Indian Language Bible Word Collections
Galatians 4:2
Galatians Chapters
Galatians 4 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Galatians Chapters
Galatians 4 Verses
1
|
ਮੈਂ ਤੁਹਾਨੂੰ ਇਹ ਦੱਸਣਾ ਚਾਹੁੰਦਾ ਹਾਂ, “ਜਦੋਂ ਤੱਕ ਇੱਕ ਵਾਰਸ ਨਾਬਾਲਗ ਹੁੰਦਾ ਹੈ ਉਹ ਗੁਲਾਮ ਨਾਲੋਂ ਬਹੁਤਾ ਵਖਰਾ ਨਹੀਂ ਹੁੰਦਾ। ਜੇਕਰ ਵਾਰਸ ਹਰ ਚੀਜ਼ ਦਾ ਮਾਲਕ ਬਣ ਜਾਂਦਾ ਹੈ ਤਾਂ ਵੀ ਇਸ ਵਿੱਚ ਕੋਈ ਫ਼ਰਕ ਨਹੀਂ ਪੈਂਦਾ। |
2
|
ਕਿਉਂ? ਕਿਉਂਕਿ ਉਸਦੇ ਬਚਪਨੇ ਵੇਲੇ, ਉਸਨੂੰ ਆਪਣੀ ਦੇਖ ਭਾਲ ਕਰਨ ਵਾਲਿਆਂ ਦੇ ਆਦੇਸ਼ ਨੂੰ ਮੰਨਣਾ ਪੈਂਦਾ ਹੈ। ਪਰ ਜਦੋਂ ਉਹ ਆਪਣੇ ਪਿਤਾ ਦੁਆਰਾ ਨਿਰਧਾਰਮ ਉਮਰ ਵਿੱਚ ਪਹੁੰਚਦਾ ਹੈ, ਉਹ ਅਜ਼ਾਦ ਹੋ ਜਾਂਦਾ ਹੈ। |
3
|
ਸਾਡੇ ਨਾਲ ਵੀ ਇਵੇਂ ਹੀ ਹੈ। ਅਸੀਂ ਵੀ ਕਦੇ ਬਚਿਆਂ ਵਰਗੇ ਸਾਂ। ਅਸੀਂ ਇਸ ਦੁਨੀਆਂ ਦੇ ਵਿਅਰਥ ਰਿਵਾਜ਼ਾਂ ਦੇ ਗੁਲਾਮ ਸਾਂ। “ਪਰ ਜਦੋਂ ਠੀਕ ਸਮਾਂ ਆਇਆ ਤਾਂ ਪਰਮੇਸ਼ੁਰ ਨੇ ਆਪਣਾ ਪੁੱਤਰ ਘੱਲ ਦਿੱਤਾ। |
4
|
ਪਰਮੇਸ਼ੁਰ ਦਾ ਪੁੱਤਰ ਇੱਕ ਔਰਤ ਨੂੰ ਜੰਮਿਆ ਸੀ। ਪਰਮੇਸ਼ੁਰ ਦਾ ਪੁੱਤਰ ਨੇਮ ਦੇ ਨਿਯਂਤ੍ਰਣ ਹੇਠ ਜਿਉਂਇਆ। |
5
|
ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਉਹ ਨੇਮ ਦੇ ਅਦੀਨ ਰਹਿ ਰਹੇ ਲੋਕਾਂ ਲਈ ਅਜ਼ਾਦੀ ਲਿਆ ਸਕੇ ਪਰਮੇਸ਼ੁਰ ਦਾ ਮੰਤਵ ਸਾਨੂੰ ਆਪਣੇ ਬੱਚੇ ਬਨਾਉਣਾ ਸੀ। |
6
|
ਤੁਸੀਂ ਪਰਮੇਸ਼ੁਰ ਦੇ ਬੱਚੇ ਹੋ ਉਸੇ ਲਈ ਪਰਮੇਸ਼ੁਰ ਨੇ ਸਾਡੇ ਹਿਰਦਿਆਂ ਵਿੱਚ ਆਪਣੇ ਪੁੱਤਰ ਦੇ ਆਤਮੇ ਨੂੰ ਘਲਿਆ। ਆਤ੍ਤਮਾ ਕੁਰਲਾਉਂਦਾ ਹੈ, “ਪਿਤਾ, ਪਿਆਰੇ ਪਿਤਾ।” |
7
|
ਇਸ ਲਈ ਤੁਸੀਂ ਹੁਣ ਅਤੀਤ ਦੀ ਤਰ੍ਹਾਂ ਗੁਲਾਮ ਨਹੀਂ ਹੋ। ਤੁਸੀਂ ਪਰਮੇਸ਼ੁਰ ਦੇ ਬੱਚੇ ਹੋ। ਪਰਮੇਸ਼ੁਰ ਤੁਹਾਨੂੰ ਉਹ ਚੀਜ਼ਾਂ ਦੇਵੇਗਾ ਜਿਸਦਾ ਉਸਨੇ ਵਾਦਾ ਕੀਤਾ ਸੀ। ਕਿਉਂਕਿ ਤੁਸੀਂ ਉਸਦੇ ਬੱਚੇ ਹੋ। |
8
|
ਅਤੀਤ ਵਿੱਚ ਤੁਸੀਂ ਪਰਮੇਸ਼ੁਰ ਨੂੰ ਨਹੀਂ ਸੀ ਜਾਣਦੇ। ਤੁਸੀਂ ਉਨ੍ਹਾਂ ਦੇਵਤਿਆਂ ਦੇ ਗੁਲਾਮ ਸੀ ਜਿਹਡ਼ੇ ਵਾਸਤਵਿਕ ਨਹੀਂ ਸਨ। |
9
|
ਪਰ ਹੁਣ ਤੁਸੀਂ ਅਸਲੀ ਪਰਮੇਸ਼ੁਰ ਨੂੰ ਜਾਣਦੇ ਹੋ। ਇਹ ਸੱਚਮੁਚ ਪਰਮੇਸ਼ੁਰ ਹੀ ਹੈ ਜਿਹਡ਼ਾ ਤੁਹਾਨੂੰ ਜਾਣਦਾ ਹੈ। ਇਸ ਲਈ ਅਜਿਹਾ ਕਿਉਂ ਹੈ ਕਿ ਤੁਸੀਂ ਉਨ੍ਹਾਂ ਨਿਤਾਣੇ ਅਤੇ ਫ਼ਜ਼ੂਲ ਨੇਮਾਂ ਵੱਲ ਵਾਪਸ ਜਾਂਦੇ ਹੋ ਜਿਨ੍ਹਾਂ ਦਾ ਅਨੁਸਰਣ ਤੁਸੀਂ ਮੁਢ ਵਿੱਚ ਕੀਤਾ ਸੀ? ਕੀ ਤੁਸੀਂ ਹੁਣ ਫ਼ੇਰ ਉਨ੍ਹਾਂ ਚੀਜ਼ਾਂ ਦੇ ਗੁਲਾਮ ਬਨਣਾ ਚਾਹੁੰਦੇ ਹੋ? |
10
|
ਤੁਸੀਂ ਹਾਲੇ ਵੀ ਖਾਸ ਦਿਨਾਂ, ਮਹੀਨਿਆਂ, ਰੁੱਤਾਂ ਅਤੇ ਸਾਲਾਂ ਨੂੰ ਮਹਤ੍ਤਤਾ ਦਿੰਦੇ ਹੋ। |
11
|
ਮੈਂ ਤੁਹਾਥੋਂ ਇਸ ਲਈ ਡਰਦਾ ਹਾਂ। ਮੈਨੂੰ ਡਰ ਹੈ ਤੁਹਾਡੇ ਲਈ ਮੇਰਾ ਕਾਰਜ ਜ਼ਾਇਆ ਹੋ ਗਿਆ ਹੈ। |
12
|
ਭਰਾਵੋ ਅਤੇ ਭੈਣੋ ਮੈਂ ਵੀ ਤੁਹਾਡੇ ਵਰਗਾ ਹੀ ਸਾਂ; ਇਸ ਲਈ ਕਿਰਪਾ ਕਰਕੇ ਮੇਰੇ ਵਰਗੇ ਬਣ ਜਾਵੋ। ਤੁਸੀਂ ਪਹਿਲਾਂ ਮੇਰੇ ਉੱਪਰ ਬਹੁਤ ਮਿਹਰਬਾਨ ਸੀ। |
13
|
ਤੁਸੀਂ ਜਾਣਦੇ ਹੋ ਮੈਂ ਪਹਿਲੀ ਬਾਰ ਤੁਹਾਡੇ ਕੋਲ ਕਿਉਂ ਆਇਆ ਸਾਂ। ਇਹ ਇਸ ਲਈ ਸੀ ਕਿ ਮੈਂ ਬਿਮਾਰ ਸਾਂ। ਇਹ ਉਦੋਂ ਸੀ ਜਦੋਂ, ਤੁਹਾਨੂੰ ਸ਼ੁਭ ਸਮਾਚਾਰ ਦਾ ਪ੍ਰਚਾਰ ਕੀਤਾ ਸੀ। |
14
|
ਮੇਰੀ ਬਿਮਾਰੀ ਤੁਹਾਡੇ ਉੱਪਰ ਬੋਝ ਸੀ। ਪਰ ਤੁਸੀਂ ਮੇਰੇ ਬਾਰੇ ਕੋਈ ਨਫ਼ਰਤ ਨਹੀਂ ਦਿਖਾਈ। ਤੁਸੀਂ ਮੈਨੂੰ ਵਾਪਸ ਚਲੇ ਜਾਣ ਲਈ ਮਜਬੂਰ ਨਹੀਂ ਕੀਤਾ ਤੁਸੀਂ ਮੇਰੀ ਇਸ ਤਰ੍ਹਾਂ ਆਉ-ਭਗਤ ਕੀਤੀ ਸੀ ਜਿਵੇਂ ਮੈਂ ਪਰਮੇਸ਼ੁਰ ਵੱਲੋਂ ਆਇਆ ਕੋਈ ਦੂਤ ਹੋਵਾਂ। ਤੁਸੀਂ ਮੈਂਨੂੰ ਇਉਂ ਪ੍ਰਵਾਨ ਕੀਤਾ ਜਿਵੇਂ ਮੈਂ ਖੁਦ ਮਸੀਹ ਹੋਵਾਂ। |
15
|
ਉਦੋਂ ਤੁਸੀਂ ਬਹੁਤ ਖੁਸ਼ ਸੀ ਉਹ ਖੁਸ਼ੀ ਹੁਣ ਕਿਥੇ ਹੈ? ਮੈਨੂੰ ਯਾਦ ਹੈ ਕਿ ਤੁਸੀਂ ਮੇਰੀ ਸਹਾਇਤਾ ਲਈ ਹਰ ਸੰਭਵ ਜਤਨ ਕਰਨਾ ਚਾਹੁੰਦੇ ਸੀ। ਜੇਕਰ ਸੰਭਵ ਹੁੰਦਾ ਤਾਂ ਤੁਸੀਂ ਆਪਣੀਆਂ ਅਖਾਂ ਬਾਹਰ ਖਿਚ੍ਚ ਲੈਂਦੇ ਅਤੇ ਉਨ੍ਹਾਂ ਨੂੰ ਮੈਨੂੰ ਦੇ ਦਿੰਦੇ। |
16
|
ਕੀ ਹੁਣ ਮੈਂ ਤੁਹਾਡਾ ਦੁਸ਼ਮਣ ਹਾਂ ਕਿਉਂਕਿ ਮੈਂ ਤੁਹਾਨੂੰ ਸੱਚ ਆਖਦਾ ਰਿਹਾਂ। |
17
|
ਉਹੀ ਲੋਕੀਂ ਤੁਹਾਨੂੰ ਉਤੇਜਿਤ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਪਰ ਉਨ੍ਹਾਂ ਦਾ ਮੰਤਵ ਠੀਕ ਨਹੀਂ ਹੈ। ਉਹ ਲੋਕੀ ਤੁਹਾਨੂੰ ਸਾਡੇ ਵਿਰੁੱਧ ਜਾਣ ਲਈ ਪ੍ਰੇਰਿਤ ਕਰ ਰਹੇ ਹਨ। ਉਹ ਚਾਹੁੰਦੇ ਹਨ ਕਿ ਤੁਸੀਂ ਕੇਵਲ ਉਨ੍ਹਾਂ ਦਾ ਹੀ ਅਨੁਸਰਣ ਕਰੋ ਨਾ ਕਿ ਹੋਰਾਂ ਦਾ। |
18
|
ਲੋਕਾਂ ਲਈ ਤੁਹਾਡੇ ਅੰਦਰ ਦਿਲਚਸਪੀ ਦਰਸ਼ਾਉਣਾ ਚੰਗੀ ਗੱਲ ਹੈ। ਪਰ ਉਦੋਂ ਹੀ ਜਦੋਂ ਉਨ੍ਹਾਂ ਦਾ ਮੰਤਵ ਚੰਗਾ ਹੋਵੇ। ਇਹ ਗੱਲ ਹਮੇਸ਼ਾ ਸੱਚੀ ਹੈ। ਇਹ ਉਦੋਂ ਵੀ ਸੱਚੀ ਹੈ ਜਦੋਂ ਕਿ ਮੈਂ ਤੁਹਾਡੇ ਨਾਲ ਹਾਂ ਅਤੇ ਉਦੋਂ ਵੀ ਜਦੋਂ ਮੈਂ ਤੁਹਾਡੇ ਕੋਲੋਂ ਦੂਰ ਹੁੰਦਾ ਹਾਂ। |
19
|
ਮੇਰੇ ਬਚਿਓ, ਇੱਕ ਵਾਰੀ ਫ਼ੇਰ ਮੈਂ ਤੁਹਾਡੇ ਲਈ ਉਸੇ ਤਰ੍ਹਾਂ ਦਾ ਦੁਖ ਮਹਿਸੂਸ ਕਰ ਰਿਹਾ ਹਾਂ ਜਿਸ ਤਰ੍ਹਾਂ ਦਾ ਕੋਈ ਜਨਣੀ ਬੱਚੇ ਦੇ ਜਨਮ ਸਮੇਂ ਅਨੁਭਵ ਕਰਦੀ ਹੈ। ਅਜਿਹਾ ਮੈਂ ਉਦੋਂ ਤੱਕ ਮਹਿਸੂਸ ਕਰਦਾ ਰਹਾਂਗਾ ਜਦੋਂ ਤੱਕ ਕਿ ਤੁਸੀਂ ਸੱਚਮੁਚ ਮਸੀਹ ਵਾਂਗ ਨਹੀਂ ਬਾਣ ਜਾਂਦੇ। |
20
|
ਮੈਂ ਕਾਮਨਾ ਕਰਦਾ ਹਾਂ ਕਿ ਹੁਣ ਤੁਹਾਡੇ ਨਾਲ ਹੋ ਸਕਾਂ। ਜੇਕਰ ਮੈਂ ਤੁਹਾਡੇ ਨਜ਼ਦੀਕ ਹੁੰਦਾ ਉਦੋਂ ਸ਼ਾਇਦ ਮੈਂ ਤੁਹਾਡੇ ਨਾਲ ਗੱਲ ਬਾਤ ਕਰਨ ਦਾ ਆਪਣਾ ਢੰਗ ਤਬਦੀਲ ਕਰ ਲੈਂਦਾ। ਹੁਣ ਮੈਨੂੰ ਪਤਾ ਨਹੀਂ ਕਿ ਮੈਂ ਤੁਹਾਡੇ ਨਾਲ ਕੀ ਕਰਾਂ। |
21
|
ਤੁਹਾਡੇ ਵਿੱਚੋਂ ਕੁਝ ਲੋਕ ਹਾਲੇ ਵੀ ਮੂਸਾ ਦੇ ਨੇਮ ਦੇ ਅਧੀਨ ਹੋਣਾ ਲੋਚਦੇ ਹਨ। ਮੈਨੂੰ ਦੱਸੋ ਕਿ ਨੇਮ ਕੀ ਆਖ਼ਦਾ ਹੈ? |
22
|
ਪੋਥੀਆਂ ਦੱਸਦੀਆਂ ਹਨ ਕਿ ਅਬਰਾਹਾਮ ਦੇ ਦੋ ਪੁੱਤਰ ਸਨ। ਇੱਕ ਪੁੱਤਰ ਦੀ ਮਾਂ ਗੁਲਾਮ ਔਰਤ ਸੀ। ਦੂਸਰੇ ਪੁੱਤਰ ਦੀ ਮਾਂ ਅਜ਼ਾਦ ਔਰਤ ਸੀ। |
23
|
ਅਬਰਾਹਾਮ ਦਾ ਗੁਲਾਮ ਔਰਤ ਤੋਂ ਜਨਮਿਆਂ ਪੁੱਤਰ, ਆਮ ਇਨਸਾਨੀ ਢੰਗ ਵਿੱਚ ਜਨਿਮਆ ਸੀ। ਪਰ ਅਜ਼ਾਦ ਔਰਤ ਤੋਂ ਜਨਮਿਆ ਪੁੱਤਰ ਉਸ ਵਾਦੇ ਕਾਰਣ ਜਨਮਿਆ ਸੀ ਜਿਹਡ਼ਾ ਪਰਮੇਸ਼ੁਰ ਨੇ ਅਬਰਾਹਾਮ ਨਾਲ ਕੀਤਾ ਸੀ। |
24
|
ਇਹ ਸੱਚੀ ਕਹਾਣੀ ਸਾਡੇ ਲਈ ਇੱਕ ਤਸਵੀਰ ਬਣਾਉਂਦੀ ਹੈ। ਦੋਵੇਂ ਔਰਤਾਂ ਪਰਮੇਸ਼ੁਰ ਅਤੇ ਮਨੁੱਖਾਂ ਵਿਚਕਾਰ ਕੀਤੇ ਗਏ ਦੋ ਕਰਾਰ ਵਾਂਗ ਹਨ। ਇੱਕ ਕਰਾਰ ਸਿਨਾਈ ਪਰਬਤ ਉੱਤੇ ਕੀਤਾ ਗਿਆ ਹੈ। ਜਿਹਡ਼ੇ ਲੋਕ ਇਸ ਕਰਾਰ ਦੇ ਅਧੀਨ ਹਨ ਉਹ ਗੁਲਾਮਾਂ ਵਰਗੇ ਹਨ। ਹਾਜਰਾ ਨਾਮੇ ਮਾਂ ਉਸ ਕਰਾਰ ਵਰਗੀ ਹੈ। |
25
|
ਇਸੇ ਲਈ ਹਾਜਰਾ ਅਰਬ ਵਿੱਚ ਸੀਨਾਈ ਪਰਬਤ ਵਰਗੀ ਹੈ। ਹਾਜਰਾ ਮੌਜੂਦ ਯਰੂਸ਼ਲਮ ਸ਼ਹਿਰ ਦੀ ਤਸਵੀਰ ਹੈ। ਇਹ ਸ਼ਹਿਰ ਇੱਕ ਗੁਲਾਮ ਹੈ, ਅਤੇ ਇਸ ਵਿਚਲੇ ਸਾਰੇ ਵਸਨੀਕ ਨੇਮ ਦੇ ਗੁਲਾਮ ਹਨ। |
26
|
ਪਰ ਸੁਰਗੀ ਯਰੂਸ਼ਲਮ ਉਸ ਅਜ਼ਾਦ ਔਰਤ ਵਰਗਾ ਹੈ। ਇਹ ਸਾਡੀ ਮਾਂ ਹੈ। |
27
|
ਪੋਥੀਆਂ ਵਿੱਚ ਇਉਂ ਲਿਖਿਆ ਹੈ; “ਖੁਸ਼ ਹੋ, ਬਾਂਝ ਔਰਤ। ਤੂੰ ਕਿਸੇ ਬੱਚੇ ਨੂੰ ਨਹੀਂ ਜਨਮਿਆ। ਤੂੰ ਜਿਸਨੇ ਕਦੇ ਵੀ ਸੂਤਕੀ ਪੀਡ਼ਾ ਅਨੁਭਵ ਨਹੀਂ ਕੀਤੀ, ਅਨੰਦ ਨਾਲ ਚੀਕ ਅਤੇ ਰੌਲਾ ਪਾ। ਜਿਹਡ਼ੀ ਔਰਤ ਤਿਆਗੀ ਹੋਈ ਹੈ ਉਸਨੂੰ ਉਸ ਔਰਤ ਨਾਲੋਂ ਵਧ ਬੱਚੇ ਹੋਣਗੇ ਜਿਸ ਕੋਲ ਉਸਦਾ ਪਤੀ ਹੈ।” ਯਸਾਯਾਹ 54:1 |
28
|
[This verse may not be a part of this translation] |
29
|
[This verse may not be a part of this translation] |
30
|
ਪਰ ਪੋਥੀ ਕੀ ਆਖਦੀ ਹੈ? “ਗੁਲਾਮ ਔਰਤ ਨੂੰ ਅਤੇ ਉਸਦੇ ਪੁੱਤਰ ਨੂੰ ਬਾਹਰ ਧਕ੍ਕ ਦਿਓ। ਅਜ਼ਾਦ ਔਰਤ ਅਤੇ ਪਿਤਾ ਦਾ ਪੁੱਤਰ ਉਸ ਹਰ ਚੀਜ਼ ਨੂੰ ਪ੍ਰਾਪਤ ਕਰੇਗਾ ਜਿਹਡ਼ੀ ਉਸਦੇ ਪਿਤਾ ਦੀ ਹੈ।” ਪਰ ਗੁਲਾਮ ਔਰਤ ਕੁਝ ਵੀ ਹਾਸਿਲ ਨਹੀਂ ਕਰੇਗੀ।” ਇਸ ਲਈ ਮੇਰੇ ਭਰਾਵੋ ਅਤੇ ਭੈਣੋ ਅਸੀਂ ਗੁਲਾਮ ਔਰਤ ਦੇ ਬੱਚੇ ਨਹੀਂ ਹਾਂ। ਅਸੀਂ ਅਜ਼ਾਦ ਔਰਤ ਦੇ ਬੱਚੇ ਹਾਂ। |
31
|
[This verse may not be a part of this translation] |