Indian Language Bible Word Collections
James 1:7
James Chapters
James 1 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
James Chapters
James 1 Verses
1
|
ਇਹ ਪੱਤਰ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਸੇਵਕ ਯਾਕੂਬ ਵੱਲੋਂ, ਦੁਨੀਆਂ ਵਿੱਚ ਹਰ ਥਾਂ ਖਿਲ੍ਲਰੇ ਹੋਏ ਪਰਮੇਸ਼ੁਰ ਦੇ ਲੋਕਾਂ ਨੂੰ ਲਿਖਿਆ ਗਿਆ ਹੈ; ਸ਼ੁਭਕਾਮਨਾਵਾਂ। |
2
|
ਮੇਰੇ ਭਰਾਵੋ ਅਤੇ ਭੈਣੋ, ਤੁਸੀਂ ਕਈ ਤਰ੍ਹਾਂ ਦੇ ਕਸ਼ਟਾਂ ਦਾ ਸਾਮ੍ਹਣਾ ਕਰੋਂਗੇ। ਪਰ ਜਦੋਂ ਇਹ ਗੱਲਾਂ ਵਾਪਰਨ ਤਾਂ ਤੁਹਾਨੂੰ ਖੁਸ਼ ਹੋਣਾ ਚਾਹੀਦਾ ਹੈ। |
3
|
ਕਿਉਂ? ਕਿਉਂਕਿ ਤੁਸੀਂ ਜਾਣਦੇ ਹੋ ਕਿ ਇਹ ਸਭ ਗੱਲਾਂ ਤੁਹਾਡੀ ਨਿਹਚਾ ਨੂੰ ਪਰੱਖਣ ਲਈ ਵਾਪਰੀਆਂ ਹਨ ਤਾਂ ਜੋ ਤੁਸੀਂ ਇਨ੍ਹਾਂ ਗੱਲਾਂ ਨੂੰ ਸਬਰ ਨਾਲ ਸਹਿਨ ਕਰਨਾ ਸਿਖ੍ਖ ਲਵੋਂ। |
4
|
ਜੋ ਕੁਝ ਵੀ ਤੁਸੀਂ ਕਰਦੇ ਹੋ ਉਸ ਵਿੱਚ ਪੂਰਨ ਤੌਰ ਤੇ ਸਬਰ ਦਰਸ਼ਾਓ। ਫ਼ੇਰ ਤੁਸੀਂ ਸਹੀ ਅਤੇ ਸੰਪੂਰਣ ਹੋ ਜਾਵੋਂਗੇ ਅਤੇ ਹਰ ਚੀਜ਼ ਜੋ ਤੁਹਾਨੂੰ ਲੋਡ਼ੀਂਦੀ ਹੈ, ਪ੍ਰਾਪਤ ਕਰ ਲਵੋਂਗੇ। |
5
|
ਪਰ ਜੇ ਤੁਹਾਡੇ ਵਿੱਚੋਂ ਕੋਈ ਸਿਆਣਪ ਲੋਡ਼ਦਾ ਹੈ ਤਾਂ ਤੁਹਾਨੂੰ ਇਹ ਪਰਮੇਸ਼ੁਰ ਪਾਸੋਂ ਮੰਗਣੀ ਚਾਹੀਦੀ ਹੈ। ਪਰਮੇਸ਼ੁਰ ਉਦਾਰ ਹੈ। ਉਹ ਸਮੂਹ ਲੋਕਾਂ ਨੂੰ ਦਾਤਾਂ ਦੇਕੇ ਪ੍ਰਸੰਨ ਹੁੰਦਾ ਹੈ। ਇਸ ਲਈ ਪਰਮੇਸ਼ੁਰ ਤੁਹਾਨੂੰ ਸਿਆਣਪ ਦੇਵੇਗਾ। |
6
|
ਪਰ ਜਦੋਂ ਤੁਸੀਂ ਪਰਮੇਸ਼ੁਰ ਪਾਸੋਂ ਮੰਗੋ ਤਾਂ ਤੁਹਾਨੂੰ ਵਿਸ਼ਵਾਸ ਹੋਣਾ ਚਾਹੀਦਾ ਹੈ। ਪਰਮੇਸ਼ੁਰ ਉੱਪਰ ਸ਼ੰਕਾ ਨਾ ਕਰੋ। ਜਿਹਡ਼ਾ ਵਿਅਕਤੀ ਸ਼ੰਕਾ ਕਰਦਾ ਹੈ ਉਹ ਸਮੁੰਦਰ ਵਿਚਲੀ ਲਹਿਰ ਵਰਗਾ ਹੈ। ਹਵਾ ਉਸਨੂੰ ਉੱਪਰ ਹੇਠਾਂ ਕਰਦੀ ਹੈ। ਸ਼ੰਕਾਲੂ ਵਿਅਕਤੀ ਉਸ ਲਹਿਰ ਵਰਗਾ ਹੈ। |
7
|
[This verse may not be a part of this translation] |
8
|
[This verse may not be a part of this translation] |
9
|
ਜੇਕਰ ਕੋਈ ਸ਼ਰਧਾਲੂ ਗਰੀਬ ਹੈ, ਤਾਂ ਉਸਨੂੰ ਇਸ ਬਾਰੇ ਮਾਨ ਕਰਨ ਦਿਉ। ਕਿਉਂਕਿ ਪਰਮੇਸ਼ੁਰ ਨੇ ਉਸਨੂੰ ਆਤਮਕ ਤੌਰ ਤੇ ਅਮੀਰ ਬਣਾਇਆ ਹੈ। |
10
|
ਜੇਕਰ ਕੋਈ ਸ਼ਰਧਾਲੂ ਅਮੀਰ ਹੈ, ਤਾਂ ਉਸਨੂੰ ਘਮੰਡ ਕਰਨ ਦਿਉ ਕਿਉਂਕਿ ਪਰਮੇਸ਼ੁਰ ਨੇ ਉਸਨੂੰ ਦਰਸ਼ਾਇਆ ਹੈ ਕਿ ਉਹ ਆਤਮਕ ਤੌਰ ਤੇ ਗਰੀਬ ਹੈ। ਇੱਕ ਅਮੀਰ ਆਦਮੀ ਜੰਗਲੀ ਫ਼ੁੱਲ ਵਾਂਗ ਅਲੋਪ ਹੋ ਜਾਵੇਗਾ। |
11
|
ਸੂਰਜ ਚਢ਼ਦਾ ਹੈ ਤੇ ਪਲ-ਪਲ ਗਰਮ ਹੁੰਦਾ ਜਾਂਦਾ ਹੈ। ਸੂਰਜ ਦੀ ਗਰਮੀ ਪੌਦੇ ਨੂੰ ਬਹੁਤ ਸੁਕਾ ਦਿੰਦੀ ਹੈ। ਫ਼ੁੱਲ ਝਡ਼ ਜਾਂਦਾ ਹੈ। ਫ਼ੁੱਲ ਬਹੁਤ ਖੂਬਸੂਰਤ ਸੀ ਪਰ ਹੁਣ ਇਹ ਮੁਰਦਾ ਹੈ। ਅਮੀਰ ਆਦਮੀ ਨਾਲ ਵੀ ਇਵੇਂ ਹੀ ਹੁੰਦਾ ਹੈ। ਜਦੋਂ ਹਾਲੇ ਉਹ ਆਪਣੇ ਕਾਰੋਬਾਰ ਲਈ ਵਿਉਂਤਾ ਹੀ ਬਣਾ ਰਿਹਾ ਹੋਵੇਗਾ, ਉਹ ਮਰ ਜਾਵੇਗਾ। |
12
|
ਜਦੋਂ ਕਿਸ ਵਿਅਕਤੀ ਦੀ ਨਿਹਚਾ ਪਰਖੀ ਜਾਂਦੀ ਹੈ, ਤੇ ਫ਼ੇਰ ਉਹ ਮਜਬੂਤ ਬਣਿਆ ਰਹਿੰਦਾ ਹੈ, ਤਾਂ ਉਸਨੂੰ ਖੁਸ਼ ਹੋਣਾ ਚਾਹੀਦਾ ਹੈ। ਕਿਉਂ? ਕਿਉਂਕਿ ਜਦੋਂ ਉਸਨੇ ਆਪਣਾ ਵਿਸ਼ਵਾਸ ਸਾਬਤ ਕਰ ਦਿੱਤਾ ਹੈ, ਉਹ ਪਰਮੇਸ਼ੁਰ ਪਾਸੋਂ ਸਦੀਵੀ ਜੀਵਨ ਦਾ ਤਾਜ ਪ੍ਰਾਪਤ ਕਰੇਗਾ। ਪਰਮੇਸ਼ੁਰ ਨੇ ਇਸ ਗੱਲ ਦਾ ਵਾਅਦਾ ਉਨ੍ਹਾਂ ਸਮੂਹ ਲੋਕਾਂ ਨੂੰ ਦਿੱਤਾ ਹੈ ਜਿਹਡ਼ੇ ਉਸਨੂੰ ਪ੍ਰੇਮ ਕਰਦੇ ਹਨ। |
13
|
ਜਦੋਂ ਕਿਸੇ ਵਿਅਕਤੀ ਨੂੰ ਪਰਤਿਆਇਆ ਜਾਂਦਾ ਹੈ ਤਾਂ ਉਸਨੂੰ ਇਹ ਨਹੀਂ ਆਖਣਾ ਚਾਹੀਦਾ, “ਪਰਮੇਸ਼ੁਰ ਮੈਨੂੰ ਪਰਤਿਆਉਂਦਾ ਹੈ” ਬਦੀ ਪਰਮੇਸ਼ੁਰ ਨੂੰ ਨਹੀਂ ਪਰਤਿਆ ਸਕਦੀ। ਅਤੇ ਪਰਮੇਸ਼ੁਰ ਖੁਦ ਕਿਸੇ ਨੂੰ ਨਹੀਂ ਲਲਚਾਉਂਦਾ। |
14
|
ਉਹ ਮੰਦੀਆਂ ਗੱਲਾਂ ਜਿਨ੍ਹਾਂ ਦੀ ਕੋਈ ਵਿਅਕਤੀ ਕਾਮਨਾ ਕਰਦਾ ਹੈ, ਉਹੀ ਹਨ ਜੋ ਉਸਨੂੰ ਪਰਤਿਆਉਂਦੀਆਂ ਹਨ। ਉਸ ਦੀਆਂ ਆਪਣੀਆਂ ਦੁਸ਼ਟ ਇੱਛਾਵਾਂ ਉਸਨੂੰ ਦੂਰ ਲੈ ਜਾਂਦੀਆਂ ਹਨ ਅਤੇ ਉਸਨੂੰ ਵਰਗਲਾਉਣਗੀਆਂ। |
15
|
ਇਹੀ ਕਾਮਨਾ ਪਾਪ ਪੈਦਾ ਕਰਦੀ ਹੈ। ਅਤੇ ਜਦੋਂ ਪਾਪ ਪੂਰੀ ਤਰ੍ਹਾਂ ਹੋ ਜਾਂਦਾ ਹੈ ਤਾਂ ਇਹ ਮੌਤ ਲਿਆਉਂਦਾ ਹੈ। |
16
|
ਮੇਰੇ ਪਿਆਰੇ ਭਰਾਵੋ ਅਤੇ ਭੈਣੋ ਇਸ ਗੱਲੋਂ ਮੂਰਖ ਨਾ ਬਣੋ। |
17
|
ਹਰ ਚੰਗੀ ਚੀਜ਼ ਪਰਮੇਸ਼ੁਰ ਵੱਲੋਂ ਆਉਂਦੀ ਹੈ। ਅਤੇ ਹਰ ਸੰਪੂਰਣ ਦਾਤ ਪਰਮੇਸ਼ੁਰ ਵੱਲੋਂ ਆਉਂਦੀ ਹੈ। ਇਹ ਸਾਰੀਆਂ ਚੰਗੀਆਂ ਦਾਤਾਂ ਪਿਤਾ ਵੱਲੋਂ ਆਉਂਦੀਆਂ ਹਨ ਜਿਸਨੇ ਅਕਾਸ਼ ਵਿਚਲੀਆਂ ਸਮੂਹ ਰੋਸ਼ਨੀਆਂ ਬਣਾਈਆਂ ਹਨ। ਪਰ ਪਰਮੇਸ਼ੁਰ ਇਨ੍ਹਾਂ ਰੋਸ਼ਨੀਆਂ ਵਾਂਗ ਕਦੇ ਵੀ ਤਬਦੀਲ ਨਹੀਂ ਹੁੰਦਾ। ਉਹ ਸਦਾ ਇੱਕੋ ਜਿਹਾ ਹੀ ਰਹਿੰਦਾ ਹੈ। |
18
|
ਪਰਮੇਸ਼ੁਰ ਨੇ ਸਾਨੂੰ ਸੱਚ ਦੇ ਸ਼ਬਦ ਰਾਹੀਂ ਜੀਵਨ ਦੇਣ ਦਾ ਨਿਰਣਾ ਕੀਤਾ। ਉਹ ਚਾਹੁੰਦਾ ਕਿ ਅਸੀਂ ਉਸ ਦੀਆਂ ਸਾਜੀਆਂ ਹੋਈਆਂ ਸਮੂਹ ਚੀਜ਼ਾਂ ਵਿੱਚ ਸਭ ਤੋਂ ਮਹੱਤਵਪੂਰਣ ਹੋਈਏ। |
19
|
ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਹਮੇਸ਼ਾ ਬੋਲਣ ਨਾਲੋਂ ਸੁਣਨ ਦੇ ਵਧੇਰੇ ਇਛੁਕ ਬਣੋ। ਛੇਤੀ ਹੀ ਗੁੱਸੇ ਵਿਚ ਨਾ ਆਓ। |
20
|
ਕਿਸੇ ਵਿਅਕਤੀ ਦਾ ਗੁੱਸਾ ਉਸਨੂੰ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਸਹੀ ਜੀਵਨ ਜਿਉਣ ਵਿੱਚ ਮਦਦ ਨਹੀਂ ਕਰਦਾ। |
21
|
ਇਸ ਲਈ ਆਪਣੇ ਜੀਵਨ ਵਿੱਚੋਂ ਹਰ ਬਦੀ ਨੂੰ ਕਢ੍ਢ ਦਿਉ ਅਤੇ ਹਰ ਉਹ ਮੰਦੀ ਗੱਲ ਜਿਹਡ਼ੀ ਤੁਸੀਂ ਕਰਦੇ ਹੋ। ਨਿਮਾਣੇ ਬਣੋ ਅਤੇ ਪਰਮੇੇਸ਼ੁਰ ਦੇ ਉਸ ਉਪਦੇਸ਼ ਨੰ ਪ੍ਰਵਾਨ ਕਰੋ ਜਿਹਡ਼ਾ ਤੁਹਾਡੇ ਹਿਰਦੇ ਵਿੱਚ ਬੀਜਿਆ ਗਿਆ ਹੈ। ਇਹ ਉਪਦੇਸ਼ ਤੁਹਾਨੂੰ ਬਚਾ ਸਕਦਾ ਹੈ। |
22
|
ਉਹੀ ਕਰੋ ਜੋ ਪਰਮੇਸ਼ੁਰ ਦੀ ਸਿਖਿਆ ਆਖ੍ਖਦੀ ਹੈ। ਸਿਰਫ਼ ਸੁਣੋ ਹੀ ਨਾ ਅਤੇ ਅਮਲ ਵੀ ਕਰੋ। ਕਿਉਂ? ਕਿਉਂਕਿ ਜਦੋਂ ਤੁਸੀਂ ਬੈਠੇ ਬੈਠੇ ਸੁਣਦੇ ਹੀ ਰਹਿੰਦੇ ਹੋ ਤਾਂ ਤੁਸੀਂ ਆਪਣੇ ਆਪ ਨੂੰ ਮੂਰਖ ਬਾਣਾ ਰਹੇ ਹੁੰਦੇ ਹੋ। |
23
|
ਜੇ ਕੋਈ ਵਿਅਕਤੀ ਪਰਮੇਸ਼ੁਰ ਦੇ ਉਪਦੇਸ਼ ਸੁਣਦਾ ਹੈ ਤੇ ਅਮਲ ਨਹੀਂ ਕਰਦਾ ਤਾਂ ਉਹ ਇਸ ਤਰ੍ਹਾਂ ਦਾ ਹੈ; ਉਹ ਉਸ ਬੰਦੇ ਵਰਗਾ ਹੈ ਜਿਹਡ਼ਾ ਸ਼ੀਸ਼ੇ ਵਿੱਚ ਆਪਣਾ ਚਿਹਰਾ ਦੇਖਦਾ ਹੈ। |
24
|
ਉਹ ਵਿਅਕਤੀ ਆਪਣੇ ਆਪ ਨੂੰ ਦੇਖਦਾ ਹੈ, ਫ਼ੇਰ ਤੁਰ ਜਾਂਦਾ ਹੈ ਅਤੇ ਛੇਤੀ ਹੀ ਭੁੱਲ ਜਾਂਦਾ ਹੈ ਕਿ ਉਹ ਕਿਹੋ ਜਿਹਾ ਦਿਸਦਾ ਸੀ। |
25
|
ਪਰ ਇੱਕ ਆਦਮੀ ਜਿਹਡ਼ਾ ਸੱਚ ਮੁੱਚ ਖੁਸ਼ ਹੈ, ਉਹੀ ਹੈ ਜਿਹਡ਼ਾ ਪਰਮੇਸ਼ੁਰ ਦੇ ਪਰੀਪੂਰਣ ਨੇਮ ਨੂੰ ਪਢ਼ਦਾ ਹੈ ਜੋ ਲੋਕਾਂ ਨੂੰ ਅਜ਼ਾਦ ਕਰਦਾ ਹੈ। ਉਹ ਇਸਨੂੰ ਪਢ਼ਦਾ ਹੀ ਰਹਿੰਦਾ ਹੈ। ਉਹ ਪਰਮੇਸ਼ੁਰ ਦੇ ਉਪਦੇਸ਼ਾਂ ਨੂੰ ਧਿਆਨ ਨਾਲ ਬਿਨਾ ਭੁਲਾਇਆਂ ਸੁਣਦਾ ਹੈ, ਕਿ ਉਸਨੇ ਕੀ ਸੁਣਿਆ। ਫ਼ੇਰ ਉਹ ਪਰਮੇਸ਼ੁਰ ਦੇ ਉਪਦੇਸ਼ਾਂ ਤੇ ਅਮਲ ਕਰਦਾ ਹੈ। ਉਸ ਦੁਆਰਾ, ਉਹ ਸੱਚ ਮੁੱਚ ਖੁਸ਼ ਹੈ। |
26
|
ਭਾਵੇ ਕੋਈ ਵਿਅਕਤੀ ਇਹ ਸੋਚਦਾ ਹੋਵੇ ਕਿ ਉਹ ਧਰਮੀ ਹੈ ਪਰ ਜੇਕਰ ਉਹ ਉਹੀ ਗੱਲਾਂ ਆਖਦਾ ਜੋ ਉਸਨੂੰ ਨਹੀਂ ਆਖਣੀਆਂ ਚਾਹੀਦੀਆਂ ਤਾਂ ਉਹ ਆਦਮੀ ਆਪਣੇ ਆਪ ਨੂੰ ਮੂਰਖ ਬਣਾਉਂਦਾ ਹੈ। ਉਸਦੇ ਧਰਮ ਦਾ ਕੀ ਅਰਥ ਨਹੀਂ ਹੈ। |
27
|
ਜਿਸ ਤਰ੍ਹਾਂ ਦਾ ਧਰਮ ਪਰਮੇਸ਼ੁਰ ਨੂੰ ਚਾਹੀਦਾ ਹੈ ਉਹ ਇਹ ਹੈ; ਉਨ੍ਹਾਂ ਯਤੀਮਾਂ ਅਤੇ ਵਿਧਵਾਵਾਂ ਦੀ ਪਰਵਰਿਸ਼ ਕਰਨਾ ਜਿਨ੍ਹਾਂ ਨੂੰ ਸਹਾਇਤਾ ਦੀ ਲੋਡ਼ ਹੈ, ਅਤੇ ਆਪਣੇ ਆਪ ਨੂੰ ਦੁਨਿਆਵੀ ਪ੍ਰਭਾਵ ਤੋਂ ਮੁਕਤ ਰੱਖਣਾ। ਇਹੀ ਉਹ ਧਰਮ ਹੈ ਜਿਸਨੂੰ ਪਰਮੇਸ਼ੁਰ ਸ਼ੁਧ ਅਤੇ ਪਵਿੱਤਰ ਕਬੂਲਦਾ ਹੈ। |