Indian Language Bible Word Collections
Ephesians 5:19
Ephesians Chapters
Ephesians 5 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Ephesians Chapters
Ephesians 5 Verses
1
|
ਤੁਸੀਂ ਪਰਮੇਸ਼ੁਰ ਦੇ ਉਹ ਬੱਚੇ ਹੋ ਜਿਨ੍ਹਾਂ ਨੂੰ ਉਹ ਪਿਆਰ ਕਰਦਾ ਹੈ। |
2
|
ਇਸ ਲਈ ਪਰਮੇਸ਼ੁਰ ਵਾਂਗ ਬਣਨ ਦੀ ਕੋਸ਼ਿਸ਼ ਕਰੋ। ਪ੍ਰੇਮ ਦਾ ਜੀਵਨ ਦੀਓ। ਹੋਰਾਂ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮਸੀਹ ਨੇ ਤੁਹਾਨੂੰ ਪਿਆਰ ਕੀਤਾ। ਮਸੀਹ ਨੇ ਆਪਣੇ ਆਪ ਨੂੰ ਸਾਡੇ ਲਈ ਕੁਰਬਾਨ ਕੀਤਾ ਸੀ। ਉਹ ਪਰਮੇਸ਼ੁਰ ਨੂੰ ਚਢ਼ਾਈ ਗਈ ਚੰਗੀ ਸੁਗੰਧ ਅਤੇ ਇੱਕ ਕੁਰਬਾਨੀ ਸੀ। |
3
|
ਤੁਹਾਡੇ ਵਿੱਚ ਜਿਨਸੀ ਪਾਪ ਨਹੀਂ ਹੋਣਾ ਚਾਹੀਦਾ। ਤੁਹਾਡੇ ਵਿੱਚ ਕਿਸੇ ਵੀ ਕਿਸਮ ਦੀ ਅਸ਼ੁਧਤਾ ਜਾਂ ਲਾਲਸਾ ਨਹੀਂ ਹੋਣੀ ਚਾਹੀਦੀ। ਤੁਹਾਨੂੰ ਇਨ੍ਹਾਂ ਬੁਰੀਆਂ ਗੱਲਾਂ ਬਾਰੇ ਗੱਲ ਵੀ ਨਹੀਂ ਕਰਨੀ ਚਾਹੀਦੀ। ਕਿਉਂ? ਕਿਉਂਕਿ ਇਹ ਗੱਲਾਂ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਲਈ ਸਹੀ ਨਹੀਂ ਹਨ। |
4
|
ਇਸ ਤੋਂ ਇਲਾਵਾ ਤੁਹਾਡੇ ਦਰਮਿਆਨ ਭਦੀਆਂ ਗੱਲਾਂ ਨਹੀਂ ਹੋਣੀਆਂ ਚਾਹੀਦੀਆਂ। ਤੁਹਾਨੂੰ ਕਦੇ ਵੀ ਮੂਰਖਤਾ ਭਰੇ ਬੋਲ ਨਹੀਂ ਬੋਲਣੇ ਚਾਹੀਦੇ ਤੇ ਨਾਹੀ ਗੰਦੇ ਮਜ਼ਾਕ ਕਰਨੇ ਚਾਹੀਦੇ ਹਨ। ਇਹ ਗੱਲਾਂ ਤੁਹਾਡੇ ਲਈ ਸਹੀ ਨਹੀਂ ਹਨ। ਪਰਮੇਸ਼ੁਰ ਨੂੰ ਸ਼ੁਕਰਾਨਾ ਦੇਣਾ ਹੀ ਤੁਹਾਡੇ ਲਈ ਸਹੀ ਹੈ। |
5
|
ਤੁਸੀਂ ਇਸ ਬਾਰੇ ਨਿਸ਼ਚਿਤ ਹੋ ਸਕਦੇ ਹੋ। ਇੱਕ ਵਿਅਕਤੀ ਜਿਹਡ਼ਾ ਜਿਨਸੀ ਪਾਪ ਕਰਦਾ ਹੈ ਜਾਂ ਉਹ ਜੋ ਪਾਪ ਕਰਦਾ ਜਾਂ ਲੋਭੀ ਵਪਾਰੀ ਹੈ ਉਸਨੂੰ ਪਰਮੇਸ਼ੁਰ ਅਤੇ ਮਸੀਹ ਦੇ ਰਾਜ ਵਿੱਚ ਕੋਈ ਜਗ਼੍ਹਾ ਨਹੀਂ ਮਿਲੇਗੀ ਇੱਕ ਵਿਅਕਤੀ ਜਿਹਡ਼ਾ ਹਮੇਸ਼ਾ ਆਪਣੇ ਲਈ ਵਧ ਤੋਂ ਵਧ ਪ੍ਰਾਪਤ ਕਰਨ ਦੀ ਚਾਹਨਾ ਰਖਦਾ ਮੂਰਤੀ ਉਪਾਸਕ ਹੈ। |
6
|
ਕਦੇ ਵੀ ਕਿਸੇ ਵਿਅਕਤੀ ਨੂੰ ਉਸ ਦੀਆਂ ਖੋਖਲੀਆਂ ਗੱਲਾਂ ਨਾਲ ਆਪਣੇ ਆਪ ਨੂੰ ਗੁਮਰਾਹ ਨਾ ਕਰਨ ਦਿਓ। ਇਹ ਬਦਕਾਰੀਆਂ ਪਰਮੇਸ਼ੁਰ ਨੂੰ ਉਨ੍ਹਾਂ ਲੋਕਾਂ ਉੱਪਰ ਕਹਿਰਵਾਨ ਕਰਦੀਆਂ ਹਨ ਜਿਹਡ਼ੇ ਉਸਦੀ ਆਗਿਆ ਦਾ ਪਾਲਨ ਨਹੀਂ ਕਰਦੇ। |
7
|
ਇਸ ਲਈ ਉਨ੍ਹਾਂ ਨਾਲ ਇਹੋ ਜਿਹੀਆਂ ਗੱਲਾਂ ਨਾ ਕਰੋ। |
8
|
ਅਤੀਤ ਵਿੱਚ, ਤੁਸੀਂ ਹਨੇਰੇ ਨਾਲ ਘਿਰੇ ਹੋਏ ਸੀ। ਪਰ ਹੁਣ ਤੁਸੀਂ ਪ੍ਰਭੂ ਵਿਚਲੀ ਰੋਸ਼ਨੀ ਨਾਲ ਭਰੇ ਹੋਏ ਹੋ। ਇਸ ਲਈ ਉਨ੍ਹਾਂ ਲੋਕਾਂ ਵਾਂਗ ਰਹੋ ਜਿਹਡ਼ੇ ਰੌਸ਼ਨੀ ਨਾਲ ਸੰਬੰਧ ਰਖਦੇ ਹਨ। |
9
|
ਰੌਸ਼ਨੀ ਚੰਗਿਆਈ, ਧਰਮੀ ਜੀਵਨ ਅਤੇ ਸੱਚ ਦਿੰਦੀ ਹੈ। |
10
|
ਸਿਖਣ ਦੀ ਕੋਸ਼ਿਸ਼ ਕਰੋ ਕਿ ਪ੍ਰਭੂ ਨੂੰ ਕੀ ਪ੍ਰਸੰਨ ਕਰਦਾ ਹੈ। |
11
|
ਜਿਹੀਆਂ ਗੱਲਾਂ ਨਾ ਕਰੋ ਜਿਹਡ਼ੀਆਂ ਉਹ ਲੋਕ ਕਰਦੇ ਹਨ, ਜਿਹਡ਼ੇ ਹਨੇਰੇ ਵਿੱਚ ਹਨ। ਅਜਿਹੀਆਂ ਗੱਲਾਂ ਕੋਈ ਲਾਭ ਨਹੀਂ ਲਿਆਉਂਦੀਆਂ। ਪਰ ਇਹ ਦਰਸ਼ਾਉਣ ਲਈ ਚੰਗੀਆਂ ਗੱਲਾਂ ਕਰੋ ਕਿ ਹਨੇਰੇ ਵਿਚਲੀਆਂ ਗੱਲਾਂ ਗਲਤ ਹਨ। |
12
|
ਉਨ੍ਹਾਂ ਗੱਲਾਂ ਬਾਰੇ ਬੋਲਾਣ ਵੀ ਸ਼ਰਮਨਾਕ ਹੈ ਜਿਹਡ਼ੀਆਂ ਹਨੇਰੇ ਵਿੱਚ ਕੀਤੀਆਂ ਜਾਂਦੀਆਂ ਹਨ। |
13
|
ਪਰ ਜਦੋਂ ਅਸੀਂ ਦਰਸ਼ਾਉਂਦੇ ਹਾਂ ਕਿ ਇਹ ਗੱਲਾਂ ਗਲਤ ਹਨ, ਰੌਸ਼ਨੀ ਉਨ੍ਹਾਂ ਗੱਲਾਂ ਨੂੰ ਪ੍ਰਤਖ ਬਣਾ ਦਿੰਦੀ ਹੈ। |
14
|
ਅਤੇ ਜਿਹਡ਼ੀ ਗੱਲ ਪ੍ਰਤਖ ਹੈ ਰੌਸ਼ਨੀ ਬਣ ਸਕਦੀ ਹੈ। ਇਸੇ ਲਈ ਅਸੀਂ ਆਖਦੇ ਹਾਂ; “ਜਾਗੋ, ਤੁਸੀਂ ਸੁਤਿਓ ਬ੍ਬੰਦਿਓ। ਮੌਤ ਤੋਂ ਉਭਰੋ, ਅਤੇ ਮਸੀਹ ਤੁਹਾਡੇ ਉੱਪਰ ਚਮਕੇਗਾ। |
15
|
ਇਸ ਲਈ ਇਸ ਗੱਲੋਂ ਬਹੁਤ ਸਾਵਧਾਨ ਰਹੋ ਕਿ ਤੁਸੀਂ ਕਿਵੇਂ ਜਿਉਂਦੇ ਹੋ। ਗਿਆਨਹੀਣ ਬੰਦਿਆਂ ਦੇ ਢੰਗ ਵਾਂਗ ਨਾ ਜੀਓ। ਸਗੋਂ ਗਿਆਨਵਾਨ ਬਣਕੇ ਜੀਓ। |
16
|
ਮੇਰਾ ਭਾਵ ਇਹ ਹੈ ਕਿ ਤੁਹਾਨੂੰ ਆਪਣੇ ਹਰ ਮੌਕੇ ਨੂੰ ਚੰਗੇ ਕੰਮ ਲਈ ਵਰਤਣਾ ਚਾਹੀਦਾ ਹੈ ਕਿਉਂਕਿ ਇਹ ਸਮੇਂ ਭ੍ਰਿਸ਼ਟ ਹਨ। |
17
|
ਇਸ ਲਈ ਮੂਰਖਤਾ ਦਾ ਜੀਵਨ ਨਾ ਜੀਵੋ। ਪਰ ਉਹ ਗੱਲਾਂ ਸਿਖੋ ਜਿਹਡ਼ੀਆਂ ਪ੍ਰਭੂ ਤੁਹਾਡੇ ਪਾਸੋਂ ਕਰਵਾਉਣੀਆਂ ਚਾਹੁੰਦਾ ਹੈ। |
18
|
ਮੈ ਨਾਲ ਸ਼ਰਾਬੀ ਨਾ ਹੋਵੋ। ਇਹ ਆਤਮਕ ਤੌਰ ਤੇ ਤੁਹਾਨੂੰ ਤਬਾਹ ਕਰ ਦੇਵੇਗੀ, ਪਰ ਇਸਦੀ ਜਗ਼੍ਹਾ ਆਤਮਾ ਨਾਲ ਭਰਪੂਰ ਹੋਵੇ। |
19
|
ਇੱਕ ਦੂਸਰੇ ਨਾਲ ਭਜਨਾਂ, ਸ਼ਬਦਾਂ ਅਤੇ ਆਤਮਕ ਗੀਤਾਂ ਨਾਲ ਬੋਲੋ। ਆਪਣੇ ਦਿਲਾਂ ਵਿੱਚ ਪ੍ਰਭੂ ਲਈ ਗਾਓ ਅਤੇ ਸੰਗੀਤ ਛੇਡ਼ੋ। |
20
|
ਹਰ ਚੀਜ਼ ਲਈ ਪਿਤਾ ਪਰਮੇਸ਼ੁਰ ਦਾ ਸ਼ੁਕਰਾਨਾ ਕਰੋ, ਉਸਦਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਤੇ ਸ਼ੁਕਰਾਨਾ ਕਰੋ। ਪਤਨੀਆਂ ਅਤੇ ਪਤੀ |
21
|
ਇੱਕ ਦੂਸਰੇ ਦੀ ਗੱਲ ਮੰਨਣ ਲਈ ਸਦਾ ਤਿਆਡ਼ ਰਹੋ। ਅਜਿਹਾ ਇਸ ਲਈ ਕਰੋ ਕਿਉਂ ਜੁ ਤੁਸੀਂ ਮਸੀਹ ਦਾ ਆਦਰ ਕਰਦੇ ਹੋ। |
22
|
ਪਤਨੀਓ, ਆਪਣੇ ਪਤੀਆਂ ਦੇ ਅਧਿਕਾਰਾਂ ਹੇਠਾਂ ਉਵੇਂ ਹੀ ਰਹੋ ਜਿਵੇਂ ਕਿ ਤੁਸੀਂ ਪ੍ਰਭੂ ਦੇ ਅਧਿਕਾਰ ਹੇਠਾਂ ਹੋ। |
23
|
ਪਤੀ ਪਤਨੀ ਦਾ ਮੁਖੀਆ ਹੈ, ਜਿਵੇਂ ਕਿ ਮਸੀਹ ਕਲੀਸਿਯਾ ਦਾ ਮੁਖੀਆ ਹੈ। ਕਲੀਸਿਯਾ ਮਸੀਹ ਦਾ ਸ਼ਰੀਰ ਹੈ। ਮਸੀਹ ਸ਼ਰੀਰ ਦਾ ਰਖਿਅਕ ਹੈ। |
24
|
ਕਲੀਸਿਯਾ ਮਸੀਹ ਦੇ ਅਧਿਕਾਰ ਹੇਠਾਂ ਹੈ। ਇਸ ਲਾਈ ਪਤਨੀਓ ਤੁਹਾਡੇ ਬਾਰੇ ਵੀ ਇਵੇਂ ਹੀ ਹੈ। ਤੁਹਾਨੂੰ ਹਰ ਗੱਲ ਵਿੱਚ ਆਪਣੇ ਪਤੀਆਂ ਦੇ ਅਧਿਕਾਰ ਹੇਠਾਂ ਹੋਣਾ ਚਾਹੀਦਾ ਹੈ। |
25
|
ਪਤੀਓ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰੋ ਜਿਵੇਂ ਮਸੀਹ ਨੇ ਕਲੀਸਿਯਾ ਨਾਲ ਕੀਤਾ ਹੈ। ਮਸੀਹ ਕਲੀਸਿਯਾ ਲਈ ਮਰਿਆ ਸੀ। |
26
|
ਉਹ ਕਲੀਸਿਯਾ ਨੂੰ ਆਪਣੀ ਸੇਵਾ ਵਾਸਤੇ ਸ਼ੁਧ ਬਨਾਉਣ ਲਈ ਮਰਿਆ ਸੀ। ਪਰ ਪਹਿਲਾਂ ਮਸੀਹ ਨੇ ਕਲੀਸਿਯਾ ਨੂੰ ਖੁਸ਼ਖਬਰੀ ਰਾਹੀਂ ਪਾਣੀ ਨਾਲ ਧੋਕੇ ਸਾਫ਼ ਕੀਤਾ। |
27
|
ਮਸੀਹ ਮਰਿਆ ਤਾਂ ਜੋ ਉਹ ਕਲੀਸਿਯਾ ਨੂੰ ਆਪਣੇ ਆਪ ਲਈ ਇਕ ਵਹੁਟੀ ਵਾਂਗ ਮਹਿਮਾ ਨਾਲ ਸਮਰਪਿਤ ਕਰ ਸਕੇ ਜੋ ਮਹਿਮਾ (ਸੁੰਦਰਤਾ) ਨਾਲ ਭਰਪੂਰ ਹੈ। ਉਹ ਮਰਿਆ ਤਾਂ ਜੋ ਕਲੀਸਿਯਾ ਪਵਿੱਤਰ ਅਤੇ ਦੋਸ਼ ਰਹਿਤ ਹੋ ਸਕੇ ਅਤੇ ਬਦੀ ਤੋਂ ਬਿਨਾ ਹੋ ਸਕੇ ਜਾਂ ਪਾਪ ਜਾਂ ਹੋਰ ਕਿਸੇ ਵੀ ਗੱਲ ਤੋਂ ਜੋ ਗਲਤ ਹੈ। |
28
|
ਅਤੇ ਪਤੀਆਂ ਨੂੰ ਆਪਣੀਆਂ ਪਤਨੀਆਂ ਨੂੰ ਇਸੇ ਤਰ੍ਹਾਂ ਪਿਆਰ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਹ ਆਪਣੇ ਸ਼ਰੀਰ ਨੂੰ ਪਿਆਰ ਕਰਦੇ ਹਨ। ਜਿਹਡ਼ਾ ਵਿਅਕਤੀ ਆਪਣੀ ਪਤਨੀ ਨੂੰ ਪਿਆਰ ਕਰਦਾ ਹੈ ਉਹ ਆਪਣੇ ਆਪ ਨੂੰ ਪਿਆਰ ਕਰਦਾ ਹੈ। |
29
|
ਕਿਉਂ? ਕਿਉਂਕਿ ਕਦੇ ਵੀ ਕਿਸੇ ਨੇ ਆਪਣੇ ਖੁਦ ਦੇ ਸ਼ਰੀਰ ਨੂੰ ਨਫ਼ਰਤ ਨਹੀਂ ਕੀਤੀ। ਹਰ ਕੋਈ ਆਪਣੇ ਸ਼ਰੀਰ ਦਾ ਪੋਸ਼ਣ ਕਰਦਾ ਹੈ ਅਤੇ ਇਸਦਾ ਚੰਗਾ ਖਿਆਲ ਰਖਦਾ ਹੈ। ਅਤੇ ਇਹੀ ਗੱਲ ਹੈ ਜਿਹਡ਼ੀ ਮਸੀਹ ਨੇ ਕਲੀਸਿਯਾ ਲਈ ਕੀਤੀ, |
30
|
ਕਿਉਂਕਿ ਅਸੀਂ ਉਸਦੇ ਸ਼ਰੀਰ ਦੇ ਅੰਗ ਹਾਂ। |
31
|
ਪੋਥੀਆਂ ਆਖਦੀਆਂ ਹਨ, “ਇਸ ਲਈ ਆਦਮੀ ਆਪਣੇ ਮਾਤਾ ਪਿਤਾ ਨੂੰ ਛੱਡ ਦੇਵੇਗਾ ਅਤੇ ਆਪਣੀ ਪਤਨੀ ਨਾਲ ਮਿਲ ਜਾਏਗਾ। ਇਸੇ ਤਰ੍ਹਾਂ, ਉਹ ਦੋਵੇਂ ਇੱਕ ਬਣ ਜਾਣਗੇ।” |
32
|
ਇਹ ਗੁਪਤ ਸੱਚ ਬਹੁਤ ਮਹੱਤਵਪੂਰਣ ਹੈ। ਮੈਂ ਮਸੀਹ ਅਤੇ ਕਲੀਸਿਯਾ ਬਾਰੇ ਗੱਲ ਕਰ ਰਿਹਾ ਹਾਂ। |
33
|
ਪਰ ਇਹ ਤੁਹਾਡੇ ਵਿੱਚੋਂ ਹਰ ਇੱਕ ਉੱਤੇ ਲਾਗੂ ਹੁੰਦਾ ਹੈ; ਤੁਹਾਨੂੰ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋ ਅਤੇ ਇੱਕ ਪਤਨੀ ਨੂੰ ਆਪਣੇ ਪਤੀ ਦਾ ਆਦਰ ਕਰਨਾ ਚਾਹੀਦਾ ਹੈ। |