Indian Language Bible Word Collections
Acts 8:3
Acts Chapters
Acts 8 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Acts Chapters
Acts 8 Verses
1
|
ਸੌਲੂਸ ਨੇ ਇਸਤੀਫ਼ਾਨ ਦੇ ਮਾਰੇ ਜਾਣ ਲਈ ਆਪਣੀ ਮੰਜ਼ੂਰੀ ਦੇ ਦਿੱਤੀ। |
2
|
[This verse may not be a part of this translation] |
3
|
[This verse may not be a part of this translation] |
4
|
ਨਿਹਚਾਵਾਨ ਮਨੁੱਖ ਹਰ ਪਾਸੇ ਫ਼ੈਲ ਗਏ, ਅਤੇ ਉਹ ਜਿਥੇ ਜਿਥੇ ਵੀ ਗਏ, ਉਨ੍ਹਾਂ ਨੇ ਉਥੇ ਲੋਕਾਂ ਨੂੰ ਖੁਸ਼ਖਬਰੀ ਦਿੱਤੀ। |
5
|
ਫ਼ਿਲਿਪੁੱਸ ਸਾਮਰਿਯਾ ਦੇ ਨਗਰ ਵਿੱਚ ਗਿਆ ਅਤੇ ਜਾਕੇ ਮਸੀਹ ਬਾਰੇ ਪ੍ਰਚਾਰ ਕਰਨ ਲੱਗਾ। |
6
|
ਉਥੋਂ ਦੇ ਲੋਕਾਂ ਨੇ ਉਸਦੇ ਬਚਨ ਸੁਣੇ ਅਤੇ, ਉਹ ਕਰਿਸ਼ਮੇ ਵੀ ਵੇਖੇ ਜੋ ਉਹ ਕਰ ਰਿਹਾ ਸੀ। |
7
|
ਉਨ੍ਹਾਂ ਵਿੱਚੋਂ ਬਡ਼ੇ ਸਾਰੇ ਲੋਕਾਂ ਦੇ ਅੰਦਰ ਭਰਿਸ਼ਟ ਆਤਮਾ ਦਾ ਵਾਸ ਸੀ, ਪਰ ਉਸਨੇ ਉਨ੍ਹਾਂ ਭਰਿਸ਼ਟ ਆਤਮਿਆਂ ਨੂੰ ਉਨ੍ਹਾਂ ਵਿੱਚੋਂ ਨਿਕਲਣ ਲਈ ਮਜ਼ਬੂਰ ਕਰ ਦਿੱਤਾ। ਜਦੋਂ ਆਤਮੇ ਬਾਹਰ ਨਿਕਲੇ ਤਾਂ ਉਨ੍ਹਾਂ ਬਡ਼ਾ ਸ਼ੋਰ ਮਚਾਇਆ। ਉਥੇ ਬਡ਼ੇ ਸਾਰੇ ਕਮਜ਼ੋਰ ਅਤੇ ਲੰਗਡ਼ੇ ਲੋਕ ਵੀ ਸਨ, ਫ਼ਿਲਿਪੁੱਸ ਨੇ ਇਨ੍ਹਾਂ ਨੂੰ ਵੀ ਰਾਜੀ ਕੀਤਾ। |
8
|
ਅਤੇ ਉਸ ਸ਼ਹਿਰ ਦੇ ਲੋਕ ਇਨ੍ਹਾਂ ਸਭ ਕਾਰਣ ਬਹੁਤ ਖੁਸ਼ ਸਨ। |
9
|
ਪਰ ਉਸ ਸ਼ਹਿਰ ਵਿੱਚ ਸ਼ਮਊਨ ਨਾਂ ਦਾ ਇੱਕ ਆਦਮੀ ਸੀ, ਫ਼ਿਲਿਪੁੱਸ ਦੇ ਉਥੇ ਆਉਣ ਤੋਂ ਪਹਿਲਾਂ ਉਹ ਜਾਦੂ ਕਰਕੇ ਉਥੋਂ ਦੇ ਲੋਕਾਂ ਨੂੰ ਹੈਰਾਨ ਕਰਦਾ ਹੁੰਦਾ ਸੀ ਅਤੇ ਆਖਦਾ ਸੀ ਕਿ ਮੈਂ ਕੋਈ ਮਹਾਂਪੁਰਖ ਹਾਂ। |
10
|
ਉਥੇ ਸਾਰੇ ਲੋਕਾਂ ਨੇ, ਆਮ ਆਦਮੀ ਤੋਂ ਲੈਕੇ ਬਹੁਤ ਮਹੱਤਵਪੂਰਣ ਤੱਕ ਨੇ, ਉਸ ਵੱਲ ਧਿਆਨ ਦਿੱਤਾ, ਅਤੇ ਉਨ੍ਹਾਂ ਨੇ ਆਖਿਆ, “ਇਸ ਆਦਮੀ ਕੋਲ ਰੱਬੀ ਸ਼ਕਤੀ ਹੈ ਜਿਸਨੂੰ ਮਹਾਂ ਸ਼ਕਤੀ ਆਖਦੇ ਹਨ।” |
11
|
ਕਿਉਂਕਿ ਲੋਕ ਉਸਦੇ ਜਾਦੂ ਤੋਂ ਲੰਬੇ ਸਮੇਂ ਤੱਕ ਹੈਰਾਨ ਸਨ, ਉਨ੍ਹਾਂ ਵਿੱਚੋਂ ਬਹੁਤ ਸਾਰੇ ਉਸਦਾ ਅਨੁਸਰਣ ਕਰ ਰਹੇ ਸਨ। |
12
|
ਪਰ ਫ਼ਿਲਿਪੁੱਸ ਨੇ ਲੋਕਾਂ ਨੂੰ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਬਾਰੇ ਅਤੇ ਯਿਸੂ ਮਸੀਹ ਦੀ ਸ਼ਕਤੀ ਬਾਰੇ ਦੱਸਿਆ। ਆਦ੍ਦਮੀਆਂ ਅਤੇ ਆਵ੍ਰਤਾਂ ਨੇ ਉਸਦੇ ਸੰਦੇਸ਼ ਤੇ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ। |
13
|
ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ। ਸ਼ਮਊਨ ਫ਼ਿਲਿਪੁੱਸ ਦੇ ਨਾਲ ਠਹਿਰਿਆ। ਉਸਨੇ ਚਮਤਕਾਰੀ ਨਿਸ਼ਾਨੀਆਂ ਅਤੇ ਸ਼ਕਤੀਸ਼ਲੀ ਗੱਲਾਂ ਵੇਖੀਆਂ। ਅਤੇ ਉਹ ਹੈਰਾਨ ਰਹਿ ਗਿਆ। |
14
|
ਰਸੂਲ ਅਜੇ ਵੀ ਯਰੂਸ਼ਲਮ ਵਿੱਚ ਹੀ ਸਨ ਅਤੇ ਉਨ੍ਹਾਂ ਨੂੰ ਪਤਾ ਲੱਗ ਗਿਆ ਕਿ ਸਾਮਰਿਯਾ ਵਿੱਚ ਲੋਕਾਂ ਨੇ ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲ ਕਰ ਲਿਆ ਹੈ ਤਾਂ ਰਸੂਲਾਂ ਨੇ ਪਤਰਸ ਅਤੇ ਯੂਹੰਨਾ ਨੂੰ ਵੀ ਸਾਮਰਿਯਾ ਵਿੱਚ ਭੇਜਿਆ। |
15
|
ਜਦੋਂ ਪਤਰਸ ਅਤੇ ਯੂਹੰਨਾ ਆਏ ਤਾਂ ਉਨ੍ਹਾਂ ਉਥੇ ਆਕੇ ਲੋਕਾਂ ਦੇ ਲਈ ਪ੍ਰਾਰਥਨਾ ਕੀਤੀ ਕਿ ਉਨ੍ਹਾਂ ਨੂੰ ਪਵਿੱਤਰ ਆਤਮਾ ਪ੍ਰਾਪਤ ਹੋਵੇ। |
16
|
ਇਨ੍ਹਾਂ ਲੋਕਾਂ ਨੂੰ ਯਿਸੂ ਪ੍ਰਭੂ ਦੇ ਨਾਂ ਤੇ ਬਪਤਿਸਮਾ ਦਿੱਤਾ ਗਿਆ ਸੀ, ਪਰ ਪਵਿੱਤਰ ਆਤਮਾ ਅਜੇ ਉਨ੍ਹਾਂ ਉੱਤੇ ਨਹੀਂ ਆਇਆ ਸੀ। ਇਸੇ ਲਈ ਪਤਰਸ ਅਤੇ ਯੂਹੰਨਾ ਨੇ ਪ੍ਰਾਰਥਨਾ ਕੀਤੀ। |
17
|
ਤਦ ਇਨ੍ਹਾਂ ਦੋਨਾਂ ਰਸੂਲਾਂ ਨੇ ਲੋਕਾਂ ਉੱਪਰ ਆਪਣੇ ਹੱਥ ਰਖੇ ਤਾਂ ਉਨ੍ਹਾਂ ਨੂੰ ਪਵਿੱਤਰ ਆਤਮਾ ਮਿਲਿਆ। |
18
|
ਸ਼ਮਊਨ ਨੇ ਵੇਖਿਆ ਕਿ ਲੋਕਾਂ ਨੂੰ ਪਵਿੱਤਰ ਆਤਮਾ ਦੀ ਪ੍ਰਾਪਤੀ ਤੱਦ ਹੋਈ, ਜਦ ਰਸੂਲਾਂ ਨੇ ਆਪਣਾ ਹੱਥ ਉਨ੍ਹਾ ਉੱਪਰ ਰੱਖਿਆ ਤਾਂ ਸ਼ਮਊਨ ਨੇ ਰਸੂਲਾਂ ਅੱਗੇ ਰੁਪਏ ਰਖੇ। |
19
|
ਅਤੇ ਕਿਹਾ, “ਮੈਨੂੰ ਵੀ ਇਹ ਸ਼ਕਤੀ ਦੇ ਦੇਵੋ ਤਾਂ ਜੋ ਜਿਸ ਮਨੁੱਖ ਉੱਪਰ ਵੀ ਮੈਂ ਇਉਂ ਹੱਥ ਰਖਾਂ ਉਸਨੂੰ ਪਵਿੱਤਰ ਆਤਮਾ ਮਿਲ ਜਾਵੇ।” |
20
|
ਪਤਰਸ ਨੇ ਸ਼ਮਊਨ ਨੂੰ ਆਖਿਆ, “ਕਾਸ਼ ਕਿ ਤੂੰ ਅਤੇ ਤੇਰਾ ਧਨ, ਇੱਕਸਾਥ ਤਬਾਹ ਹੋ ਜਾਣ ਕਿਉਂਕਿ ਤੂੰ ਪਰਮੇਸ਼ੁਰ ਦੀ ਦਾਤ ਨੂੰ ਧਨ ਨਾਲ ਖਰੀਦਣ ਦੀ ਸੋਚੀ। |
21
|
ਤੂੰ ਇਸ ਕੰਮ ਵਿੱਚ ਸਾਡਾ ਸਾਂਝੀਵਾਲ ਨਹੀਂ ਹੋ ਸਕਦਾ ਕਿਉਂ ਕਿ ਪਰਮੇਸ਼ੁਰ ਅੱਗੇ ਤੇਰਾ ਮਨ ਸਾਫ਼ ਨਹੀਂ ਹੈ। |
22
|
ਆਪਣਾ ਦਿਲ ਬਦਲ ਅਤੇ ਆਪਣੀਆਂ ਬਦਕਾਰੀਆਂ ਤੋਂ ਹਟ ਜਾ। ਪ੍ਰਭੂਂ ਨੂੰ ਪ੍ਰਾਰਥਨਾ ਕਰ, ਸ਼ਾਇਦ ਉਹ ਤੇਰੇ ਇਸ ਤਰ੍ਹਾਂ ਸੋਚਣ ਤੇ ਤੈਨੂੰ ਮੁਆਫ਼ ਕਰ ਦੇਵੇ। |
23
|
ਕਿਉਂਕਿ ਮੈਂ ਵੇਖ ਰਿਹਾ ਹਾਂ ਕਿ ਤੂੰ ਪਾਪ ਦੇ ਖਿਆਲਾਂ ਅਤੇ ਈਰਖਾ ਨਾਲ ਭਰਿਆ ਹੋਇਆ ਹੈਂ।” |
24
|
ਸ਼ਮਊਨ ਨੇ ਜਵਾਬ ਦਿੱਤਾ, “ਤੁਸੀਂ ਦੋਨੋ ਮੇਰੇ ਲਈ ਪ੍ਰਭੂ ਨੂੰ ਪ੍ਰਾਰਥਨਾ ਕਰੋ, ਤਾਂ ਕਿ ਜੋ ਕੁਝ ਵੀ ਤੁਸੀਂ ਆਖਿਆ, ਮੇਰੇ ਨਾਲ ਨਾ ਵਾਪਰੇ।” |
25
|
ਤੱਦ ਰਸੂਲਾਂ ਨੇ ਲੋਕਾਂ ਨੂੰ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਦੱਸਿਆ ਜੋ ਯਿਸੂ ਨੇ ਕੀਤੀਆਂ ਸਨ ਅਤੇ ਪਰਮੇਸ਼ੁਰ ਦਾ ਸੰਦੇਸ਼ ਦਿੱਤਾ। ਫ਼ਿਰ ਉਹ ਯਰੂਸ਼ਲਮ ਵੱਲ ਪਰਤ ਆਏ। ਰਸਤੇ ਵਿੱਚ ਉਹ ਸਾਮਰਿਯਾ ਦੇ ਬਹੁਤ ਸਾਰੇ ਪਿੰਡਾਂ ਵਿੱਚ ਲੋਕਾਂ ਨੂੰ ਖੁਸ਼ ਖਬਰੀ ਦਾ ਪ੍ਰਚਾਰ ਕਰਦੇ ਗਏ। |
26
|
ਪ੍ਰਭੂ ਦੇ ਇੱਕ ਦੂਤ ਨੇ ਫ਼ਿਲਿਪੁੱਸ ਨਾਲ ਗੱਲ ਕੀਤੀ, ਅਤੇ ਦੂਤ ਨੇ ਆਖਿਆ, “ਉਠ ਅਤੇ ਦਖਣ ਵਾਲੇ ਰਸਤੇ ਉੱਪਰ ਜਾ ਜੋ ਯਰੂਸ਼ਲਮ ਤੋਂ ਗਾਜ਼ਾ ਨੂੰ ਜਾਂਦਾ ਹੈ।” |
27
|
ਫ਼ਿਲਿਪੁੱਸ ਉਠਿਆ ਤੇ ਚਲਾ ਗਿਆ। ਤਸਤੇ ਵਿੱਚ ਉਸਨੇ ਹਬਸ਼ ਦੇਸ਼ ਦਾ ਇੱਕ ਮਨੁੱਖ ਵੇਖਿਆ। ਉਹ ਇੱਕ ਖੁਸਰਾ ਸੀ ਅਤੇ ਉਹ ਹਬਸ਼ ਦੇਸ਼ ਦੀ ਰਾਣੀ, ਕੰਦਾਕੇ ਦਾ ਇੱਕ ਅਧਿਕਾਰੀ ਸੀ। ਉਸਦੇ ਸਾਰੇ ਖਜ਼ਾਨੇ ਦੀ ਸੰਭਾਲ ਉਸ ਉੱਪਰ ਸੀ। ਉਹ ਯਰੂਸ਼ਲਮ ਵਿੱਚ ਉਪਾਸਨਾ ਕਰਨ ਲਈ ਗਿਆ ਸੀ। |
28
|
ਹੁਣ ਉਹ ਆਪਣੇ ਦੇਸ਼ ਵਾਪਸ ਪਰਤ ਰਿਹਾ ਸੀ। ਉਹ ਆਪਣੇ ਰਥ ਤੇ ਅਸ੍ਵਾਰ ਯਸਾਯਾਹ ਨਬੀ ਦੀ ਪੋਥੀ ਪਢ਼ ਰਿਹਾ ਸੀ। |
29
|
ਤਾਂ ਆਤਮਾ ਨੇ ਫ਼ਿਲਿਪੁੱਸ ਨੂੰ ਕਿਹਾ, “ਉਸ ਰਥ ਕੋਲ ਜਾ ਅਤੇ ਉਸਦੇ ਨਜ਼ਦੀਕ ਰਹਿ।” |
30
|
ਫ਼ੇਰ ਫ਼ਿਲਿਪੁੱਸ ਰਥ ਦੇ ਨਜ਼ਦੀਕ ਨਸਿਆ ਅਤੇ ਉਥੇ ਉਸਨੇ ਇੱਕ ਆਦਮੀ ਨੂੰ ਯਸਾਯਾਹ ਨਬੀ ਦੀ ਪੁਸਤਕ ਪਢ਼ਦਿਆਂ ਸੁਣਿਆ। ਫ਼ਿਲਿਪੁੱਸ ਨੇ ਉਸਨੂੰ ਕਿਹਾ, “ਕੀ ਜੋ ਤੂੰ ਪਢ਼ ਰਿਹੈਂ ਉਸਨੂੰ ਸਮਝ ਰਿਹੈਂ?” |
31
|
ਉਸ ਆਦਮੀ ਨੇ ਕਿਹਾ, “ਮੈਂ ਕਿਵੇਂ ਸਮਝ ਸਕਦਾ ਹਾਂ? ਮੈਨੂੰ ਕਿਸੇ ਅਜਿਹੇ ਆਦਮੀ ਦੀ ਜ਼ਰੂਰਤ ਹੈ ਜੋ ਮੈਨੂੰ ਇਸਦੀ ਵਿਆਖਿਆ ਕਰਕੇ ਦੱਸੇ।” ਤੱਦ ਉਸਨੇ ਫ਼ਿਲਿਪੁੱਸ ਨੂੰ ਸੱਦਾ ਦਿੱਤਾ ਕਿ ਉਹ ਰਥ ‘ਚ ਚਢ਼ ਆਵੇ ਤੇ ਉਸਦੇ ਨਾਲ ਆਕੇ ਬੈਠੇ। |
32
|
ਜੋ ਪੋਥੀ ਉਹ ਪਢ਼ ਰਿਹਾ ਸੀ ਉਹ ਇਉਂ ਸੀ; “ਇਹ ਉਸਨੂੰ ਕਿਸੇ ਭੇਡ ਦੇ ਕਸਾਈ ਕੋਲ ਲਿਆਉਣ ਵਾਂਗ ਸੀ। ਉਹ ਇੱਕ ਲੇਲੇ ਵਾਂਗ ਚੁੱਪ ਸੀ ਜੋ ਉਸ ਵਿਅਕਤੀ ਅੱਗੇ ਚੁੱਪ ਹੁੰਦਾ ਹੈ ਜੋ ਉਸਦੀ ਉੱਨ ਕੱਟਦਾ ਹੈ। ਉਸਨੇ ਆਪਣਾ ਮੂੰਹ ਨਹੀਂ ਖੋਲ੍ਹਿਆ। |
33
|
ਉਹ ਸ਼ਰਮਸਾਰ ਸੀ, ਉਸਦੇ ਸਾਰੇ ਅਧਿਕਾਰ ਖੋਹ ਲਿਤ੍ਤੇ ਗਏ ਸਨ। ਧਰਤੀ ਤੇ ਉਸਦੀ ਜ਼ਿੰਦਗੀ ਇੱਕ ਅੰਤ ਤੱਕ ਆ ਗਈ। ਉਸਦੇ ਪਰਿਵਾਰ ਦੀ ਕਹਾਣੀ ਲਿਖਣ ਵਾਲਾ ਉਥੇ ਕੋਈ ਨਹੀਂ ਹੋਵੇਗਾ। ਯਸਾਯਾਹ 53 : 7-8 |
34
|
ਉਸ ਅਫ਼ਸਰ ਨੇ ਫ਼ਿਲਿਪੁੱਸ ਨੂੰ ਕਿਹਾ, “ਕਿਰਪਾ ਕਰਕੇ ਮੈਨੂੰ ਦੱਸੋ ਕਿ ਨਬੀ ਕਿਸਦੀ ਗੱਲ ਕਰ ਰਿਹਾ ਹੈ? ਆਪਣੀ ਜਾਂ ਕਿਸੇ ਹੋਰ ਦੀ?” |
35
|
ਤਦ ਫ਼ਿਲਿਪੁੱਸ ਨੇ ਉਸੇ ਪੋਥੀ ਤੋਂ ਸ਼ੁਰੂ ਕੀਤਾ ਅਤੇ ਉਸਨੂੰ ਯਿਸੂ ਦੀ ਖੁਸ਼ਖਬਰੀ ਕਹੀ। |
36
|
ਰਾਹ ਵਿੱਚ ਜਾਂਦੇ ਹੋਏ ਉਹ ਪਾਣੀ ਦੇ ਕੋਲ ਪਹੁੰਚੇ ਤਾਂ ਅਫ਼ਸਰ ਨੇ ਕਿਹਾ, “ਵੇਖ। ਇਥੇ ਪਾਣੀ ਹੈ। ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹਡ਼ੀ ਚੀਜ਼ ਰੋਕਦੀ ਹੈ?” |
37
|
[This verse may not be a part of this translation] |
38
|
ਤੱਦ ਅਫ਼ਸਰ ਨੇ ਰਥ ਨੂੰ ਰੋਕਣ ਦਾ ਹੁਕਮ ਦਿੱਤਾ, ਤੱਦ ਦੋਨੋ ਅਫ਼ਸਰ ਅਤੇ ਫ਼ਿਲਿਪੁੱਸ ਪਾਣੀ ਕੋਲ ਗਏ ਅਤੇ ਫ਼ਿਲਿਪੁੱਸ ਨੇ ਉਸਨੂੰ ਬਪਤਿਸਮਾ ਦਿੱਤਾ। |
39
|
ਜਦ ਉਹ ਪਾਣੀ ਵਿੱਚੋਂ ਬਾਹਰ ਆਏ ਤਾਂ ਪ੍ਰਭੂ ਦਾ ਆਤਮਾ ਫ਼ਿਲਿਪੁੱਸ ਨੂੰ ਪਕਡ਼ ਕੇ ਲੈ ਗਿਆ ਤੇ ਇਫ਼੍ਰ ਉਹ ਖੁਸਰਾ ਅਫ਼ਸਰ ਮੁਡ਼ ਫ਼ਿਲਿਪੁੱਸ ਨੂੰ ਨਾ ਵੇਖ ਸਕਿਆ ਤੇ ਉਹ ਫ਼ਿਰ ਆਪਣੇ ਰਾਹ ਚਲਿਆ ਗਿਆ। ਪਰ ਉਹ ਬਹੁਤ ਖੁਸ਼ ਸੀ। |
40
|
ਪਰ ਫ਼ਿਲਿਪੁੱਸ ਅਜ਼ੋਤੁਸ ਨਾਮੀ ਸ਼ਹਿਰ ਤੋਂ ਪ੍ਰਗਟ ਹੋਇਆ। ਉਸਨੇ ਖੁਸ਼ਖਬਰੀ ਦਾ ਪ੍ਰਚਾਰ ਸਾਰੇ ਨਗਰਾਂ ਵਿੱਚ ਅਜ਼ੋਤੁਸ ਤੋਂ ਲੈਕੇ ਕੈਸਰੀਆ ਤੱਕ ਕੀਤਾ। |