English Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Assamese

Books

Acts Chapters

Acts 23 Verses

1 ਪੌਲੁਸ ਨੇ ਬਡ਼ੇ ਗਹੁ ਨਾਲ ਯਹੂਦੀ ਮਹਾ ਸਭਾ ਵੱਲ ਵੇਖਿਆ ਤੇ ਫ਼ਿਰ ਕਿਹਾ, “ਭਰਾਵੋ, ਮੈਂ ਅੱਜ ਦਿਨ ਤੱਕ ਪਰਮੇਸ਼ੁਰ ਦੇ ਅੱਗੇ ਆਪਣਾ ਪੂਰਾ ਜੀਵਨ ਉਹੀ ਕਰਕੇ ਬਿਤਾਇਆ ਹੈ। ਜੋ ਮੈਂ ਸੋਚਿਆ ਕਿ ਸਹੀ ਸੀ।”
2 ਹਨਾਨਿਯਾਹ ਨਾਂ ਦਾ ਸਰਦਾਰ ਜਾਜਕ ਵੀ ਉਥੇ ਹੀ ਸੀ, ਜਦੋਂ ਉਸਨੇ ਪੌਲੁਸ ਨੂੰ ਇਹ ਆਖਦੇ ਸੁਣਿਆ ਤਾਂ ਜਿਹਡ਼ੇ ਆਦਮੀ ਪੌਲੁਸ ਦੇ ਕੋਲ ਖਢ਼ੇ ਸਨ, ਉਨ੍ਹਾਂ ਨੂੰ ਕਿਹਾ ਕਿ ਇਸਦੇ ਮੂੰਹ ਤੇ ਮਾਰੋ।
3 ਪੌਲੁਸ ਨੇ ਹਨਾਨਿਯਾਹ ਨੂੰ ਆਖਿਆ, “ਪਰਮੇਸ਼ੁਰ ਤੈਨੂੰ ਵੀ ਕੁਟ੍ਟੇਗਾ। ਤੂੰ ਅਜਿਹੀ ਮੈਲੀ ਕੰਧ ਹੈਂ ਜਿਸ ਉੱਪਰ ਸਫ਼ੇਦ ਰੋਗਨ ਕੀਤਾ ਹੋਇਆ ਹੈ। ਜਦੋਂ ਤੂੰ ਉਥੇ ਬੈਠਾ ਮੂਸਾ ਦੀ ਸ਼ਰ੍ਹਾ ਮੁਤਾਬਕ ਮੇਰਾ ਨਿਰਣਾ ਕਰਦਾ ਹੈ ਤੂੰ ਉਨ੍ਹਾਂ ਨੂੰ ਆਖਿਆ ਕਿ ਉਹ ਮੈਨੂੰ ਕੁਟ੍ਟਣ। ਇਹ ਮੂਸਾ ਦੀ ਸ਼ਰ੍ਹਾ ਦੇ ਖਿਲਾਫ਼ ਹੈ।”
4 ਪੌਲੁਸ ਦੇ ਕੋਲ ਖਢ਼ੇ ਆਦਮੀਆਂ ਨੇ ਉਸਨੂੰ ਕਿਹਾ, “ਕੀ ਤੂੰ ਨਹੀਂ ਜਾਣਦਾ ਕਿ ਤੂੰ ਪਰਮੇਸ਼ੁਰ ਦੇ ਸਰਦਾਰ ਜਾਜਕ ਦੀ ਬੇਇੱਜ਼ਤੀ ਕਰ ਰਿਹਾ ਹੈਂ।”
5 ਪੌਲੁਸ ਨੇ ਕਿਹਾ, “ਭਰਾਵੋ। ਮੈਨੂੰ ਨਹੀਂ ਸੀ ਪਤਾ ਕਿ ਇਹ ਸਰਦਾਰ ਜਾਜਕ ਹੈ। ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ ਕਿ, ‘ਤੁਹਾਨੂੰ ਆਪਣੇ ਲੋਕਾਂ ਦੇ ਆਗੂਆਂ ਨੂੰ ਬੁਰਾ ਨਹੀਂ ਆਖਣਾ ਚਾਹੀਦਾ।”‘
6 ਸਭਾ ਵਿੱਚ, ਕੁਝ ਲੋਕ ਸਦੂਕੀ ਸਨ ਅਤੇ ਕੁਝ ਫ਼ਰੀਸੀ। ਸੋ ਪੌਲੁਸ ਨੂੰ ਇੱਕ ਵਿਚਾਰ ਆਇਆ। ਸਭਾ ਵਿੱਚ, ਉਸਨੇ ਉੱਚੀ-ਉੱਚੀ ਰੌਲਾ ਪਾਇਆ, ਭਰਾਵੋ, ਮੈਂ ਇੱਕ ਫ਼ਰੀਸੀ ਹਾਂ ਤੇ ਮੇਰਾ ਪਿਉ ਵੀ ਫ਼ਰੀਸੀ ਸੀ। ਮੇਰੇ ਉੱਪਰ ਇਸ ਲਈ ਮੁਕੱਦਮਾ ਚਲਾਇਆ ਜਾ ਰਿਹਾ ਹੈ ਕਿਉਂਕਿ ਮੈਂ ਮੁਰਦੇ ਦੇ ਪੁਨਰ ਉਥਾਨ ਵਿੱਚ ਵਿਸ਼ਵਾਸ ਕਰਦਾ ਹਾਂ।”
7 ਜਦੋਂ ਪੌਲੁਸ ਨੇ ਇਉਂ ਕਿਹਾ ਤਾਂ ਸਦੂਕੀਆਂ ਅਤੇ ਫ਼ਰੀਸੀਆਂ ਵਿੱਚ ਭਾਰੀ ਬਹਿਸ ਛਿਡ਼ ਪਈ ਅਤੇ ਉਨ੍ਹਾਂ ਵਿੱਚ ਫ਼ੁੱਟ ਪੈ ਗਈ।
8 ਸਦੂਕੀ ਵਿਸ਼ਵਾਸ ਕਰਦੇ ਸਨ ਕਿ ਉਥੇ ਪੁਨਰ ਉਥਾਨ ਨਹੀਂ ਹੈ। ਅਤੇ ਉਹ ਵਿਸ਼ਵਾਸ ਕਰਦੇ ਸਨ ਕਿ ਇਥੇ ਦੂਤ ਜਾਂ ਆਤਮੇ ਨਹੀਂ ਸਨ।
9 ਸਾਰੇ ਯਹੂਦੀਆਂ ਨੇ ਉੱਚੀ-ਉੱਚੀ ਸ਼ੋਰ ਮਚਾਉਣਾ ਸ਼ੁਰੂ ਕਰ ਦਿੱਤਾ। ਕੁਝ ਨੇਮ ਦੇ ਪ੍ਰਚਾਰਕ ਜੋ ਕਿ ਫ਼ਰੀਸੀ ਸਨ ਖਢ਼ੇ ਹੋਕੇ ਬਹਿਸ ਕਰਨ ਲੱਗੇ, “ਸਾਨੂੰ ਤਾਂ ਇਸ ਮਨੁੱਖ ਵਿੱਚ ਕੁਝ ਗਲਤ ਨਹੀਂ ਦਿਸਿਆ। ਇਹ ਸੰਭਵ ਹੈ ਕਿ ਇੱਕ ਆਤਮਾ ਜਾਂ ਇੱਕ ਦੂਤ ਬੋਲਿਆ ਹੋਵੇ।”
10 ਬਹਿਸ ਝਗਡ਼ੇ ਵਿੱਚ ਬਦਲ ਗਈ। ਸਰਦਾਰ ਘਬਰਾ ਗਿਆ ਕਿ ਯਹੂਦੀ ਪੌਲੁਸ ਦੇ ਚਿਥਡ਼ੇ ਕਰ ਦੇਣਗੇ। ਤਾਂ ਉਸਨੇ ਸਿਪਾਹੀਆਂ ਨੂੰ ਪੌਲੁਸ ਨੂੰ ਯਹੂਦੀਆਂ ਤੋਂ ਦੂਰ ਲੈ ਜਾਣ ਅਤੇ ਇਸ ਨੂੰ ਸੈਨਾ ਭਵਨ ਵਿੱਚ ਰੱਖਣ ਲਈ, ਕਿਹਾ।
11 ਅਗਲੀ ਰਾਤ ਪ੍ਰਭੂ ਯਿਸੂ ਪੌਲੁਸ ਦੇ ਕੋਲ ਆਕੇ ਖਢ਼ਾ ਹੋ ਗਿਆ ਅਤੇ ਆਖਣ ਲੱਗਾ, “ਹੌਂਸਲਾ ਰਖ। ਤੂੰ ਯਰੂਸ਼ਲਮ ਦੇ ਲੋਕਾਂ ਨੂੰ ਮੇਰੇ ਬਾਰੇ ਦੱਸਿਆ ਹੈ। ਹੁਣ ਤੂੰ ਰੋਮ ਵਿੱਚ ਜਾਕੇ ਵੀ ਲੋਕਾਂ ਨੂੰ ਮੇਰੇ ਬਾਰੇ ਸਾਖੀ ਕਰ।”
12 ਅਗਲੇ ਦਿਨ ਦੀ ਸਵੇਰ ਕੁਝ ਯਹੂਦੀਆਂ ਨੇ ਪੌਲੁਸ ਦੇ ਵਿਰੁੱਧ ਸਾਜਿਸ਼ ਕੀਤੀ। ਉਨ੍ਹਾਂ ਨੇ ਆਪੋ ਵਿੱਚ ਹੀ ਮਤਾ ਪਕਾਇਆ ਕਿ ਜਦ ਤੱਕ ਉਹ ਪੌਲੁਸ ਨੂੰ ਮਾਰ ਨਾ ਮੁਕਾਉਣਗੇ ਉਹ ਕੁਝ ਵੀ ਨਹੀਂ ਖਾਣ ਪੀਣਗੇ।
13 ਚਾਲ੍ਹੀਆਂ ਤੋਂ ਵਧ ਯਹੂਦੀਆਂ ਨੇ ਇਹ ਸਾਜਿਸ਼ ਰਚੀ।
14 ਇਹ ਯਹੂਦੀ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਕੋਲ ਗਏ ਅਤੇ ਆਖਿਆ, “ਅਸੀਂ ਸੌਂਹ ਖਾਧੀ ਹੈ ਕਿ ਓਨਾ ਚਿਰ ਅਸੀਂ ਕੁਝ ਖਾਵਾਂਗੇ ਅਤੇ ਨਾ ਪੀਵਾਂਗੇ ਜਦ ਤੱਕ ਕਿ ਅਸੀਂ ਪੌਲੁਸ ਨੂੰ ਨਾ ਮਾਰ ਦੇਈਏ।
15 ਇਸ ਲਈ ਹੁਣ ਤੁਸੀਂ ਸੈਨਾ ਦੇ ਸਰਦਾਰ ਨੂੰ ਇੱਕ ਸੰਯੁਕਤ ਸੁਨੇਹਾ ਭੇਜੋ ਕਿ ਉਹ ਉਸਨੂੰ ਤੁਹਾਡੇ ਅੱਗੇ ਪੇਸ਼ ਕਰੇ ਅਤੇ ਉਸਨੂੰ ਮਨਵਾਓ ਕਿ ਤੁਸੀਂ ਪੌਲੁਸ ਦੀ ਪੂਰੀ ਤਰ੍ਹਾਂ ਪੁਛ-ਗਿਛ ਕਰਨਾ ਚਾਹੁੰਦੇ ਹੋ। ਜਦੋਂ ਉਹ ਉਸਨੂੰ ਤੁਹਾਡੇ ਵੱਲ ਲਿਆ ਰਿਹਾ ਹੋਵੇਗਾ ਤਾਂ ਅਸੀਂ ਪੌਲੁਸ ਨੂੰ ਰਸਤੇ ਵਿੱਚ ਹੀ ਜਾਨੋਂ ਮਾਰ ਮੁਕਾਵਾਂਗੇ।”
16 ਪਰ ਪੌਲੁਸ ਦੇ ਭਾਂਣਜੇ ਨੂੰ ਇਸ ਸਾਜਿਸ਼ ਦਾ ਪਤਾ ਲੱਗ ਗਿਆ। ਤਾਂ ਉਹ ਸੈਨਾ ਭਵਨ ਵਿੱਚ ਗਿਆ ਅਤੇ ਪੌਲੁਸ ਨੂੰ ਇਸ ਬਾਰੇ ਦੱਸ ਦਿੱਤਾ।
17 ਤਦ ਪੌਲੁਸ ਨੇ ਇੱਕ ਸੈਨਾ ਅਧਿਕਾਰੀ ਨੂੰ ਸਦਿਆ ਅਤੇ ਕਿਹਾ, “ਇਸ ਨੌਜਵਾਨ ਨੂੰ ਕਮਾਂਡਰ ਕੋਲ ਲੈ ਜਾਵੋ। ਇਹ ਇੱਕ ਸੁਨੇਹਾ ਲੈਕੇ ਆਇਆ ਹੈ।”
18 ਤਾਂ ਉਹ ਸੈਨਾ-ਅਧਿਕਾਰੀ ਉਸ ਦੇ ਭਾਣਜੇ ਨੂੰ ਸੈਨਾ ਅਧਿਕਾਰੀ ਕੋਲ ਲੈ ਗਿਆ ਤਾਂ ਉਸਨੇ ਕਿਹਾ, “ਕੈਦੀ ਪੌਲੁਸ ਨੇ ਮੈਨੂੰ ਇਸ ਨੌਜੁਆਨ ਨੂੰ ਤੁਹਾਡੇ ਕੋਲ ਲਿਆਉਣ ਨੂੰ ਆਖਿਆ ਹੈ, ਕਿਉਂਕਿ ਉਹ ਤੁਹਾਨੂੰ ਕੁਝ ਦੱਸਣਾ ਚਾਹੁੰਦਾ ਹੈ।”
19 ਸੈਨਾ ਅਧਿਕਾਰੀ ਨੇ ਉਸਦਾ ਹੱਥ ਫ਼ਡ਼ਿਆ ਅਤੇ ਉਸਨੂੰ ਇੱਕ ਇਕਾਂਤ ਜਗ਼੍ਹਾ ਤੇ ਲੈ ਗਿਆ ਤੇ ਆਖਿਆ, “ਤੂੰ ਮੈਨੂੰ ਕੀ ਦੱਸਣਾ ਚਾਹੁੰਦਾ ਹੈ?”
20 ਉਸ ਨੌਜਵਾਨ ਨੇ ਕਿਹਾ, “ਯਹੂਦੀਆਂ ਨੇ ਇਹ ਵਿਉਂਤ ਬਣਈ ਹੈ ਕਿ ਉਹ ਕੱਲ ਪੌਲੁਸ ਨੂੰ ਮਹਾਂ ਸਭਾ ਦੇ ਵਿੱਚ ਲਿਆਉਣ ਲਈ ਤੁਹਾਨੂੰ ਕਹਿਣਗੇ ਅਤੇ ਉਹ ਤੁਹਾਨੂੰ ਇਹ ਕਹਿਣਗੇ ਕਿ ਉਹ ਪੌਲੁਸ ਕੋਲੋਂ ਕੁਝ ਹੋਰ ਸਵਾਲ ਪੁਛਣਾ ਚਾਹੁੰਦੇ ਹਨ।
21 ਪਰ ਤੁਸੀਂ ਉਨ੍ਹਾਂ ਤੇ ਵਿਸ਼ਵਾਸ ਨਾ ਕਰਨਾ ਕਿਉਂਕਿ ਚਾਲੀ ਤੋਂ ਵਧੇਰੇ ਯਹੂਦੀ ਛੁਪੇ ਹੋਏ ਹਨ ਤਾਂ ਜੋ ਉਹ ਪੌਲੁਸ ਨੂੰ ਰਸਤੇ ਵਿੱਚ ਹੀ ਖਤਮ ਕਰ ਦੇਣ। ਉਨ੍ਹਾਂ ਨੇ ਇੱਕ ਗੰਭੀਰ ਸੌਂਹ ਖਾਧੀ ਹੈ ਕਿ ਉਹ ਉਦੋਂ ਤੱਕ ਕੁਝ ਨਹੀਂ ਖਾਣਗੇ ਤੇ ਨਾ ਪੀਣਗੇ ਜਦ ਤੱਕ ਉਹ ਪੌਲੁਸ ਨੂੰ ਨਹੀਂ ਮਾਰ ਦਿੰਦੇ। ਸੋ ਉਹ ਹੁਣ ਤੁਹਾਡੀ ਸਹਿਮਤੀ ਦੀ ਉਡੀਕ ਵਿੱਚ ਹਨ।”
22 ਸਰਦਾਰ ਨੇ ਉਸਨੂੰ ਕਿਹਾ, “ਕਿਸੇ ਨੂੰ ਨਾ ਦਸੀਂ ਕਿ ਤੂੰ ਮੈਨੂੰ ਇਸ ਵਿਉਂਤ ਬਾਰੇ ਦੱਸ ਦਿੱਤਾ ਹੈ ਅਤੇ ਉਸਨੇ ਉਸਨੂੰ ਭੇਜ ਦਿੱਤਾ।”
23 ਜਦ ਕਮਾਂਡਰ ਨੇ ਦੋ ਸੂਬੇਦਾਰਾਂ ਨੂੰ ਬੁਲਵਾਇਆ ਅਤੇ ਕਿਹਾ, “ਮੈਨੂੰ ਕੁਝ ਆਦਮੀ ਕੈਸਰਿਯਾ ਜਾਣ ਲਈ ਚਾਹੀਦੇ ਹਨ। ਤੁਸੀਂ ਦੋ ਸੌ ਸਿਪਾਹੀ ਤਿਆਰ ਰਖੋ, ਸੱਤਰ ਸਿਪਾਹੀ ਘੋਡ਼ਿਆਂ ਤੇ ਅਤੇ ਦੋ ਸੌ ਆਦਮੀ ਭਾਲੇ ਬਰਦਾਰ। ਇਨ੍ਹਾਂ ਨੂੰ ਅੱਜ ਰਾਤ ਨੌ ਵਜੇ ਰਵਾਨਾ ਕਰਨ ਲਈ ਤਿਆਰ ਰਖਵਾ।
24 ਪੌਲੁਸ ਦੀ ਸਵਾਰੀ ਲਈ ਵੀ ਕੁਝ ਘੋਡ਼ਿਆਂ ਦਾ ਇੰਤਜ਼ਾਮ ਕਰੋ। ਉਸਨੂੰ ਪੂਰੀ ਸੁਰਖਿਆ ਨਾਲ ਫ਼ੇਲਿਕਸ ਹਾਕਮ ਦੇ ਕੋਲ ਪਹੁੰਚਾਣਾ ਹੈ।”
25 ਸੈਨਾ ਅਧਿਕਾਰੀ ਨੇ ਇੱਕ ਚਿਠੀ ਲਿਖੀ ਜੋ ਇਸ ਤਰ੍ਹਾਂ ਸੀ;
26 ਕਲੌਦਿਯੁਸ ਲੁਸਿਯਸ ਦੇ ਹਾਕਮ ਫ਼ੇਲਿਕਸ ਬਹਾਦੁਰ ਨੂੰ ਪ੍ਰਣਾਮ।
27 ਯਹੂਦੀਆਂ ਨੇ ਉਸਨੂੰ ਗਿਰਫ਼ਤਾਰ ਕਰ ਲਿਆ ਅਤੇ ਇਸਨੂੰ ਮਾਰਨ ਹੀ ਵਾਲੇ ਸਨ, ਪਰ ਜਦੋਂ ਮੈਨੂੰ ਪਤਾ ਲੱਗਾ ਕਿ ਉਹ ਇੱਕ ਰੋਮੀ ਨਾਗਰਿਕ ਹੈ, ਮੈਂ ਉਸੇ ਵਕਤ ਆਪਣੇ ਸਿਪਾਹੀਆਂ ਨਾਲ ਗਿਆ ਅਤੇ ਉਸਨੂੰ ਬਚਾਇਆ।
28 ਮੈਂ ਇਹ ਜਾਨਣਾ ਚਾਹੁੰਦਾ ਸੀ ਕਿ ਉਨ੍ਹਾਂ ਕਿਸ ਕਾਰਣ ਉਸ ਉੱਪਰ ਇਲਜ਼ਾਮ ਲਗਾਏ, ਇਸ ਲਈ ਮੈਂ ਉਸਨੂੰ ਉਨ੍ਹਾਂ ਦੀ ਸਭਾ ਵਿੱਚ ਲੈ ਗਿਆ।
29 ਉਥੋਂ ਮੈਨੂੰ ਇਹ ਪਤਾ ਲੱਗਾ; ਯਹੂਦੀਆਂ ਨੇ ਪੌਲੁਸ ਉੱਤੇ ਆਪਣੀ ਖੁਦ ਦੀ ਸ਼ਰ੍ਹਾ ਸੰਬੰਧੀ ਇਲਜ਼ਾਮ ਲਾਏ ਹਨ। ਪਰ ਉਨ੍ਹਾਂ ਵਿੱਚੋਂ ਕੋਈ ਵੀ ਇਹੋ ਜਿਹਾ ਦਾਵ੍ਹਾ ਨਹੀਂ ਸੀ ਜੋ ਉਸਦੇ ਕਤਲ ਜਾਂ ਕੈਦ ਦਾ ਕਾਰਣ ਹੁੰਦਾ।
30 ਮੈਨੂੰ ਪਤਾ ਲੱਗਾ ਕਿ ਕੁਝ ਯਹੂਦੀਆਂ ਨੇ ਉਸਦੇ ਖਿਲਾਫ਼ ਸਾਜਿਸ਼ ਕੀਤੀ ਹੈ। ਇਸ ਲਈ ਮੈਂ ਉਸਨੂੰ ਤੁਹਾਡੇ ਕੋਲ ਭੇਜ ਦਿੱਤਾ ਹੈ। ਮੈਂ ਉਨ੍ਹਾਂ ਯਹੂਦੀਆਂ ਨੂੰ ਉਹ ਇਲਜ਼ਾਮ ਦੱਸਣ ਲਈ ਵੀ ਕਿਹਾ ਹੈ ਜੋ ਉਨ੍ਹਾਂ ਕੋਲ ਇਸਦੇ ਵਿਰੁੱਧ ਹਨ।
31 ਸਿਪਾਹੀਆਂ ਨੂੰ ਜਿਵੇਂ ਕਿਹਾ ਗਿਆ ਸੀ ਉਨ੍ਹਾਂ ਨੇ ਉਵੇਂ ਹੀ ਕੀਤਾ। ਸਿਪਾਹੀ ਉਸ ਰਾਤ ਉਸਨੂੰ ਅੰਤਿਪਤ੍ਰਿਸ ਸ਼ਹਿਰ ਵਿੱਚ ਲੈ ਗਏ।
32 ਅਗਲੇ ਦਿਨ ਘੁਡ਼ ਸਵਾਰ ਸਿਪਾਹੀ ਪੌਲੁਸ ਦੇ ਨਾਲ ਕੈਸਰਿਯਾ ਨੂੰ ਗਏ। ਪਰ ਬਾਕੀ ਦੇ ਸਿਪਾਹੀ ਅਤੇ ਭਾਲਾ ਬਰਦਾਰ ਸੈਨਾ ਭਵਨ ਵਿੱਚ ਵਾਪਸ ਮੁਡ਼ ਗਏ।
33 ਘੁਰਸਵਾਰ ਸਿਪਾਹੀ ਕੈਸਰਿਯਾ ਨੂੰ ਗਏ ਅਤੇ ਉਹ ਚਿਠੀ ਰਾਜਪਾਲ ਫ਼ੇਲਿਕਸ ਨੂੰ ਦਿੱਤੀ। ਉਸਤੋਂ ਬਾਅਦ ਉਨ੍ਹਾਂ ਨੇ ਪੌਲੁਸ ਨੂੰ ਉਸਦੇ ਹਵਾਲੇ ਕਰ ਦਿੱਤਾ।
34 ਹਾਕਮ ਨੇ ਚਿਠੀ ਪਢ਼ਕੇ ਪੌਲੁਸ ਨੂੰ ਕਿਹਾ, “ਤੂੰ ਕਿਸ ਦੇਸ਼ ਦਾ ਹੈਂ?” ਉਹ ਜਾਣ ਗਿਆ ਕਿ ਪੌਲੁਸ ਕਿਲਿਕਿਯਾ ਸ਼ਹਿਰ ਨਾਲ ਸੰਬੰਧਿਤ ਹੈ।
35 ਹਾਕਮ ਨੇ ਕਿਹਾ, “ਪਹਿਲੇ ਤੇਰੇ ਮੁਦ੍ਦਈ ਵੀ ਆ ਜਾਣ ਫ਼ਿਰ ਮੈਂ ਤੇਰੀ ਸੁਣਾਂਗਾ।” ਫ਼ਿਰ ਰਾਜਪਾਲ ਨੇ ਪੌਲੁਸ ਨੂੰ ਹੇਰੋਦੇਸ ਦੇ ਮਹਿਲ ਵਿੱਚ ਨਜ਼ਰਬੰਦ ਰੱਖਣ ਦਾ ਹੁਕਮ ਦਿੱਤਾ।
×

Alert

×