English Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Assamese

Books

Galatians Chapters

Galatians 2 Verses

1 ਚੌਦਾਂ ਸਾਲਾਂ ਬਾਦ ਮੈਂ ਇੱਕ ਵਾਰ ਫ਼ੇਰ ਯਰੂਸ਼ਲਮ ਗਿਆ। ਮੈਂ ਉਥੇ ਬਰਨਬਾਸ ਦੇ ਨਾਲ ਗਿਆ ਅਤੇ ਆਪਣੇ ਸੰਗ ਤੀਤੁਸ ਨੂੰ ਵੀ ਲੈ ਗਿਆ।
2 ਮੈਂ ਇਸ ਲਈ ਗਿਆ ਕਿਉਂਕਿ ਪਰਮੇਸ਼ੁਰ ਨੇ ਮੈਨੂੰ ਨਿਰਦੇਸ਼ ਦਿੱਤਾ ਸੀ ਕਿ ਮੈਨੂੰ ਜਾਣਾ ਚਾਹੀਦਾ ਹੈ। ਮੈਂ ਉਨ੍ਹਾਂ ਲੋਕਾਂ ਕੋਲ ਗਿਆ ਜਿਹਡ਼ੇ ਆਸਥਾਵਾਨਾਂ ਦੇ ਆਗੂ ਸਨ। ਜਦੋਂ ਅਸੀਂ ਆਗੂਆਂ ਨਾਲ ਇੱਕਲੇ ਸਾਂ, ਮੈਂ ਉਨ੍ਹਾਂ ਗੈਰ ਯਹੂਦੀਆਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕੀਤਾ। ਮੈਂ ਚਾਹੁੰਦਾ ਸੀ ਕਿ ਇਹ ਲੋਕ ਮੇਰੇ ਕਾਰਜ ਨੂੰ ਸਮਝ ਲੈਣ ਤਾਂ ਜੋ ਮੇਰਾ ਪਹਿਲਾਂ ਕੀਤਾ ਹੋਇਆ ਕਾਰਜ ਅਤੇ ਹੁਣ ਦਾ ਕਾਰਜ ਵਿਅਰਥ ਨਾ ਜਾਵੇ।
3 [This verse may not be a part of this translation]
4 [This verse may not be a part of this translation]
5 ਪਰ ਅਸੀਂ ਆਪਣੇ ਆਪ ਨੂੰ ਇੱਕ ਘਡ਼ੀ ਲਈ ਵੀ ਇਨ੍ਹਾਂ ਝੂਠੇ ਭਰਾਵਾਂ ਦੀਆਂ ਮੰਗਾਂ ਦੇ ਹਵਾਲੇ ਨਹੀਂ ਕੀਤਾ। ਅਸੀਂ ਤਾਂ ਖੁਸ਼ਖਬਰੀ ਦੇ ਸੱਚ ਨੂੰ ਤੁਹਾਡੇ ਲਈ ਬਨਾਉਣਾ ਚਾਹੁੰਦੇ ਹਾਂ।
6 ਜਿਹਡ਼ੇ ਲੋਕ ਮਹੱਤਵਪੂਰਣ ਲੱਗਦੇ ਹਨ ਉਨ੍ਹਾਂ ਨੇ ਖੁਸ਼ਖਬਰੀ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਜਿਸਦਾ ਮੈਂ ਪਰਚਾਰ ਕਰ ਰਿਹਾ ਸਾਂ। ਮੇਰੇ ਲਈ ਇਸ ਗੱਲ ਦਾ ਕੋਈ ਅਰਥ ਨਹੀਂ ਸੀ ਕਿ ਉਹ ਮਹੱਤਵਪੂਰਣ ਹਨ, ਜਾਂ ਨਹੀਂ। ਪਰਮੇਸ਼ੁਰ ਲਈ ਸਾਰੇ ਮਨੁੱਖ ਬਰਾਬਰ ਹਨ।
7 ਪਰ ਇਨ੍ਹਾਂ ਆਗੂਆਂ ਨੇ ਦੇਖਿਆ ਕਿ ਪਰਮੇਸ਼ੁਰ ਨੇ ਮੈਨੂੰ ਪਤਰਸ ਵਾਂਗ ਹੀ ਕੋਈ ਖਾਸ ਕਾਰਜ ਦਿੱਤਾ ਹੈ। ਪਰਮੇਸ਼ੁਰ ਨੇ ਪਤਰਸ ਨੂੰ ਯਹੂਦੀਆਂ ਨੂੰ ਖੁਸ਼ਖਬਰੀ ਦੇਣ ਦਾ ਕਾਰਜ ਦਿੱਤਾ ਹੈ। ਪਰ ਮੈਨੂੰ ਪਰਮੇਸ਼ੁਰ ਨੇ ਗੈਰ ਯਹੂਦੀ ਲੋਕਾਂ ਨੂੰ ਖੁਸ਼ਖਬਰੀ ਦੇਣ ਦਾ ਕੰਮ ਸੌਂਪਿਆ ਸੀ।
8 ਪਰਮੇਸ਼ੁਰ ਨੇ ਪਤਰਸ ਨੂੰ ਰਸੂਲ ਵਜੋਂ ਕਾਰਜ ਕਰਨ ਦਾ ਅਧਿਕਾਰ ਦਿੱਤਾ ਸੀ। ਪਤਰਸ ਯਹੂਦੀ ਲੋਕਾਂ ਲਈ ਰਸੂਲ ਹੈ। ਪਰਮੇਸ਼ੁਰ ਨੇ ਮੈਨੂੰ ਵੀ ਰਸੂਲ ਵਜੋਂ ਕਾਰਜ ਕਰਨ ਦਾ ਅਧਿਕਾਰ ਦਿੱਤਾ ਸੀ ਪਰ ਮੈਂ ਉਨ੍ਹਾਂ ਲੋਕਾਂ ਦਾ ਰਸੂਲ ਹਾਂ ਜਿਹਡ਼ੇ ਯਹੂਦੀ ਨਹੀਂ ਹਨ।
9 ਯਾਕੂਬ ਪਤਰਸ ਅਤੇ ਯੂਹੰਨਾ ਆਗੂ ਦਿਖਾਈ ਦਿੰਦੇ ਸਨ। ਉਨ੍ਹਾਂ ਨੇ ਵੇਖਿਆ ਕਿ ਪਰਮੇਸ਼ੁਰ ਨੇ ਮੇਰੇ ਤੇ ਵੀ ਇਹ ਵਿਸ਼ੇਸ਼ ਕਿਰਪਾ ਕੀਤੀ ਹੈ। ਇਸ ਲਈ ਉਨ੍ਹਾਂ ਨੇ ਮੈਨੂੰ ਅਤੇ ਬਰਨਬਾਸ ਨੂੰ ਪ੍ਰਵਾਨ ਕਰ ਲਿਆ। ਪਤਰਸ ਯਾਕੂਬ ਅਤੇ ਯੂਹੰਨਾ ਨੇ ਆਖਿਆ, “ਪੌਲੁਸ ਤੇ ਬਰਨਬਾਸ ਅਸੀਂ ਇਹ ਮੰਨਦੇ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਕੋਲ ਜਾਓ ਜਿਹਡ਼ੇ ਯਹੂਦੀ ਨਹੀਂ ਹਨ। ਅਸੀਂ ਯਹੂਦੀਆਂ ਕੋਲ ਜਾਵਾਂਗੇ।”
10 ਉਨ੍ਹਾਂ ਨੇ ਸਾਨੂੰ ਕੇਵਲ ਇੱਕ ਗੱਲ ਕਰਨ ਲਈ ਆਖਿਆ ਕਿ ਹਮੇਸ਼ਾ ਗਰੀਬਾਂ ਦੀ ਸਹਾਇਤਾ ਕਰਨੀ ਯਾਦ ਰੱਖਣਾ। ਅਤੇ ਇਹੀ ਸੀ, ਜੋ ਮੈਂ ਅਸਲ ਵਿੱਚ ਕਰਨਾ ਚਾਹੁੰਦਾ ਹਾਂ।
11 ਪਤਰਸ ਅੰਤਾਕਿਯਾ ਵਿੱਚ ਆਇਆ। ਉਸਨੇ ਕੁਝ ਅਜਿਹਾ ਕੀਤਾ ਜੋ ਠੀਕ ਨਹੀਂ ਸੀ। ਮੈਂ ਆਮ੍ਹੋ-ਸਾਮ੍ਹਣੇ ਪਤਰਸ ਦੇ ਵਿਰੁੱਧ ਬੋਲਿਆ ਕਿਉਂਕਿ ਉਹ ਗਲਤ ਸੀ।
12 ਇਹ ਉਦੋਂ ਹੋਇਆ ਜਦੋਂ ਪਤਰਸ ਪਹਿਲਾਂ ਪਹਿਲਾਂ ਅੰਤਾਕਿਯਾ ਵਿੱਚ ਆਇਆ। ਉਸਨੇ ਗੈਰ ਯਹੂਦੀ ਲੋਕਾਂ ਨਾਲ ਦੋਸਤੀ ਕੀਤੀ ਅਤੇ ਭੋਜਨ ਸਾਂਝਾ ਕੀਤਾ। ਪਰ ਫ਼ੇਰ ਕੁਝ ਯਹੂਦੀ ਲੋਕ ਯਾਕੂਬ ਵੱਲੋਂ ਆਏ। ਜਦੋਂ ਇਹ ਯਹੂਦੀ ਆਏ ਤਾਂ ਪਤਰਸ ਨੇ ਗੈਰ ਯਹੂਦੀਆਂ ਨਾਲ ਖਾਣਾ ਛੱਡ ਦਿੱਤਾ। ਪਤਰਸ ਨੇ ਆਪਣੇ ਆਪ ਨੂੰ ਗੈਰ ਯਹੂਦੀਆਂ ਤੋਂ ਵਖ ਕਰ ਲਿਆ। ਉਹ ਉਨ੍ਹਾਂ ਯਹੂਦੀਆਂ ਤੋਂ ਡਰਦਾ ਸੀ ਜਿਹਡ਼ੇ ਇਸ ਗੱਲ ਵਿੱਚ ਵਿਸ਼ਵਾਸ ਕਰਦੇ ਸਨ ਕਿ ਸਾਰੇ ਗੈਰ ਯਹੂਦੀ ਲੋਕਾਂ ਦੀ ਸੁੰਨਤ ਹੋਣੀ ਚਾਹੀਦੀ ਹੈ।
13 ਇਸ ਲਈ ਪਤਰਸ ਪਖੰਡੀ ਸੀ। ਹੋਰ ਯਹੂਦੀ ਆਸਥਾਵਾਨ ਵੀ ਪਤਰਸ ਨਾਲ ਰਲ ਗਏ। ਇਸ ਲਈ ਉਹ ਵੀ ਪਾਖੰਡੀ ਸਨ। ਬਰਨਬਾਸ ਵੀ ਉਨ੍ਹਾਂ ਯਹੂਦੀਆਂ ਤੋਂ ਪ੍ਰਭਾਵਿਤ ਸੀ ਅਤੇ ਉਹ ਵੀ ਇੱਕ ਕਪਟੀ ਸੀ।
14 ਮੈਂ ਦੇਖ ਲਿਆ ਕਿ ਯਹੂਦੀ ਕੀ ਕਰਦੇ ਸਨ। ਉਹ ਖੁਸ਼ਖਬਰੀ ਦੇ ਸੱਚ ਉੱਪਰ ਨਹੀਂ ਤੁਰ ਰਹੇ ਸਨ। ਇਸੇ ਲਈ ਮੈਂ ਪਤਰਸ ਨਾਲ ਇੰਝ ਗੱਲ ਕੀਤੀ ਤਾਂ ਕਿ ਹੋਰ ਸਾਰੇ ਯਹੂਦੀ ਵੀ ਮੇਰੀ ਗੱਲ ਸੁਣ ਲੈਣ। ਮੈਂ ਇਹ ਆਖਿਆ, “ਪਤਰਸ ਤੂੰ ਯਹੂਦੀ ਹੈ। ਪਰ ਤੂੰ ਇੱਕ ਯਹੂਦੀ ਵਾਂਗ ਨਹੀਂ ਰਹਿੰਦਾ। ਤੂੰ ਤਾਂ ਗੈਰ ਯਹੂਦੀ ਵਾਂਗ ਰਹਿੰਦਾ ਹੈਂ। ਇਸ ਲਈ ਤੂੰ ਹੁਣ ਗੈਰ ਯਹੂਦੀਆਂ ਨੂੰ ਯਹੂਦੀਆਂ ਵਾਂਗ ਰਹਿਣ ਲਈ ਕਿਉਂ ਮਜਬੂਰ ਕਰ ਰਿਹਾ ਹੈਂ?”
15 ਅਸੀਂ ਯਹੂਦੀ ਪਾਪੀ ਗੈਰ ਯਹੂਦੀਆਂ ਵਾਂਗ ਪੈਦਾ ਨਹੀਂ ਹੋਏ ਸੀ। ਅਸੀਂ ਯਹੂਦੀਆਂ ਵਾਂਗ ਪੈਦਾ ਹੋਏ ਸਾਂ।
16 ਅਸੀਂ ਜਾਣਦੇ ਹਾਂ ਕਿ ਕੋਈ ਵਿਅਕਤੀ ਸਿਰਫ਼ ਨੇਮ ਦਾ ਅਨੁਸਰਣ ਕਰਕੇ ਧਰਮੀ ਨਹੀਂ ਬਣ ਸਕਦਾ। ਇਹ ਯਿਸੂ ਮਸੀਹ ਵਿੱਚ ਵਿਸ਼ਵਾਸ ਹੀ ਹੈ ਜੋ ਕਿਸੇ ਵਿਅਕਤੀ ਨੂੰ ਧਰਮੀ ਬਣਾਉਂਦਾ ਹੈ। ਇਸ ਲਈ ਅਸੀਂ ਯਿਸੂ ਮਸੀਹ ਵਿੱਚ ਆਪਣਾ ਵਿਸ਼ਵਾਸ ਪਾਇਆ ਹੈ ਕਿਉਂਕਿ ਅਸੀਂ ਪਰਮੇਸ਼ੁਰ ਨਾਲ ਧਰਮੀ ਹੋਣਾ ਚਾਹੁੰਦੇ ਹਾਂ। ਅਸੀਂ ਪਰਮੇਸ਼ੁਰ ਨਾਲ ਧਰਮੀ ਹਾਂ ਕਿਉਂ ਜੋ ਅਸੀਂ ਮਸੀਹ ਉੱਤੇ ਵਿਸ਼ਵਾਸ ਕੀਤਾ ਨਾ ਕਿ ਇਸ ਲਈ ਕਿ ਅਸੀਂ ਨੇਮ ਉੱਤੇ ਚੱਲੇ। ਇਹ ਠੀਕ ਹੈ ਕਿ ਕੋਈ ਵੀ ਵਿਅਕਤੀ ਨੇਮ ਉੱਤੇ ਚੱਲਕੇ ਧਰਮੀ ਨਹੀਂ ਹੋ ਸਕਦਾ।
17 ਅਸੀਂ ਯਹੂਦੀਆਂ ਦੇ ਮਸੀਹ ਨੂੰ ਅਪਨਾਇਆ ਤਾਂ ਜੋ ਅਸੀਂ ਧਰਮੀ ਬਾਣਾਏ ਜਾਈਏ। ਇਸ ਲਈ ਇਹ ਸਪਸ਼ਟ ਹੈ ਕਿ ਅਸੀਂ ਵੀ ਪਾਪੀ ਸਾਂ। ਕੀ ਇਸਦਾ ਭਾਵ ਇਹ ਹੈ ਕਿ ਮਸੀਹ ਸਾਨੂੰ ਪਾਪੀ ਬਣਾਉਂਦਾ ਹੈ? ਬਿਲਕੁਲ ਨਹੀਂ।
18 ਸੱਚਮੁੱਚ, ਮੈਂ ਗਲਤ ਹੋ ਸਕਦਾ ਹਾਂ ਜੇ ਮੈਂ ਫ਼ਿਰ ਤੋਂ ਉਨ੍ਹਾਂ ਉਪਦੇਸ਼ਾਂ ਦਾ ਪ੍ਰਚਾਰ ਕਰਨਾ ਸ਼ੁਰੂ ਕਰ ਦਿਆਂ ਜੋ ਮੈਂ ਛੱਡ ਦਿੱਤੇ ਸਨ।
19 ਮੈਂ ਨੇਮ ਲਈ ਜਿਉਣਾ ਛੱਡ ਦਿੱਤਾ। ਇਹ ਨੇਮ ਹੀ ਸੀ ਜਿਸਨੇ ਮੈਨੂੰ ਮਾਰ ਦਿੱਤਾ ਸੀ। ਮੈਂ ਨੇਮ ਖਾਤਰ ਇਸ ਲਈ ਮਰਿਆ ਤਾਂ ਜੋ ਹੁਣ ਮੈਂ ਪਰਮੇਸ਼ੁਰ ਲਈ ਜਿਉਂ ਸਕਾਂ। ਮੈਨੂੰ ਮਸੀਹ ਨਾਲ ਹੀ ਸਲੀਬ ਦਿੱਤੀ ਗਈ ਸੀ।
20 ਇਸ ਲਈ ਜਿਹਡ਼ਾ ਜੀਵਨ ਮੈਂ ਹੁਣ ਜਿਉਂ ਰਿਹਾ ਹਾਂ ਉਹ ਮੇਰਾ ਨਹੀਂ ਹੈ। ਉਹ ਤਾਂ ਮੇਰੇ ਅੰਦਰ ਮਸੀਹ ਜਿਉਂ ਰਿਹਾ ਹੈ। ਮੈਂ ਹਾਲੇ ਵੀ ਆਪਣੇ ਸ਼ਰੀਰ ਵਿੱਚ ਜਿਉਂਦਾ ਹਾਂ ਪਰ ਮੈਂ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਰਾਹੀਂ ਜਿਉਂਦਾ ਹਾਂ। ਉਸਨੇ ਮੈਨੂੰ ਪਿਆਰ ਕੀਤਾ ਅਤੇ ਮੈਨੂੰ ਬਚਾਉਣ ਲਈ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ।
21 ਇਹ ਦਾਤ ਪਰਮੇਸ਼ੁਰ ਵੱਲੋਂ ਹੈ ਅਤੇ ਇਹ ਮੇਰੇ ਲਈ ਬਹੁਤ ਮਹੱਤਵਪੂਰਣ ਹੈ। ਕਿਉਂਕਿ ਜੇਕਰ ਨੇਮ ਹੀ ਸਾਨੂੰ ਧਰਮੀ ਬਣਾ ਸਕਦਾ ਹੁੰਦਾ, ਤਾਂ ਫ਼ੇਰ ਮਸੀਹ ਦੇ ਮਰਨ ਦਾ ਕੋਈ ਕਾਰਣ ਹੀ ਨਾ ਹੁੰਦਾ।
×

Alert

×