Indian Language Bible Word Collections
John 11:26
John Chapters
John 11 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
John Chapters
John 11 Verses
1
|
ਲਾਜ਼ਰ ਨਾਂ ਦਾ ਇੱਕ ਰੋਗ਼ੀ ਸੀ ਜੋ ਕਿ ਬੈਤਅਨਿਯਾ ਨਗਰ ਵਿੱਚ ਰਹਿੰਦਾ ਸੀ। ਇਹ ਉਹ ਨਗਰੀ ਸੀ ਜਿਥੇ ਮਰਿਯਮ ਅਤੇ ਉਸਦੀ ਭੈਣ ਮਾਰਥਾ ਰਹਿੰਦੀ ਸੀ। |
2
|
ਇਹ ਔਰਤ ਮਰਿਯਮ ਸੀ, ਜਿਸਨੇ ਪ੍ਰਭੂ ਉੱਤੇ ਅਤਰ ਛਿਡ਼ਕਿਆ ਅਤੇ ਆਪਣੇ ਸਿਰ ਦੇ ਵਾਲਾਂ, ਨਾਲ ਉਸਦੇ ਚਰਨ ਪੂੰਝੇ। ਲਾਜ਼ਰ ਮਰਿਯਮ ਦਾ ਭਰਾ ਸੀ ਅਤੇ ਬਿਮਾਰ ਸੀ। |
3
|
ਇਸ ਲਈ ਮਰਿਯਮ ਅਤੇ ਮਾਰਥਾ ਨੇ ਉਸ ਕੋਲ ਇੱਕ ਸੰਦੇਸ਼ਾ ਭੇਜਿਆ, “ਪ੍ਰਭੂ, ਤੁਹਾਡਾ ਪਿਆਰਾ ਮਿੱਤਰ ਲਾਜ਼ਰ ਬਿਮਾਰ ਹੈ।” |
4
|
ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਸਨੇ ਆਖਿਆ, “ਇਸ ਬਿਮਾਰੀ ਦਾ ਨਤੀਜਾ ਮੌਤ ਨਹੀਂ ਹੋਵੇਗਾ, ਪਰ ਇਹ ਬਿਮਾਰੀ ਪਰਮੇਸ਼ੁਰ ਦੀ ਮਹਿਮਾ ਲਈ ਅਤੇ ਪਰਮੇਸ਼ੁਰ ਦੇ ਪੁੱਤਰ ਦੇ ਇਸ ਰਾਹੀਂ ਮਹਿਮਾਮਈ ਹੋਣ ਲਈ ਆਈ ਹੈ।” |
5
|
ਯਿਸੂ, ਮਰਿਯਮ, ਮਾਰਥਾ ਅਤੇ ਲਾਜ਼ਰ ਨੂੰ ਪਿਆਰ ਕਰਦਾ ਸੀ। |
6
|
ਜਦੋਂ ਉਸਨੇ ਸੁਣਿਆ ਕਿ ਲਾਜ਼ਰ ਬਡ਼ਾ ਬਿਮਾਰ ਹੈ ਤਾਂ ਜਿਥੇ ਉਹ ਸੀ, ਉਥੇ ਦੋ ਦਿਨ ਤੱਕ ਉਹ ਹੋਰ ਰੁਕ ਗਿਆ। |
7
|
ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਸਾਨੂੰ ਹੁਣ ਯਹੂਦਿਯਾ ਨੂੰ ਵਾਪਸ ਜਾਣਾ ਚਾਹੀਦਾ ਹੈ।” |
8
|
ਚੇਲਿਆਂ ਨੇ ਆਖਿਆ, “ਪਰ ਗੁਰੂ! ਥੋਡ਼ਾ ਚਿਰ ਪਹਿਲਾਂ, ਯਹੂਦਿਯਾ ਵਿੱਚ ਯਹੂਦੀ ਤੇਰੇ ਉੱਤੇ ਪੱਥਰਾਵ ਕਰਨਾ ਚਾਹੁੰਦੇ ਸਨ, ਤਾਂ ਕੀ ਤੂੰ ਫਿਰ ਉਥੇ ਹੀ ਵਾਪਸ ਜਾਣਾ ਚਾਹੁੰਦਾ ਹੈਂ।” |
9
|
ਯਿਸੂ ਨੇ ਜਵਾਬ ਦਿੱਤਾ, “ਕੀ ਦਿਨ ਭਰ ਦੇ ਬਾਰ੍ਹਾਂ ਘੰਟੇ ਨਹੀਂ ਹੁੰਦੇ? ਜੇਕਰ ਕੋਈ ਦਿਨ ਨੂੰ ਚਲੇ ਤਾਂ ਪੱਥਰ ਦੀ ਠੋਕਰ ਤੋਂ ਨਹੀਂ ਡਿੱਗਦਾ ਕਿਉਂਕਿ ਉਹ ਇਸ ਦੁਨੀਆਂ ਦੇ ਚਾਨਣ ਵਿੱਚ ਵੇਖ ਸਕਦਾ ਹੈ। |
10
|
ਪਰ ਜੋ ਵਿਅਕਤੀ ਰਾਤ ਵਿੱਚ ਚੱਲਦਾ ਹੈ ਹਨੇਰੇ ਵਿੱਚ ਠੋਕਰ ਖਾਂਦਾ ਕਿਉਂਕਿ ਉਸ ਕੋਲ ਰੋਸ਼ਨੀ ਨਹੀਂ ਹੈ।” |
11
|
ਯਿਸੂ ਨੇ ਇਹ ਗੱਲਾਂ ਆਖਣ ਤੋਂ ਬਾਦ ਕਿਹਾ, “ਸਾਡਾ ਮਿੱਤਰ ਲਾਜ਼ਰ ਇਸ ਵਕਤ ਸੌਂ ਰਿਹਾ ਹੈ, ਪਰ ਮੈਂ ਉਸਨੂੰ ਉਠਾਲਣ ਜਾ ਰਿਹਾ ਹਾਂ।” |
12
|
ਚੇਲਿਆਂ ਨੇ ਆਖਿਆ, “ਪ੍ਰਭੂ, ਜੇਕਰ ਉਹ ਸੌਂ ਰਿਹਾ ਹੈ, ਤਾਂ ਉਹ ਠੀਕ ਹੋ ਜਾਵੇਗਾ।” |
13
|
ਯਿਸੂ ਦੇ ਕਹਿਣ ਦਾ ਭਾਵ ਲਾਜ਼ਰ ਦੀ ਮੌਤ ਸੀ। ਪਰ ਚੇਲਿਆਂ ਨੇ ਸੋਚਿਆ ਕਿ ਉਹ ਅਸਲੀ ਨੀਂਦ ਬਾਰੇ ਬੋਲ ਰਿਹਾ ਸੀ। |
14
|
ਤਾਂ ਯਿਸੂ ਨੇ ਉਨ੍ਹਾਂ ਨੂੰ ਸਾਫ਼-ਸਾਫ਼ ਕਿਹਾ, “ਲਾਜ਼ਰ ਮਰ ਚੁਕਿਆ ਹੈ। |
15
|
ਅਤੇ ਤੁਹਾਡੀ ਖਾਤਿਰ ਮੈਂ ਖੁਸ਼ੀ ਮਹਿਸੂਸ ਕਰਦਾ ਹਾਂ ਕਿ ਉਸ ਵਕਤ ਮੈਂ ਉਥੇ ਨਹੀਂ ਸਾਂ। ਕਿਉਂਕਿ ਹੁਣ ਤੁਸੀਂ ਮੇਰੇ ਵਿੱਚ ਵਿਸ਼ਵਾਸ ਕਰੋਂਗੇ। ਇਸ ਲਈ ਚਲੋ ਅਸੀਂ ਉਥੇ ਚੱਲੀਏ।” |
16
|
ਤਦ ਥੋਮਾ ਨੇ ਜਿਹਡ਼ਾ ਦਦਿਮੁਸ ਕਰਕੇ ਸੱਦੀਦਾ ਸੀ ਆਪਣੇ ਸਾਥੀ ਚੇਲੇ ਨੂੰ ਆਖਿਆ, “ਚਲੋ ਆਓ ਅਸੀਂ ਵੀ ਉਸਦੇ ਨਾਲ ਚੱਲੀਏ। ਅਤੇ ਉਸ ਨਾਲ ਮਾਰੇ ਜਾਈਏ। |
17
|
ਯਿਸੂ ਬੈਤਅਨਿਯਾ ਵਿੱਚ ਪਹੁੰਚਿਆ। ਯਿਸੂ ਨੇ ਵੇਖਿਆ ਕਿ ਲਾਜ਼ਰ ਨੂੰ ਤਾਂ ਪਹਿਲਾਂ ਹੀ ਕਬਰ ਵਿੱਚ ਪਿਆਂ ਚਾਰ ਦਿਨ ਹੋ ਗਏ ਸਨ। |
18
|
ਬੈਤਅਨਿਯਾ ਅਤੇ ਯਰੂਸ਼ਲਮ ਵਿਚਕਾਰ ਦੋ ਮੀਲ ਤੋਂ ਘੱਟ ਦੂਰੀ ਸੀ। |
19
|
ਬਹੁਤ ਸਾਰੇ ਯਹੂਦੀ ਮਾਰਥਾ ਅਤੇ ਮਰਿਯਮ ਕੋਲ ਉਨ੍ਹਾਂ ਦੇ ਭਰਾ ਲਾਜ਼ਰ ਦੀ ਮੌਤ ਦਾ ਅਫ਼ਸੋਸ ਕਰਨ ਆਏ। |
20
|
ਜਦ ਮਾਰਥਾ ਨੇ ਸੁਣਿਆ ਕਿ ਯਿਸੂ ਆ ਰਿਹਾ ਹੈ, ਤਾਂ ਉਹ ਉਸਨੂੰ ਮਿਲਣ ਲਈ ਬਾਹਰ ਚਲੀ ਗਈ ਪਰ ਮਰਿਯਮ ਘਰ ਹੀ ਰਹੀ। |
21
|
ਮਾਰਥਾ ਨੇ ਯਿਸੂ ਨੂੰ ਕਿਹਾ, “ਹੇ ਪ੍ਰਭੂ, ਜੇਕਰ ਤੁਸੀਂ ਇਥੇ ਹੁੰਦੇ, ਤਾਂ ਮੇਰਾ ਭਰਾ ਨਾ ਮਰਿਆ ਹੁੰਦਾ। |
22
|
ਪਰ ਮੈਂ ਜਾਣਦੀ ਹਾਂ ਹਾਲੇ ਵੀ ਤੁਸੀਂ, ਜੋ ਵੀ ਪਰਮੇਸ਼ੁਰ ਕੋਲੋਂ ਮੰਗੋਂਗੇ, ਉਹ ਤੁਹਾਨੂੰ ਦੇਵੇਗਾ।” |
23
|
ਯਿਸੂ ਨੇ ਆਖਿਆ, “ਤੇਰਾ ਭਰਾ ਜੀਵਨ ਵੱਲ ਵਾਪਸ ਆਵੇਗਾ।” |
24
|
ਮਾਰਥਾ ਬੋਲੀ “ਮੈਂ ਜਾਣਦੀ ਹਾਂ ਕਿ ਉਹ ਪੁਨਰ-ਉਥਾਨ ਦੇ ਸਮੇਂ ਅੰਤਲੇ ਦਿਨ ਉਭਰੇਗਾ।” |
25
|
ਯਿਸੂ ਨੇ ਉਸਨੂੰ ਆਖਿਆ, “ਪੁਨਰ ਉਥਾਨ ਅਤੇ ਜੀਵਨ ਮੈਂ ਹਾਂ। ਜਿਹਡ਼ਾ ਮਨੁੱਖ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਉਹ ਜਿਉਣਾ ਜਾਰੀ ਰਖੇਗਾ। |
26
|
ਹਰ ਵਿਅਕਤੀ, ਜੋ ਜਿਉਂਦਾ ਹੈ ਅਤੇ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ, ਕਦੀ ਨਹੀਂ ਮਰੇਗਾ। ਮਾਰਥਾ, ਕੀ ਤੂੰ ਇਸਦਾ ਵਿਸ਼ਵਾਸ ਕਰਦੀ ਹੈਂ?” |
27
|
ਮਾਰਥਾ ਨੇ ਕਿਹਾ, “ਹਾਂ ਪ੍ਰਭੂ, ਮੈਂ ਵਿਸ਼ਵਾਸ ਕਰਦੀ ਹਾਂ ਕਿ ਤੂੰ ਹੀ ਮਸੀਹ ਹੈ, ਪਰਮੇਸ਼ੁਰ ਦਾ ਪੁੱਤਰ, ਜੋ ਇਸ ਦੁਨੀਆਂ ਅੰਦਰ ਆਉਣ ਵਾਲਾ ਸੀ।” |
28
|
ਯਿਸੂ ਨੂੰ ਇਹ ਆਖਣ ਤੋਂ ਬਾਦ ਮਾਰਥਾ ਆਪਣੀ ਭੈਣ ਮਰਿਯਮ ਕੋਲ ਗਈ ਤੇ ਉਸ ਨਾਲ ਇਕਲਿਆਂ ਗ੍ਗੱਲ ਕੀਤੀ ਅਤੇ ਆਖਿਆ, “ਗੁਰੂ ਇਥੇ ਹੈ ਅਤੇ ਉਹ ਤੇਰੇ ਬਾਰੇ ਪੁਛ ਰਿਹਾ ਹੈ।” |
29
|
ਜਦੋਂ ਮਰਿਯਮ ਨੇ ਇਹ ਸੁਣਿਆ ਤਾਂ ਉਹ ਝੱਟ ਉਠ ਖਢ਼ੀ ਹੋਈ ਅਤੇ ਯਿਸੂ ਕੋਲ ਗਈ। |
30
|
ਯਿਸੂ ਹਾਲੇ ਪਿੰਡ ਅੰਦਰ ਨਹੀਂ ਪਹੁੰਚਿਆ ਸੀ, ਸਗੋਂ ਉਹ ਅਜੇ ਉਸ ਥਾਂ ਸੀ ਜਿਥੇ ਮਾਰਥਾ ਉਸਨੂੰ ਮਿਲਣ ਆਈ ਸੀ। |
31
|
ਜਿਹਡ਼ੇ ਯਹੂਦੀ ਮਰਿਯਮ ਦੇ ਘਰ ਵਿੱਚ ਉਸਨੂੰ ਦਿਲਾਸਾ ਦੇ ਰਹੇ ਸਨ। ਉਨ੍ਹਾਂ ਨੇ ਮਰਿਯਮ ਨੂੰ ਜਲਦੀ ਨਾਲ ਉਠਦਿਆਂ ਅਤੇ ਘਰ ਛੱਡਾਦਿਆਂ ਵੇਖਿਆ ਤਾਂ ਉਨ੍ਹਾਂ ਨੇ ਉਸਦਾ ਪਿਛਾ ਕੀਤਾ। ਉਨ੍ਹਾਂ ਨੇ ਸੋਚਿਆ ਕਿ ਉਹ ਕਬਰ ਤੇ ਰੋਣ ਜਾ ਰਹੀ ਹੈ। |
32
|
ਮਰਿਯਮ ਉਥੇ ਆਈ ਜਿਥੇ ਯਿਸੂ ਸੀ। ਜਦੋਂ ਮਰਿਯਮ ਨੇ ਯਿਸੂ ਨੂੰ ਵੇਖਿਆ ਉਹ ਉਸਦੇ ਚਰਨਾਂ ਤੇ ਡਿੱਗ ਪਈ ਅਤੇ ਆਖਿਆ, “ਪ੍ਰਭੂ, ਜੇਕਰ ਤੁਸੀਂ ਇਥੇ ਹੁੰਦੇ, ਮੇਰਾ ਭਰਾ ਨਾ ਮਰਿਆ ਹੁੰਦਾ।” |
33
|
ਜਦੋਂ ਯਿਸੂ ਨੇ ਮਰਿਯਮ ਅਤੇ ਉਸਦੇ ਨਾਲ ਆਏ ਯਹੂਦੀਆਂ ਨੂੰ ਰੋਂਦੇ ਵੇਖਿਆ ਤਾਂ ਯਿਸੂ ਨੇ ਆਪਣੇ ਦਿਲ ਵਿੱਚ ਬਡ਼ਾ ਦਰਦ ਅਤੇ ਦੁਖ ਮਹਿਸੂਸ ਕੀਤਾ। |
34
|
ਉਸਨੇ ਪੁੱਛਿਆ, “ਲਾਜ਼ਰ ਨੂੰ ਤੁਸੀਂ ਕਿਥੇ ਰੱਖਿਆ ਹੈ।” ਉਨ੍ਹਾਂ ਆਖਿਆ, “ਪ੍ਰਭੂ ਆਓ ਅਤੇ ਵੇਖੋ।” |
36
|
ਫਿਰ ਯਹੂਦੀਆਂ ਨੇ ਆਖਿਆ, “ਵੇਖੋ, ਉਸਨੇ ਉਸ ਨਾਲ ਕਿੰਨਾ ਪਿਆਰ ਕੀਤਾ ਹੈ।” |
37
|
ਪਰ ਕੁਝ ਯਹੂਦੀਆਂ ਨੇ ਆਖਿਆ, “ਉਹ ਜਿਸਨੇ ਅੰਨ੍ਹੇ ਨੂੰ ਦ੍ਰਿਸ਼ਟੀ ਦਿੱਤੀ, ਕੀ ਉਹ ਲਾਜ਼ਰ ਨੂੰ ਮਰਨ ਤੋਂ ਰੋਕਣ ਲਈ ਕੁਝ ਨਾ ਕਰ ਸਕਿਆ।” |
38
|
ਇੱਕ ਵਾਰ ਫੇਰ ਯਿਸੂ ਨੇ ਆਪਣੇ ਦਿਲ ਵਿੱਚ ਬਡ਼ਾ ਦੁਖ ਮਹਿਸੂਸ ਕੀਤਾ। ਯਿਸੂ ਲਾਜ਼ਰ ਦੀ ਕਬਰ ਉੱਪਰ ਆਇਆ ਜੋ ਕਿ ਇੱਕ ਗੁਫਾ ਸੀ ਉਸ ਉੱਪਰ ਪੱਥਰ ਧਰਿਆ ਹੋਇਆ ਸੀ। |
39
|
ਯਿਸੂ ਨੇ ਆਖਿਆ, “ਇਸ ਪੱਥਰ ਨੂੰ ਹਟਾ ਦੇਵੋ।” ਮਾਰਥਾ ਨੇ ਕਿਹਾ, “ਹੇ ਪ੍ਰਭੂ ਲਾਜ਼ਰ ਨੂੰ ਮਰਿਆਂ ਤਾਂ ਚਾਰ ਦਿਨ ਹੋ ਗਏ ਹਨ, ਉਥੋਂ ਤਾਂ ਹੁਣ ਸਢ਼ਿਆਣ ਆਉਂਦੀ ਹੋਵੇਗੀ।” ਮਾਰਥਾ ਮਰੇ ਹੋਏ ਆਦਮੀ ਦੀ ਭੈਣ ਸੀ। |
40
|
ਯਿਸੂ ਨੇ ਮਾਰਥਾ ਨੂੰ ਆਖਿਆ, “ਯਾਦ ਕਰ। ਮੈਂ ਤੈਨੂੰ ਕੀ ਕਿਹਾ ਸੀ? ਮੈਂ ਤੈਨੂੰ ਕਿਹਾ ਸੀ ਕਿ ਜੇਕਰ ਤੂੰ ਵਿਸ਼ਵਾਸ ਕਰੇਂਗੀ ਤਾਂ ਤੂੰ ਪਰਮੇਸ਼ੁਰ ਦੀ ਮਹਿਮਾਂ ਵੇਖੇਂਗੀ।” |
41
|
ਫ਼ੇਰ ਉਨ੍ਹਾਂ ਨੇ ਪ੍ਰਵੇਸ਼ ਤੋਂ ਪੱਥਰ ਹਟਾਇਆ। ਯਿਸੂ ਨੇ ਉੱਪਰ ਵੇਖਿਆ ਅਤੇ ਆਖਿਆ, “ਹੇ ਪਿਤਾ, ਮੈਂ ਤੇਰਾ ਧੰਨਵਾਦ ਕਰਦਾ ਹਾਂ ਜੋ ਤੂੰ ਮੈਨੂੰ ਸੁਣਿਆ ਹੈ। |
42
|
ਮੈਂ ਜਾਣਦਾ ਹਾਂ ਕਿ ਤੂੰ ਮੈਨੂੰ ਹਮੇਸ਼ਾ ਸੁਣਦਾ ਹੈਂ ਪਰ ਇਹ ਗੱਲ ਮੈਂ ਇਸ ਲਈ ਆਖੀ ਕਿਉਂਕਿ ਬਹੁਤ ਸਾਰੇ ਲੋਕ ਇਸ ਵਕਤ ਮੇਰੇ ਕੋਲ ਇਕੱਤਰ ਹੋਏ ਹਨ। ਤੇ ਮੈਂ ਚਾਹੁੰਦਾ ਹਾਂ ਕਿ ਉਹ ਵਿਸ਼ਵਾਸ ਕਰਨ ਕਿ ਤੂੰ ਮੈਨੂੰ ਭੇਜਿਆ ਹੈ।” |
43
|
ਇਸ ਪ੍ਰਾਰਥਨਾ ਤੋਂ ਬਾਦ ਉਸਨੇ ਉੱਚੀ ਅਵਾਜ਼ ਵਿਚ ਬੁਲਾਇਆ, “ਲਾਜ਼ਰ, ਬਾਹਰ ਨਿਕਲ ਆ।” |
44
|
ਉਹ ਮਰਿਆ ਹੋਇਆ ਆਦਮੀ ਬਾਹਰ ਨਿਕਲ ਆਇਆ। ਉਸਦੇ ਹੱਥ-ਪੈਰ ਲਿਨਨ ਦੇ ਕੱਪਡ਼ੇ ਦੇ ਟੁਕਡ਼ਿਆਂ ਨਾਲ ਬਝੇ ਹੋਏ ਸਨ ਅਤੇ ਉਸਦਾ ਮੂੰਹ ਰੁਮਾਲ ਨਾਲ ਲਪੇਟਿਆ ਹੋਇਆ ਸੀ। ਯਿਸੂ ਨੇ ਲੋਕਾਂ ਨੂੰ ਆਖਿਆ, “ਇਸਦੇ ਉੱਪਰੋਂ ਕੱਪਡ਼ਾ ਹਟਾਵੋ ਅਤੇ ਇਸਨੂੰ ਜਾਣ ਦਿਓ।” |
45
|
ਬਹੁਤ ਸਾਰੇ ਯਹੂਦੀ ਉਥੇ ਮਰਿਯਮ ਨੂੰ ਵੇਖਣ ਲਈ ਆਏ ਹੋਏ ਸਨ। ਜੋ ਯਿਸੂ ਨੇ ਕੀਤਾ ਉਨ੍ਹਾਂ ਨੇ ਵੇਖਿਆ ਅਤੇ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਉਸ ਵਿੱਚ ਵਿਸ਼ਵਾਸ ਕੀਤਾ। |
46
|
ਪਰ ਕੁਝ ਯਹੂਦੀ ਫ਼ਰੀਸੀਆਂ ਕੋਲ ਗਏ ਤੇ ਜਾਕੇ ਫ਼ਰੀਸੀਆਂ ਨੂੰ ਯਿਸੂ ਬਾਰੇ ਦਸਿਆ ਕਿ ਉਸ੍ਸਨੇ ਕੀ ਕੀਤਾ ਸੀ। |
47
|
ਤਾਂ ਫਿਰ ਪਰਧਾਨ ਜਾਜਕ ਅਤੇ ਫ਼ਰੀਸੀਆਂ ਨੇ ਯਹੂਦੀ ਕੌਂਸਲ ਦੀ ਇੱਕ ਸਭਾ ਬੁਲਾਈ ਅਤੇ ਕਿਹਾ, “ਸਾਨੂੰ ਕੀ ਕਰਨਾ ਚਾਹੀਦਾ ਹੈ? ਇਹ ਆਦਮੀ ਬਹੁਤ ਕਰਿਸ਼ਮੇ ਕਰ ਰਿਹਾ ਹੈ। |
48
|
ਜੇਕਰ ਅਸੀਂ ਇਸਨੂੰ ਇਹ ਕੁਝ ਕਰਦੇ ਰਹਿਣ ਦਿੱਤਾ, ਤਾਂ ਹਰ ਕੋਈ ਉਸ ਵਿੱਚ ਵਿਸ਼ਵਾਸ ਕਰੇਗਾ। ਤਦ ਫਿਰ ਰੋਮੀ ਆ ਜਾਣਗੇ ਅਤੇ ਸਾਡੇ ਮੰਦਰ ਅਤੇ ਸਾਡੀ ਕੌਮ ਨੂੰ ਨਸ਼ਟ ਕਰ ਦੇਣਗੇ।” |
49
|
ਉਨ੍ਹਾਂ ਵਿੱਚੋਂ ਇੱਕ ਕਯਾਫ਼ਾ ਸੀ। ਉਹ ਉਸ ਵਰ੍ਹੇ ਦਾ ਸਰਦਾਰ ਜਾਜਕ ਸੀ। ਉਸਨੇ ਆਖਿਆ, “ਤੁਸੀਂ ਲੋਕ ਕੁਝ ਵੀ ਨਹੀਂ ਜਾਣਦੇ। |
50
|
ਕੀ ਤੁਸੀਂ ਅਨੁਭਵ ਨਹੀਂ ਕਰਦੇ ਕਿ ਸਾਰੀ ਕੌਮ ਦੀ ਤਬਾਹੀ ਦੀ ਬਜਾਏ ਲੋਕਾਂ ਲਈ ਇੱਕ ਆਦਮੀ ਦਾ ਮਾਰੇ ਜਾਣਾ ਚੰਗਾ ਹੈ।” |
51
|
ਕਯਾਫ਼ਾ ਨੇ ਇਹ ਆਪਣੇ-ਆਪ ਨਹੀਂ ਆਖਿਆ ਸੀ। ਉਹ ਉਸ ਸਾਲ ਸਰਦਾਰ ਜਾਜਕ ਸੀ ਇਸ ਲਈ ਉਸਨੇ ਭਵਿਖਬਾਣੀ ਕੀਤੀ ਕਿ ਯਿਸੂ ਕੌਮ ਲਈ ਮਰਨ ਵਾਲਾ ਸੀ। |
52
|
ਹਾਂ, ਯਿਸੂ ਸਿਰਫ ਯਹੂਦੀ ਕੌਮ ਲਈ ਨਹੀਂ ਮਰੇਗਾ ਸਗੋਂ ਪਰਮੇਸ਼ੁਰ ਦੇ ਸਾਰੇ ਬਚਿਆਂ ਵਾਸਤੇ ਜਿਹਡ਼ੇ ਕਿ ਸਾਰੀ ਦੁਨੀਆਂ ਵਿੱਚ ਖਿੰਡੇ ਹੋਏ ਹਨ, ਉਨ੍ਹਾਂ ਲਈ ਮਰੇਗਾ, ਤਾਂ ਕਿ ਉਹ ਉਨ੍ਹਾਂ ਨੂੰ ਇਕਠਿਆਂ ਲਿਆ ਸਕੇ। |
53
|
ਉਸ ਦਿਨ ਤੋਂ ਯਹੂਦੀ ਆਗੂਆਂ ਨੇ ਯਿਸੂ ਨੂੰ ਜਾਨੋਂ ਮਾਰਨ ਦੀ ਵਿਉਂਤ ਬਣਾਈ। |
54
|
ਤਾਂ ਯਿਸੂ ਨੇ ਯਹੂਦੀਆਂ ਵਿੱਚ ਖੁਲ੍ਹੇ-ਆਮ ਘੁੰਮਣਾ ਬੰਦ ਕਰ ਦਿੱਤਾ। ਉਹ ਯਰੂਸ਼ਲਮ ਛੱਡਕੇ ਇਫ਼ਰਾਈਮ ਨਾਂ ਦੇ ਇੱਕ ਨਗਰ ਵੱਲ ਚਲਾ ਗਿਆ ਜਿਹਡ਼ਾ ਉਜਾਡ਼ ਦੇ ਨੇਡ਼ੇ ਸੀ। ਉਥੇ ਕੁਝ ਦੇਰ ਉਹ ਆਪਣੇ ਚੇਲਿਆਂ ਨਾਲ ਰਿਹਾ। |
55
|
ਯਹੂਦੀਆਂ ਦਾ ਪਸਾਹ ਦਾ ਤਿਉਹਾਰ ਮਨਾਉਣ ਦਾ ਸਮਾਂ ਆ ਰਿਹਾ ਸੀ। ਇਸ ਲਈ ਬਹੁਤ ਸਾਰੇ ਲੋਕ ਕਈ ਦੇਸ਼ਾਂ ਤੋਂ ਯਰੂਸ਼ਲਮ ਆਪਣੇ-ਆਪ ਨੂੰ ਪਵਿੱਤਰ ਕਰਨ ਲਈ ਆਏ। |
56
|
ਇਨ੍ਹਾਂ ਲੋਕਾਂ ਨੇ ਯਿਸੂ ਨੂੰ ਲਭਣਾ ਸ਼ੁਰੂ ਕਰ ਦਿੱਤਾ। ਉਹ ਮੰਦਰ ਦੇ ਇਲਾਕੇ ਵਿੱਚ ਖਢ਼ੇ ਹੋ ਗਏ ਅਤੇ ਇੱਕ ਦੂਜੇ ਨੂੰ ਪੁੱਛਿਆ, “ਕੀ ਉਹ ਇਸ ਤਿਉਹਾਰ ਤੇ ਨਹੀਂ ਆ ਰਿਹਾ? ਤੁਸੀਂ ਕੀ ਸੋਚਦੇ ਹੋ?” |
57
|
ਪਰ ਪਰਧਾਨ ਜਾਜਕ ਅਤੇ ਫ਼ਰੀਸੀਆਂ ਨੇ ਹੁਕਮ ਦਿੱਤਾ ਕਿ ਜੇ ਕੋਈ ਜਾਣਦਾ ਹੋਵੇ ਕਿ ਯਿਸੂ ਕਿਥੇ ਹੈ। ਉਸਨੂੰ ਉਨ੍ਹਾਂ ਨੂੰ ਦੱਸਣਾ ਚਾਹੀਦਾ ਤਾਂ ਜੋ ਪ੍ਰਧਾਨ ਜਾਜਕ ਅਤੇ ਫ਼ਰੀਸੀ ਉਸਨੂੰ ਕੈਦ ਕਰ ਸਕਣ। |