Indian Language Bible Word Collections
Acts 7:5
Acts Chapters
Acts 7 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Acts Chapters
Acts 7 Verses
1
|
ਸਰਦਾਰ ਜਾਜਕ ਨੇ ਇਸਤੀਫ਼ਾਨ ਨੂੰ ਪੁੱਛਿਆ, “ਕੀ ਇਹ ਗੱਲਾਂ ਸੱਚ ਹਨ?” |
2
|
ਇਸਤੀਫ਼ਾਨ ਨੇ ਜਵਾਬ ਦਿੱਤਾ, “ਹੇ ਮੇਰੇ ਯਹੂਦੀ ਪਿਤਰੋ ਅਤੇ ਭਰਾਵੋ ਸੁਣੋ। ਸਾਡੇ ਪਿਤਾ ਅਬਰਾਹਾਮ ਨੂੰ ਹਾਰਾਨ ਵਿੱਚ ਵਸ੍ਸਣ ਤੋਂ ਪਹਿਲਾਂ ਜਦ ਉਹ ਮਸੋਪੋਤਾਮਿਯਾ ਵਿੱਚ ਸੀ, ਤਾਂ ਇੱਕ ਮਹਿਮਾਮਈ ਪਰਮੇਸ਼ੁਰ ਵਿਖਲਾਈ ਦਿੱਤਾ। |
3
|
ਪਰਮੇਸ਼ੁਰ ਨੇ ਅਬਰਾਹਾਮ ਨੂੰ ਕਿਹਾ, ‘ਤੂੰ ਆਪਣਾ ਦੇਸ਼ ਅਤੇ ਲੋਕਾਂ ਨੂੰ ਚਡ੍ਡਕੇ ਉਸ ਦੇਸ਼ ਨੂੰ ਚਲਿਆ ਜਾ ਜੋ ਮੈਂ ਤੈਨੂੰ ਵਿਖਾਵਾਂਗਾ।’ |
4
|
ਇਸ ਲਈ ਅਬਰਾਹਾਮ ਕਲਦੀਆਂ ਦੇ ਦੇਸ਼ ਚੋਂ ਨਿਕਲ ਕੇ ਹਾਰਾਨ ਵਿੱਚ ਜਾ ਵਸਿਆ ਅਤੇ ਅਬਰਾਹਾਮ ਦੇ ਪਿਉ ਦੇ ਮਰਨ ਤੋਂ ਬਾਅਦ ਪਰਨੇਸ਼ੁਰ ਨੇ ਉਸਨੂੰ ਇਸ ਜਗ਼੍ਹਾ ਭੇਜਿਆ ਜਿਥੇ ਹੁਣ ਤੁਸੀਂ ਰਹਿੰਦੇ ਹੋ। |
5
|
ਪਰ ਪ੍ਰਭੂ ਨੇ ਅਬਰਾਹਾਮ ਨੂੰ ਇਹ ਜ਼ਮੀਨ ਨਾ ਦਿੱਤੀ, ਇੱਕ ਫ਼ੁੱਟ ਤੱਕ ਦੀ ਵੀ ਥਾਂ ਨਾ ਦਿੱਤੀ ਪਰ ਪਰਮੇਸ਼ੁਰ ਨੇ ਉਸ ਨਾਲ ਵਾਅਦਾ ਕੀਤਾ ਕਿ ਮੈਂ ਇਹ ਧਰਤੀ ਉਸੇ ਅਤੇ ਉਸਦੇ ਪੋਛੋਂ ਉਸਦੇ ਅੰਸ਼ ਨੂੰ ਦੇਵਾਂਗਾ ਭਾਵੇਂ ਅਜੇ ਉਸਦੇ ਘਰ ਕੋਈ ਬੱਚਾ ਨਹੀਂ ਸੀ। |
6
|
ਪਰਮੇਸ਼ੁਰ ਨੇ ਉਸਨੂੰ ਆਖਿਆ ਕਿ ‘ਤੇਰੀ ਔਲਾਦ ਕਿਸੇ ਹੋਰ ਦੇਸ਼ ਵਿੱਚ ਰਹੇਗੀ। ਉਹ ਉਸ ਜਗ਼੍ਹਾ ਤੇ ਅਜਨਬੀਆਂ ਵਾਂਗ ਰਹਿਣਗੇ। ਉਥੋਂ ਦੇ ਲੋਕ ਉਨ੍ਹਾਂ ਨੂੰ ਆਪਣਾ ਗੁਲਾਮ ਬਣਾ ਕੇ ਉਨ੍ਹਾਂ ਨਾਲ ਬੁਰਾ ਸਲੂਕ ਕਰਣਗੇ। ਅਜਿਹਾ ਚਾਰ ਸੌ ਸਾਲ ਤੱਕ ਹੁੰਦਾ ਰਹੇਗਾ। |
7
|
ਪਰ ਪਰਮੇਸ਼ੁਰ ਨੇ ਕਿਹਾ, ‘ਮੈਂ ਉਸ ਕੌਮ ਨੂੰ, ਜਿਸਦੇ ਉਹ ਗੁਲਾਮ ਹੋਣਗੇ, ਸਜ਼ਾ ਦੇਵਾਂਗਾ।’ ‘ਫ਼ੇਰ ਅਜਿਹਾ ਹੋਣ ਤੋਂ ਬਾਅਦ ਉਹ ਉਥੋਂ ਨਿਕਲ ਆਉਣਗੇ। ਤਦ ਤੇਰੇ ਲੋਕ ਇਥੇ ਆਉਣਗੇ ਅਤੇ ਇਸ ਜਗ਼੍ਹਾ ਮੇਰੀ ਉਪਾਸਨਾ ਕਰਨਗੇ। |
8
|
ਅਤੇ ਪਰਮੇਸ਼ੁਰ ਨੇ ਉਸਦੇ ਨਾਲ ਇੱਕ ਕਰਾਰ ਕੀਤਾ ਤੇ ਉਸ ਕਰਾਰ ਦਾ ਨਿਸ਼ਾਨ ਸੁੰਨਤ ਸੀ। ਇਸ ਲਈ ਜਦੋਂ ਅਬਰਾਹਾਮ ਦੇ ਘਰ ਮੁੰਡਾ ਪੈਦਾ ਹੋਇਆ, ਅਠਵੇਂ ਦਿਨ ਹੀ ਉਸਨੇ ਮੁੰਦੇ ਦੀ ਸੁੰਨਤ ਕਰ ਦਿੱਤੀ। ਅਬਰਾਹਾਮ ਦੇ ਪੁੱਤਰ ਦਾ ਨਾਂ ਇਸਹਾਕ ਰੱਖਿਆ ਗਿਆ। ਇਸਹਾਕ ਨੇ ਵੀ ਆਪਣੇ ਪੁੱਤਰ ਯਾਕੂਬ ਦੀ ਸੁੰਨਤ ਕਰਵਾਈ ਅਤੇ ਯਾਕੂਬ ਨੇ ਵੀ ਆਪਣੇ ਪੁੱਤਰਾਂ ਨਾਲ ਉਵੇਂ ਹੀ ਕੀਤਾ। ਅੱਗੇ ਜਾਕੇ ਇਹ ਪੁੱਤਰ ਸਾਡੇ ਬਾਰ੍ਹਾਂ ਵੰਸ਼ਾਂ ਦੇ ਪਿਉ ਬਣੇ। |
9
|
“ਪਰ ਇਨ੍ਹਾਂਪਿਪਉਵਾਂ ਨੇ ਆਪਣੇ ਛੋਟੇ ਭਰਾ ਯੂਸੁਫ਼ ਨੂੰ ਈਰਖਾ ਕਾਰਣ ਮਿਸਰ ਦੇ ਲੋਕਾਂ ਨੂੰ ਇੱਕ ਦਾਸ ਵਾਂਗ ਵੇਚ ਦਿੱਤਾ। ਪਰ ਪਰਮੇਸ਼ੁਰ ਯੂਸੁਫ਼ ਦੇ ਨਾਲ ਸੀ। |
10
|
ਯੂਸੁਫ਼ ਨੂੰ ਉਥੇ ਬਡ਼ੀਆਂ ਮੁਸੀਬਤਾਂ ਆਈਆਂ, ਪਰ ਪਰਮੇਸ਼ੁਰ ਨੇ ਉਸਨੂੰ ਉਨ੍ਹਾਂ ਸਭ ਮੁਸੀਬਤਾਂ ਤੋਂ ਬਚਾਇਆ। ਉਸ ਵਕਤ, ਫ਼ਿਰਊਨ ਮਿਸਰ ਤੇ ਰਾਜ ਕਰਦਾ ਸੀ। ਫ਼ਿਰਊਨ ਯੂਸੁਫ਼ ਦੀ ਉਸ ਸਿਆਣਪ ਕਾਰਣ, ਜੋ ਪਰਮੇਸ਼ੁਰ ਨੇ ਉਸਨੂੰ ਬਖਸ਼ੀ ਸੀ, ਉਸ ਦੀ ਇੱਜ਼ਤ ਕਰਦਾ ਸੀ। ਫ਼ਿਰਊਨ ਨੇ ਯੂਸੁਫ਼ ਨੂੰ ਮਿਸਰ ਦੇ ਰਾਜਾਪਾਲ ਦਾ ਅਹੁਦਾ ਦਿੱਤਾ ਅਤੇ ਆਪਣੇ ਮਹਿਲਾਂ ਦੀਆਂ ਸਾਰੀਆਂ ਚੀਜ਼ਾਂ ਦੀ ਜਿੰਮੇਵਾਰੀ ਦੇ ਦਿੱਤੀ। |
11
|
ਪਰ ਫ਼ਿਰ ਸਾਰੇ ਮਿਸਰ ਅਤੇ ਕਨਾਨ ਵਿੱਚ ਕਾਲ ਪਿਆ, ਜ਼ਮੀਨ ਇੰਨੀ ਸੁੱਕ ਗਈ ਕਿ ਅਨਾਜ਼ ਨਾ ਉਗ੍ਗ ਸਕਿਆ। ਨਤੀਜਾ, ਲੋਕਾਂ ਨੂੰ ਬਹੁਤ ਕਸ਼ਟ ਝੱਲਣੇ ਪਏ। ਸਾਡੇ ਪਿਉ-ਦਾਦਿਆਂ ਨੂੰ ਉਥੇ ਖਾਣ ਨੂੰ ਕੁਝ ਨਾ ਲਭਿਆ। |
12
|
ਪਰ ਯਾਕੂਬ ਨੇ ਸੁਣਿਆ ਕਿ ਮਿਸਰ ਵਿੱਚ ਅਨਾਜ ਇਕੱਠਾ ਕੀਤਾ ਗਿਆ ਹੈ। ਇਸਲਈ ਉਸਨੇ ਸਾਡੇ ਪਿਉ ਦਾਦਿਆਂ ਨੂੰ ਉਥੇ ਭੇਜਿਆ। ਮਿਸਰ ਨੂੰ ਇਹ ਉਨ੍ਹਾਂ ਦੀ ਪਹਿਲੀ ਯਾਤਰਾ ਸੀ। |
13
|
ਤੱਦ ਫ਼ਿਰ ਉਹ ਉਥੇ ਦੂਜੀ ਵਾਰ ਫ਼ਿਰ ਗਏ। ਇਸ ਵਾਰ, ਯੂਸੁਫ਼ ਤੇ ਆਪਣੇ ਭਰਾਵਾਂ ਨੂੰ ਆਪਣਾ ਅਸਲੀ ਪਰੀਚੇ ਪ੍ਰਗਟਾਇਆ। ਤਾਂ ਫ਼ਿਰਊਨ ਨੂੰ ਯੂਸੁਫ਼ ਦੇ ਪਰਿਵਾਰ ਬਾਰੇ ਮਾਲੂਮ ਹੋ ਗਿਆ। |
14
|
ਤੱਦ ਯੂਸੁਫ਼ ਨੇ ਕੁਝ ਆਦਮੀਆਂ ਨੂੰ ਆਪਣੇ ਪਿਉ ਯਾਕੂਬ ਨੂੰ ਅਤੇ ਰਿਸ਼ਤੇਦਾਰਾਂ ਨੂੰ, ਮਿਸਰ ਵਿੱਚ ਨਿਉਂਤਾ ਦੇਣ ਲਈ ਭੇਜਿਆ ਜੋ ਕਿ ਗਿਣਤੀ ਵਿੱਚ ਕੁਲ੍ਲ ਪੰਝਤ੍ਤਰ ਜੀਅ ਸਨ। |
15
|
ਤੱਦ ਯਾਕੂਬ ਮਿਸਰ ਨੂੰ ਗਿਆ। ਯਾਕੂਬ ਅਤੇ ਸਾਡੇ ਦਾਦੇ-ਪਡ਼ਦਾਦੇ ਫ਼ਿਰ ਮਰਨ ਤੱਕ ਉਥੇ ਹੀ ਰਹੇ। |
16
|
ਬਾਅਦ ਵਿੱਚ, ਉਨ੍ਹਾਂ ਦੇ ਸ਼ਰੀਰ ਸ਼ਕਮ ਨੂੰ ਲਿਜਾਏ ਗਏ ਅਤੇ ਕਬਰ ਵਿੱਚ ਪਾ ਦਿੱਤੇ ਗਏ। ਇਹ ਉਹੀ ਕਬਰ ਸੀ ਜਿਹਡ਼ੀਆਂ ਅਬਰਾਹਾਮ ਨੇ ਸ਼ਕਮ ਵਿੱਚ ਹਮੋਰ ਦੇ ਪੁੱਤਰਾਂ ਤੋਂ ਚਾਂਦੀ ਦੇਕੇ ਮੁਲ੍ਲ ਖਰੀਦੀ ਸੀ। |
17
|
“ਮਿਸਰ ਵਿੱਚ ਯਹੂਦੀਆਂ ਦੀ ਗਿਣਤੀ ਵਧ ਗਫੀ। ਜਦੋਂ ਉਹ ਕਰਾਰ ਪੂਰਾ ਹੋਣ ਦਾ ਵੇਲਾ ਨੇਡ਼ੇ ਆਇਆ, ਜਿਸਦਾ ਪਰਮੇਸ਼ੁਰ ਨੇ ਅਬਰਾਹਾਮ ਨਾਲ ਵਚਨ ਕੀਤਾ ਸੀ। ਮਿਸਰ ਵਿੱਚ ਸਾਡੇ ਲੋਕ ਤੇਜ਼ ਰਫ਼ਤਾਰ ਨਾਲ ਵਧ ਗਏ। |
18
|
ਫ਼ੇਰ ਮਿਸਰ ਵਿੱਚ ਇੱਕ ਦੂਜਾ ਰਾਜਾ ਸ਼ਾਸਨ ਕਰਨ ਲੱਗ ਪਿਆ ਅਤੇ ਉਸ ਰਾਜੇ ਨੂੰ ਯੂਸੁਫ਼ ਬਾਰੇ ਕੁਝ ਵੀ ਪਤਾ ਨਹੀਂ ਸੀ। |
19
|
ਇਸ ਰਾਜੇ ਨੇ ਸਾਡੇ ਲੋਕਾਂ ਨੂੰ ਗੁਮਰਾਹ ਕੀਤਾ ਤੇ ਸਾਡੇ ਪਿਉਵਾਂ ਤੇ ਜ਼ੁਲਮ ਕੀਤੇ। ਉਸਨੇ ਉਨ੍ਹਾਂ ਦੇ ਬਚਿਆਂ ਨੂੰ ਬਾਹਰ ਸੁੱਟਕੇ ਮਾਰੇ ਜਾਣ ਲਈ ਮਜ਼ਬੂਰ ਕੀਤਾ। |
20
|
ਇਸੇ ਸਮੇਂ ਮੂਸਾ ਜਨਮਿਆ ਸੀ। ਉਹ ਬਡ਼ਾ ਸੁੰਦਰ ਬਾਲਕ ਸੀ। ਤਿੰਨ ਮਹੀਨਿਆਂ ਤੱਕ ਉਸਦੀ ਦੇਖ ਭਾਲ ਆਪਣੇ ਪਿਓ ਦੇ ਘਰ ਹੋਈ ਸੀ। |
21
|
ਜਦੋਂ ਉਸਨੂੰ ਬਾਹਰ ਛੱਡ ਦਿੱਤਾ ਗਿਆ, ਤੂੰ ਫ਼ਿਰਊਨ ਦੀ ਧੀ ਨੇ ਉਸਨੂੰ ਗੋਦ ਲਿਆ ਅਤੇ ਉਸਨੂੰ ਆਪਣੇ ਪੁੱਤਰ ਵਾਂਗ ਪਾਲਿਆ ਪੋਸਿਆ। |
22
|
ਮੂਸਾ ਮਿਸਰੀਆਂ ਦੀਆਂ ਸਾਰੀਆਂ ਵਿਦਿਆਵਾਂ ਵਿੱਚ ਸਿਖਿਅਤ ਸੀ। ਉਹ ਆਪਣੇ ਬਚਨਾਂ ਅਤੇ ਕਰਨੀਆਂ ਕਾਰਣ ਬਡ਼ਾ ਸ਼ਕਤੀਸ਼ਾਲੀ ਅਤੇ ਸਮਰਥ ਸਿਧ ਹੋਇਆ। |
23
|
ਜਦੋਂ ਮੂਸਾ ਚਾਲੀਆਂ ਸਾਲਾਂ ਦੀ ਉਮਰ ਦੇ ਆਸ ਪਾਸ ਸੀ, ਉਸਨੇ ਆਪਣੇ ਯਹੂਦੀ ਭਰਾਵਾਂ ਨਾਲ ਭੇਂਟ ਕਰਨ ਦੀ ਸੋਚੀ। |
24
|
ਜਦੋਂ ਉਸ ਨੇ ਇੱਕ ਮਿਸਰੀ ਨੂੰ ਇੱਕ ਯਹੂਦੀ ਨਾਲ ਬੁਰਾ ਵਿਹਾਰ ਕਰਦੇ ਵੇਖਿਆ, ਉਸਨੇ ਯਹੂਦੀ ਦਾ ਪਖ ਲਿਆ ਅਤੇ ਮਿਸਰੀ ਨੂੰ, ਯਹੂਦੀ ਨਾਲ ਕੀਤੀ ਇਸ ਕਰਨੀ ਵਾਸਤੇ ਸਜ਼ਾ ਦਿੱਤੀ। ਮੂਸਾ ਨੇ ਉਸਨੂੰ ਇੰਨੀ ਜ਼ੋਰ ਦੀ ਠੋਕਰ ਮਾਰੀ ਕਿ ਉਹ ਮਰ ਗਿਆ। |
25
|
ਮੂਸਾ ਨੇ ਸੋਚਿਆ ਕਿ ਉਸਦੇ ਯਹੂਦੀ ਭਰਾ ਸਮਝ ਜਾਣ ਕਿ ਪਰਮੇਸ਼ੁਰ ਉਨ੍ਹਾਂ ਨੂੰ ਬਚਾਉਣ ਲਈ ਉਸਦਾ ਇਸਤੇਮਾਲ ਕਰ ਰਿਹਾ ਸੀ, ਪਰ ਉਹ ਨਾ ਸਮਝੇ। |
26
|
ਅਗਲੇ ਦਿਨ, ਮੂਸਾ ਨੇ ਦੋ ਯਹੂਦੀਆਂ ਨੂੰ ਲਡ਼ਦਿਆਂ ਵੇਖਿਆ, ਉਸਨੇ ਉਨ੍ਹਾਂ ਵਿੱਚ ਸੁਲਾਹ ਕਰਵਾਉਣੀ ਚਾਹੀ ਤੇ ਆਖਿਆ, ‘ਹੇ ਮਨੁੱਖੋ। ਤੁਸੀਂ ਭਰਾ-ਭਰਾ ਹੋ। ਤਾਂ ਫ਼ਿਰ ਤੁਸੀਂ ਕਿਉਂ ਇੱਕ ਦੂਜੇ ਨੂੰ ਨੁਕਸਾਨ ਪਹੁੰਚਾ ਰਹੇ ਹੋ?’ |
27
|
ਉਹ ਮਨੁੱਖ ਜਿਹਡ਼ਾ ਦੂਜੇ ਨੂੰ ਨੁਕਸਾਨ ਪਹੁੰਚਾ ਰਿਹਾ ਸੀ ਉਸਨੇ ਮੂਸਾ ਨੂੰ ਧਕ੍ਕਾ ਦੇਕੇ ਆਖਿਆ, ‘ਕੀ ਤੈਨੂੰ ਕਿਸੇ ਨੇ ਸਾਡੇ ਉੱਪਰ ਹਾਕਮ ਅਤੇ ਨਿਆਂਈ ਬਣਾਇਆ ਹੈ? |
28
|
ਨਹੀਂ। ਕੀ ਤੂੰ ਮੈਨੂੰ ਵੀ ਇੰਝ ਹੀ ਮਾਰਨਾ ਚਾਹੁੰਦਾ ਹੈ ਜਿਵੇਂ ਕੱਲ ਇੱਕ ਮਿਸਰ ਦੇ ਮਨੁੱਖ ਨੂੰ ਮਾਰਿਆ ਸੀ?’ |
29
|
ਜਦੋਂ ਮੂਸਾ ਨੇ ਉਸਨੂੰ ਇਹ ਕਹਿੰਦੇ ਸੁਣਿਆ ਤਾਂ ਉਹ ਮਿਸਰ ਛੱਡਕੇ ਮਿਦਯਾਨ ਦੇਸ਼ ਵਿੱਚ ਚਲਾ ਗਿਆ। ਉਥੇ ਉਹ ਅਜਨਬੀ ਸੀ। ਜਦੋਂ ਮੂਸਾ ਮਿਦਯਾਨ ਵਿੱਚ ਸੀ ਉਸਦੇ ਘਰ ਦੋ ਪੁੱਤਰ ਪੈਦਾ ਹੋਏ। |
30
|
“ਚਾਲੀਆਂ ਸਾਲਾਂ ਬਾਅਦ, ਮੂਸਾ ਸਿਨਾਈ ਦੇ ਫਾਡ਼ ਦੇ ਨੇਡ਼ੇ ਇੱਕ ਉਜਾਡ਼ ਵਿੱਚ ਗਿਆ। ਉਥੇ ਉਸਨੂੰ ਇੱਕ ਦੂਤ ਅੱਗ ਦੀ ਲਾਟ ਵਿਚਕਾਰ ਬਲਦੀ ਝਾਡ਼ੀ ਵਿੱਚ ਪ੍ਰਗਟ ਹੋਇਆ। |
31
|
ਜਦੋਂ ਉਸਨੇ ਅਜਿਹਾ ਵੇਖਿਆ ਤਾਂ ਉਹ ਹੈਰਾਨ ਰਹਿ ਗਿਆ। ਜਦੋਂ ਉਹਚੰਗੀ ਤਰ੍ਹਾਂ ਵੇਖਣ ਲਈ ਨੇਡ਼ੇ ਗਿਆ, ਤਾਂ ਉਸਨੇ ਇੱਕ ਅਵਾਜ਼ ਸੁਣੀ, ਇਹ ਪ੍ਰਭੂ ਦੀ ਅਵਾਜ਼ ਸੀ। |
32
|
ਪ੍ਰਭੂ ਨੇ ਆਖਿਆ, ‘ਮੈਂ ਤੇਰੇ ਪਿਓ ਦਾਦਿਆਂ ਦਾ ਪਰਮੇਸ਼ੁਰ ਹਾਂ। ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ, ਅਤੇ ਯਾਕੂਬ ਦਾ ਪਰਮੇਸ਼ੁਰ।’ ਮੂਸਾ ਡਰ ਨਾਲ ਕੰਬਦਾ ਹੋਇਆ ਉੱਪਰ ਤੱਕਣ ਦਾ ਹੌਂਸਲਾ ਨਾ ਕਰ ਸਕਿਆ। |
33
|
ਪ੍ਰਭੂ ਨੇ ਉਸਨੂੰ ਕਿਹਾ, ‘ਆਪਣੇ ਪੈਰਾਂ ਵਿੱਚੋਂ ਜੁਤ੍ਤੇ ਲਾਹ, ਕਿਉਂਕਿ ਜਿਸ ਥਾਂ ਉੱਪਰ ਤੂੰ ਖਢ਼ਾ ਹੈ ਉਹ ਇੱਕ ਪਵਿੱਤਰ ਧਰਤੀ ਹੈ। |
34
|
ਮੈਂ ਆਪਣੇ ਲੋਕਾਂ ਦੇ ਕਸ਼ਟਾਂ ਤੋਂ ਬਹੁਤ ਸੁਚੇਤ ਹਾਂ। ਅਤੇ ਉਨ੍ਹਾਂ ਨੂੰ ਬਡ਼ਾ ਕੁਰਲਾਉਂਦਿਆਂ ਹੋਇਆਂ ਸੁਣਿਆ ਹੈ। ਇਸੇ ਲਈ ਮੈਂ ਉਨ੍ਹਾਂ ਨੂੰ ਬਚਾਉਣ ਲਈ ਉੱਤਰਿਆ ਹਾਂ। ਹੁਣ, ਮੂਸਾ, ਮੈਂ ਤੈਨੂੰ ਵਾਪਸ ਮਿਸਰ ਵਿੱਚ ਭੇਜਾਂਗਾ।’ |
35
|
“ਇਹ ਉਹੀ ਮੂਸਾ ਹੈ ਜਿਸਨੂੰ ਇਸਰਾਏਲੀਆਂ ਨੇ ਇਹ ਆਖਦਿਆਂ ਨਾਮੰਜ਼ੂਰ ਕਰ ਦਿੱਤਾ ਸੀ ਕਿ ਤੈਨੂੰ ਸਾਡਾ ਹਾਕਮ ਅਤੇ ਮੁਨਸਫ਼ ਕਿਸਨੇ ਬਣਾਇਆ ਹੈ? ਉਹ ਪਰਮੇਸ਼ੁਰ ਦੁਆਰਾ ਹਾਕਮ ਅਤੇ ਛੁਟਕਾਰਾ ਦੇਣ ਵਾਲਾ ਹੋਣ ਲਈ ਭੇਜਿਆ ਗਿਆ ਸੀ। ਪਰੇਸ਼ੁਰ ਨੇ ਉਸਨੂੰ ਇੱਕ ਦੂਤ ਰਾਹੀਂ ਭੇਜਿਆ ਜੋ ਉਸਨੂੰ ਮੱਚਦੀ ਝਾਡ਼ੀ ਵਿੱਚ ਪ੍ਰਗਟਿਆ ਸੀ। |
36
|
ਉਹੀ ਹੈ ਜਿਸਨੇ ਉਨ੍ਹਾਂ ਨੂੰ ਮਿਸਰ ਤੋਂ ਬਾਹਰ ਕਢਿਆ ਸੀ। ਉਸਨੇ ਸ਼ਕਤੀਸ਼ਾਲੀ ਕਰਤੱਬ ਅਤੇ ਕਰਿਸ਼ਮੇ ਮਿਸਰ ਵਿੱਚ ਅਤੇ ਲਾਲ ਸਮੁੰਦਰ ਵਿੱਚ ਅਤੇ ਉਜਾਡ਼ ਵਿੱਚ ਚਾਲ੍ਹੀ ਸਾਲ ਤੱਕ ਕੀਤੇ। |
37
|
ਇਹ ਉਹੀ ਮੂਸਾ ਸੀ ਜਿਸਨੇ ਇਸਰਾਏਲ ਦੇ ਪੁੱਤਰਾਂ ਨੂੰ ਕਿਹਾ ਸੀ ‘ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਹੀ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖਡ਼ਾ ਕਰੇਗਾ।’ |
38
|
ਇਹ ਉਹੀ ਮੂਸਾ ਸੀ ਜੋ ਉਨ੍ਹਾਂ ਲੋਕਾਂ ਨਾਲ ਸੀ ਜੋ ਉਜਾਡ਼ ਵਿੱਚ ਇਕਠੇ ਹੋਏ ਸਨ। ਉਹ ਉਸ ਦੂਤ ਨਾਲ ਸੀ ਜੋ ਉਸ ਨਾਲ ਉਜਾਡ਼ ਵਿੱਚ ਸੀਨਈ ਦੇ ਪਹਾਡ਼ ਉੱਪਰ ਬੋਲਿਆ ਸੀ। ਉਹ ਸਾਡੇ ਪਿਉ ਦਾਦਿਆਂ ਦੇ ਨਾਲ ਸੀ। ਮੂਸਾ ਨੂੰ ਪਰਮੇਸ਼ੁਰ ਵੱਲੋਂ ਉਹ ਹੁਕਮ ਮਿਲੇ ਜਿਹਡ਼ੇ ਉਨ੍ਹਾਂ ਨੂੰ ਸਾਡੇ ਤੱਕ ਆਉਣ ਦਾ ਜੀਵਨ ਦਿੰਦੇ ਹਨ। |
39
|
“ਪਰ ਸਾਡੇ ਪੁਰਖਿਆਂ ਨੇ ਉਸਦੀ ਪਾਲਾਣਾ ਨਹੀਂ ਕੀਤੀ ਅਤੇ ਉਨ੍ਹਾਂ ਨੇ ਉਸਨੂੰ ਨਾਮੰਜ਼ੂਰ ਕਰ ਦਿੱਤਾ। ਉਹ ਦੋਬਾਰਾ ਮਿਸਰ ਵਾਪਿਸ ਜਾਣਾ ਚਾਹੁੰਦੇ ਸਨ। |
40
|
ਸਾਡੇ ਪਿਤਰਾਂ ਨੇ ਹਾਰੂਨ ਨੂੰ ਆਖਿਆ, ‘ਮੂਸਾ ਸਾਨੂੰ ਮਿਸਰ ਦੇਸ਼ ਵਿੱਚੋਂ ਕਢ ਲਿਆਇਆ ਹੈ, ਪਰ ਸਾਨੂੰ ਨਹੀਂ ਪਤਾ ਕਿ ਉਸਨੂੰ ਕੀ ਹੋਇਆ ਹੈ। ਇਸ ਲਈ ਸਾਡੇ ਲਈ ਕੋਈ ਅਜਿਹੇ ਰੱਬ ਬਣਾ ਜੋ ਸਾਡੇ ਅੱਗੇ-ਅੱਗੇ ਚੱਲਕੇ ਸਾਨੂੰ ਰਾਹ ਦੱਸਣ।’ |
41
|
ਤੱਦ ਲੋਕਾਂ ਨੇ ਇੱਕ ਵਛਡ਼ੇ ਦੀ ਮੂਰਤ ਬਣਾਈ ਅਤੇ ਉਸ ਮੂਰਤ ਦਾ ਬਲੀਦਾਨ ਚਢ਼ਾਇਆ ਅਤੇ ਉਹ ਆਪਣੇ ਹੱਥਾਂ ਨਾਲ ਅਜਿਹੀ ਮੂਰਤ ਬਣਾਕੇ ਬਡ਼ੇ ਖੁਸ਼ ਸਨ। |
42
|
ਪਰ ਪਰਮੇਸ਼ੁਰ ਨੇ ਉਨ੍ਹਾਂ ਦਾ ਵਿਰੋਧ ਕੀਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅਕਾਸ਼ ਵਿਚਲੇ ਝੂਠੇ ਦੇਵਤਿਆਂ ਦੀ ਸੈਨਾ ਦੀ ਉਪਾਸਨਾ ਕਰਨ ਤੋਂ ਰੋਕਣਾ ਛੱਡ ਦਿੱਤਾ। ਜਿਵੇਂ ਕਿ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਪਰਮੇਸ਼ੁਰ ਆਖਦਾ, ‘ਹੇ ਇਸਰਾਏਲ ਦੇ ਲੋਕੋ, ਕੀ ਤੁਸੀਂ ਉਜਾਡ਼ ਵਿੱਚ ਮੇਰੇ ਲਈ ਚਾਲ੍ਹੀਆਂ ਸਾਲਾਂ ਵਾਸਤੇ ਬਲੀਆਂ ਜਾਂ ਭੇਟਾਵਾਂ ਲਿਆਏ। |
43
|
ਤੁਸੀਂ ਮੋਲੋਕ ਦੇ ਤੰਬੂ ਅਤੇ ਆਪਣੇ ਦੇਵੇਤੇ ਰਿਫ਼ਾਨ ਦੇ ਸਿਤਾਰੇ ਦੇ ਬਿਂਬ ਨੂੰ ਚੁਕਿਆ ਸੀ। ਤੁਸੀਂ ਉਹ ਮੂਰਤਾਂ ਪੂਜਣ ਲਈ ਬਣਾਈਆਂ ਸਨ, ਇਸ ਲਈ ਮੈਂ ਤੁਹਾਨੂੰ ਬਾਬੁਲ ਤੋਂ ਪਰ੍ਹੇ ਭੇਜ ਦੇਵਾਂਗਾ।’ਆਮੋਸ 5 : 25-27 |
44
|
“ਉਜਾਡ਼ ਵਿੱਚ ਪਵਿੱਤਰ ਤੰਬੂ ਸਾਡੇ ਪਿਉ ਦਾਦਿਆਂ ਦੇ ਪੁਰਖਿਆਂ ਕੋਲ ਸੀ। ਪਰਮੇਸ਼ੁਰ ਨੇ ਮੂਸਾ ਨੂੰ ਦੱਸਿਆ ਕਿ ਇਹ ਕਿਵੇਂ ਬਨਾਉਣਾ ਹੈ। ਉਸਨੇ ਇਸਨੂੰ ਬਿਲਕੁਲ ਉਸੇ ਨਮੂਨੇ ਦਾ ਬਣਾਇਆ ਜੋ ਪਰਮੇਸ਼ੁਰ ਨੇ ਉਸਨੂੰ ਵਿਖਾਇਆ ਸੀ। |
45
|
ਬਾਅਦ ਵਿੱਚ ਯਹੋਸ਼ੁਆ ਨੇ ਦੂਜੇ ਰਾਜਾਂ ਦੀ ਜ਼ਮੀਨ ਤੇ ਕਬਜ਼ਾ ਕਰਨ ਲਈ ਸਾਡੇ ਪੁਰਖਿਆਂ ਨੂੰ ਅੱਗੇ ਲਾਇਆ। ਸਾਡੇ ਲੋਕ ਉਥੇ ਗਏ ਅਤੇ ਪਰਮੇਸ਼ੁਰ ਨੇ ਉਥੋਂ ਦੂਜੇ ਲੋਕਾਂ ਨੂੰ ਬਾਹਰ ਕਢਿਆ। ਜਦੋਂ ਸਾਡੇ ਲੋਕ ਇਸ ਨਵੀਂ ਧਰਤੀ ਤੇ ਗਏ, ਤਾਂ ਇਹੋ ਤੰਬੂ ਉਹ ਆਪਣੇ ਨਾਲ ਲੈ ਗਏ। ਸਾਡੇ ਲੋਕਾਂ ਨੂੰ ਇਹ ਤੰਬੂ ਆਪਣੇ ਪਿਤਰਾਂ ਕੋਲੋਂ ਮਿਲਿਆ ਸੀ, ਅਤੇ ਇਹ ਦਾਉਦ ਦੇ ਸਮੇਂ ਤੱਕ ਉਨ੍ਹਾਂ ਕੋਲ ਸੀ। |
46
|
ਪਰਮੇਸ਼ੁਰ ਦਾਊਦ ਉੱਪਰ ਬਡ਼ਾ ਖੁਸ਼ ਸੀ। ਦਾਊਦ ਨੇ ਯਾਕੂਬ ਦੇ ਪਰਮੇਸ਼ੁਰ ਤੋਂ ਉਸਨੂੰ ਇੱਕ ਮੰਦਰ ਬਨਾਉਣ ਦੀ ਆਗਿਆ ਮੰਗੀ। |
47
|
ਪਰ ਉਹ ਸੁਲੇਮਾਨ ਹੀ ਸੀ ਜਿਸਨੇ ਪਰਮੇਸ਼ੁਰ ਲਈ ਘਰ ਬਣਾਇਆ। |
48
|
“ਪਰ ਅੱਤ ਮਹਾਨ ਪ੍ਰਭੂ ਪਰਮੇਸ਼ੁਰ ਮਨੁੱਖਾਂ ਦੇ ਹੱਥਾਂ ਨਾਲ ਬਣਾਈਆਂ ਹੋਈਆਂ ਇਮਾਰਤਾਂ ਵਿੱਚ ਨਹੀਂ ਰਹਿੰਦੇ। ਇਹੀ ਹੈ ਜੋ ਨਬੀ ਆਖਦੇ ਹਨ: ‘ਪ੍ਰਭੂ ਆਖਦਾ ਹਐ ਸਵਰਗ ਮੇਰਾ ਸਿੰਘਾਸਣ ਹੈ।’ |
49
|
ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ। ਮੇਰੇ ਵਾਸਤੇ ਤੁਸੀਂ ਕਿਸ ਤਰ੍ਹਾਂ ਦਾ ਘਰ ਬਣਾਵੋਂਗੇ? ਮੈਂ ਆਰਾਮ ਕਿਥੇ ਕਰ ਸਕਦਾ ਹਾਂ? |
50
|
ਕੀ ਮੈਂ ਉਹੀ ਨਹੀਂ ਹਾਂ ਜਿਸਨੇ ਇਹ ਸਭ ਚੀਜ਼ਾਂ ਬਣਾਈਆਂ।”‘ ਯਸਾਯਾਹ 66;1-2 |
51
|
ਤਦ ਇਸਤੀਫ਼ਾਨ ਨੇ ਕਿਹਾ, “ਹੇ ਹਠੀ ਯਹੂਦੀ ਆਗੂਓ। ਹੇ ਮਨ ਅਤੇ ਕੰਨ ਵੱਲੋਂ ਸੁੰਨ ਲੋਕੋ। ਤੁਸੀਂ ਹਏਸ਼ਾ ਪਵਿੱਤਰ ਆਤਮਾ ਦਾ ਵਿਰੋਧ ਕੀਟਾ। ਤੁਸੀਂ ਵੀ ਉਵੇਂ ਹੀ ਕਰ ਰਹੇ ਹੋ ਜਿਵੇਂ ਤੁਹਾਡੇ ਪੁਰਖਿਆਂ ਨੇ ਕੀਤਾ। |
52
|
ਤੁਹਾਡੇ ਪੁਰਖਿਆਂ ਨੇ ਸਾਰੇ ਨਬੀਆਂ ਨੂੰ ਜਦੋਂ ਉਹ ਆਏ, ਦੰਡ ਦਿੱਤਾ। ਸਗੋਂ ਉਨ੍ਹਾਂ ਨਬੀਆਂ ਨੇ ਪਹਿਲਾਂ ਹੀ ਕਿਹਾ ਸੀ ਕਿ ਇੱਕ ਧਰਮੀ ਆਵੇਗਾ ਪਰ ਤੁਹਾਡੇ ਪੁਰਖਿਆਂ ਨੇ ਉਸਨੂੰ ਮਾਰ ਦਿੱਤਾ। ਅਤੇ ਹੁਣ ਤੁਸੀਂ ਉਸ ਧਰਮੀ ਪੁਰਖ ਨੂੰ ਧੋਖਾ ਦਿੱਤਾ ਅਤੇ ਉਸਨੂੰ ਮਾਰ ਦਿੱਤਾ ਹੈ। |
53
|
ਤੁਸੀਂ ਉਹ ਲੋਕ ਹੋ, ਜਿਨ੍ਹਾਂ ਨੂੰ ਮੂਸਾ ਦੀ ਸ਼ਰ੍ਹਾ ਪ੍ਰਾਪਤ ਹੋਈ। ਪਰਮੇਸ਼ੁਰ ਨੇ ਤੁਹਾਨੂੰ ਇਹ ਸ਼ਰ੍ਹਾ ਦੂਤਾਂ ਦੁਆਰਾ ਦਿੱਤੀ ਪਰ ਤੁਸੀਂ ਉਸਦੀ ਪਾਲਣਾ ਨਾ ਕਰ ਸਕੇ।” |
54
|
ਯਹੂਦੀ ਆਗੂਆਂ ਨੇ ਇਸਤੀਫ਼ਾਨ ਨੂੰ ਅਜਿਹੇ ਬਚਨ ਕਰਦੇ ਸੁਣਿਆ ਤਾਂ ਉਹ ਬਡ਼ੇ ਕਰੋਧ ਵਿੱਚ ਆਏ। ਉਹ ਇੰਨੇ ਕਰੋਧ ਵਿੱਚ ਆ ਗਏ ਕਿ ਇਸਤੀਫ਼ਾਨ ਉੱਪਰ ਮਾਰੇ ਗੁੱਸੇ ਦੇ ਆਪਣੇ ਦੰਦ ਕਰੀਚਣ ਲੱਗ ਪਏ। |
55
|
ਪਰ ਇਸਤੀਫ਼ਾਨ ਨੇ, ਜੋ ਕਿ ਪਵਿੱਤਰ ਆਤਮਾ ਨਾਲ ਭਰਪੂਰ ਸੀ, ਉੱਪਰ ਅਸਮਾਨ ‘ਚ ਪਰਮੇਸ਼ੁਰ ਦੀ ਮਹਿਮਾ ਤੇ ਲੀਲਾ ਵੱਲ ਵੇਖਿਆ। ਉਸਨੇ ਯਿਸੂ ਨੂੰ ਪਰਮੇਸ਼ੁਰ ਦੇ ਸੱਜੇ ਪਾਸੇ ਖਡ਼ਾ ਵੇਖਿਆ। |
56
|
ਉਸਨੇ ਆਖਿਆ, “ਵੇਖ, ਮੈਂ ਆਕਾਸ਼ ਨੂੰ ਖੁਲ੍ਹਾ ਵੇਖਿਆ ਹੈ ਅਤੇ ਮੈਂ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਵੱਲ ਖਡ਼ਾ ਵੇਖ ਰਿਹਾ ਹਾਂ।” |
57
|
ਤਾਂ ਸਾਰੇ ਯਹੂਦੀ ਆਗੂਆਂ ਨੇ ਉੱਚੀ ਆਵਾਜ਼ ਵਿੱਚ ਸ਼ੋਰ ਮਚਾਇਆ। ਉਨ੍ਹਾਂ ਨੇ ਆਪਣੇ ਕੰਨਾਂ ਨੂੰ ਹੱਥਾਂ ਨਾਲ ਬੰਦ ਕਰ ਲਿਆ। ਉਹ ਸਾਰੇ ਇਕਠੇ ਹੋਕੇ ਇਸਤੀਫ਼ਾਨ ਵੱਲ ਭੱਜ ਪਏ। |
58
|
ਉਨ੍ਹਾਂ ਨੇ ਉਸਨੂੰ ਸ਼ਹਿਰੋਂ ਬਾਹਰ ਕਢ ਦਿੱਤਾ ਅਤੇ ਉਸਨੂੰ ਪੱਥਰ ਮਾਰੇ। ਅਤੇ ਜਿਨ੍ਹਾਂ ਲੋਕਾਂ ਨੇ ਇਸਤੀਫ਼ਾਨ ਦੇ ਵਿਰੁੱਧ ਗਵਾਹੀ ਦਿੱਤੀ ਸੀ, ਉਨ੍ਹਾਂ ਆਪਣੇ ਵਸਤਰ ਇੱਕ ਸੋਲੂਸ ਨਾਂ ਦੇ ਜੁਆਨ ਦੇ ਪੈਰਾਂ ਕੋਲ ਲਾਹ ਕੇ ਰਖ ਦਿੱਤੇ। |
59
|
ਜਦੋਂ ਇਸਤੀਫ਼ਾਨ ਤੇ ਪੱਥਰਾਵ ਕਰ ਰਹੇ ਸਨ, ਉਸਨੇ ਇਹ ਆਖਦਿਆਂ ਹੋਇਆਂ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ, “ਹੇ ਪ੍ਰਭੂ ਯਿਸੂ ਮੇਰੇ ਆਤਮੇ ਨੂੰ ਸਵੀਕਾਰ ਕਰ ਲੈ।” |
60
|
ਉਹ ਆਪਣੇ ਗੋਡੇ ਟੇਕ ਕੇ ਕੂਕ ਰਿਹਾ ਸੀ, “ਹੇ ਪ੍ਰਭੂ। ਇਹ ਪਾਪ ਉਨ੍ਹਾਂ ਦੇ ਜੁਂਮੇ ਨਾ ਲਾਵੀ।” ਇਹ ਆਖਣ ਤੋਂ ਬਾਅਦ ਉਹ ਮਰ ਗਿਆ। |