Indian Language Bible Word Collections
Acts 4:24
Acts Chapters
Acts 4 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Acts Chapters
Acts 4 Verses
1
|
ਜਦੋਂ ਪਤਰਸ ਅਤੇ ਯੂਹੰਨਾ ਲੋਕਾਂ ਨਾਲ ਗੱਲਾਂ ਕਰ ਰਹੇ ਸਨ, ਤਾਂ ਕੁਝ ਲੋਕ ਉਨ੍ਹਾਂ ਕੋਲ ਆਏ। ਉਥੇ ਕੁਝ ਯਹੂਦੀ ਜਾਜਕ, ਕੁਝ ਸਿਪਾਹੀਆਂ ਦੇ ਕਪਤਾਨ ਜੋ ਮੰਦਰ ਦੀ ਦੇਖਭਾਲ ਕਰਦੇ ਸਨ ਅਤੇ ਕੁਝ ਸਦੂਕੀ ਸਨ। |
2
|
ਉਹ ਪਰੇਸ਼ਾਨ ਸਨ, ਕਿਉਂਕਿ ਪਤਰਸ ਅਤੇ ਯੂਹੰਨਾ ਉਪਦੇਸ਼ ਦੇ ਰਹੇ ਸਨ ਕਿ ਯਿਸੂ ਲੋਕਾਂ ਨੂੰ ਮੁਰਦਿਆਂ ਤੋਂ ਪੁਨਰਉਥਾਨ ਦੇਵੇਗਾ। |
3
|
ਯਹੂਦੀ ਆਗੂਆਂ ਨੇ ਪਤਰਸ ਅਤੇ ਯੂਹੰਨਾ ਨੂੰ ਫ਼ਡ਼ਕੇ ਕੈਦ ਕਰ ਦਿੱਤਾ। ਕਿਉਂਕਿ ਅੱਗੇ ਹੀ ਰਾਤ ਦਾ ਵਕਤ ਹੋ ਚੁੱਕਾ ਸੀ ਇਸ ਲਈ ਅਗਲੇ ਦਿਨ ਤੱਕ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਨੂੰ ਜੇਲ ਵਿੱਚ ਹੀ ਕੈਦ ਰਹਿਣ ਦਿੱਤਾ। |
4
|
ਪਰ ਉਨ੍ਹਾਂ ਵਿੱਚੋਂ, ਜਿਨ੍ਹਾਂ ਨੇ ਵਚਨ ਸੁਣਿਆ ਸੀ, ਬਹੁਤਿਆਂ ਨੇ ਉਨ੍ਹਾਂ ਤੇ ਵਿਸ਼ਵਾਸ ਕੀਤਾ। ਹੁਣ ਨਿਹਚਾਵਾਨਾਂ ਦੇ ਸਮੂਹ ਵਿੱਚ ਪੰਜ ਹਜ਼ਾਰ ਆਦਮੀ ਸਨ। |
5
|
ਅਗਲੇ ਦਿਨ ਯਹੂਦੀ ਆਗੂ, ਬਜ਼ੁਰਗ ਯਹੂਦੀ ਆਗੂ ਅਤੇ ਨੇਮ ਦੇ ਉਪਦੇਸ਼ਕ ਯਰੂਸ਼ਲਮ ਵਿੱਚ ਇਕਠੇ ਹੋਏ। |
6
|
ਅੰਨਾਸ ਸਰਦਾਰ ਜਾਜਕ, ਕਯਾਫ਼ਾ ਅਤੇ ਯੂਹੰਨਾ, ਸਿਕੰਦਰ ਅਤੇ ਜਿੰਨੇ ਵੀ ਹੋਰ ਸਰਦਾਰ ਜਾਜਕਾਂ ਦੇ ਪਰਿਵਾਰ ਵਿਚੋਂ ਸਨ, ਉਹ ਸਭ ਉਥੇ ਇਕੱਤਰ ਸੀ। |
7
|
ਤਾਂ ਉਨ੍ਹਾਂ ਨੇ ਪਤਰਸ ਅਤੇ ਯੂਹਾਂਨਾ ਨੂੰ ਸਰਿਆਂ ਲੋਕਾਂ ਸਾਮ੍ਹਣੇ ਪੇਸ਼ ਕੀਤਾ ਅਤੇ ਪੁੱਛਿਆ, “ਕਿਸ ਸ਼ਕਤੀ ਜਾਂ ਕਿਸਦੇ ਨਾਂ ਤੇ ਤੁਸੀਂ ਇਹ ਕੀਤਾ” |
8
|
ਤਦ ਪਤਰਸ, ਇਕਦਮ੍ਮ ਪਵਿੱਤਰ ਆਤਮਾ ਨਾਲ ਭਰਿਆ, ਉਨ੍ਹਾਂ ਨੂੰ ਕਹਿਣ ਲੱਗਾ, “ਹੇ ਕੌਮ ਦੇ ਆਗੂਓ ਅਤੇ ਲੋਕਾਂ ਦੇ ਬਜ਼ੁਰਗ ਆਗੂਓ। |
9
|
ਕੀ ਤੁਸੀਂ ਸਾਨੂੰ ਇਸ ਲੰਗਡ਼ੇ ਆਦਮੀ ਤੇ ਕੀਤੇ ਇਸ ਭਲੇ ਕੰਮ ਲਈ, ਸਵਾਲ ਕਰ ਰਹੇ ਹੋ ਕਿ ਉਸਨੂੰ ਕਿਸ ਨੇ ਚੰਗਾ ਕੀਤਾ? |
10
|
ਕਿਉਂਕਿ ਅਸੀਂ ਚਾਹੁੰਦੇ ਹਾ ਕਿ ਤੁਹਾਨੂੰ ਸਭ ਨੂੰ ਅਤੇ ਸਾਰੇ ਯਹੂਦੀਆਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਇਹ ਲੰਗਡ਼ਾ ਆਦਮੀ ਨਾਸਰਤ ਦੇ ਯਿਸੂ ਮਸੀਹ ਦੀ ਸ਼ਕਤੀ ਨਾਲ ਠੀਕ ਹੋਇਆ ਹੈ। ਉਹੀ ਯਿਸੂ ਜਿਸਨੂੰ ਤੁਸੀਂ ਸੂਲੀ ਚਾਢ਼ਿਆ ਸੀ। ਪ੍ਰਭੂ ਨੇ ਉਸੇ ਨੂੰ ਮੁਰਦਿਆਂ ਚੋ ਜਿਵਾਇਆ ਹੈ। ਇਹ ਆਦਮੀ ਲੰਗਡ਼ਾ ਸੀ ਪਰ ਹੁਣ ਚੱਲ ਸਕਦਾ ਹੈ। ਹੁਣ ਉਹ ਯਿਸੂ ਦੀ ਸ਼ਕਤੀ ਨਾਲ ਤੁਹਾਡੇ ਸਾਮ੍ਹਣੇ ਖਡ਼ਾ ਹੋਣ ਦੇ ਯੋਗ ਹੈ। |
11
|
ਯਿਸੂ, ਉਹੀ ‘ਪੱਥਰ ਹੈ ਜਿਹਡ਼ਾ ਤੁਹਾਡੇ, ਉਸਾਰੀਆਂ ਦੁਆਰਾ ਰੱਦ ਕੀਤਾ ਗਿਆ ਸੀ ਪਰ ਉਹੀ ਪੱਥਰ ਹੁਣ ਖੂਂਜੇ ਦਾ ਪੱਥਰ ਹੋ ਗਿਆ ਹੈ।’ਜ਼ਬੂਰ 118;22 |
12
|
ਯਿਸੂ ਹੀ ਅਜਿਹਾ ਹੈ ਜੋ ਲੋਕਾਂ ਦੀ ਰੱਖਿਆ ਕਰ ਸਕਦਾ ਹੈ। ਉਸਦਾ ਨਾਂ ਹੀ ਪੂਰੇ ਸੰਸਾਰ ਵਿੱਚ ਇਕੱਲੀ ਸ਼ਕਤੀ ਹੈ ਜੋ ਲੋਕਾਂ ਨੂੰ ਬਚਾ ਸਕਦੀ ਹੈ। ਸਾਨੂੰ ਉਸਦੇ ਨਾਂ ਰਾਹੀਂ ਬਚਾਇਆ ਜਾਣਾ ਚਾਹੀਦਾ ਹੈ।” |
13
|
ਯਹੂਦੀ ਆਗੂ ਸਮਝ ਗਏ ਕਿ ਪਤਰਸ ਅਤੇ ਯੂਹੰਨਾ ਕੋਲ ਕੋਈ ਵਿਸ਼ੇਸ਼ ਸਿਖਿਆ ਜਾਂ ਸਿਖਲਾਈ ਨਹੀਂ ਸੀ। ਪਰ ਉਹ ਇਹ ਵੀ ਜਾਣ ਗਏ ਕਿ ਉਹ ਖੁਲ੍ਹੇ ਆਮ ਬੋਲੇ ਸਨ। ਇਸ ਲਈ ਆਗੂ ਹੈਰਾਨ ਸਨ। ਉਹ ਜਾਣਦੇ ਸਨ ਕਿ ਪਤਰਸ ਅਤੇ ਯੂਹੰਨਾ ਯਿਸੂ ਦੇ ਨਾਲ ਸਨ। |
14
|
ਉਹ ਉਸ ਮਨੁੱਖ ਦੀ ਹਾਜ਼ਰੀ ਵਿੱਚ, ਜੋ ਚੰਗਾ ਹੋਇਆ ਸੀ, ਉਨ੍ਹਾਂ ਦੋ ਰਸੂਲਾਂ ਦੇ ਖਿਲਾਫ਼ ਕੁਝ ਨਾ ਆਖ ਸਕੇ। ਉਹ ਉਥੇ ਰਸੂਲਾਂ ਦੇ ਨਾਲ ਖਡ਼ਾ ਸੀ। |
15
|
ਤਾਂ ਯਹੂਦੀ ਆਗੂਆਂ ਨੇ ਉਨ੍ਹਾਂ ਨੂੰ ਸਭਾ ਚੋਂ ਬਾਹਰ ਜਾਣ ਨੂੰ ਕਿਹਾ। ਉਨ੍ਹਾਂ ਦੇ ਜਾਣ ਤੋ ਬਾਅਦ, ਇਹ ਆਗੂ ਵਿਚਾਰ ਕਰਨ ਲੱਗੇ। |
16
|
ਉਹ ਕਹਿਣ ਲੱਗੇ, “ਸਾਨੂੰ ਇਨ੍ਹਾਂ ਨਾਲ ਕੀ ਕਰਨਾ ਚਾਹੀਦਾ ਹੈ? ਯਰੂਸ਼ਲਮ ਵਿੱਚ ਸਾਰੇ ਲੋਕ ਜਾਣਦੇ ਹਨ ਕਿ ਇਨ੍ਹਾਂ ਨੇ ਇੰਨਾ ਵੱਡਾ ਕਰਿਸ਼ਮਾ ਕੀਤਾ ਹੈ। ਇਹ ਗੱਲ ਤਾਂ ਬਿਲਕੁਲ ਸਾਫ਼ ਹੈ ਜਿਸਨੂੰ ਅਸੀਂ ਝੁਠਲਾ ਨਹੀਂ ਸਕਦੇ। |
17
|
ਪਰ ਸਾਨੂੰ ਇਨ੍ਹਾਂ ਨੂੰ ਲੋਕਾਂ ਵਿੱਚ ਹੋਰ ਵਧੇਰੇ ਫ਼ੈਲਣ ਤੋਂ ਰੋਕਣਾ ਚਾਹੀਦਾ ਹੈ, ਇਸ ਲਈ ਆਉ ਅਸੀਂ ਉਨ੍ਹਾਂ ਨੂੰ ਧਮਕਾਈਏ। ਫ਼ੇਰ ਉਹ ਯਿਸੂ ਬਾਰੇ ਹੋਰ ਕਿਸੇ ਨੂੰ ਨਹੀਂ ਬੋਲਣਗੇ। |
18
|
ਤਾਂ ਯਹੂਦੀ ਆਗੂਆਂ ਨੇ ਮੁਡ਼ ਉਨ੍ਹਾਂ ਰਸੂਲਾਂ ਨੂੰ ਅੰਦਰ ਬੁਲਵਾਇਆ। ਉਨ੍ਹਾਂ ਨੇ ਉਨ੍ਹਾਂ ਨੂੰ ਫ਼ੇਰ ਕਦੀ ਵੀ ਯਿਸੂ ਦੇ ਨਾਂ ਤੇ ਕੁਝ ਨਾ ਬੋਲਣ ਅਤੇ ਉਪਦੇਸ਼ ਨਾ ਦੇਣ ਲਈ ਕਿਹਾ। |
19
|
ਪਰ ਪਤਰਸ ਤੇ ਯੂਹੰਨਾ ਨੇ ਉਨ੍ਹਾਂ ਆਗੂਆਂ ਨੂੰ ਜਵਾਬ ਦਿੱਤਾ, “ਤੁਹਾਡੇ ਅਨੁਸਾਰ ਕੀ ਠੀਕ ਹੈ? ਪਰਮੇਸ਼ੁਰ ਕੀ ਚਾਹੇਗਾ? ਕੀ ਅਸੀਂ ਪਰਮੇਸ਼ੁਰ ਨੂੰ ਮੰਨੀਏ ਜਾ ਤੁਹਾਨੂੰ? |
20
|
ਅਸੀਂ ਚੁੱਪ ਨਹੀਂ ਰਹਿ ਸਕਦੇ। ਅਸੀਂ ਜੋ ਕੁਝ ਵੇਖਿਆ ਤੇ ਸੁਾਣਿਆ ਹੈ ਉਹ ਸਾਨੂੰ ਲੋਕਾਂ ਨੂੰ ਦੱਸਣਾ ਚਾਹੀਦਾ ਹੈ।” |
21
|
[This verse may not be a part of this translation] |
22
|
[This verse may not be a part of this translation] |
23
|
ਪਤਰਸ ਅਤੇ ਯੂਹੰਨਾ ਯਹੂਦੀ ਆਗੂਆਂ ਦੀ ਸਭਾ ਛੱਡਕੇ ਮੁਡ਼ ਆਪਣੇ ਟੋਲੇ ਵਿੱਚ ਵਾਪਸ ਆਏ। ਉਨ੍ਹਾਂ ਨੇ ਉਹ ਸਭ ਕੁਝ ਉਨ੍ਹਾਂ ਨੂੰ ਕਿਹਾ, ਜੋ ਪ੍ਰਧਾਨ ਜਾਜਕਾਂ ਅਤੇ ਬਜ਼ੁਰਗਾਂ ਯਹੂਦੀ ਆਗੂਆਂ ਨੇ ਉਨ੍ਹਾਂ ਨੂੰ ਆਖਿਆ ਸੀ, |
24
|
ਜਦੋਂ ਨਿਹਚਾਵਾਨਾਂ ਨੇ ਇਹ ਸਭ ਸੁਣਿਆ ਤਾਂ ਉਨ੍ਹਾਂ ਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ, “ਹੇ ਸੁਵਾਮੀ, ਤੂੰ ਹੀ ਹੈਂ ਜਿਸਨੇ ਅਕਾਸ਼, ਧਰਤੀ, ਸਮੁੰਦਰ ਅਤੇ ਉਨ੍ਹਾਂ ਵਿਚਲਾ ਸਭ ਕੁਝ ਬਣਾਇਆ ਹੈ। |
25
|
ਸਾਡੇ ਪੂਰਵਜ, ਦਾਊਦ, ਤੇਰੇ ਸੇਵਕ ਸਨ। ਪਵਿੱਤਰ ਆਤਮਾ ਦੀ ਸ਼ਕਤੀ ਨਾਲ ਉਨ੍ਹਾਂ ਨੇ ਇਹ ਸ਼ਬਦ ਲਿਖੇ; ‘ਕੌਮਾਂ ਕਿਸ ਲਈ ਰੌਲਾ ਪਾ ਰਹੀਆਂ ਹਨ? ਦੁਨੀਆਂ ਦੇ ਲੋਕ ਪਰਮੇਸ਼ੁਰ ਦੇ ਵਿਰੁੱਧ ਵਿਉਂਤਾਂ ਕਿਉਂ ਕਰ ਰਹੇ ਹਨ? ਇਹ ਸਭ ਫ਼ਿਜ਼ੂਲ ਹੈ। |
26
|
ਧਰਤੀ ਦੇ ਰਾਜਿਆਂ ਨੇ ਲਡ਼ਨ ਲਈ ਤਿਆਰੀ ਕੀਤੀ ਅਤੇ ਸਾਰੇ ਹਾਕਮ ਪ੍ਰਭੂ ਅਤੇ ਉਸਦੇ ਮਸੀਹ ਦੇ ਵਿਰੁੱਧ ਇਕਠੇ ਹੋਕੇ ਆਏ।ਜ਼ਬੂਰ 2;1-2 |
27
|
ਯਿਸੂ ਤੇਰਾ ਪਵਿੱਤਰ ਸੇਵਕ ਹੈ ਤੇ ਤੂੰ ਉਸਨੂੰ ਮਸੀਹ ਬਣਾਇਆ। ਪਰ ਇਹ ਸਭ ਉਦੋਂ ਵਾਪਰਿਆ ਜਦੋਂ ਹੇਰੋਦੇਸ ਅਤੇ ਪੁੰਤਿਯੁਸ ਪਿਲਾਤੁਸ, ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਸਾਰੇ ਲੋਕ ਯਿਸੂ ਦੇ ਵਿਰੁੱਧ ਯਰੂਸ਼ਲਮ ਵਿਚ ਇਕਠੇ ਹੋਏ ਸਨ। |
28
|
ਇਨ੍ਹਾਂ ਲੋਕਾਂ ਨੇ, ਜੋ ਯਿਸੂ ਦੇ ਵਿਰੁੱਧ ਇਕੱਤਰ ਹੋਕੇ ਆਏ, ਸਾਰੀਆਂ ਗੱਲਾਂ ਨੂੰ ਵਾਪਰਨ ਦਿੱਤਾ ਜਿਨ੍ਹਾਂ ਨੂੰ ਤੇਰੀ ਸ਼ਕਤੀ ਅਤੇ ਸਿਆਣਪ ਨੇ ਪਹਿਲਾਂ ਹੀ ਵਿਉਂਤਿਆ ਹੋਇਆ ਸੀ। |
29
|
ਅਤੇ ਹੁਣ, ਪ੍ਰਭੂ ਸੁਣ। ਉਹ ਕੀ ਆਖ ਰਹੇ ਹਨ। ਉਹ ਸਾਨੂੰ ਡ੍ਰਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਹੇ ਪ੍ਰਭੂ। ਅਸੀਂ ਤੇਰੇ ਸੇਵਕ ਹਾਂ। ਤੇਰਾ ਸੰਦੇਸ਼ ਨਿਡਰ ਹੋਕੇ ਬੋਲਣ ਵਿੱਚ ਸਾਡੀ ਮਦਦ ਕਰ। |
30
|
ਸਾਨੂੰ ਆਪਣੀ ਸ਼ਕਤੀ ਦਿਖਾ ਕੇ, ਨਿਡਰ ਬਣਾ; ਰੋਗੀਆਂ ਨੂੰ ਚੰਗਾ ਕਰ, ਨਿਸ਼ਾਨੀਆਂ ਵਿਖਾ; ਅਤੇ ਆਪਣੇ ਪਵਿੱਤਰ ਸੇਵਕ ਯਿਸੂ ਦੀ ਸ਼ਕਤੀ ਨਾਲ ਸ਼ਕਤੀਸ਼ਾਲੀ ਕਰਿਸ਼ਮੇ ਵਿਖਾ।” |
31
|
ਜਦੋਂ ਨਿਹਚਾਵਾਨ ਪ੍ਰਾਰਥਨਾ ਕਰ ਹਟੇ ਤਾਂ ਉਹ ਜਗ਼੍ਹਾ ਜਿਥੇ ਉਨ੍ਹਾਂ ਨੇ ਪ੍ਰਾਰਥਨਾ ਕੀਤੀ ਸੀ, ਕੰਬ ਗਏ ਤੇ ਉਹ ਸਾਰੇ ਇਕ ਦਮ ਪਵਿੱਤਰ ਆਤਮਾ ਨਾਲ ਭਰਪੂਰ ਹੋ ਗਏ। ਉਦੋਂ ਤੋਂ, ਉਹ ਨਿਡਰਤਾ ਨਾਲ ਪਰਮੇਸ਼ੁਰ ਦਾ ਸੰਦੇਸ਼ ਫ਼ੈਲਾਉਂਦੇ ਰਹੇ। |
32
|
ਨਿਹਚਾਵਾਨਾਂ ਦੀ ਮੰਡਲੀ, ਇੱਕ ਦਿਲ ਅਤੇ ਸਾਂਝਾ ਆਤਮਾ ਸਨ। ਕਿਸੇ ਨੇ ਵੀ ਜਿਹਡ਼ੀਆਂ ਚੀਜ਼ਾਂ ਉਨ੍ਹਾਂ ਕੋਲ ਸਨ, ਉਨ੍ਹਾਂ ਵਿੱਚੋਂ ਕਿਸੇ ਵੀ ਚੀਜ਼ ਨੂੰ ਆਪਣੀ ਨਹੀਂ ਆਖਿਆ ਸੀ ਸਗੋਂ ਉਹ ਸਭ ਕੁਝ ਵੰਡਕੇ ਵਰਤਦੇ ਸਨ। |
33
|
ਅਤੇ ਰਸੂਲ ਵੱਡੀ ਸ਼ਕਤੀ ਨਾਲ ਪ੍ਰਭੂ ਯਿਸੂ ਦੇ ਮੌਤ ਤੋਂ ਪੁਨਰ ਜੀਵਤ ਹੋਣ ਬਾਰੇ ਦੱਸਦੇ ਸਨ ਅਤੇ ਉਨ੍ਹਾਂ ਸਾਰੇ ਨਿਹਚਾਵਾਨਾਂ ਉਪਰ ਪ੍ਰਭੂ ਦੀ ਵੱਡੀ ਅਸੀਸ ਸੀ। |
34
|
ਜੋ ਕੁਝ ਉਨ੍ਹਾਂ ਨੂੰ ਚਾਹੀਦਾ ਸੀ ਉਨ੍ਹਾਂ ਨੂੰ ਮਿਲ ਗਿਆ। ਉਨ੍ਹਾਂ ਨੇ, ਜਿਹਡ਼ੇ ਜ਼ਮੀਨਾਂ ਅਤੇ ਘਰਾਂ ਦੇ ਮਾਲਕ ਸਨ, ਆਪਾਣੀਆਂ ਜਇਦਾਦਾਂ ਵੇਚ ਦਿੱਤੀਆਂ। |
35
|
ਤੇ ਧਨ ਰਸੂਲਾਂ ਨੂੰ ਦੇ ਦਿੱਤਾ ਅਤੇ ਫ਼ਿਰ ਇਹ ਧਨ ਲੋਕਾਂ ਨੂੰ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਦਿੱਤਾ ਗਿਆ ਸੀ। |
36
|
ਇੱਕ ਨਿਹਚਾਵਾਨ ਜਿਸ ਦਾ ਨਾਂ ਯੂਸੁਫ਼ ਸੀ, ਰਸੂਲਾਂ ਨੇ ਉਸਨੂੰ ਬਰਨਬਾਸ ਨਾਉਂ ਦਿੱਤਾ। ਭਾਵ, “ਜਿਹਡ਼ਾ ਦੂਜਿਆਂ ਦੀ ਮਦਦ ਕਰੇ।” ਉਹ ਸੈਪਰਸ ਦਾ ਜੰਮਿਆ ਸੀ, ਉਹ ਲੇਵੀ ਸੀ। |
37
|
ਯੂਸੁਫ਼ ਕੋਲ ਕੁਝ ਜ਼ਮੀਨ ਸੀ, ਜਿਸਨੂੰ ਉਸਨੇ ਵੇਚਿਆ ਅਤੇ ਪੈਸੇ ਵੱਟਕੇ ਰਸੂਲਾਂ ਨੂੰ ਦੇ ਦਿੱਤੇ। |