Indian Language Bible Word Collections
John 12:36
John Chapters
John 12 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
John Chapters
John 12 Verses
1
|
ਪਸਾਹ ਦੇ ਤਿਉਹਾਰ ਤੋਂ ਛੇ ਦਿਨ ਪਹਿਲਾਂ ਯਸੂ ਬੈਤਆਨਿਯਾ ਨੂੰ ਆਇਆ ਇਹ ਉਹ ਸ਼ਹਿਰ ਸੀ ਜਿਥੇ ਲਾਜ਼ਰ ਰਹਿੰਦਾ ਸੀ। ਲਾਜ਼ਰ ਉਹ ਆਦਮੀ ਸੀ (ਜਿਸਨੂੰ ਯਿਸੂ ਨੇ ਮੌਤ ਤੋਂ ਉਭਾਰਿਆ) |
2
|
ਉਥੇ ਉਨ੍ਹਾਂ ਨੇ ਯਿਸੂ ਵਾਸਤੇ ਰਾਤ ਦਾ ਭੋਜਨ ਤਿਆਰ ਕੀਤਾ ਸੀ ਅਤੇ ਮਾਰਥਾ ਨੇ ਭੋਜਨ ਵਰਤਾਇਆ। ਲਾਜ਼ਰ ਉਨ੍ਹਾਂ ਵਿੱਚੋਂ ਇੱਕ ਸੀ ਜੋ ਯਿਸੂ ਨਾਲ ਭੋਜਨ ਕਰ ਰਿਹਾ ਸੀ। |
3
|
ਮਰਿਯਮ ਨੇ ਨਰਦ ਦੀ ਜਢ਼ ਤੋਂ ਬਣੇ ਮਹਿੰਗੇ ਅਤਰ ਦਾ ਅਧਾ ਸੇਰ ਲਿਆ। ਉਸਨੇ ਇਸਨੂੰ ਯਿਸੂ ਦੇ ਚਰਣਾਂ ਉੱਤੇ ਡੋਲ੍ਹਿਆ ਅਤੇ ਆਪਣੇ ਵਾਲਾਂ ਨਾਲ ਉਸ ਦੇ ਪੈਰ ਪੂੰਝੇ। ਸਾਰਾ ਘਰ ਅਤਰ ਦੀ ਸੁਗੰਧ ਨਾਲ ਭਰ ਗਿਆ। |
4
|
ਯਹੂਦਾ ਇਸਕਰਿਯੋਤੀ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਸੀ। (ਇਹ ਉਹ ਸੀ ਜਿਸਨੇ ਯਿਸੂ ਦੇ ਖਿਲਾਫ਼ ਹੋ ਜਾਣਾ ਸੀ) ਯਹੂਦਾ ਨੇ ਆਖਿਆ |
5
|
“ਉਹ ਅਤਰ ਚਾਂਦੀ ਦੇ ਤਿੰਨ ਸੌ ਸਿਕਿਆਂ ਦੇ ਮੁਲ੍ਲ ਦਾ ਸੀ। ਯਿਸੂ ਉੱਪਰ ਮਲਨ ਦੀ ਬਜਾਇ ਇਸ ਅਤਰ ਨੂੰ ਬਾਜ਼ਾਰ ਵਿੱਚ ਵੇਚਕੇ ਗਰੀਬਾਂ ਦੀ ਮਦਦ ਕੀਤੀ ਜਾ ਸਕਦੀ ਸੀ।” |
6
|
ਯਹੂਦਾ ਨੇ ਇਹ ਗੱਲ ਇਸ ਲਈ ਨਹੀਂ ਆਖੀ ਸੀ ਕਿ ਉਹ ਗਰੀਬਾਂ ਬਾਰੇ ਚਿੰਤਿਤ ਸੀ ਪਰ ਕਿਉਂ ਜੁ ਉਹ ਚੋਰ ਸੀ। ਚੇਲਿਆਂ ਦੀ ਟੋਲੀ ਲਈ ਧਨ ਵਾਲਾ ਸੰਦੂਕ ਉਸ ਕੋਲ ਹੁੰਦਾ ਸੀ, ਜਿਸ ਵਿੱਚੋਂ ਜਦੋਂ ਉਹ ਚਾਹਵੇ ਚੋਰੀ ਕਰ ਲੈਂਦਾ ਸੀ। |
7
|
ਯਿਸੂ ਨੇ ਆਖਿਆ, “ਉਸਨੂੰ ਨਾ ਰੋਕੋ, ਉਸਨੂੰ ਇਹ ਮੇਰੇ ਜਨਾਜ਼ੇ ਦੇ ਦਿਨ ਦੀ ਤਿਆਰੀ ਲਈ ਕਰਨ ਦਿਉ। |
8
|
ਗਰੀਬ ਲੋਕ ਹਮੇਸ਼ਾ ਤੁਹਾਡੇ ਨਾਲ ਹੋਣਗੇ, ਪਰ ਮੈਂ ਹਮੇਸ਼ਾ ਤੁਹਾਡੇ ਨਾਲ ਨਹੀਂ ਹੋਵਾਂਗਾ।” |
9
|
ਬਹੁਤ ਸਾਰੇ ਯਹੂਦੀ ਜਾਣ ਗਏ ਕਿ ਯਿਸੂ ਬੈਤਆਨਿਯਾ ਵਿੱਚ ਸੀ ਅਤੇ ਉਹ ਯਿਸੂ ਨੂੰ ਹੀ ਨਹੀਂ ਸਗੋਂ ਲਾਜ਼ਰ ਨੂੰ ਵੀ ਵੇਖਣ ਆਏ। ਲਾਜ਼ਰ ਨੂੰ ਯਿਸੂ ਦੇ ਮੁਰਦੇ ਤੋਂ ਜਿਵਾਇਆ ਸੀ। |
10
|
ਤਾਂ ਪਰਧਾਨ ਜਾਜਕਾਂ ਨੇ ਲਾਜ਼ਰ ਨੂੰ ਵੀ ਮਾਰਨ ਦੀ ਵਿਉਂਤ ਬਣਾਈ। |
11
|
“ਲਾਜ਼ਰ ਦੇ ਕਾਰਣ ਬਹੁਤ ਸਾਰੇ ਯਹੂਦੀ ਆਪਣੇ ਆਗੂਆਂ ਨੂੰ ਛੱਡਕੇ ਯਿਸੂ ਵਿੱਚ ਪਰਤੀਤ ਕਰਨ ਲੱਗ ਪਏ ਸਨ ਇਸੇ ਲਈ ਯਹੂਦੀਆਂ ਦੇ ਆਗੂ ਲਾਜ਼ਰ ਨੂੰ ਵੀ ਮਾਰ ਮੁਕਾਉਣਾ ਚਾਹੁੰਦੇ ਸਨ। |
12
|
ਅਗਲੇ ਦਿਨ ਲੋਕਾਂ ਨੂੰ ਇਹ ਪਤਾ ਲੱਗਾ ਕਿ ਯਿਸੂ ਯਰੂਸ਼ਲਮ ਨੂੰ ਆ ਰਿਹਾ ਸੀ। ਉਥੇ ਬਹੁਤ ਸਾਰੇ ਲੋਕ ਸਨ ਜਿਹਡ਼ੇ ਪਸਾਹ ਦੇ ਤਿਉਹਾਰ ਤੇ ਆਏ ਸਨ। |
13
|
ਉਹ ਖਜ਼ੂਰ ਦੀਆਂ ਟਹਿਣੀਆਂ ਲੈਕੇ ਯਿਸੂ ਨੂੰ ਮਿਲਣ ਲਈ ਆਏ ਅਤੇ ਉੱਚੀ-ਉੱਚੀ ਆਖਣ ਲੱਗੇ; “‘ਉਸਦੀ ਉਸਤਤਿ ਕਰੋ! ਪਰਮੇਸ਼ੁਰ ਉਸਨੂੰ ਅਸੀਸ ਦੇਵੇ ਜੋ ਕੋਈ ਪ੍ਰਭੂ ਦੇ ਨਾਮ ਤੇ ਆਉਂਦਾ ਹੈ।’ ਜ਼ਬੂਰ 118:25-26 ਇਸਰਾਏਲ ਦੇ ਪਾਤਸ਼ਾਹ ਉੱਪਰ ਪਰਮੇਸ਼ੁਰ ਦੀ ਕਿਰਪਾ ਹੋਵੇ!” |
14
|
[This verse may not be a part of this translation] |
15
|
[This verse may not be a part of this translation] |
16
|
ਯਿਸੂ ਦੇ ਚੇਲੇ ਉਸ ਵਕਤ ਇਹ ਨਾ ਸਮਝ ਸਕੇ ਕਿ ਉਹ ਇਹ ਸਭ ਕੀ ਕਰ ਰਿਹਾ ਹੈ। ਪਰ ਜਦੋਂ ਯਿਸੂ ਮਹਿਮਾ ਨੂੰ ਉਭਰਿਆ ਉਨ੍ਹਾਂ ਨੂੰ ਯਾਦ ਆਇਆ ਕਿ ਇਹ ਗੱਲਾਂ ਉਸਦੇ ਬਾਰੇ ਲਿਲਖੀਆਂ ਹੋਈਆਂ ਸਨ ਅਤੇ ਉਨ੍ਹਾਂ ਨੇ ਇਹ ਗੱਲਾਂ ਉਸ ਲਈ ਕੀਤੀਆਂ ਸਨ। |
17
|
ਜਦੋਂ ਯਿਸੂ ਨੇ ਲਾਜ਼ਰ ਨੂੰ ਮੌਤ ਤੋਂ ਉਭਾਰਿਆ ਉਸ ਵਕਤ ਉਸ ਨਾਲ ਬਹੁਤ ਵੱਡੀ ਭੀਡ਼ ਸੀ ਅਤੇ ਉਸਨੇ ਲਾਜ਼ਰ ਨੂੰ ਸਦਿਆ ਕਿ ਕ੍ਕਬਰ ਚੋਂ ਬਾਹਰ ਨਿਕਲ ਆ। ਹੁਣ ਉਹ ਲੋਕ ਉਸ ਬਾਰੇ, ਜੋ ਉਨ੍ਹਾਂ ਨੇ ਵੇਖਿਆ ਅਤੇ ਸੁਣਿਆ ਸੀ, ਦੂਜਿਆ ਨੂੰ ਦੱਸ ਰਹੇ ਸਨ। |
18
|
ਬਹੁਤ ਸਾਰੇ ਲੋਕ ਯਿਸੂ ਨੂੰ ਮਿਲਣ ਲਈ ਆਏ ਕਿਉਂਕਿ ਉਨ੍ਹਾਂ ਨੇ ਉਸਦੇ ਕੀਤੇ ਇਸ ਕਰਿਸ਼ਮੇ ਬਾਰੇ ਸੁਣਿਆ ਸੀ। |
19
|
ਫ਼ਿਰ ਫ਼ਰੀਸੀਆਂ ਨੇ ਆਪਸ ਵਿੱਚ ਕਹਿਣਾ ਸ਼ੁਰੂ ਕਰ ਦਿੱਤਾ, “ਦੇਖੋ! ਸਾਡੀ ਯੋਜਨਾ ਵਿਅਰਥ ਹੋ ਗਈ ਹੈ, ਕਿਉਂਕਿ ਸਭ ਲੋਕ ਉਸਦਾ ਅਨੁਸਰਣ ਕਰ ਰਹੇ ਹਨ।” |
20
|
ਉਥੇ ਉਨ੍ਹਾਂ ਵਿੱਚ ਕੁਝ ਯੂਨਾਨੀ ਲੋਕ ਵੀ ਸਨ, ਜੋ ਪਸਾਹ ਦੇ ਤਿਉਹਾਰ ਤੇ ਉਪਾਸਨਾ ਕਰਨ ਲਈ ਆਏ ਸਨ। |
21
|
ਇਹ ਯੂਨਾਨੀ ਲੋਕ ਫ਼ਿਲਿਪੁੱਸ ਕੋਲ ਆਏ ਜੋ ਗਲੀਲ ਅਤੇ ਬੈਤਸੈਦਾ ਤੋਂ ਸੀ। ਉਨ੍ਹਾਂ ਨੇ ਉਸਨੂੰ ਅਰਜੋਈ ਕੀਤੀ, “ਜਨਾਬ! ਅਸੀਂ ਯਿਸੂ ਨੂੰ ਮਿਲਣਾ ਚਾਹੁੰਦੇ ਹਾਂ।” |
22
|
ਫ਼ਿਲਿਪੁੱਸ ਨੇ ਆਕੇ ਅੰਦ੍ਰਿਯਾਸ ਨੂੰ ਕਿਹਾ ਅਤੇ ਅੰਦ੍ਰਿਯਾਸ ਅਤੇ ਫ਼ਿਲਿਪੁੱਸ ਨੇ ਆਕੇ ਯਿਸੂ ਨੂੰ ਕਿਹਾ। |
23
|
ਯਿਸੂ ਨੇ ਜਵਾਬ ਦਿੱਤਾ, “ਮਨੁੱਖ ਦੇ ਪੁੱਤਰ ਲਈ ਮਹਿਮਾਮਈ ਹੋਣ ਦਾ ਵੇਲਾ ਆ ਗਿਆ ਹੈ। |
24
|
ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦ ਤੱਕ ਕਣਕ ਦਾ ਇੱਕ ਦਾਣਾ ਭੂਮੀ ਵਿੱਚ ਪੈਕੇ ਨਾ ਮਰੇ ਇੱਕ ਦਾਣਾ ਹੀ ਰਹਿੰਦਾ ਹੈ। ਪਰ ਜੇਕਰ ਇਹ ਮਰਦਾ ਹੈ ਤਾਂ ਇਹ ਬਹੁਤ ਸਾਰਾ ਫ਼ਲ ਦਿੰਦਾ ਹੈ। |
25
|
ਜਿਹਡ਼ਾ ਮਨੁੱਖ ਆਪਣੀ ਜਾਣ ਨੂੰ ਪਿਆਰ ਕਰਦਾ ਹੈ ਉਹ ਇਸਨੂੰ ਗੁਆ ਲਵੇਗਾ। ਪਰ ਇਸ ਦੁਨੀਆਂ ਵਿੱਚ ਜਿਹਡ਼ਾ ਮਨੁੱਖ ਆਪਣਾ ਜਾਨ ਨੂੰ ਪਿਆਰ ਨਹੀਂ ਕਰਦਾ ਇਸਨੂੰ ਮਰ ਜੀਵਨ ਲਈ ਬਚਾ ਲਵੇਗਾ। |
26
|
ਜਿਹਡ਼ਾ ਮਨੁੱਖ ਮੇਰੀ ਸੇਵਾ ਕਰਦਾ ਹੈ, ਉਸਨੂੰ ਮੇਰੇ ਮਗਰ ਚੱਲਣਾ ਚਾਹੀਦਾ ਹੈ ਤਦ ਮੇਰਾ ਉਹ ਸੇਵਕ, ਜਿਥੇ ਵੀ ਮੈਂ ਹਾਂ, ਮੇਰੇ ਨਾਲ ਹੋਵੇਗਾ। ਜਿਹਡ਼ਾ ਮੇਰੀ ਟਹਿਲ ਕਰਦਾ ਹੈ, ਪਿਤਾ ਉਸਨੂੰ ਸਤਿਕਾਰਦਾ ਹੈ। |
27
|
“ਹੁਣ ਮੇਰਾ ਦਿਲ ਬਿਪਤਾ ਮਈ ਹੈ। ਮੈਨੂੰ ਕੀ ਕਹਿਣਾ ਚਾਹੀਦਾ ਹੈ? ਕੀ ਮੈਂ ਇਹ ਕਹਾਂ, ‘ਹੇ ਪਿਤਾ, ਮੈਨੂੰ ਇਸ ਮੁਸੀਬਤ ਦੀ ਘਡ਼ੀ ਤੋਂ ਬਚਾ?’ ਨਹੀਂ! ਇਸ ਲਈ ਮੈਂ ਇਸ ਸਮੇਂ ਤੱਕ ਆਇਆ ਹਾਂ। |
28
|
ਓ ਪਿਤਾ, ਆਪਣੇ ਨਾਮ ਨੂੰ ਮਹਿਮਾਮਈ ਬਣਾ!” ਫ਼ਿਰ ਸੁਰਗਾਂ ਤੋਂ ਇੱਕ ਆਵਾਜ਼ ਆਈ, “ਮੈਂ ਆਪਣੇ-ਆਪ ਨੂੰ ਮਹਿਮਾਮਈ ਬਣਾਇਆ ਅਤੇ ਮੈਂ ਫ਼ਿਰ ਇਸਨੂੰ ਮਹਿਮਾਮਈ ਬਣਾਵਾਂਗਾ।” |
29
|
ਜਿਹਡ਼ੇ ਲੋਕ ਉਥੇ ਖਡ਼ੇ ਸਨ ਉਨ੍ਹਾਂ ਨੇ ਇਹ ਅਵਾਜ਼ ਸੁਣੀ। ਉਨ੍ਹਾਂ ਨੇ ਆਖਿਆ, “ਉਹ ਗਡ਼ਗਡ਼ਾਹਟ ਸੀ।” ਪਰ ਕੁਝ ਲੋਕਾਂ ਨੇ ਆਖਿਆ, “ਇੱਕ ਦੂਤ ਨੇ ਉਸ ਨਾਲ ਗੱਲ ਕੀਤੀ ਹੈ।” |
30
|
ਯਿਸੂ ਨੇ ਲੋਕਾਂ ਨੂੰ ਕਿਹਾ, “ਇਹ ਅਵਾਜ਼ ਮੇਰੀ ਖਾਤਰ ਨਹੀਂ ਆਈ, ਸਗੋਂ ਤੁਹਾਡੀ ਖਾਤਰ ਆਈ ਹੈ। |
31
|
ਹੁਣ ਦੁਨੀਆਂ ਦੇ ਨਿਆਂ ਦਾ ਸਮਾਂ ਆ ਗਿਆ ਹੈ। ਹੁਣ ਇਸ ਦੁਨੀਆਂ ਦਾ ਹਾਕਮ ਬਾਹਰ ਸੁਟਿਆ ਜਾਵੇਗਾ। |
32
|
ਮੈਂ ਵੀ ਇਸ ਜਗਤ ਤੋਂ ਸੁਰਗ ਨੂੰ ਚੁਕਿਆ ਜ੍ਜਾਵਾਂਗਾ ਅਤੇ ਜਦੋਂ ਇਉਂ ਵਾਪਰੇਗਾ ਤਾਂ ਸਾਰੇ ਲੋਕਾਂ ਨੂੰ ਉੱਪਰ ਆਪਣੇ ਵੱਲ ਖਿਚ੍ਚਾਂਗਾ।” |
33
|
ਇਹ ਆਖਕੇ, ਯਿਸੂ ਸੂਚਿਤ ਕਰ ਰਿਹਾ ਸੀ ਕਿ ਉਹ ਕਿਸ ਤਰ੍ਹਾਂ ਦੀ ਮੌਤ ਮਰੇਗਾ। |
34
|
ਲੋਕਾਂ ਨੇ ਕਿਹਾ, “ਸਾਡੀ ਸ਼ਰ੍ਹਾ ਤਾਂ ਆਖਦੀ ਹੈ ਕਿ ਮਸੀਹ ਹਮੇਸ਼ਾ ਜੀਵੇਗਾ ਤਾਂ ਫ਼ਿਰ ਤੂੰ ਇਹ ਕਿਉਂ ਆਖਦਾ ਹੈ ਕਿ ਮਨੁੱਖ ਦਾ ਪੁੱਤਰ ਜ਼ਰੂਰ ਉੱਪਰ ਉਠਾਇਆ ਜਾਵੇਗਾ। ਇਹ ਮਨੁੱਖ ਦਾ ਪੁੱਤਰ ਕੌਣ ਹੈ?” |
35
|
ਤਦ ਯਿਸੂ ਨੇ ਕਿਹਾ ‘ਪ੍ਰਕਾਸ਼ ਸਿਰਫ਼ ਕੁਝ ਹੀ ਪਲਾ ਲਈ ਤੁਹਾਡੇ ਨਾਲ ਹੋਵੇਗਾ, ਇਸ ਲਈ ਰੌਸ਼ਨੀ ਵਿੱਚ ਤੁਰੋ, ਤਦ ਹੇਨਰਾ ਤੁਹਾਨੂੰ ਨਹੀਂ ਘੇਰੇਗਾ। ਜਿਹਡ਼ਾ ਮਿਨਖ ਹਨੇਰੇ ਵਿੱਚ ਚੱਲਦਾ ਉਸਨੂੰ ਨਹੀਂ ਪਤਾ ਹੁੰਦਾ ਕਿ ਉਹ ਕਿਥੇ ਚੱਲ ਰਿਹਾ ਹੈ। |
36
|
ਇਸ ਲਈ ਜਦੋਂ ਚਾਨਣ ਤੁਹਾਡੇ ਕੋਲ ਹੈ ਚਾਨਣ ਵਿੱਚ ਵਿਸ਼ਵਾਸ ਕਰੋ। ਤਾਂ ਜੋ ਤੁਸੀਂ ਚਾਨਣ ਦੇ ਪੁੱਤਰ ਹੋਵੋਂ।” ਇਹ ਸਭ ਕਹਿਣ ਤੋਂ ਬਾਦ ਯਿਸੂ ਅਜਿਹਾ ਜਗ਼੍ਹਾ ਉੱਤੇ ਚਲਾ ਗਿਆ ਜਿਥੇ ਲੋਕ ਉਸਨੂੰ ਨਾ ਲਭ ਸਕਣ। |
37
|
ਯਿਸੂ ਨੇ ਲੋਕਾਂ ਸਾਮ੍ਹਣੇ ਬਹੁਤ ਸਾਰੇ ਕਰਿਸ਼ਮੇ ਕੀਤੇ। ਲੋਕਾਂ ਨੇ ਇਹ ਸਭ ਆਪਣੀ ਅਖੀਂ ਵੇਖਿਆ ਪਰ ਫ਼ਿਰ ਵੀ ਉਨ੍ਹਾਂ ਨੇ ਉਸ ਉੱਪਰ ਨਿਹਚਾ ਨਹੀਂ ਕੀਤੀ। |
38
|
ਇਹ ਤਾਂ ਹੋਇਆ ਜੋ ਨਬੀ ਯਸਾਯਾਹ ਦੀ ਭਵਿਖਬਾਣੀ ਸੱਚੀ ਹੋ ਸਕੇ: “ਹੇ ਪ੍ਰਭੂ ਸਾਡੇ ਸੰਡੇਸ਼ ਦਾ ਕਿਸਨੇ ਵਿਸ਼ਵਾਸ ਕੀਤਾ? ਪ੍ਰਭੂ ਦੀ ਸ਼ਕਤੀ ਕਿਸਨੇ ਵੇਖੀ?” ਯਸਾਯਾਹ 53:1 |
39
|
ਕਿਸੇ ਕਾਰਣ ਲੋਕ ਵਿਸ਼ਵਾਸ ਨਾ ਕਰ ਸਕੇ। ਜਿਵੇਂ ਕਿ ਯਸਾਯਾਹ ਇੱਕ ਹੋਰ ਮਿਸਾਲ ਵਿੱਚ ਆਖਦਾ ਹੈ, |
40
|
“ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅਖਾਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਨ੍ਹਾਂ ਦੇ ਦਿਲ ਕਠੋਰ ਕਰ ਦਿੱਤੇ। ਤਾਂ ਜੋ ਨਾ ਉਹ ਆਪਣੀਆਂ ਅਖਾਂ ਨਾਲ ਵੇਖ ਸਕਣ, ਨਾ ਦਿਮਾਗ ਨਾਲ ਸਮਝ ਸਕਣ ਅਤੇ ਮੇਰੇ ਕੋਲ ਫ਼ਿਰ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਠੀਕ ਕਰ ਸਕਾਂ।” ਯਸਾਯਾਹ 6:10 |
41
|
ਯਸਾਯਾਹ ਨੇ ਇਹ ਇਸ ਲਈ ਆਖਿਆ ਕਿਉਂਕਿ ਉਸਨੇ ਉਸ ਦੀ ਮਹਿਮਾ ਵੇਖੀ ਸੀ। ਇਸ ਲਈ ਉਸਨੇ ਉਸ ਬਾਰੇ ਇਹ ਕਿਹਾ। |
42
|
ਪਰ ਬਹੁਤ ਸਾਰੇ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ, ਅਤੇ ਉਨ੍ਹਾਂ ਵਿੱਚੋਂ ਕਈ ਆਗੂ ਸਨ। ਪਰ ਕਿਉਂ ਜੁ ਉਹ ਫ਼ਰੀਸੀਆਂ ਕੋਲੋਂ ਡਰਦੇ ਸਨ ਉਨ੍ਹਾਂ ਨੇ ਖੁਲ੍ਹਕੇ ਨਾ ਆਖਿਆ ਕਿ ਉਹ ਯਿਸੂ ਵਿੱਚ ਨਿਹਚਾ ਰਖਦੇ ਹਨ। ਉਨ੍ਹਾਂ ਨੂੰ ਇਹ ਡਰ ਸੀ ਕਿ ਉਹ ਪ੍ਰਾਰਥਨਾ ਸਥਾਨਾਂ ਤੋਂ ਕਢ ਦਿੱਤੇ ਜਾਣਗੇ। |
43
|
ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀ ਉਸਤਤਿ ਨਾਲੋਂ ਵਧ ਲੋਕਾਂ ਦੀ ਉਸਤਤਿ ਨੂੰ ਪਿਆਰ ਕੀਤਾ। |
44
|
ਤਦ ਯਿਸੂ ਨੇ ਉੱਚੀ ਆਵਾਜ਼ ਵਿੱਚ ਕਿਹਾ, “ਜੋ ਵਿਅਕਤੀ ਮੇਰੇ ਵਿੱਚ ਨਿਹਚਾ ਰਖਦਾ ਹੈ ਅਸਲ ਵਿੱਚ ਉਹ ਮੇਰੇ ਵਿੱਚ ਨਹੀਂ ਸਗੋਂ ਉਸ ਇੱਕ ਵਿੱਚ ਨਿਹਚਾ ਰਖਦਾ ਹੈ ਜਿਸਨੇ ਮੈਨੂੰ ਭੇਜਿਆ ਹੈ। |
45
|
ਜੋ ਵਿਅਕਤੀ ਮੈਨੂੰ ਵਾਸਤਵਿਕ ਤੌਰ ਤੇ ਵੇਖਦਾ ਉਹ ਉਸ ਨੂੰ ਵੇਖਦਾ ਹੈ ਜਿਸਨੇ ਮੈਨੂੰ ਭੇਜਿਆ ਹੈ। |
46
|
ਮੈਂ ਚਾਨਣ ਹਾਂ ਅਤੇ ਮੈਂ ਇਸ ਦੁਨੀਆਂ ਉੱਤੇ ਆਇਆ ਤਾਂ ਜੋ ਉਹ ਵਿਅਕਤੀ ਜਿਹਡ਼ਾ ਮੇਰੇ ਵਿੱਚ ਨਿਹਚਾ ਰਖਦਾ, ਹਨੇਰੇ ਵਿੱਚ ਨਾ ਰਹੇ। |
47
|
“ਮੈਂ ਇਸ ਦੁਨੀਆਂ ਵਿੱਚ ਲੋਕਾਂ ਦਾ ਨਿਰਣਾ ਕਰਨ ਨਹੀਂ ਆਇਆ, ਸਗੋਂ ਲੋਕਾਂ ਨੂੰ ਬਚਾਉਣ ਲਈ ਆਇਆ ਹਾਂ। ਇਸ ਲਈ ਮੈਂ ਉਹ ਨਹੀਂ ਹਾਂ ਜੋ ਲੋਕਾਂ ਦਾ ਨਿਆਂ ਕਰਦਾ ਹੈ ਜੋ ਮੇਰੀਆਂ ਸਿਖਿਆਵਾਂ ਸੁਣਾਦੇ ਹਨ ਅਤੇ ਇਸਨੂੰ ਨਹੀਂ ਮੰਨਦੇ। |
48
|
ਉਸ ਵਾਸਤੇ ਵੀ ਇੱਕ ਮੁਨਸਫ਼ ਹੈ ਜੋ ਮੇਰੇ ਵਿੱਚ ਵਿਸ਼ਵਾਸ ਕਰਨ ਤੋਂ ਇਨਕਾਰ ਕਰਦਾ ਹੈ ਅਤੇ ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਨਹੀਂ ਕਬੂਲਦਾ। ਜਿਹਡ਼ਾ ਸੰਦੇਸ਼ ਮੈਂ ਦਿੱਤਾ ਅੰਤਲੇ ਦਿਨ ਉੱਤੇ ਉਸਦਾ ਨਿਰਣਾ ਕਰੇਗਾ। |
49
|
ਕਿਉਂਕਿ ਮੈਂ ਆਪਣੇ ਮਨੋਂ ਉਪਦੇਸ਼ ਨਹੀਂ ਦਿੱਤਾ ਸਗੋਂ ਜਿਸ ਪਿਤਾ ਨੇ ਮੈਨੂੰ ਭੇਜਿਆ, ਉਸਨੇ ਮੈਨੂੰ ਹੁਕਮ ਦਿੱਤਾ ਕਿ ਮੈਨੂੰ ਕੀ ਕਹਿਣਾ ਚਾਹੀਦਾ ਅਤੇ ਕੀ ਸਿਖਾਉਣਾ ਚਾਹੀਦਾ। |
50
|
ਅਤੇ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਦਾ ਹੁਕਮ ਸਦੀਵੀ ਜੀਵਨ ਲਿਆਉਂਦਾ ਹੈ। ਇਸੇ ਲਈ ਜੋ ਸਬਦ ਮੈਂ ਬੋਲਦਾ ਹਾਂ ਅਤੇ ਉਪਦੇਸ਼ ਦਿੰਦਾ ਹਾਂ ਉਹ ਉਹੀ ਹਨ ਜੋ ਪਿਤਾ ਨੇ ਮੈਨੂੰ ਬੋਲਣ ਲਈ ਕਿਹਾ ਹੈ।” |