English Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Assamese

Books

Acts Chapters

Acts 3 Verses

1 ਇੱਕ ਦਿਨ ਪਤਰਸ ਅਤੇ ਯੂਹੰਨਾ ਮੰਦਰ ਵਾਲੇ ਇਲਾਕੇ ਵੱਲ ਗਏ। ਇਹ ਦੁਪਿਹਰ ਦੇ ਤਿੰਨ ਵਜੇ ਦਾ ਵੇਲਾ ਸੀ, ਇਹ ਮੰਦਰ ਦੀ ਰੋਜ਼ਾਨਾ ਪ੍ਰਾਰਥਨਾ ਦੀ ਸੇਵਾ ਦਾ ਵੇਲਾ ਹੁੰਦਾ ਸੀ।
2 ਜਦੋਂ ਉਹ ਮੰਦਰ ਦੇ ਵਿਹਡ਼ੇ ਅੰਦਰ ਜਾ ਰਹੇ ਸਨ, ਉਨ੍ਹਾਂ ਨੇ ਇੱਕ ਆਦਮੀ ਨੂੰ ਵੇਖਿਆ ਜੋ ਲੰਗਡ਼ਾ ਜੰਮਿਆ ਸੀ। ਉਹ ਚੱਲ ਨਹੀਂ ਸਕਦਾ ਸੀ, ਇਸ ਲਈ ਉਸਦੇ ਕੁਝ ਮਿੱਤਰਾਂ ਨੇ ਉਸ ਨੂੰ ਚੁਕਿਆ ਹੋਇਆ ਸੀ। ਹਰ ਰੋਜ਼ ਉਸਦੇ ਮਿੱਤਰ ਉਸਨੂੰ ਲਿਆਉਂਦੇ ਅਤੇ ਉਸਨੂੰ ਭੀਖ ਮੰਗਨ ਲਾਈ ਮੰਦਰ ਦੇ ਬੂਹੇ ਤੇ ਛੱਡ ਜਾਂਦੇ, ਜੋ ਕਿ “ਖੂਬਸੂਰਤ ਬੂਹਾ” ਅਖਵਾਉਂਦਾ ਸੀ। ਉਹ ਆਦਮੀ ਉਨ੍ਹਾਂ, ਸਾਰੇ ਲੋਕਾਂ ਤੋਂ, ਜਿਹਡ਼ੇ ਵੀ ਮੰਦਰ ਅੰਦਰ ਜਾਂਦੇ, ਭੀਖ ਮੰਗਦਾ।
3 ਉਸ ਦਿਨ, ਉਸਨੇ ਪਤਰਸ ਅਤੇ ਯੂਹੰਨਾ ਨੂੰ ਮੰਦਰ ਦੇ ਵਿਹਡ਼ੇ ਅੰਦਰ ਜਾਂਦੇ ਵੇਖਿਆ ਅਤੇ ਉਨ੍ਹਾਂ ਕੋਲੋਂ ਪੈਸਿਆਂ ਦੀ ਭੀਖ ਮੰਗੀ।
4 ਪਤਰਸ ਅਤੇ ਯੂਹੰਨਾ ਨੇ ਉਸ ਵੱਲ ਵੇਖਿਆ ਅਤੇ ਫ਼ੇਰ ਪਤਰਸ ਨੇ ਆਖਿਆ, “ਸਾਡੇ ਵੱਲ ਵੇਖ।”
5 ਉਸ ਆਦਮੀ ਨੇ ਉਨ੍ਹਾਂ ਵੱਲ ਵੇਖਿਆ ਤੇ ਸੋਚਿਆ ਸ਼ਾਇਦ ਉਹ ਉਸਨੂੰ ਭੀਖ ਦੇਣਗੇ।
6 ਪਰ ਪਤਰਸ ਨੇ ਆਖਿਆ, “ਮੇਰੇ ਕੋਲ ਕੋਈ ਚਾਂਦੀ ਜਾਂ ਸੋਨਾ ਨਹੀਂ, ਪਰ ਜੋ ਮੇਰੇ ਕੋਲ ਹੈ ਮੈਂ ਤੈਨੂੰ ਦੇਵਾਂਗਾ। ਨਾਸਰਤ ਦੇ ਯਿਸੂ ਮਸੀਹ ਦੀ ਸ਼ਕਤੀ ਨਾਲ ਤੂੰ ਉਠਕੇ ਖਢ਼ਾ ਹੋ ਅਤੇ ਚੱਲ।”
7 ਤਦ ਪਤਰਸ ਨੇ ਉਸ ਲੰਗਡ਼ੇ ਦਾ ਸਜ੍ਜਾ ਹੱਥ ਫ਼ਡ਼ਿਆ ਅਤੇ ਉਸਨੂੰ ਉਠਾਇਆ, ਤੁਰੰਤ ਹੀ, ਉਸ ਲੰਗਡ਼ੇ ਆਦਮੀ ਦੇ ਪੈਰਾਂ ਅਤੇ ਗਿਟਿਆਂ ਵਿੱਚ ਤਾਕਤ ਆ ਗਫੀ।
8 ਉਹ ਝੱਟ ਆਪਣੇ ਪੈਰਾਂ ਤੇ ਕੁਦਿਆ ਅਤੇ ਚੱਲਣ ਲੱਗ ਪਿਆ ਅਤੇ ਉਨ੍ਹਾਂ ਦੇ ਨਾਲ ਮੰਦਰ ਦੇ ਵਿਹਡ਼ੇ ਅੰਦਰ ਗਿਆ। ਉਹ ਚੱਲ ਰਿਹਾ ਸੀ, ਕੁਦ੍ਦ ਰਿਹਾ ਸੀ, ਅਤੇ ਪਰਮੇਸ਼ੁਰ ਦੀ ਉਸਤਤਿ ਕਰ ਰਿਹਾ ਸੀ।
9 [This verse may not be a part of this translation]
10 [This verse may not be a part of this translation]
11 ਉਸ ਆਦਮੀ ਨੇ ਪਤਰਸ ਅਤੇ ਯੂਹੰਨਾ ਨੂੰ ਫ਼ਡ਼ਿਆ ਹੋਇਆ ਸੀ ਤੇ ਲੋਕ ਉਸਨੂੰ ਠੀਕ ਚੱਲਦਾ ਵੇਖ ਕੇ ਹੈਰਾਨ ਸਨ ਕਿਉਂਕਿ ਹੁਣ ਉਹ ਬਿਲਕੁਲ ਠੀਕ-ਠਾਕ ਸੀ। ਤਾਂ ਲੋਕ ਵੀ ਪਤਰਸ ਅਤੇ ਯੂਹੰਨਾ ਕੋਲ ਸੁਲੇਮਾਨ ਦੇ ਦਲਾਨ ਵਿੱਚੋਂ ਦੌਡ਼ੇ ਆਏ।
12 ਇਹ ਵੇਖ ਕੇ ਪਤਰਸ ਨੇ ਲੋਕਾਂ ਨੂੰ ਆਖਿਆ, “ਮੇਰੇ ਯਹੂਦੀ ਭਰਾਵੋ, ਤੁਸੀ ਇਸ ਤੇ ਹੈਰਾਨ ਕਿਉਂ ਹੋ? ਤੁਸੀਂ ਸਾਡੇ ਵੱਲ ਇਉਂ ਕਿਉਂ ਵੇਖ ਰਹੇ ਹੋ ਜਿਵੇਂ ਅਸੀਂ ਉਸਨੂੰ ਆਪਣੀ ਤਾਕਤ ਅਤੇ ਚੰਗਿਆਈ ਨਾਲ ਠੀਕ ਕੀਤਾ ਹੈ?
13 ਨਹੀਂ। ਅਸੀਂ ਨਹੀਂ। ਪਰਮੇਸ਼ੁਰ ਨੇ ਇਹ ਸਭ ਕੀਤਾ ਹੈ। ਉਹ ਅਬਰਾਹਾਮ ਇਸਹਾਕ ਅਤੇ ਯਾਕੂਬ ਦਾ ਪਰਮੇਸ਼ੁਰ ਹੈ। ਉਹ ਸਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ। ਉਸਨੇ ਇਹ ਸਭ ਕੁਝ ਕਰਕੇ ਆਪਣੇ ਸੇਵਕ ਯਿਸੂ ਦੀ ਮਹਿਮਾ ਕੀਤੀ ਹੈ। ਪਰ ਤੁਸੀਂ ਯਿਸੂ ਨੂੰ ਮਰਵਾਉਣ ਲਈ ਦੇ ਦਿੱਤਾ, ਪਿਲਾਤੁਸ ਨੇ ਯਿਸੂ ਨੂੰ ਛੱਡ ਦੇਣਾ ਚਾਹਿਆ ਪਰ ਤੁਸੀਂ ਆਖਿਆ ਕਿ ਤੁਹਾਨੂੰ ਯਿਸੂ ਦੀ ਆਜ਼ਾਦੀ ਨਹੀਂ ਚਾਹੀਦੀ।
14 ਯਿਸੂ ਪਵਿੱਤਰ ਅਤੇ ਧਰਮੀ ਸੀ। ਪਰ ਤੁਸੀਂ ਕਿਹਾ ਕਿ ਤੁਹਾਨੂੰ ਉਸਦੀ ਜ਼ਰੂਰਤ ਨਹੀਂ ਹੈ। ਪਰ ਤੁਸੀਂ ਪਿਲਾਤੁਸ ਨੂੰ ਯਿਸੂ ਦੀ ਜਗ਼੍ਹਾ ਇੱਕ ਖੂਨੀ ਨੂੰ ਛੱਡਣ ਦੀ ਮੰਗ ਕੀਤੀ ਹੈ।
15 ਇਸ ਤਰ੍ਹਾਂ ਤੁਸੀਂ ਉਸਨੂੰ ਮਾਰਿਆ ਜੋ ਜਿੰਦਗੀ ਦਿੰਦਾ ਹੈ ਪਰ ਪਰਮੇਸ਼ੁਰ ਨੇ ਉਸਨੂੰ ਮੁਰਦੇ ਤੋਂ ਜੀਵਨ ਵੱਲ ਉਠਾਇਆ। ਅਸੀਂ ਇਸਦੇ ਗਵਾਹ ਹਾਂ ਕਿਉਂ ਕਿ ਅਸੀਂ ਇਹ ਸਭ ਕੁਝ ਆਪਣੀ ਅਖੀ ਵੇਖਿਆ।
16 ਇਹ ਯਿਸੂ ਦੀ ਸ਼ਕਤੀ ਹੀ ਸੀ ਜਿਸਨੇ ਇਸ ਲੰਗਡ਼ੇ ਆਦਮੀ ਨੂੰ ਚੱਲਣ ਦੀ ਸ਼ਕਤੀ ਦਿੱਤੀ। ਇਹ ਇਸਲਈ ਵਾਪਰਿਆ ਕਿਉਂਕਿ ਅਸੀਂ ਯਿਸੂ ਦੀ ਸ਼ਕਤੀ ਵਿੱਚ ਯਕੀਨ ਕੀਤਾ। ਤੁਸੀਂ ਇਸ ਆਦਮੀ ਨੂੰ ਵੇਖ ਸਕਦੇ ਹੋ ਤੇ ਤੁਸੀਂ ਇਸਨੂੰ ਜਾਣਦੇ ਵੀ ਹੋ। ਇਹ ਯਿਸੂ ਵਿੱਚ ਆਪਣੇ ਵਿਸ਼ਵਾਸ ਕਾਰਣ ਚੰਗਾ ਹੋਇਆ ਹੈ ਅਤੇ ਤੁਸੀਂ ਸਭਨਾ ਨੇ ਵੇਖਿਆ ਕਿ ਇਹ ਕਿਵੇਂ ਵਾਪਰਿਆ।
17 “ਮੇਰੇ ਭਰਾਵੋ। ਮੈਂ ਜਾਣਦਾ ਹਾਂ ਕਿ ਤੁਸੀਂ ਯਿਸੂ ਨਾਲ ਉਹ ਸਭ ਕੁਝ ਇਸ ਲਈ ਕੀਤਾ ਕਿਉਂਕਿ ਤੁਸੀਂ ਆਪਣੀ ਕਰਨੀ ਤੋਂ ਅਨਜਾਣ ਸੀ ਕਿ ਤੁਸੀਂ ਇਹ ਕੀ ਕਰ ਰਹੇ ਹੋ। ਤੁਹਾਡੇ ਆਗੂ ਵੀ ਅਨਜਾਣ ਸਨ।
18 ਪਰ ਉਨ੍ਹਾਂ ਗੱਲਾਂ ਦੀ ਸੂਚਨਾ ਪਰਮੇਸ਼ੁਰ ਨੇ ਆਪਣੇ ਨਬੀਆਂ ਰਾਹੀਂ ਦਿੱਤੀ Ί ਜਿਵੇਂ ਕਿ ਉਸਦੇ ਮਸੀਹ ਨੂੰ ਦੁਖ ਝੱਲਣੇ ਪੈਣਗੇ। ਇਹ ਇਵੇਂ ਹੀ ਵਾਪਰਿਆ ਜਿਵੇਂ ਮੈਂ ਤੁਹਾਨੂੰ ਕਿਹਾ ਹੈ।
19 ਇਸੇ ਲਈ ਤੁਹਾਨੂੰ ਆਪਣੇ ਦਿਲ ਅਤੇ ਜੀਵਨ ਬਦਲਣੇ ਚਹੀਦੇ ਹਨ ਅਤੇ ਪਰਮੇਸ਼ੁਰ ਵੱਲ ਮੁਡ਼ੋ ਤਾਂ ਜੋ ਉਹ ਤੁਹਾਡੇ ਪਾਪ ਬਖਸ਼ ਸਕੇ।
20 ਤਦ ਫ਼ਿਰ ਪ੍ਰਭੂ ਤੁਹਾਨੂੰ ਆਤਮਕ ਸੁਖ ਦਾ ਸਮਾਂ ਦੇਵੇਗਾ, ਉਹ ਯਿਸੂ ਨੂੰ ਭੇਜੇਗਾ ਜਿਸਨੂੰ ਉਸਨੇ ਮਸੀਹ ਹੋਣ ਲਈ ਚੁਣਿਆ ਹੈ।
21 ਜਿੰਨਾ ਚਿਰ ਸਾਰੀਆਂ ਚੀਜ਼ਾਂ ਮੁਡ਼ ਸੁਧਾਰੀਆਂ ਨਹੀਂ ਜਾਂਦੀਆਂ, ਯਿਸੂ ਨੇ ਸਵਰਗ ਵਿੱਚ ਹੀ ਰਹਿਣਾ ਹੈ। ਇਸ ਬਾਰੇ ਪਰਮੇਸ਼ੁਰ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ਬਾਨੀ ਸ਼ੁਰੂ ਤੋਂ ਹੀ ਆਖਿਆ ਸੀ।
22 ਮੂਸਾ ਨੇ ਆਖਿਆ, ‘ਪ੍ਰਭੂ, ਤੁਹਾਡਾ ਪਰਮੇਸ਼ੁਰ, ਤੁਹਾਡੇ ਆਪਣੇ ਭਰਾਵਾਂ ਵਿੱਚੋਂ ਇੱਕ ਨਬੀ ਦੇਵੇਗਾ, ਜਿਹਡ਼ਾ ਮੇਰੇ ਵਰਗਾ ਹੈ। ਜੋ ਕੁਝ ਨਬੀ ਤੁਹਾਨੂੰ ਆਖੇ ਉਸਨੂੰ ਸੁਣੋ।
23 ਜੋ ਕੋਈ ਵੀ ਉਸ ਨਬੀ ਨੂੰ ਨਹੀਂ ਮੰਨੇ ਉਹ ਮਰ ਜਾਵੇਗਾ ਅਤੇ ਪਰਮੇਸ਼ੁਰ ਦੇ ਲੋਕਾਂ ਵਿੱਚੋਂ ਕਢ ਦਿੱਤਾ ਜਾਵੇਗਾ।’
24 ਸਮੂਏਲ ਅਤੇ ਉਸਤੋਂ ਬਾਅਦ ਸਾਰੇ ਨਬੀ, ਜੋ ਪਰਮੇਸ਼ੁਰ ਲਈ ਬੋਲੇ, ਉਨ੍ਹਾਂ ਨੇ ਵਰਤਮਾਨ ਕਾਲ ਦੀਆਂ ਗੱਲਾਂ ਨਿਸ਼ਚਿਤ ਕੀਤੀਆਂ।
25 ਤੁਸੀਂ ਨਬੀਆਂ ਦੇ ਅਤੇ ਉਸ ਨੇਮ ਦੇ ਪੁੱਤਰ ਹੋ ਜਿਸਨੂੰ ਪਰਮੇਸ਼ੁਰ ਨੇ ਤੁਹਾਡੇ ਪਿਓ ਦਾਦਿਆਂ ਨਾਲ ਬਣਾਇਆ ਸੀ। ਜਦ ਉਹ ਅਬਰਾਹਾਮ ਨੂੰ ਆਖਿਆ ਕਿ, ‘ਧਰਤੀ ਦੇ ਸਾਰੇ ਪਰਿਵਾਰ ਤੇਰੀਆਂ ਔਲਾਦਾਂ ਰਾਹੀਂ ਧੰਨ ਹੋਣਗੇ।’
26 ਪਰਮੇਸ਼ੁਰ ਨੇ ਆਪਣੇ ਖਾਸ ਸੇਵਕ ਯਿਸੂ ਨੂੰ ਤੁਹਾਡੇ ਕੋਲ ਪਹਿਲਾਂ ਭੇਜਿਆ। ਉਹ ਤੁਹਾਡੇ ਵਿੱਚੋਂ ਹਰ ਇੱਕ ਨੂੰ ਤੁਹਾਡੇ ਬਦੀ ਦੇ ਰਸਤਿਆਂ ਤੋਂ ਹਟਾ ਕੇ ਅਸੀਸਾਂ ਦੇਣ ਲਈ ਆਇਆ।
×

Alert

×