English Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Assamese

Books

Acts Chapters

Acts 20 Verses

1 ਜਦੋਂ ਰੌਲਾ ਖੂਮ ਹੋ ਗਿਆ ਤਾਂ ਪੌਲੁਸ ਨੇ ਯਿਸੂ ਦੇ ਚੇਲਿਆਂ ਨੂੰ ਆਪਣੇ ਕੋਲ ਸਦਿਆ। ਉਸਨੇ ਉਨ੍ਹਾਂ ਦਾ ਹੌਂਸਲਾ ਵਧਾਇਆ ਅਤੇ ਫ਼ਿਰ ਉਨ੍ਹਾਂ ਨੂੰ ਅਲਵਿਦਾ ਆਖੀ ਅਤੇ ਫ਼ਿਰ ਉਥੋਂ ਮਕਦੂਨਿਯਾ ਵੱਲ ਨੂੰ ਤੁਰ ਪਿਆ।
2 ਮਕਦੂਨਿਯਾ ਦੇ ਰਸਤੇ ਤੇ ਉਹ ਜਿਨ੍ਹਾਂ ਸਾਰੀਆਂ ਥਾਵਾਂ ਰਾਹੀਂ ਲੰਘਿਆ, ਉਸਨੇ ਯਿਸੂ ਦੇ ਚੇਲਿਆਂ ਨੂੰ ਤਕਡ਼ਿਆਂ ਕਰਨ ਲਈ ਬਹੁਤ ਸਾਰੀਆਂ ਗੱਲਾਂ ਆਖੀਆਂ। ਫ਼ਿਰ ਉਹ ਯੂਨਾਨ ਆ ਗਿਆ।
3 ਤਿੰਨ ਮਹੀਨੇ ਰਿਹਾ ਤੇ ਜਦੋਂ ਉਹ ਜਹਾਜ਼ ਤੇ ਚਢ਼ਕੇ ਸੁਰਿਯਾ ਵੱਲ ਜਾਣ ਨੂੰ ਤਿਆਰ ਹੋਇਆ, ਤਾਂ ਉਸ ਵਕਤ ਕੁਝ ਯਹੂਦੀ ਉਸਦੇ ਵਿਰੁੱਧ ਕੁਝ ਘਾਡ਼ਤ ਘਡ਼ ਰਹੇ ਸਨ। ਇਸ ਲਈ ਪੌਲੁਸ ਨੇ ਮਕਦੂਨਿਯਾ ਰਾਹੀਂ ਸੁਰਿਯਾ ਨੂੰ ਜਾਣ ਦਾ ਫ਼ੈਸਲਾ ਕੀਤਾ।
4 ਉਥੇ ਉਸਦੇ ਨਾਲ ਕੁਝ ਆਦਮੀ ਸਨ। ਉਹ ਸਨ, ਪੁਰਸ੍ਸ, ਬਰਿਯਾ ਦੇ ਸ਼ਹਿਰ ਤੋਂ, ਸੋਪਤਰੁਸ ਦਾ ਪੁੱਤਰ ਥਸ੍ਸਲੁਨੀਕੀਆਂ ਤੋਂ, ਅਰਿਸਤਰਖੁਸ ਅਤੇ ਸਿਕੁੰਦਸ, ਦਰਬੇ ਤੋਂ ਗਾਯੁਸ। ਅਸਿਯਾ ਤੋਂ ਤਿਮੋਥਿਉਸ ਅਤੇ ਦੋ ਹੋਰ ਆਦਮੀ, ਜਿਨ੍ਹਾਂ ਦੇ ਨਾਂ ਤੁਖਿਕੁਸ, ਅਤੇ ਤ੍ਰੋਫ਼ਿਮੁਸ ਸਨ।
5 ਇਹ ਆਦਮੀ ਜਲਦੀ ਹੀ ਚਲੇ ਗਏ ਅਤੇ ਤ੍ਰੋਆਸ ਵਿੱਚ ਉਨ੍ਹਾਂ ਨੇ ਸਾਨੂੰ ਉਡੀਕਿਆ।
6 ਅਸੀਂ ਪਤੀਰੀ ਰੋਟੀ ਦੇ ਤਿਉਹਾਰ ਤੋਂ ਬਾਅਦ, ਫ਼ਿਲਿੱਪੈ ਤੋਂ ਇੱਕ ਜਹਾਜ਼ ਉੱਤੇ ਚਢ਼ੇ, ਅਤੇ ਪੰਜਵੇਂ ਦਿਨ ਤ੍ਰੋਆਸ ਵਿੱਚ ਉਨ੍ਹਾਂ ਦੇ ਕੋਲ ਪਹੁੰਚੇ ਅਤੇ ਸੱਤ ਦਿਨ ਉਥੇ ਰਹੇ।
7 ਹਫ਼ਤੇ ਦੇ ਪਹਿਲੇ ਦਿਨ, ਅਸੀਂ ਸਾਰੇ ਪ੍ਰਭੂ ਦਾ ਭੋਜਨ ਖਾਣ ਲਈ ਇਕਠੇ ਹੋਏ। ਇਸ ਮੌਕੇ ਤੇ ਪੌਲੁਸ ਨੇ ਲੋਕਾਂ ਨਾਲ ਗੱਲ ਕੀਤੀ। ਉਹ ਅਗਲੇ ਦਿਨ ਉਥੋਂ ਜਾਣ ਦੀ ਯੋਜਨਾ ਬਣਾ ਰਿਹਾ ਸੀ ਇਸ ਲਈ ਉਸਨੇ ਅਧੀ ਰਾਤ ਤੱਕ ਉਪਦੇਸ਼ ਜਾਰੀ ਰੱਖਿਆ।
8 ਅਸੀਂ ਸਾਰੇ ਪੌਡ਼ੀਆਂ ਚਢ਼ਕੇ ਉੱਪਰਲੇ ਕਮਰੇ ਵਿੱਚ ਇਕੱਤਰ ਸੀ ਅਤੇ ਉਹ ਕਮਰਾ ਬਹੁਤ ਸਾਰੇ ਦੀਵਿਆਂ ਦੀ ਰੌਸ਼ਨੀ ਨਾਲ ਜ੍ਯਮਗਾ ਰਿਹਾ ਸੀ।
9 ਯੂਤਖੁਸ ਨਾਂ ਦਾ ਇੱਕ ਜੁਆਨ ਖਿਡ਼ਕੀ ਵਿੱਚ ਬੈਠਾ ਸੀ। ਉਹ ਬਹੁਤ ਅਨੀਂਦਰਾ ਮਹਿਸੂਸ ਕਰ ਰਿਹਾ ਸੀ ਕਿਉਂਕਿ ਪੌਲੁਸ ਨੇ ਬੋਲਣਾ ਜਾਰੀ ਰੱਖਿਆ ਸੀ। ਆਖਿਰਕਾਰ, ਉਹ ਸੌਂ ਗਿਆ ਅਤੇ ਖਿਡ਼ਕੀ ਚੋਂ ਬਾਹਰ ਡਿੱਗ ਪਿਆ। ਜਦੋਂ ਲੋਕਾਂ ਨੇ ਹੇਠਾਂ ਜਾਕੇ ਉਸਨੂੰ ਚੁਕਿਆ ਤਾਂ ਉਹ ਮਰਿਆ ਪਿਆ ਸੀ।
10 ਪੌਲੁਸ ਹੇਠਾ ਗਿਆ, ਗੋਡਿਆਂ ਭਾਰ ਝੁਕਿਆ ਉਸਨੇ ਯੂਤਖੁਸ ਨੂੰ ਆਪਣੀਆਂ ਬਾਹਾਂ ਵਿੱਚ ਚੁਕਿਆ ਅਤੇ ਆਖਿਆ, “ਫ਼ਿਕਰ ਨਾ ਕਰੋ, ਇਹ ਜਿਉਂਦਾ ਹੈ।”
11 ਪੌਲੁਸ ਦੁਬਾਰਾ ਉੱਪਰਲੇ ਕਮਰੇ ਵਿੱਚ ਗਿਆ ਉਸਨੇ ਰੋਟੀ ਤੋਡ਼ੀ ਤੇ ਖਾ ਲਈ ਅਤੇ ਤਕਰੀਬਨ ਸਵੇਰ ਹੋਣ ਤੱਕ ਉਨ੍ਹਾਂ ਨਾਲ ਗੱਲਾਂ ਕਰਦਾ ਰਿਹਾ। ਫ਼ੇਰ ਉਹ ਉਥੋਂ ਚਲਾ ਗਿਆ।
12 ਲੋਕ ਯੂਤਖੁਸ ਨੂੰ ਘਰ ਲੈ ਆਏ, ਉਹ ਜਿਉਂਦਾ ਸੀ, ਤੇ ਲੋਕੀ ਬਡ਼ੇ ਖੁਸ਼ ਸਨ।
13 ਅਸੀਂ ਅੱਸੁਸ ਸ਼ਹਿਰ ਵੱਲ ਨੂੰ ਗਏ। ਅਸੀਂ ਪੌਲੁਸ ਤੋਂ ਅੱਗੇ ਜਾਕੇ ਜਹਾਜ਼ ਉੱਤੇ ਚਢ਼ੇ। ਅਤੇ ਅੱਸੁਸ ਵੱਲ ਚੱਲ ਪਏ ਜਿਥੇ ਅਸਾਂ ਪੌਲੁਸ ਦੇ ਨਾਲ ਜਹਾਜ਼ ਉੱਤੇ ਚਢ਼ਨਾ ਸੀ। ਪੌਲੁਸ ਨੇ ਇਹ ਪ੍ਰਬੰਧ ਇਸ ਲਈ ਕੀਤਾ ਕਿਉਂਕਿ ਉਸਨੇ ਅਸੂਸ ਨੂੰ ਸਡ਼ਕ ਰਾਹੀਂ ਜਾਣ ਦੀ ਇੱਛਾ ਕੀਤੀ ਸੀ।
14 ਬਾਅਦ ਵਿੱਚ ਅਸੀਂ ਪੌਲੁਸ ਨੂੰ ਅਸੁਸ੍ਸ ਵਿੱਚ ਹੀ ਮਿਲੇ, ਤਾਂ ਉਹ ਜਹਾਜ਼ ਉੱਪਰ ਸਾਡੇ ਨਾਲ ਆਇਆ ਅਤੇ ਅਸੀਂ ਸਾਰੇ ਮਿਤੁਲੇਨੇ ਸ਼ਹਿਰ ਵਿੱਚ ਆਏ।
15 ਅਗਲੇ ਦਿਨ, ਅਸੀਂ ਮਿਤੁਲੇਨੇ ਤੋਂ ਚਲੇ ਗਏ ਅਤੇ ਖੀਓਸ ਦੇ ਟਾਪੂ ਕੋਲ ਇੱਕ ਜਗ਼੍ਹਾ ਤੇ ਆਏ ਅਤੇ ਉਸਤੋਂ ਅਗਲੇ ਦਿਨ ਅਸੀਂ ਸਾਮੁਸ ਦੇ ਟਾਪੂ ਨੂੰ ਚੱਲ ਪਏ। ਤੇ ਉਸਤੋਂ ਇੱਕ ਦਿਨ ਬਾਅਦ ਅਸੀਂ ਮਿਲੇਤੁਸ ਸ਼ਹਿਰ ਪਹੁੰਚੇ।
16 ਪੌਲੁਸ ਨੇ ਪਹਿਲਾਂ ਤੋਂ ਹੀ ਅਫ਼ਸੁਸ ਵਿੱਚ ਨਾਂ ਰੁਕਣ ਦਾ ਮਨ ਬਣਾਇਆ ਹੋਇਆ ਸੀ। ਉਹ ਅਸਿਯਾ ਵਿੱਚ ਜ਼ਿਆਦਾ ਦੇਰ ਰੁਕਣਾ ਨਹੀਂ ਚਾਹੁੰਦਾ ਸੀ ਕਿਉਂਕਿ ਜੇਕਰ ਸੰਭਵ ਹੋਵੇ, ਤਾਂ ਉਹ ਪੰਤੇਕੁਸਤ ਦੇ ਦਿਨ ਯਰੂਸ਼ਲਮ ਵਿੱਚ ਹੋਣਾ ਚਾਹੁੰਦਾ ਸੀ।
17 ਮਿਲੇਤੁਸ ਵਿੱਚ ਰਹਿ ਕਿ ਪੌਲੁਸ ਨੇ ਅਫ਼ਸੁਸ ਵਿੱਚ ਸੁਨੇਹਾ ਭੇਜਿਆ ਕਿ ਉਥੋਂ ਦੇ ਕਲੀਸਿਯਾ ਦੇ ਆਗੂ ਬਜ਼ੁਰਗ ਉਸਨੂੰ ਆਕੇ ਮਿਲਣ।
18 ਜਦੋਂ ਵਡੇਰੇ ਆਏ ਤਾਂ ਪੌਲੁਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਜਾਣਦੇ ਹੀ ਹੋ ਅਸਿਯਾ ਵਿੱਚ ਆਕੇ ਪਹਿਲੇ ਦਿਨ ਤੋਂ ਮੈਂ ਕਿਸ ਢੰਗ ਨਾਲ ਤੁਹਾਡੇ ਨਾਲ ਰਿਹਾ ਹਾਂ?
19 ਯਹੂਦੀ ਮੇਰੇ ਵਿਰੁੱਧ ਘਾਡ਼ਤਾਂ ਘਡ਼ਦੇ ਰਹੇ, ਇਸ ਗੱਲ ਨੇ ਮੈਨੂੰ ਇੰਨਾ ਦੁਖੀ ਕੀਤਾ ਕਿ ਮੈਂ ਅਭਸਰ ਕੁਰਲਾਉਂਦਾ ਰਿਹਾ। ਪਰ ਤੁਸੀਂ ਜਾਣਦੇ ਹੋ ਕਿ ਮੈਂ ਹਮੇਸ਼ਾ ਤੋਂ ਪ੍ਰਭੂ ਦਾ ਸੇਵਕ ਰਿਹਾ ਹਾਂ, ਮੈਂ ਕਦੇ ਵੀ ਪਹਿਲਾਂ ਆਪਣੇ ਬਾਰੇ ਨਹੀਂ ਸੋਚਿਆ।
20 ਮੈਂ ਹਮੇਸ਼ਾ ਤੁਹਾਡੇ ਵਾਸਤੇ, ਜੋ ਚੰਗਾ ਹੈ, ਉਸ ਬਾਰੇ ਸੋਚਿਆ। ਮੈਂ ਤੁਹਾਨੂੰ ਲੋਕਾਂ ਸਾਮ੍ਹਣੇ ਯਿਸੂ ਬਾਰੇ ਖੁਸ਼ ਖਬਰੀ ਦਿੱਤੀ ਅਤੇ ਤੁਹਾਨੂੰ ਤੁਹਾਡੇ ਘਰਾਂ ਵਿੱਚ ਸਿਖਾਇਆ।
21 ਮੈਂ ਯਹੂਦੀਆਂ ਅਤੇ ਯੂਨਾਨੀਆਂ ਨੂੰ ਸ਼ਾਮਿਲ ਕਰਕੇ ਸਭ ਲੋਕਾਂ ਨੂੰ ਉਨ੍ਹਾਂ ਦੇ ਦਿਲ ਬਦਲਣ ਅਤੇ ਪਰਮੇਸ਼ੁਰ ਵੱਲ ਪਰਤਣ, ਅਤੇ ਸਾਡੇ ਪ੍ਰਭੂ ਯਿਸੂ ਵਿੱਚ ਵਿਸ਼ਵਾਸ ਕਰਨ ਲਈ ਕਿਹਾ।
22 ਪਰ ਹੁਣ ਮੈਨੂੰ ਆਤਮਾ ਦੇ ਬਧੇ ਹੋਏ ਨੂੰ ਯਰੂਸ਼ਲਮ ਵਿੱਚ ਜਾਣਾ ਪਵੇਗਾ, ਅਤੇ ਮੈਂ ਨਹੀਂ ਜਾਣਦਾ ਕਿ ਉਥੋਂ ਮੇਰੇ ਨਾਲ ਕੀ ਭਾਣਾ ਵਰਤੇਗਾ।
23 ਮੈਂ ਇੰਨਾ ਹੀ ਜਾਣਦਾ ਹਾਂ ਕਿ ਹਮੇਸ਼ਾ ਪਵਿੱਤਰ ਆਤਮਾ ਮੈਨੂੰ ਹਰ ਸ਼ਹਿਰ ਵਿੱਚ ਦੱਸਦਾ ਹੈ ਕਿ ਤਕਲੀਫ਼ਾਂ ਅਤੇ ਕੈਦਾਂ ਮੇਰਾ ਇੰਤਹਾਰ ਕਰ ਰਹੇ ਹਨ।
24 “ਪਰ ਮੈਂ ਆਪਣੀ ਜਾਨ ਦੀ ਬਿਲਕੁਲ ਪਰਵਾਹ ਨਹੀਂ ਕਰਦਾ। ਸਭ ਤੋਂ ਜ਼ਰੂਰੀ ਚੀਜ਼ ਇਹ ਹੈ ਕਿ ਮੈਂ ਆਪਣਾ ਕੰਮ ਕਰਾਂ। ਮੈਂ ਉਹ ਕੰਮ ਪੂਰਾ ਕਰਨਾ ਚਾਹੁੰਦਾ ਹਾਂ ਜੋ ਪ੍ਰਭੂ ਯਿਸੂ ਨੇ ਮੈਨੂੰ ਕਰਨ ਲਈ ਸੌਂਪਿਆ ਹੈ। ਉਹ ਚਾਹੁੰਦਾ ਹੈ ਕਿ ਮੈਂ ਪਰਮੇਸ਼ੁਰ ਦੀ ਕਿਰਪਾ ਬਾਰੇ ਖੁਸ਼ ਖਬਰੀ ਦਾ ਪ੍ਰਚਾਰ ਕਰਾਂ।
25 “ ਅਤੇ ਹੁਣ ਮੇਰੀ ਗੱਲ ਧਿਆਨ ਨਾਲ ਸੁਣੋ। ਤੁਹਾਡੇ ਵਿੱਚੋਂ ਕੋਈ ਵੀ ਹੁਣ ਮੈਨੂੰ ਦੋਬਾਰਾ ਵੇਖ ਨਹੀਂ ਸਕੇਗਾ। ਮੈਂ ਹਰ ਵਕਤ ਤੁਹਾਡੇ ਨਾਲ ਸੀ ਅਤੇ ਮੈਂ ਤੁਹਾਨੂੰ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਵੀ ਕਹੀ।
26 ਇਸ ਲਈ ਅੱਜ ਨਿਸ਼ਚਿੰਤ ਹੋਕੇ, ਮੈਂ ਤੁਹਾਨੂੰ ਆਖ ਸਕਦਾ ਹਾਂ ਕਿ ਜੇਕਰ ਤੁਹਾਡੇ ਵਿੱਚੋਂ ਕੁਝ ਨਹੀਂ ਬਚਾਏ ਜਾਂਦੇ ਤਾਂ ਮੈਂ ਜਿੰਮੇਦਾਰ ਨਹੀਂ ਠਹਿਰਾਇਆ ਜਾਵਾਂਗਾ।
27 ਮੈਂ ਇਹ ਗੱਲ ਇਸ ਲਈ ਆਖ ਰਿਹਾ ਹਾਂ ਕਿਉਂਕਿ ਜੋ ਕੁਝ ਪਰਮੇਸ਼ੁਰ ਤੁਹਾਨੂੰ ਦਸਾਉਣਾ ਚਾਹੁੰਦਾ ਸੀ ਉਹ ਸਭ ਕੁਝ ਮੈਂ ਤੁਹਾਨੂੰ ਦੱਸ ਚੁੱਕਾ ਹਾਂ।
28 ਤੁਸੀਂ ਆਪਣੇ-ਆਪ ਲਈ ਸਾਵਧਾਨ ਰਹੋ ਅਤੇ ਆਪਣੇ ਲੋਕਾਂ ਲਈ ਵੀ, ਜਿਹਡ਼ੇ ਕਿ ਤੁਹਨੂੰ ਪ੍ਰਭੂ ਨੇ ਸੌਂਪੇ ਹਨ। ਤੁਹਾਨੂੰ ਉਸ ਪੂਰੇ ਇੱਜਡ਼ ਦੀ ਨਿਗਰਾਨੀ ਕਰਨੀ ਚਾਹੀਦੀ ਹੈ ਜਿਸਦਾ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਬਣਾਇਆ ਹੈ। ਤੁਹਾਨੂੰ ਕਲੀਸਿਯਾਵਾਂ ਨੂੰ ਆਜਡ਼ੀ ਵਾਂਗ ਹੋਣਾ ਚਾਹੀਦਾ ਹੈ ਜਿਹਡ਼ੀਆਂ ਪਰਮੇਸ਼ੁਰ ਨੇ ਆਪਣੇ ਲਹੂ ਦੁਆਰਾ ਲਿਆਂਦੀਆਂ ਹਨ।
29 ਮੈਂ ਜਾਣਦਾ ਹਾਂ ਕਿ ਮੇਰੀ ਰਵਾਨਗੀ ਤੋਂ ਬਾਅਦ ਕੁਝ ਆਦਮੀ ਤੁਹਾਡੀ ਸੰਗਤ ਵਿੱਚ ਆਉਣਗੇ ਜੋ ਕਿ ਜੰਗਲੀ ਬਘਿਆਡ਼ਾਂ ਵਰਗੇ ਹੋਣਗੇ ਅਤੇ ਇੱਜਡ਼ ਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕਰਨਗੇ।
30 ਤੁਹਾਡੇ ਆਪਣੇ ਸਮੂਹ ਵਿੱਚੋਂ ਵੀ ਕੁਝ ਆਦਮੀ ਬੁਰੇ ਆਗੂ ਬਣ ਜਾਣਗੇ, ਅਤੇ ਗਲਤ ਗੱਲਾਂ ਦਾ ਉਪਦੇਸ਼ ਦੇਣਾ ਸ਼ੁਰੂ ਕਰ ਦੇਣਗੇ। ਉਹ ਯਿਸੂ ਦੇ ਕੁਝ ਚੇਲਿਆਂ ਨੂੰ ਸੱਚ ਦੇ ਮਾਰਗ ਤੋਂ ਕੁਰਾਹੇ ਪਾਉਣ ਦੀ ਕੋਸ਼ਿਸ਼ ਕਰਨਗੇ ਅਤੇ ਉਨ੍ਹਾਂ ਨੂੰ ਆਪਣੇ ਚੇਲੇ ਬਨਾਉਣਗੇ।
31 ਇਸ ਲਈ ਸਤਰਸ ਰਹਿਣਾ। ਹਮੇਸ਼ਾ ਯਾਦ ਰੱਖਣਾ ਕਿ ਤਿੰਨ ਸਾਲ ਤੱਕ ਮੈਂ ਤੁਹਾਡੇ ਨਾਲ ਸੀ ਅਤੇ ਮਯਂ ਤੁਹਾਨੂੰ ਚੇਤਾਵਨੀ ਦੇਣ ਤੋਂ ਨਾ ਰੁਕਿਆ, ਮੈਂ ਦਿਨ-ਰਾਤ ਤੁਹਾਨੂੰ ਸਿਖਾਉਂਦਾ ਰਿਹਾ ਅਤੇ ਤੁਹਾਡੇ ਲਈ ਅਭਸਰ ਕੁਰਲਾਉਂਦਾ ਰਿਹਾਂ।
32 “ਹੁਣ ਮੈਂ ਤੁਹਾਨੂੰ ਪਰਮੇਸ਼ੁਰ ਅਤੇ ਉਸਦੀ ਕਿਰਪਾ ਦੇ ਸੰਦੇਸ਼ ਦੇ ਅਰਪਨ ਕਰਦਾ ਹਾਂ। ਇਹ ਜੋ ਤੁਹਾਨੂੰ ਤਾਕਤਵਰ ਬਨਾਵੇਗਾ। ਅਤੇ ਤੁਹਾਨੂੰ ਅਸੀਸਾਂ ਦੇਵੇਗਾ ਜੋ ਉਹ ਆਪਣੇ ਸਾਰੇ ਪਵਿੱਤਰ ਲੋਕਾਂ ਨੂੰ ਦਿੰਦਾ ਹੈ।
33 ਜਦੋਂ ਮੈਂ ਤੁਹਾਡੇ ਨਾਲ ਸਾਂ, ਤਾਂ ਮੈਂ ਕੋਈ ਸੋਨਾ, ਚਾਂਦੀ ਅਤੇ ਵਸਤਰ ਨਹੀਂ ਚਾਹੇ।
34 ਤੁਸੀਂ ਜਾਣਦੇ ਹੋ, ਕਿ ਮੈਂ ਆਪਣੀਆਂ ਜ਼ਰੂਰਤਾਂ ਦੇ ਨਾਲ-ਨਾਲ ਉਨ੍ਹਾਂ ਦੀਆਂ ਜ਼ਰੂਰਤਾਂ ਦਾ ਵੀ ਖਿਆਲ ਰੱਖਿਆ ਜੋ ਮੇਰੇ ਨਾਲ ਸਨ।
35 ਮੈਂ ਤੁਹਾਨੂੰ ਹਮੇਸ਼ਾ ਇਹੀ ਵਿਖਾਇਆ ਕਿ ਤੁਹਾਨੂੰ ਉਵੇਂ ਹੀ ਕੰਮ ਕਰਨਾ ਚਾਹੀਦਾ ਹੈ ਜਿਵੇਂ ਮੈਂ ਕੀਤਾ ਸੀ, ਉਨ੍ਹਾਂ ਦੀ ਮਦਦ ਕਰਨ ਲਈ, ਜਿਨ੍ਹਾਂ ਨੂੰ ਜ਼ਰੂਰਤ ਸੀ। ਮੈਂ ਤੁਹਾਨੂੰ ਸਿਖਾਇਆ ਕਿ ਪ੍ਰਭੂ ਯਿਸੂ ਦੇ ਬਚਨ ਯਾਦ ਰਖੋ ਜੋ ਉਸਨੇ ਆਪ ਫ਼ਰਮਾਇਆ ਸੀ, ‘ਲੈਣ ਨਾਲੋਂ ਦੇਣਾ ਹੀ ਵਧੇਰੇ ਮੁਬਾਰਕ ਹੈ।”‘
36 ਜਦੋਂ ਪੌਲੁਸ ਇਹ ਸਭ ਕਹਿ ਹਟਿਆ ਤਾਂ ਉਸਨੇ ਗੋਡੇ ਟੇਕੇ ਅਤੇ ਸਭ ਅਨੇ ਮਿਲਕੇ ਪ੍ਰਾਰਥਨਾ ਕੀਤੀ।
37 [This verse may not be a part of this translation]
38 [This verse may not be a part of this translation]
×

Alert

×