਘਰ ਠਹਿਰਾਉਣ ਲਈ ਮਨਵਾ ਲਿਆ।” |
16
|
ਇੱਕ ਵਾਰ ਸਾਡੇ ਨਾਲ ਕੁਝ ਇੰਝ ਵਾਪਰਿਆ, ਜਦੋਂ ਅਸੀਂ ਪ੍ਰਾਰਥਨਾ ਸਥਾਨ ਵੱਲ ਜਾ ਰਹੇ ਸੀ। ਇੱਕ ਦਾਸੀ ਸਾਨੂੰ ਮਿਲੀ। ਉਸ ਵਿੱਚ ਇੱਕ ਵਿਸ਼ੇਸ਼ ਆਤਮਾ ਦਾ ਵਾਸ ਸੀ। ਇਸ ਦੀ ਸ਼ਕਤੀ ਨਾਲ, ਉਹ ਭਵਿਖ ਬਾਰੇ ਦੱਸ ਸਕਦੀ ਸੀ। ਇਉਂ ਉਹ ਇਸ ਕਸਬੇ ਵਿੱਚ ਬਹੁਤ ਸਾਰਾ ਪੈਸਾ ਆਪਣੇ ਮਾਲਕਾਂ ਲਈ ਕਮਾ ਲਿਆਉਂਦੀ ਸੀ। |
17
|
ਇਸ ਕੁਡ਼ੀ ਨੇ ਪੌਲੁਸ ਅਤੇ ਸਾਡਾ ਪਿਛਾ ਕੀਤਾ ਅਤੇ ਉੱਚੀ ਆਖ ਰਹੀ ਸੀ, “ਇਹ ਵਿਅਕਤੀ ਅੱਤ ਮਹਾਨ ਪਰਮੇਸ਼ੁਰ ਦੇ ਸੇਵਕ ਹਨ। ਇਹ ਤੁਹਾਨੂੰ ਮੁਕਤੀ ਦੀ ਰਾਹ ਦੱਸਦੇ ਹਨ।” |
18
|
ਉਸਨੇ ਬਹੁਤ ਦਿਨ ਇਹ ਕਰਨਾ ਜਾਰੀ ਰੱਖਿਆ ਪਰ ਪੌਲੁਸ ਇਹ ਸੁਣਦਾ ਉਕਤਾਅ ਗਿਆ ਅਤੇ ਆਤਮਾ ਨੂੰ ਕਿਹਾ, “ਮੈਂ ਯਿਸੂ ਮਸੀਹ ਦੇ ਇਖਤਿਆਰ ਨਾਲ ਤੈਨੂੰ ਹੁਕਮ ਦਿੰਦਾ ਹਾਂ ਕਿ ਤੂੰ ਉਸ ਵਿੱਚੋਂ ਬਾਹਰ ਨਿਕ੍ਕਲ ਆ।” ਉਸੇ ਵਕਤ ਉਸ ਕੁਡ਼ੀ ਵਿੱਚੋਂ ਆਤਮਾ ਬਾਹਰ ਨਿਕਲ ਆਈ। |
19
|
ਉਸ ਕੁਡ਼ੀ ਦੇ ਮਾਲਕ ਨੇ ਮਹਿਸੂਸ ਕੀਤਾ ਕਿ ਹੁਣ ਉਹ ਪੈਸੇ ਕੁਮਾਉਣ ਲਈ ਉਸਦਾ ਇਸਤੇਮਾਲ ਨਹੀਂ ਕਰ ਸਕਦੇ ਸੀ। ਇਸ ਲਈ ਉਨ੍ਹਾਂ ਨੇ ਪੌਲੁਸ ਅਤੇ ਸੀਲਾਸ ਨੂੰ ਫ਼ਡ਼ਿਆ ਅਤੇ ਸ਼ਹਿਰ ਦੀ ਸਭਾ ਵਾਲੀ ਥਾਂ ਤੇ ਖਿਚ੍ਚ ਲਿਆਏ। ਉਸ ਸ਼ਹਿਰ ਦੇ ਸੂਬੇਦਾਰ ਉਥੇ ਸਨ। |
20
|
ਉਹ ਆਦਮੀ ਉਨ੍ਹਾਂ ਨੂੰ ਆਗੂਆਂ ਕੋਲ ਲੈ ਆਏ ਅਤੇ ਆਖਣ ਲੱਗੇ, “ਇਹ ਲੋਕ ਯਹੂਦੀ ਹਨ ਅਤੇ ਇਹ ਸਾਡੇ ਸ਼ਹਿਰ ਵਿੱਚ ਭਾਜਡ਼ ਪਾ ਰਹੇ ਹਨ। |
21
|
ਇਹ ਲੋਕਾਂ ਨੂੰ ਉਹ ਰਿਵਾਜ਼ ਸਿਖਾ ਰਹੇ ਹਨ ਜੋ ਸ਼ਰ੍ਹਾ ਦੇ ਖਿਲਾਫ਼ ਹਨ। ਕਿਉਂਕਿ ਅਸੀਂ ਰੋਮੀ ਨਾਗਰਿਕ ਹਾਂ। ਅਸੀਂ ਇਹ ਰਿਵਾਜ਼ ਨਾ ਕਬੂਲ ਸਕਦੇ ਹਾਂ ਨਾ ਹੀ ਇਨ੍ਹਾਂ ਉੱਤੇ ਚੱਲ ਸਕਦੇ ਹਾਂ।” |
22
|
ਤਦ ਲੋਕੀ ਪੌਲੁਸ ਅਤੇ ਸੀਲਾਸ ਦੇ ਖਿਲਾਫ਼ ਹੋ ਗਏ। ਤੱਦ ਆਗੂਆਂ ਨੇ ਪੌਲੁਸ ਅਤੇ ਸੀਲਾਸ ਦੇ ਕੱਪਡ਼ੇ ਪਾਡ਼ ਸੁੱਟੇ ਅਤੇ ਕੁਝ ਆਦਮੀਆਂ ਨੂੰ ਹੁਕਮ ਦਿੱਤਾ ਕਿ ਉਨ੍ਹਾਂ ਨੂੰ ਕੋਡ਼ਿਆਂ ਨਾਲ ਮਾਰਨ। |
23
|
ਆਦਮੀਆਂ ਨੇ ਉਨ੍ਹਾਂ ਨੂੰ ਬਹੁਤ ਵਾਰ ਮਾਰਿਆ ਤੇ ਫ਼ਿਰ ਉਨ੍ਹਾਂ ਨੂੰ ਕੈਦ ਵਿੱਚ ਸੁੱਟ ਦਿੱਤਾ। ਕੈਦਖਾਨੇ ਦੇ ਦਰੋਗਾ ਨੂੰ ਆਖਣ ਲੱਗੇ, “ਇਨ੍ਹਾਂ ਉੱਪਰ ਪੂਰੀ ਨਿਗਰਾਨੀ ਰੱਖਣਾ।” |
24
|
ਉਸਨੇ ਅਜਿਹਾ ਹੁਕਮ ਪਾਕੇ ਉਨ੍ਹਾਂ ਨੂੰ ਅੰਦਰਲੇ ਕੈਦਖਾਨੇ ਵਿੱਚ ਰੱਖਿਆ ਅਤੇ ਉਨ੍ਹਾਂ ਦੇ ਪੈਰਾਂ ਵਿੱਚ ਕਾਫ਼ ਦੇ ਖਾਨੇ ਠੋਕ ਦਿੱਤੇ। |
25
|
ਅਧੀ ਰਾਤ ਵੇਲੇ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਹੋਏ ਪ੍ਰਭੂ ਦੀ ਉਸਤਤਿ ਦੇ ਗੀਤ ਗਾ ਰਹੇ ਸਨ ਅਤੇ ਬਾਕੀ ਕੈਦੀ ਉਨ੍ਹਾਂ ਦੇ ਭਜਨ-ਗੀਤ ਸੁਣ ਰਹੇ ਸਨ। |
26
|
ਅਚਾਨਕ ਭਿਆਨਕ ਭੁਚਾਲ ਆਇਆ। ਭੁਚਾਲ ਇੰਨਾ ਜਬਰਦਸਤ ਸੀ ਕਿ ਕੈਦਖਾਨੇ ਦੀਆਂ ਨੀਹਾਂ ਤੱਕ ਹਿੱਲ ਗਫੀਆਂ ਅਤੇ ਕੈਦਖਾਨੇ ਦੇ ਸਾਰੇ ਦਰਵਾਜ਼ੇ ਖੁਲ੍ਹ ਗਏ। ਅਤੇ ਸਾਰੇ ਕੈਦੀਆਂ ਦੀਆਂ ਜੰਜ਼ੀਰਾਂ ਖੁਲ੍ਹ ਗਈਆਂ। |
27
|
ਜੇਲਰ ਜਾਗਿਆ ਅਤੇ ਕੈਦਖਾਨੇ ਦੇ ਸਾਰੇ ਦਰਵਾਜ਼ੇ ਖੁਲ੍ਹੇ ਵੇਖੇ। ਉਸਨੇ ਸੋਚਿਆ ਕਿ ਕੈਦੀ ਪਹਿਲਾਂ ਹੀ ਨਠ ਗਏ ਹਨ। ਇਸ ਲਈ ਉਸਨੇ ਆਪਣੀ ਤਲਵਾਰ ਕਢੀ ਅਤੇ ਆਪਣੇ-ਆਪ ਨੂੰ ਮਾਰਨ ਹੀ ਵਾਲਾ ਸੀ। |
28
|
ਪਰ ਪੌਲੁਸ ਚੀਖਿਆ, “ਆਪਣੇ-ਆਪ ਨੂੰ ਇਉਂ ਕਸ਼ਟ ਨਾ ਦੇ। ਅਸੀਂ ਸਭ ਇਥੇ ਹੀ ਹਾਂ।” |
29
|
ਤੱਦ ਦੀਵਾ ਮੰਗਵਾ ਕੇ ਉਹ ਅੰਦਰ ਨੂੰ ਦੌਡ਼ਿਆ, ਉਹ ਕੰਬਦਾ ਹੋਇਆ ਪੌਲੁਸ ਅਤੇ ਸੀਲਾਸ ਦੇ ਅੱਗੇ ਢਹਿ ਪਿਆ। |
30
|
ਤੱਦ ਉਸਨੇ ਉਨ੍ਹਾਂ ਨੂੰ ਬਾਹਰ ਕਢਿਆ ਅਤੇ ਕਿਹਾ, “ਹੇ ਮਹਾ ਪੁਰਖੋ, ਬਚਾਏ ਜਾਣ ਲਈ ਮੈਂ ਕੀ ਕਰਾਂ?” |
31
|
ਉਨ੍ਹਾਂ ਉਸਨੂੰ ਕਿਹਾ, “ਪ੍ਰਭੂ ਯਿਸੂ ਵਿੱਚ ਵਿਸ਼ਵਾਸ ਕਰ, ਫ਼ੇਰ ਤੂੰ ਅਤੇ ਉਹ ਸਾਰੇ, ਜਿਹਡ਼ੇ ਤੇਰੇ ਘਰ ਵਿੱਚ ਰਹਿੰਦੇ ਹਨ, ਬਚਾਏ ਜਾਣਗੇ।” |
32
|
ਤਾਂ, ਪੌਲੁਸ ਅਤੇ ਸੀਲਾਸ ਨੇ ਜੇਲਰ ਅਤੇ ਉਨ੍ਹਾਂ ਸਭ ਨੂੰ, ਜੋ ਉਸਦੇ ਘਰ ਵਿੱਚ ਰਹਿੰਦੇ ਸਨ, ਪ੍ਰਭੂ ਦਾ ਸੰਦੇਸ਼ ਦਿੱਤਾ। |
33
|
ਜਦ ਕਿ ਰਾਤ ਕਾਫ਼ੀ ਹੋ ਚੁੱਕੀ ਸੀ ਪਰ ਜੇਲਰ ਨੇ ਉਨ੍ਹਾਂ ਨੂੰ ਲਿਆ ਅਤੇ ਉਨ੍ਹਾਂ ਦੇ ਜ਼ਖਮ ਸਾਫ਼ ਕੀਤੇ। ਉਸਤੋਂ ਬਾਅਦ, ਜੇਲਰ ਅਤੇ ਉਸਦੇ ਸਾਰੇ ਲੋਕਾਂ ਨੂੰ ਬਪਤਿਸਮਾ ਦਿੱਤਾ ਗਿਆ। |
34
|
ਉਸਤੋਂ ਬਾਅਦ, ਉਸਨੇ ਉਨ੍ਹਾਂ ਨੂੰ ਘਰ ਲੈਜਾ ਕੇ ਭੋਜਨ ਕਰਵਾਇਆ, ਹੁਣ ਸਾਰੇ ਲੋਕ ਮੁਡ਼ ਤੋਂ ਬਡ਼ੇ ਖੁਸ਼ ਸਨ ਕਿਉਂਕਿ ਹੁਣ ਉਹ ਪ੍ਰਭੂ ਵਿੱਚ ਆਸਥਾ ਰਖਦੇ ਸਨ। |
35
|
ਅਗਲੀ ਸਵੇਰ ਆਗੂਆਂ ਨੇ ਕੁਝ ਸਿਪਾਹੀਆਂ ਨੂੰ ਦਰੋਗਾ ਕੋਲ ਭੇਜਿਆ ਅਤੇ ਸੁਨੇਹਾ ਦਿੱਤਾ “ਇਨ੍ਹਾਂ ਆਦਮੀਆਂ ਨੂੰ ਰਿਹਾ ਕਰ ਦਿੱਤਾ ਜਾਵੇ।” |
36
|
ਦਰੋਗਾ ਨੇ ਪੌਲੁਸ ਨੂੰ ਆਖਿਆ, “ਆਗੂਆਂ ਨੇ ਇਨ੍ਹਾਂ ਸਿਪਾਹੀਆਂ ਰਾਹੀਂ ਤੁਹਾਨੂੰ ਰਿਹਾ ਕਰਨ ਦਾ ਹੁਕਮ ਦੇਕੇ ਭੇਜਿਆ ਹੈ, ਸੋ ਤੁਸੀਂ ਹੁਣ ਸ਼ਾਂਤੀ ਨਾਲ ਇਥੋਂ ਜਾ ਸਕਦੇ ਹੋ।” |
37
|
ਪਰ ਪੌਲੁਸ ਨੇ ਸਿਪਾਹੀਆਂ ਨੂੰ ਕਿਹਾ, “ਉਨ੍ਹਾਂ ਨੇ ਤਾਂ ਸਾਨੂੰ ਰੋਮੀ ਹੋਣ ਦਾ ਦੋਸ਼ ਸਾਬਤ ਕੀਤੇ ਬਿਨਾਂ ਹੀ ਸਭਨਾਂ ਦੇ ਸਾਮ੍ਹਣੇ ਕੋਡ਼ੇ ਮਾਰਕੇ ਕੈਦ ਕੀਤਾ ਸੀ। ਅਤੇ ਕੀ ਉਹ ਚਾਹੁੰਦੇ ਹਨ ਅਸੀਂ ਗੁਪਤ ਰੂਪ ਵਿੱਚ ਹੀ ਚਲੇ ਜਾਈਏ? ਨਹੀਂ ਇਹ ਇਵੇਂ ਨਹੀਂ ਹੋਣਾ, ਸਗੋਂ ਉਹ ਆਪ ਆਕੇ ਸਾਨੂੰ ਬਾਹਰ ਕਢ ਕੇ ਲੈ ਚੱਲਣ।” |
38
|
ਸਿਪਾਹੀਆਂ ਨੇ ਇਹ ਹਾਲ ਸਾਰਾ ਆਗੂਆਂ ਨੂੰ ਜਾ ਸੁਣਾਇਆ। ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਹ ਰੋਮੀ ਨਾਗਰਿਕ ਹੀ ਸਨ ਤਾਂ ਉਹ ਘਬਰਾ ਗਏ। |
39
|
ਤਾਂ ਉਹ ਆਪ ਪੌਲੁਸ ਅਤੇ ਸੀਲਾਸ ਕੋਲ ਆਏ ਤੇ ਆਕੇ ਖਿਮਾ ਮੰਗੀ। ਉਨ੍ਹਾਂ ਨੇ ਆਪ ਉਨ੍ਹਾਂ ਨੂੰ ਕੈਦ ਵਿੱਚੋਂ ਕਢਿਆ ਅਤੇ ਇਹ ਸ਼ਹਿਰ ਛੱਡ ਜਾਣ ਲਈ ਕਿਹਾ। |
40
|
ਪਰ ਜਦੋਂ ਪੌਲੁਸ ਅਤੇ ਸੀਲਾਸ ਜੇਲ ਵਿੱਚੋਂ ਬਾਹਰ ਆਏ ਤਾਂ ਉਹ ਲੁਕਿਯਾ ਦੇ ਘਰ ਨੂੰ ਗਏ ਅਤੇ ਉਥੇ ਕੁਝ ਨਿਹਚੀਆਂ ਨੂੰ ਵੇਖਿਆ ਅਤੇ ਉਨ੍ਹਾਂ ਨੇ ਉਨ੍ਹਾਂ ਨੂੰ ਤਸਲ੍ਲੀ ਦਿੱਤੀ ਫ਼ੇਰ ਉਨ੍ਹਾਂ ਨੇ ਆਪਣੀ ਯਾਤਰਾ ਸ਼ੁਰੂ ਕਰ ਦਿੱਤੀ। ਉਹ ਸ਼ਹਿਰ ਛੱਡਕੇ ਅੱਗੇ ਨੂੰ ਵਧੇ। |