Indian Language Bible Word Collections
Acts 27:40
Acts Chapters
Acts 27 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Acts Chapters
Acts 27 Verses
1
|
ਇਹ ਨਿਸ਼ਚਿਤ ਸੀ ਕਿ ਅਸੀਂ ਇਤਾਲਿਯਾ ਨੂੰ ਜਹਾਜ਼ ਵਿੱਚ ਸਫ਼ਰ ਕ੍ਰਾਂਗੇ। ਪੌਲੁਸ ਅਤੇ ਕੁਝ ਹੋਰ ਕੈਦੀ ਇੱਕ ਯੂਲਿਉਸ ਨਾਂ ਦੇ ਸੈਨਾ ਅਧਿਕਾਰੀ ਦੇ ਹਵਾਲੇ ਕਰ ਦਿੱਤੇ ਗਏ ਸਨ। ਯੂਲਿਉਸ “ਪਾਤਸ਼ਾਹੀ” ਨਾਮੇ ਖਾਸ ਸੈਨਾ ਸਮੂਹ ਨਾਲ ਸੰਬੰਧਿਤ ਸੀ। |
2
|
ਅਸੀਂ ਜਹਾਜ਼ ਵਿੱਚ ਚਢ਼ ਗਏ। ਇਹ ਜਹਾਜ਼ ਅਸਿਯਾ ਦੇ ਕਿਨਾਰੇ ਦੇ ਸ਼ਹਿਰਾਂ ਨੂੰ ਜਾਣ ਵਾਲਾ ਸੀ। ਅਰਿਸਤਰਖੁਸ ਜੋ ਕਿ ਥਸ੍ਸਲੁਨੀਕੇ ਮਕੂਦਨ ਦੇ ਸ਼ਹਿਰ ਦਾ ਸੀ ਸਾਡੇ ਨਾਲ ਸੀ। |
3
|
ਅਗਲੇ ਦਿਨ ਅਸੀਂ ਸੈਦਾ ਵਿੱਚ ਜਾ ਉੱਤਰੇ ਅਤੇ ਯੂਲਿਉਸ ਨੇ ਪੌਲੁਸ ਨਾਲ ਬਡ਼ਾ ਚੰਗਾ ਸਲੂਕ ਕੀਤਾ ਅਤੇ ਉਸਨੂੰ ਉਥੇ ਆਪਣੇ ਮਿੱਤਰਾਂ ਨੂੰ ਮਿਲਣ ਦੀ ਪਰਵਾਨਗੀ ਦੇ ਦਿੱਤੀ। ਇਨ੍ਹਾਂ ਮਿੱਤਰਾਂ ਨੇ ਪੌਲੁਸ ਦੀਆਂ ਜ਼ਰੂਰਤਾਂ ਦਾ ਧਿਆਨ ਰੱਖਿਆ। |
4
|
ਅਸੀਂ ਸੈਦਾ ਦਾ ਸ਼ਹਿਰ ਛੱਡ ਦਿੱਤਾ ਅਤੇ ਕੁਪਰੁਸ ਟਾਪੂ ਦੇ ਤਟ੍ਟ ਤੇ ਸਫ਼ਰ ਕੀਤਾ ਕਿਉਂਕਿ ਹਵਾ ਸਾਡੇ ਅਗਿਉਂ ਵਗ ਰਹੀ ਸੀ। |
5
|
ਅਸੀਂ ਦਿਲਦਿਯਾ ਅਤੇ ਪੰਮਫ਼ੁਲਿਯਾ ਦੇ ਨੇਡ਼ਿਉਂ ਸਮੁੰਦਰੋਂ ਪਾਰ ਲੰਘੇ ਅਤੇ ਲੁਕਿਯਾ ਦੇ ਨਗਰ ਮੂਰਾ ਵਿੱਚ ਆ ਪਹੁੰਚੇ। |
6
|
ਉਥੇ ਸੈਨਾ ਅਧਿਕਾਰੀ ਨੇ ਸਿਕੰਦਰਿਯਾ ਦਾ ਇੱਕ ਜਹਾਜ਼ ਵੇਖਿਆ ਜੋ ਕਿ ਇਤਾਲਿਯਾ ਵੱਲ ਜਾ ਰਿਹਾ ਸੀ ਅਤੇ ਸਾਨੂੰ ਉਸ ਜਹਾਜ਼ ਉੱਪਰ ਚਢ਼ਾ ਦਿੱਤਾ। |
7
|
ਬਡ਼ੇ ਦਿਨ ਅਸੀਂ ਹੌਲੀ-ਹੌਲੀ ਸਫ਼ਰ ਕਰਦੇ ਰਹੇ ਪਰ ਸਾਡੇ ਵਾਸਤੇ ਕਨੀਦੁਸ ਸ਼ਹਿਰ ਤੱਕ ਪਹੁਣਚਣਾ ਬਡ਼ਾ ਮੁਸ਼ਕਿਲ ਹੋ ਰਿਹਾ ਸੀ ਕਿਉਂਕਿ ਹਵਾ ਸਾਡੇ ਸਾਮ੍ਹਣੀ ਤਰਫ਼ੋ ਸੀ। ਅਸੀਂ ਉਸ ਰਸਤੇ ਬਹੁਤੀ ਦੂਰ ਤੱਕ ਨਹੀਂ ਸੀ ਜਾ ਸਕਦੇ। ਇਸ ਲਈ ਅਸੀਂ ਕਰੇਤ ਟਾਪੂ ਦੇ ਦਖਣੀ ਪਾਸੇ ਸਲਮੋਨੋ ਦੇ ਨੇਡ਼ੇ ਨੂੰ ਸਫ਼ਰ ਕੀਤਾ। |
8
|
ਬਡ਼ੀ ਮੁਸ਼ਕਿਲ ਨਾਲ, ਅਸੀਂ ਸਮੁੰਦਰੀ ਤਟ ਦੇ ਨਾਲ ਸਫ਼ਰ ਕੀਤਾ ਅਤੇ, ‘ਸੁਰਖਿਅਤ ਬੰਦਰਗਾਹ’ ਨਾਮੀਂ ਇੱਕ ਜਗ਼੍ਹਾ ਤੇ ਪਹੁੰਚੇ। ਉਥੋਂ ਲਸਾਯਾ ਨਗਰ ਨੇਡ਼ੇ ਹੀ ਸੀ। |
9
|
ਪਰ ਅਸੀਂ ਬਡ਼ਾ ਸਮਾਂ ਗੁਆ ਚੁੱਕੇ ਸਾਂ, ਇਸ ਵਕਤ ਜਹਾਜ਼ ਦਾ ਸਫ਼ਰ ਬਹੁਤ ਖਤਰੇ ਵਾਲਾ ਸੀ ਕਿਉਂਕਿ ਯਹੂਦੀਆਂ ਦੇ ਵਰਤ ਦੇ ਦਿਨ ਪਹਿਲਾਂ ਹੀ ਲੰਘ ਚੁੱਕੇ ਸਨ। ਇਸ ਲਾਈ ਪੌਲੁਸ ਨੇ ਉਨ੍ਹਾਂ ਨੂੰ ਚੁਕੰਨਾ ਕੀਤਾ ਤੇ ਕਿਹਆ, |
10
|
“ਹੇ ਮਨੁੱਖੋ। ਮੈਂ ਵੇਖ ਰਿਹਾ ਹਾਂ ਕਿ ਇਸ ਯਾਤਰਾ ਵਿੱਚ ਬਹੁਤ ਸੰਕਟ ਆਵੇਗਾ। ਸਾਡਾ ਜਹਾਜ਼ ਅਤੇ ਇਸ ਵਿਚਲਾ ਸਾਰਾ ਸਮਾਨ ਨਸ਼ਟ ਹੋ ਜਾਵੇਗਾ। ਹੋ ਸਕਦਾ ਹੈ ਕਿ ਸਾਡੀਆਂ ਜਾਨਾਂ ਵੀ ਚਲੀਆਂ ਜਾਣ।” |
11
|
ਪਰ ਜਹਾਜ਼ ਦਾ ਕਪਤਾਨ ਤੇ ਮਾਲਿਕ ਪੌਲੁਸ ਦੀ ਇਸ ਗੱਲ ਨਾਲ ਸਹਿਮਤ ਨਾ ਹੋਏ ਇਸ ਲਈ ਸੈਨਾ-ਅਧਿਕਾਰੀ ਨੇ ਪੌਲੁਸ ਦੀ ਗੱਲ ਦਾ ਯਕੀਨ ਨਾ ਕੀਤਾ ਸਗੋਂ ਉਸਨੇ ਜਹਾਜ਼ ਦੇ ਕਪਤਾਨ ਅਤੇ ਮਾਲਿਕ ਦੀ ਗੱਲ ਤੇ ਇਤਬਾਰ ਕੀਤਾ। |
12
|
ਅਤੇ ਉਹ ਘਾਟ ਸਰਦੀਆਂ ਵਿੱਚ ਜਹਾਜ਼ ਦੇ ਰੁਕਣ ਲਈ ਠੀਕ ਨਹੀਂ ਸੀ, ਇਸ ਲਈ ਬਹੁਤ ਸਾਰੇ ਲੋਕਾਂ ਨੇ ਉਥੋਂ ਚਲੇ ਜਾਣ ਦਾ ਫ਼ੈਸਲਾ ਕੀਤਾ। ਉਨ੍ਹਾਂ ਨੇ ਫ਼ੈਨੀਕੁਸ ਪਹੁੰਚਣ ਦੀ ਉਮੀਦ ਕੀਤੀ ਤਾਂ ਜੋ ਜਹਾਜ਼ ਸਿਆਲਾਂ ਦੇ ਲੰਘਣ ਤੀਕ ਉਥੇ ਖਢ਼ਾ ਕੀਤਾ ਜਾ ਸਕੇ। ਫ਼ੈਨੀਕੁਸ ਸ਼ਹਿਰ ਕਰੇਤ ਟਾਪੂ ਦਾ ਇੱਕ ਸ਼ਹਿਰ ਹੈ। ਉਸਦਾ ਇੱਕ ਘਾਟ ਹੈ ਜਿਹਡ਼ਾ ਦਖਣ-ਪਛਮ ਅਤੇ ਉੱਤਰ-ਪਛ੍ਛਮ ਦੇ ਪਾਸੇ ਵੱਲ ਹੈ। |
13
|
ਜਦੋਂ ਦਖਣ ਵੱਲੋਂ ਹੌਲੇ-ਹੌਲੇ ਹਵਾ ਵਗਣ ਲੱਗੀ, ਜਹਾਜ਼ ਉੱਤੇ ਆਦਮੀਆਂ ਨੇ ਸੋਚਿਆ, “ਇਹੋ ਹਵਾ ਸੀ ਜੋ ਸਾਨੂੰ ਚਾਹੀਦੀ ਸੀ ਅਤੇ ਸਾਨੂੰ ਮਿਲ ਗਈ ਹੈ।” ਇਸ ਲਈ ਉਨ੍ਹਾਂ ਨੇ ਲੰਗਰ ਨੂੰ ਉਤਾਂਹ ਚੁਕਿਆ। ਅਸੀਂ ਕਰੇਤ ਟਾਪੂ ਦੇ ਬਹੁਤ ਨੇਡ਼ੇ ਆ ਗਏ। |
14
|
ਪਰ ਤਦ “ਉੱਤਰੀ ਪੂਰਬ” ਵੱਲੋਂ ਇੱਕ ਬਡ਼ੀ ਤਕਡ਼ੀ ਹਨੇਰੀ ਟਾਪੂ ਤੇ ਆਈ। |
15
|
ਇਹ ਹਵਾ ਜਹਾਜ਼ ਨੂੰ ਆਪਣੇ ਨਾਲ ਲੈ ਤੁਰੀ ਅਤੇ ਜਹਾਜ਼ ਹਵਾ ਦੀ ਉਲਟ ਦਿਸ਼ਾ ਵੱਲ ਜਾਣ ਤੋਂ ਅਸਮਰਥ ਸੀ। ਇਸ ਲਈ ਕੋਸ਼ਿਸ਼ ਕਰਨੀ ਬੰਦ ਕਰ ਦਿੱਤੀ ਅਤੇ ਹਵਾ ਨੂੰ ਸਾਨੂੰ ਨਾਲ ਲੈ ਜਾਣ ਦਿੱਤਾ। |
16
|
ਅਸੀਂ ਕਲੌਦਾ ਨਾਂ ਦੇ ਇੱਕ ਛ੍ਹੋਟੇ ਟਾਪੂ ਕੋਲ ਜਾ ਪੁਜ੍ਜੇ। ਫ਼ੇਰ ਬਡ਼ੀ ਮੁਸ਼ਕਿਲ ਨਾਲ ਅਸੀਂ ਜੀਵਨ ਬੇਡ਼ੀ ਜਹਾਜ਼ ਤੇ ਲਿਆ ਸਕੇ। |
17
|
ਉਨ੍ਹਾਂ ਨੇ ਜੀਵਨ ਬੇਡ਼ੀ ਨੂੰ ਅੰਦਰ, ਇੱਕ ਸਾਥ ਸਹਾਰਾ ਦੇ ਕੇ ਥਲਿਉਂ ਜ੍ਜਹਾਜ਼ ਨੂੰ ਰਸੀਆਂ ਨਾਲ ਬੰਨ੍ਹ ਦਿੱਤਾ। ਉਹ ਇਸ ਗੱਲੋਂ ਡਰਨ ਲੱਗੇ ਕਿ ਜਹਾਜ਼ ਕਿਤੇ ਸਿਰੁਤੀ ਦੇ ਬਰੇਤੇ ਵਿੱਚ ਨਾ ਫ਼ਸ ਜਾਵੇ ਇਸ ਲਈ ਉਨ੍ਹਾਂ ਨੇ ਪਾਲ ਹੇਠਾਂ ਕਰ ਲਏ ਅਤੇ ਤੇਜ਼ ਹਵਾ ਨੂੰ ਜਹਾਜ਼ ਨੂੰ ਰੋਢ਼ਨ ਦਿੱਤਾ। |
18
|
ਅਗਲੇ ਦਿਨ ਤੂਫ਼ਾਨ ਇੰਨਾ ਤੇਜ਼ ਵਰ੍ਹ ਰਿਹਾ ਸੀ ਕਿ ਉਨ੍ਹਾਂ ਨੇ ਕਈ ਵਸਤਾਂ ਜਹਾਜ਼ ਵਿੱਚੋਂ ਸਮੁੰਦਰ ਵਿੱਚ ਸੁੱਟ ਦਿੱਤੀਆਂ। |
19
|
ਇੱਕ ਦਿਨ ਬਾਅਦ ਉਨ੍ਹਾਂ ਨੇ ਜਹਾਜ਼ ਦਾ ਅਸਬਾਬ ਵੀ ਕਢ ਕੇ ਸੁੱਟ ਦਿੱਤਾ। |
20
|
ਕਈ ਦਿਨਾਂ ਤੱਕ ਅਕਾਸ਼ ਤੇ ਸਾਨੂੰ ਕੋਈ ਸੂਰਜ ਜਾਂ ਤਾਰੇ ਨਜ਼ਰ ਨਾ ਆਏ। ਇਹ ਬਡ਼ਾ ਭਿਅੰਕਰ ਤੂਫ਼ਾਨ ਸੀ। ਅਸੀਂ ਜਿਉਣ ਦੀ ਹੋਰ ਆਸ ਗੁਆ ਦਿੱਤੀ। |
21
|
ਆਦਮੀਆਂ ਨੇ ਕਈ ਦਿਨਾਂ ਤੱਕ ਕੁਝ ਨਾ ਖਾਧਾ, ਤੱਦ ਇੱਕ ਦਿਨ ਪੌਲੁਸ ਉਨ੍ਹਾਂ ਵਿੱਚ ਖਲ੍ਹੋ ਕੇ ਬੋਲਿਆ, “ਹੇ ਮਨੁੱਖੋ। ਮੈਂ ਤੁਹਾਨੂੰ ਕਿਹਾ ਸੀ ਜੌਕਿ ਕਰੇਤ ਤੋਂ ਨਾ ਜਾਵੋ, ਤੁਹਾਨੂੰ ਮੇਰੀ ਗੱਲ ਸੁਣਨੀ ਚਾਹੀਦੀ ਸੀ ਜੇਕਰ ਤੁਸੀਂ ਮੇਰਾ ਕਿਹਾ ਮੰਨਿਆ ਹੁੰਦਾ ਤਾਂ ਤੁਹਾਨੂੰ ਇਹ ਮੁਸੀਬਤ ਅਤੇ ਨੁਕਸਾਨ ਨਾ ਉਠਾਉਣਾ ਪੈਂਦਾ। |
22
|
ਪਰ ਹੁਣ ਮੈਂ ਤੁਹਾਨੂੰ ਆਖਦਾ ਹਾਂ ਕਿ ਹੌਸਲਾ ਰਖੋ। ਤੁਹਾਡੇ ਵਿੱਚੋਂ ਕੋਈ ਵੀ ਨਹੀਂ ਮਰੇਗਾ, ਪਰ ਜਹਾਜ਼ ਤਬਾਹ ਹੋ ਜਾਵੇਗਾ। |
23
|
ਕੱਲ ਰਾਤ ਇੱਕ ਦੂਤ ਮੇਰੇ ਕੋਲ ਆਇਆ ਜਿਸ ਨੂੰ ਪਰਮੇਸ਼ੁਰ ਨੇ ਭੇਜਿਆ ਸੀ, ਇਹ ਉਹੀ ਪਰਮੇਸ਼ੁਰ ਹੈ ਜਿਸਦੀ ਮੈਂ ਉਪਾਸਨਾ ਕਰਦਾ ਹਾਂ, ਮੈਂ ਉਸੇ ਦਾ ਹਾਂ। |
24
|
ਪਰਮੇਸ਼ੁਰ ਦੇ ਦੂਤ ਨੇ ਕਿਹਾ, ‘ਪੌਲੁਸ, ਤੂੰ ਘਬਰਾ ਨਾ। ਤੈਨੂੰ ਕੈਸਰ ਅੱਗੇ ਜ਼ਰੂਰ ਖਢ਼ਾ ਹੋਣਾ ਚਾਹੀਦਾ ਹੈ ਅਤੇ ਤੇਰੀ ਖਾਤਿਰ ਪਰਮੇਸ਼ੁਰ ਉਨ੍ਹਾਂ ਸਾਰਿਆਂ ਦੀ ਜਾਨ ਬਚਾਵੇਗਾ ਜੋ ਤੇਰੇ ਨਾਲ ਜਹਾਜ਼ ਤੇ ਹਨ।’ |
25
|
ਸੋ, ਹੇ ਪੁਰਖੋ। ਹੌਸਲਾ ਰਖੋ। ਮੈਂ ਪਰਮੇਸ਼ੁਰ ਵਿੱਚ ਯਕੀਨ ਰਖਦਾ ਹਾਂ ਕਿ ਸਭ ਕੁਝ ਉਵੇਂ ਹੀ ਵਾਪਰੇਗਾ ਜਿਵੇਂ ਦੂਤ ਨੇ ਮੈਨੂੰ ਆਖਿਆ ਹੈ। |
26
|
ਪਰ ਅਸੀਂ ਜ਼ਰੂਰ ਕਿਸੇ ਟਾਪੂ ਨਾਲ ਜਾ ਟਕਰਾਵਾਂਗੇ।” |
27
|
ਚੌਦਵੀਂ ਰਾਤ ਜਦੋਂ ਆਈ ਤਾਂ ਅਸੀਂ ਅਦਰਿਯਾ ਦੇ ਸਮੁੰਦਰ ਵਿੱਚ ਇਧਰ-ਉਧਰ ਰੁਢ਼ ਰਹੇ ਸਾਂ। ਤਾਂ ਅਧੀ ਰਾਤ ਦੇ ਕਰੀਬ ਜਹਾਜ਼ਰਾਨਾਂ ਨੇ ਸੋਚਿਆ ਕਿ ਅਸੀਂ ਧਰਤੀ ਦੇ ਨੇਡ਼ੇ ਸੀ। |
28
|
ਉਨ੍ਹਾਂ ਨੇ ਰੱਸੇ ਦੇ ਸਿਰੇ ਤੇ ਭਾਰ ਬੰਨ੍ਹਕੇ ਉਸ ਨੂੰ ਪਾਣੀ ਵਿੱਚ ਸੁਟਿਆ। ਉਹ ਜਾਣ ਗਏ ਕਿ ਉਥੇ ਪਾਣੀ ਇੱਕ ਸੌ ਵੀਹ ਫ਼ੁੱਟ ਡੂੰਘਾ ਸੀ ਫ਼ੇਰ ਉਨ੍ਹਾਂ ਨੇ ਕੁਝ ਦੂਰੀ ਹੋਰ ਤਹਿ ਕੀਤੀ ਅਤੇ ਤਾਂ ਫ਼ਿਰ ਰੱਸਾ ਪਾਣੀ ਵਿੱਚ ਸੁਟਿਆ। ਉੱਥੇ ਪਾਣੀ ਨਬ੍ਬੇ ਫ਼ੁੱਟ ਡੂੰਘਾ ਸੀ। |
29
|
ਜਹਾਜ਼ਰਾਨਾਂ ਨੂੰ ਜਹਾਜ਼ ਦੇ ਚੱਟਾਨ ਦੇ ਨਾਲ ਟਕਰਾ ਜਾਣ ਦਾ ਡਰ ਸੀ। ਇਸ ਲਈ ਉਨ੍ਹਾਂ ਨੇ ਜਹਾਜ਼ ਦੇ ਪਿਛਲੇ ਪਾਸੇ ਵੱਲੋਂ ਚਾਰ ਲੰਗਰ ਪਾਣੀ ਵਿੱਚ ਸੁੱਟੇ ਅਤੇ ਦਿਨ ਦੀ ਰੋਸ਼ਨੀ ਦੇ ਨਿਕਲਣ ਲਈ ਪ੍ਰਾਰਥਨਾ ਕੀਤੀ। ਕੁਝ ਜਹਾਜ਼ਰਾਨ ਤਾਂ ਜਹਾਜ਼ ਹੀ ਛੱਡਕੇ ਜਾਣ ਨੂੰ ਤਿਆਰ ਸਨ। |
30
|
ਉਨ੍ਹਾਂ ਨੇ ਡੌਂਗੀ ਨੂੰ ਪਾਣੀ ਵਿੱਚ ਥੋਡ਼ਾ ਥੱਲੇ ਕੀਤਾ। ਉਹ ਚਾਹੁੰਦੇ ਸਨ ਕਿ ਬਾਕੀ ਲੋਕ ਇਹ ਸੋਚਣ ਕਿ ਉਹ ਜਹਾਜ਼ ਦੇ ਅਗਲੇ ਪਾਸਿਓ ਪਾਣੀ ਵਿੱਚ ਹੋਰ ਲੰਗਰ ਸੁੱਟ ਰਹੇ ਹਨ। |
31
|
ਤਾਂ ਪੌਲੁਸ ਨੇ ਸੈਨਾਪਤੀ ਨੂੰ ਅਤੇ ਹੋਰ ਸਿਪਾਹੀਆਂ ਨੂੰ ਕਿਹਾ, “ਜੇਕਰ ਇਹ ਮਨੁੱਖ ਇਸ ਜਹਾਜ਼ ਵਿੱਚ ਨਹੀਂ ਠਹਿਰਣਗੇ, ਤਾਂ ਤੁਹਾਡੀਆਂ ਜਾਨਾਂ ਨਹੀਂ ਬਚ ਸਕਦੀਆਂ।” |
32
|
ਤਾਂ ਸਿਪਾਹੀਆਂ ਨੇ ਰਸਿਆਂ ਨੂੰ ਵਢ ਦਿੱਤਾ ਅਤੇ ਡੌਂਗੀ ਪਾਣੀ ਵਿੱਚ ਡਿੱਗਣ ਦਿੱਤੀ। |
33
|
ਦਿਨ ਚਢ਼ਨ ਤੋਂ ਪਹਿਲਾਂ ਪੌਲੁਸ ਨੇ ਸਾਰੇ ਆਦਮੀਆਂ ਨੂੰ ਕੁਝ ਖਾ ਲੈਣ ਲਈ ਮਿੰਨਤ ਕੀਤੀ। ਉਸ ਕਿਹਾ, “ਪਿਛਲੇ ਚੌਦਹਾਂ ਦਿਨਾਂ ਤੋਂ ਤੁਸੀਂ ਵੇਖ ਰਹੇ ਹੋ ਅਤੇ ਮੌਸਮ ਦੇ ਸੁਧਰਨ ਦਾ ਇੰਤਜ਼ਾਰ ਕਰ ਰਹੇ ਹੋ ਅਤੇ ਤੁਸੀਂ ਕੁਝ ਵੀ ਨਹੀਂ ਖਾਧਾ। |
34
|
ਇਸ ਲਈ ਮੈਂ ਕੁਝ ਖਾਣ ਲਈ ਤੁਹਾਡੀ ਮਿੰਨਤ ਕਰਦਾ ਹਾਂ। ਤੁਹਾਡੇ ਜਿਉਣ ਵਾਸਤੇ ਇਹ ਜ਼ਰੂਰੀ ਹੈ। ਤੁਹਾਡੇ ਸਾਰਿਆਂ ਵਿੱਚੋਂ ਕਿਸੇ ਇੱਕ ਦੇ ਸਿਰ ਦਾ ਇੱਕ ਵੀ ਵਾਲ ਵਿੰਗਾ ਨਹੀਂ ਹੋਵੇਗਾ।” |
35
|
ਇਹ ਕਹਿਣ ਤੋਂ ਬਾਅਦ ਪੌਲੁਸ ਨੇ ਕੁਝ ਰੋਟੀ ਹੱਥ ਵਿੱਚ ਫ਼ਡ਼ਕੇ ਸਾਰਿਆਂ ਸਾਮ੍ਹਣੇ ਪਰਮੇਸ਼ੁਰ ਦਾ ਸ਼ੁਕਰਾਨਾ ਕੀਤਾ। ਉਸਨੇ ਇੱਕ ਟੁਕਡ਼ਾ ਤੋਡ਼ਿਆ ਅਤੇ ਖਾਣਾ ਸ਼ੁਰੂ ਕਰ ਦਿੱਤਾ। |
36
|
ਸਾਰੇ ਮਨੁੱਖਾਂ ਨੂੰ ਉਤਸਾਹ ਮਿਲਿਆ ਤੇ ਉਨ੍ਹਾਂ ਸਾਰਿਆਂ ਨੇ ਵੀ ਖਾਣਾ ਸ਼ੁਰੂ ਕਰ ਦਿੱਤਾ। |
37
|
ਅਸੀਂ ਸਾਰੇ ਇਕਠੇ, ਜਹਾਜ਼ ਤੇ 276 ਆਦਮੀ ਸਾਂ। |
38
|
ਅਸੀਂ ਭਰ ਪੇਟ ਖਾਧਾ ਅਤੇ ਉਸਤੋਂ ਬਾਅਦ ਬਾਕੀ ਕਣਕ ਸਮੁੰਦਰ ਵਿੱਚ ਸੁਟਕੇ ਜਹਾਜ਼ ਨੂੰ ਹਲਕਿਆਂ ਕੀਤਾ। |
39
|
ਜਦੋਂ ਦਿਨ ਚਢ਼ਿਆ ਤਾਂ ਜਹਾਜ਼ਰਾਨਾਂ ਨੂੰ ਧਰਤੀ ਵਿਖਾਈ ਦਿੱਤੀ। ਪਰ ਉਨ੍ਹਾਂ ਕੋਲੋਂ ਇਹ ਧਰਤੀ ਪਛਾਣੀ ਨਾ ਗਈ। ਉਨ੍ਹਾਂ ਨੇ ਸਮੁੰਦਰ ਦੇ ਕੰਢੇ ਇੱਕ ਖਾਡ਼ੀ ਵੇਖੀ, ਇਸ ਲਈ ਜੇਕਰ ਉਹ ਕਰ ਸਕਣ ਉਨ੍ਹਾਂ ਨੇ ਜਹਾਜ਼ ਨੂੰ ਖਾਡ਼ੀ ਤੇ ਲਿਜਾਣ ਦਾ ਫ਼ੈਸਲਾ ਕੀਤਾ। |
40
|
ਤਾਂ ਉਨ੍ਹਾਂ ਨੇ ਲੰਗਰ ਦੇ ਰੱਸੇ ਵਢ ਦਿੱਤੇ ਅਤੇ ਲੰਗਰਾਂ ਨੂੰ ਸਮੁੰਦਰ ਵਿੱਚ ਛੱਡ ਦਿੱਤਾ ਅਤੇ ਨ੍ਹਾਂ ਉਹ ਰੱਸੇ ਖੋਲ੍ਹ ਦਿੱਤੇ ਜੋ ਪਤਵਾਰਾਂ ਨਾਲ ਬੰਨ੍ਹੇ ਹੋਏ ਸਨ। ਤਦ ਉਨ੍ਹਾਂ ਜਹਾਜ਼ ਦਾ ਅਗਲਾ ਹਿੱਸਾ ਹਵਾ ਵਿੱਚ ਉੱਚਾ ਕੀਤਾ ਅਤੇ ਕੰਢੇ ਵੱਲ ਨੂੰ ਚੱਲ ਪਏ। |
41
|
ਪਰ ਜਹਾਜ਼ ਬਰੇਤੇ ਨਾਲ ਜਾ ਟਕਰਾਇਆ। ਜਹਾਜ਼ ਦਾ ਅਗਲਾ ਹਿੱਸਾ ਰੇਤੇ ਵਿੱਚ ਖੁਭ ਗਿਆ ਅਤੇ ਉਥੋਂ ਹਿੱਲ ਨਾ ਸਕਿਆ। ਫ਼ਿਰ ਸਮੁੰਦਰ ਦੀਆਂ ਵੱਡੀਆਂ ਲਹਿਰਾਂ ਨੇ ਜਹਾਜ਼ ਨੂੰ ਟੁਕਡ਼ੇ-ਟੁਕਡ਼ੇ ਕਰ ਦਿੱਤਾ। |
42
|
ਸਿਪਾਹੀਆਂ ਨੇ ਕੈਦੀਆਂ ਨੂੰ ਮਾਰ ਦੇਣ ਦਾ ਫ਼ੈਸਲਾ ਕੀਤਾ ਤਾਂ ਜੋ ਕੋਈ ਵੀ ਤਰਕੇ ਆਪਣੇ ਆਪ ਨੂੰ ਨਾ ਬਚਾ ਸਕੇ। |
43
|
ਸੈਨਾ ਅਧਿਕਾਰੀ ਯੂਲਿਉਸ ਪੌਲੁਸ ਨੂੰ ਜਿਉਂਦਾ ਰੱਖਣਾ ਚਾਹੁੰਦਾ ਸੀ ਇਸ ਲਈ ਉਸਨੇ ਉਨ੍ਹਾਂ ਨੂੰ ਮਾਰਨ ਤੋਂ ਰੋਕ ਦਿੱਤਾ। ਯੂਲਿਉਸ ਨੇ ਸਗੋਂ ਹੁਕਮ ਦਿੱਤਾ ਕਿ ਜਿਨ੍ਹਾਂ ਨੂੰ ਤੈਰਨਾ ਆਉਂਦਾ ਹੈ ਉਹ ਛਾਲ ਮਾਰਕੇ ਤੈਰ ਕੇ ਪਹਿਲਾਂ ਧਰਤੀ ਤੇ ਜਾ ਨਿਕਲਣ। |
44
|
ਫ਼ੇਰ ਬਾਕੀਆਂ ਨੇ ਲੱਕਡ਼ ਦੇ ਫ਼ਟਿਆਂ ਅਤੇ ਜ਼ਮੀਨ ਤੱਕ ਪਹੁੰਚਣ ਲਈ ਜਹਾਜ਼ ਦੇ ਟੁਕਡ਼ਿਆਂ ਦਾ ਇਸਤੇਮਾਲ ਕੀਤਾ ਅਤੇ ਕਿਵੇਂ ਨਾ ਕਿਵੇਂ ਸਾਰੇ ਜਣੇ ਸੁਰਖਿਅਤ ਜ਼ਮੀਨ ਤੇ ਪਹੁੰਚ ਗਏ। |