Indian Language Bible Word Collections
James 5:11
James Chapters
James 5 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
James Chapters
James 5 Verses
1
|
ਅਮੀਰ ਲੋਕੋ ਤੁਸੀਂ ਸੁਣੋ। ਚੀਕੋ ਅਤੇ ਦਰਦ ਵਿੱਚ ਕੁਰਲਾਓ ਕਿਉਂਕਿ ਵੱਡੀਆਂ ਮੁਸ਼ਕਿਲਾਂ ਤੁਹਾਡੇ ਤੇ ਆ ਰਹੀਆਂ ਹਨ। |
2
|
ਤੁਹਾਡੀ ਦੌਲਤ ਗਲ ਜਾਵੇਗੀ ਅਤੇ ਬੇਕਾਰ ਹੋ ਜਾਵੇਗੀ। ਤੁਹਾਡੇ ਕੱਪਡ਼ੇ ਕੀਡ਼ਿਆਂ ਦੁਆਰਾ ਖਾਧੇ ਜਾਣਗੇ। |
3
|
ਤੁਹਾਡੇ ਸੋਨੇ ਚਾਂਦੀ ਨੂੰ ਜੰਗ ਲੱਗ ਜਾਵੇਗਾ, ਅਤੇ ਉਹ ਜੰਗ ਇਸ ਗੱਲ ਦਾ ਸਬੂਤ ਹੋਵੇਗਾ ਕਿ ਤੁਸੀਂ ਗਲਤ ਸੀ। ਉਹ ਜੰਗ ਤੁਹਾਡੇ ਸ਼ਰੀਰਾਂ ਨੂੰ ਅੱਗ ਵਾਂਗ ਖਾ ਜਾਵੇਗਾ। ਆਖਰੀ ਦਿਨਾਂ ਲਈ ਤੁਸੀਂ ਆਪਣਾ ਖਜ਼ਾਨਾ ਬਚਾਕੇ ਰੱਖਿਆ। |
4
|
ਲੋਕਾਂ ਨੇ ਤੁਹਾਡੇ ਖੇਤਾਂ ਵਿੱਚ ਕੰਮ ਕੀਤਾ, ਪਰ ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੀ ਮਜ਼ਦੂਰੀ ਨਹੀਂ ਦਿੱਤੀ। ਉਹ ਲੋਕ ਚੀਕ ਰਹੇ ਸਨ। ਉਨ੍ਹਾਂ ਨੇ ਤੁਹਾਡੀ ਫ਼ਸਲ ਵਢ ਲਈ। ਹੁਣ ਸਵਰਗੀ ਫ਼ੌਜਾਂ ਦੇ ਪ੍ਰਭੂ ਨੇ ਉਨ੍ਹਾਂ ਦਾ ਚੀਕਣਾ ਸੁਣ ਲਿਆ ਹੈ। |
5
|
ਤੁਹਾਡਾ ਧਰਤੀ ਉੱਪਰਲਾ ਜੀਵਨ ਭਰਪੂਰ ਅਮੀਰੀ ਵਾਲਾ ਸੀ। ਤੁਸੀਂ ਇੱਕ ਬੇਕਾਰ ਜ਼ਿੰਦਗੀ ਜਿਉਂਏ। ਤੁਸੀਂ ਆਪਣੇ ਆਪ ਨੂੰ ਮੋਟਾ ਤਾਜਾ ਕਰ ਲਿਆ, ਉਸ ਜਾਨਵਰ ਵਾਂਗ, ਜਿਹਡ਼ਾ ਬਲੀ ਲਈ ਤਿਆਰ ਹੁੰਦਾ ਹੈ। |
6
|
ਤੁਸੀਂ ਚੰਗੇ ਲੋਕਾਂ ਉੱਪਰ ਕੋਈ ਮਿਹਰ ਨਹੀਂ ਦਿਖਾਈ। ਉਹ ਤੁਹਾਡਾ ਵਿਰੋਧ ਨਹੀਂ ਕਰ ਰਹੇ ਸਨ, ਫ਼ੇਰ ਵੀ ਤੁਸੀਂ ਉਨ੍ਹਾਂ ਨੂੰ ਮਾਰ ਦਿੱਤਾ। |
7
|
ਭਰਾਵੋ ਅਤੇ ਭੈਣੋ ਸਬਰ ਵਾਲੇ ਬਣੋ; ਪ੍ਰਭੂ ਆਵੇਗਾ। ਇਸ ਲਈ ਉਸ ਸਮੇਂ ਤੱਕ ਸਬਰ ਕਰੋ। ਕਿਸਾਨ ਸਬਰ ਵਾਲੇ ਹਨ। ਕਿਸਾਨ ਆਪਣੀ ਮੁੱਲਵਾਨ ਫ਼ਸਲ ਦਾ ਭੋਂ ਵਿੱਚੋਂ ਉਗ੍ਗਣ ਦਾ ਇੰਤਜ਼ਾਰ ਕਰਦਾ ਹੈ। ਕਿਸਾਨ ਸਬਰ ਨਾਲ ਆਪਣੀ ਫ਼ਸਲ ਉੱਤੇ ਪਹਿਲਾ ਅਤੇ ਆਖਰੀ ਮੀਂਹ ਪੈਣ ਦੀ ਉਡੀਕ ਕਰਦਾ ਹੈ। |
8
|
ਤੁਹਾਨੂੰ ਵੀ ਜ਼ਰੂਰ ਸਬਰ ਕਰਨਾ ਚਾਹੀਦਾ ਹੈ। ਉਮੀਦ ਨਾ ਛੱਡੋ। ਪ੍ਰਭੂ ਛੇਤੀ ਹੀ ਆ ਰਿਹਾ ਹੈ। |
9
|
[This verse may not be a part of this translation] |
10
|
ਭਰਾਵੋ ਅਤੇ ਭੈਣੋ, ਉਨ੍ਹਾਂ ਨਬੀਆਂ ਦੇ ਰਾਹ ਤੇ ਚੱਲੋ ਜਿਹਡ਼ੇ ਪ੍ਰਭੂ ਦੇ ਨਾਂ ਵਿੱਚ ਬੋਲੇ ਹਨ। ਉਨ੍ਹਾਂ ਨੇ ਬਹੁਤ ਦੁਖ ਝੱਲੇ ਪਰ ਉਹ ਬਹੁਤ ਸਬਰ ਵਾਲੇ ਸਨ। |
11
|
ਅਸੀਂ ਆਖਦੇ ਹਾਂ ਕਿ ਉਹ ਲੋਕ ਜਿਨ੍ਹਾਂ ਨੇ ਆਪਣੀਆਂ ਮੁਸ਼ਕਿਲਾਂ ਨੂੰ ਸਬਰ ਨਾਲ ਬਰਦਾਸ਼ਤ ਕੀਤਾ ਹੁਣ ਬਹੁਤ ਪ੍ਰਸੰਨ ਹਨ। ਤੁਸੀਂ ਯਾਕੂਬ ਦੇ ਸਬਰ ਦੇ ਬਾਰੇ ਸੁਣਿਆ ਹੋਵੇਗਾ। ਤੁਸੀਂ ਜਾਣਦੇ ਹੋ ਕਿ ਅਯੂਬ ਦੀਆਂ ਸਾਰੀਆਂ ਮੁਸ਼ਕਿਲਾਂ ਤੋਂ ਬਾਦ ਪ੍ਰਭੂ ਨੇ ਉਸਦੀ ਸਹਾਇਤਾ ਕੀਤੀ। ਇਸਤੋਂ ਪਤਾ ਚਲਦਾ ਹੈ ਕਿ ਪ੍ਰਭੂ ਦਇਆ ਨਾਲ ਭਰਪੂਰ ਹੈ ਅਤੇ ਮਿਹਰਬਾਨ ਹੈ। |
12
|
ਮੇਰੇ ਭਰਾਵੋ ਅਤੇ ਭੈਣੋ ਇਹ ਬਹੁਤ ਜ਼ਰੂਰੀ ਹੈ ਕਿ ਜਦੋਂ ਤੁਸੀਂ ਕੋਈ ਵਾਅਦਾ ਕਰੋ ਤਾਂ ਸੌਂਹ ਨਾ ਖਾਓ। ਸਵਰਗ, ਧਰਤੀ ਜਾਂ ਕਿਸੇ ਹੋਰ ਚੀਜ਼ ਦਾ ਨਾਮ ਆਪਣੇ ਬੋਲਾਂ ਨੂੰ ਤਸਦੀਕ ਕਰਨ ਲਈ ਨਾ ਵਰਤੋ। ਜਦੋਂ ਤੁਹਾਡਾ ਭਾਵ “ਹਾਂ” ਹੋਵੇ ਤੁਹਾਨੂੰ ਸਿਰਫ਼ “ਹਾਂ” ਆਖਣੀ ਚਾਹੀਦੀ ਹੈ। ਜਦੋਂ ਤੁਹਾਡਾ ਭਾਵ “ਨਾਹ” ਹੋਵੇ ਤਾਂ ਤੁਸੀਂ ਸਿਰਫ਼ “ਨਾਹ” ਆਖੋ। ਅਜਿਹਾ ਹੀ ਕਰੋ ਤਾਂ ਜੋ ਤੁਹਾਨੂੰ ਦੋਸ਼ੀ ਨਾ ਠਹਿਰਾਇਆ ਜਾਵੇ। |
13
|
ਜੇ ਤੁਹਾਡੇ ਵਿੱਚੋਂ ਕੋਈ ਮੁਸ਼ਕਿਲਾਂ ਵਿੱਚ ਘਿਰਿਆ ਹੋਇਆ ਹੈ ਤਾਂ ਉਸਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ। ਜੇ ਤੁਹਾਡੇ ਵਿੱਚੋਂ ਕੋਈ ਖੁਸ਼ ਹੈ ਤਾਂ ਉਸਨੂੰ ਗਉਣਾ ਚਾਹੀਦਾ ਹੈ। |
14
|
ਜੇ ਤੁਹਾਡੇ ਵਿੱਚੋਂ ਕੋਈ ਬਿਮਾਰ ਹੈ ਤਾਂ ਉਸਨੂੰ ਕਲੀਸਿਯਾ ਦੇ ਬਜ਼ੁਰਗਾਂ ਨੂੰ ਬੁਲਾਉਣ ਚਾਹੀਦਾ ਹੈ। ਅਤੇ ਬਜ਼ੁਰਗਾਂ ਨੂੰ ਚਾਹੀਦਾ ਹੈ ਕਿ ਉਹ ਪ੍ਰਭੂ ਦੇ ਨਾਮ ਤੇ ਉਸ ਉੱਪਰ ਤੇਲ ਮਲਣ ਅਤੇ ਉਸ ਲਈ ਪ੍ਰਾਰਥਨਾ ਕਰਨ। |
15
|
ਅਤੇ ਜੇਕਰ ਉਹ ਪ੍ਰਾਰਥਨਾ ਵਿਸ਼ਵਾਸ ਵਿੱਚ ਆਖੀ ਗਈ ਹੈ, ਤਾਂ ਪਮੇਸ਼ੁਰ ਉਸ ਵਿਅਕਤੀ ਨੂੰ ਚੰਗਾ ਕਰੇਗਾ। ਅਤੇ ਜੇ ਉਸ ਵਿਅਕਤੀ ਨੇ ਪਾਪ ਕੀਤਾ ਹੈ ਤਾਂ ਪਰਮੇਸ਼ੁਰ ਉਸ ਨੂੰ ਮਾਫ਼ ਕਰ ਦੇਵੇਗਾ। |
16
|
ਹਮੇਸ਼ਾ ਇੱਕ ਦੂਸਰੇ ਨੂੰ ਉਨ੍ਹਾਂ ਗਲਤ ਗੱਲਾਂ ਬਾਰੇ ਦੱਸੋ ਜਿਹਡ਼ੀਆਂ ਤੁਹਾਡੇ ਪਾਸੋਂ ਹੋਈਆਂ ਹਨ। ਫ਼ੇਰ ਇੱਕ ਦੂਸਰੇ ਲਈ ਪ੍ਰਾਰਥਨਾ ਕਰੋ ਅਜਿਹਾ ਹੀ ਕਰੋ ਤਾਂ ਜੋ ਪਰਮੇਸ਼ੁਰ ਤੁਹਾਨੂੰ ਰਾਜੀ ਕਰ ਸਕੇ। ਜਦੋਂ ਕੋਈ ਨੇਕ ਆਦਮੀ ਨਿਹਚਾ ਨਾਲ ਪ੍ਰਾਰਥਨਾ ਕਰਦਾ ਹੈ ਤਾਂ ਮਹਾਨ ਗੱਲਾਂ ਵਾਪਰਦੀਆਂ ਹਨ। |
17
|
ਏਲੀਯਾਹ ਸਾਡੇ ਵਰਗਾ ਹੀ ਇੱਕ ਵਿਅਕਤੀ ਸੀ। ਉਸਨੇ ਪ੍ਰਾਰਥਨਾ ਕੀਤੀ ਕਿ ਮੀਂਹ ਨਾ ਪਾਵੇ। ਅਤੇ ਸਾਢੇ ਤਿੰਨ ਵਰ੍ਹਿਆਂ ਤੱਕ ਉਸ ਧਰਤੀ ਤੇ ਮੀਂਹ ਨਹੀਂ ਪਿਆ। |
18
|
ਫ਼ੇਰ ਏਲੀਯਾਹ ਨੇ ਪ੍ਰਾਰਥਨਾ ਕੀਤੀ ਕਿ ਮੀਂਹ ਪਵੇ। ਅਤੇ ਅਕਾਸ਼ ਤੋਂ ਵਰਖਾ ਹੋਣ ਲੱਗੀ ਅਤੇ ਧਰਤੀ ਤੇ ਫ਼ਸਲਾਂ ਫ਼ੇਰ ਉਗ੍ਗ ਪਈਆਂ। |
19
|
ਮੇਰੇ ਭਰਾਵੋ ਅਤੇ ਭੈਣੋ ਤੁਹਾਡੇ ਵਿੱਚੋਂ ਕੋਈ ਸ਼ਾਇਦ ਸੱਚ ਦੇ ਰਾਹ ਤੋਂ ਭਟਕ ਜਾਵੇ। ਅਤੇ ਦੂਸਰਾ ਵਿਅਕਤੀ ਸ਼ਾਇਦ ਉਸਨੂੰ ਸੱਚ ਵੱਲ ਵਾਪਸ ਲਿਆਉਣ ਵਿੱਚ ਮਦਦ ਕਰੇ। |
20
|
ਇਸਨੂੰ ਯਾਦ ਰਖਿਓ। ਕੋਈ ਵੀ ਵਿਅਕਤੀ ਜਿਹਡ਼ਾ ਕਿਸੇ ਪਾਪੀ ਨੂੰ ਗਲਤ ਰਾਹ ਤੋਂ ਮੋਡ਼ਦਾ ਹੈ, ਉਹ ਉਸ ਪਾਪੀ ਨੂੰ ਮੌਤ ਤੋਂ ਬਚਾਉਂਦਾ ਹੈ। ਅਜਿਹਾ ਕਰਕੇ, ਉਹ ਵਿਅਕਤੀ ਆਪਣੇ ਬਹੁਤ ਸਾਰੇ ਪਾਪਾਂ ਦੀ ਮੁਆਫ਼ੀ ਦਾ ਕਾਰਣ ਬਣੇਗਾ। |